ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਸਕੱਤਰੇਤ ਵਿਖੇ ਤਲਬ

ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਕਰਨ ਦੇ ਦੋਸ਼ ਹੇਠ 15 ਜਨਵਰੀ ਨੂੰ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਸਪਸ਼ਟੀਕਰਨ ਦੇਣ ਲਈ ਤਲਬ ਕੀਤਾ ਹੈ। ਇਸ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਦੇ ਇੰਚਾਰਜ ਬਗੀਚਾ ਸਿੰਘ ਵੱਲੋਂ ਮੁੱਖ ਮੰਤਰੀ ਦੇ ਨਾਂਅ ਇਸ ਸਬੰਧੀ ਪੱਤਰ ਭੇਜ ਦਿੱਤਾ ਗਿਆ ਹੈ।

ਇਸ ਪੱਤਰ ਵਿੱਚ ਉਨ੍ਹਾਂ ’ਤੇ ਦੋਸ਼ ਲਾਇਆ ਗਿਆ ਹੈ ਕਿ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਦੀ ਸਰਬਉੱਚਤਾ, ਮਾਣ ਮਰਿਆਦਾ ਅਤੇ ਗੁਰੂ ਦੀ ਗੋਲਕ ਦੇ ਵਿਰੁੱਧ ਇਤਰਾਜ਼ਯੋਗ ਟਿੱਪਣੀਆਂ ਕਰਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਦੀਆਂ ਕੁਝ ਇਤਰਾਜ਼ਯੋਗ ਵੀਡੀਓ ਵੀ ਸਾਹਮਣੇ ਆਈਆਂ ਹਨ, ਜਿਸ ਵਿੱਚੋਂ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਦੀ ਤਸਵੀਰ ਨਾਲ ਇਤਰਾਜ਼ਯੋਗ ਐਕਸ਼ਨ ਕਰਦੇ ਦਿਖਾਈ ਦੇ ਰਹੇ ਹਨ। ਉਨ੍ਹਾਂ ਲਿਖਿਆ ਕਿ ਮੁੱਖ ਮੰਤਰੀ ਇੱਕ ਉੱਚ ਸੰਵਿਧਾਨਕ ਅਹੁਦੇ ਤੇ ਬੈਠੇ ਹਨ ਪਰ ਉਨ੍ਹਾਂ ਦਾ ਅਜਿਹਾ ਵਤੀਰਾ ਰਾਜ ਹੈਂਕੜ ਦਾ ਪ੍ਰਗਟਾਵਾ ਕਰਦਾ ਹੈ। ਉਨ੍ਹਾਂ ਲਿਖਿਆ ਕਿ ਪਤਿਤ ਹੋਣ ਕਾਰਨ ਮੁੱਖ ਮੰਤਰੀ ਨੂੰ ਸ੍ਰੀ ਅਕਾਲ ਤਖ਼ਤ ਦੇ ਸਨਮੁੱਖ ਨਹੀਂ ਸੱਦਿਆ ਜਾ ਸਕਦਾ। ਇਸ ਲਈ ਉਨ੍ਹਾਂ ਨੂੰ 15 ਜਨਵਰੀ ਨੂੰ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਨਿਜੀ ਤੌਰ ਤੇ ਪੇਸ਼ ਹੋਣ ਸਪਸ਼ਟੀਕਰਨ ਦੇਣ ਵਾਸਤੇ ਤਲਬ ਕੀਤਾ ਗਿਆ ਹੈ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

Special Flights: ਭਾਰਤੀ ਏਅਰਲਾਈਨਾਂ 4 ਮਾਰਚ ਨੂੰ ਮੱਧ ਪੂਰਬ ਲਈ ਚਲਾਉਣਗੀਆਂ 58 ਉਡਾਣਾਂ

ਭਾਰਤ ਸਰਕਾਰ ਨੇ ਮੱਧ ਪੂਰਬ ਵਿੱਚ ਚੱਲ ਰਹੀ ਜੰਗ ਦੌਰਾਨ ਅੱਜ ਦੱਸਿਆ ਕਿ ਭਾਰਤੀ ਏਅਰਲਾਈਨਜ਼ ਨੇ ਆਪਣੇ ਸ਼ਡਿਊਲ ਵਿੱਚ ਬਦਲਾਅ ਕੀਤੇ ਹਨ ਅਤੇ ਉਹ 4

Read More »
ਸੋਸ਼ਲ ਮੀਡੀਆ ਤਿੱਖੀ ਬਿਆਨਬਾਜ਼ੀ ਲਈ ਮਸ਼ਹੂਰ Nancy Grewal ਦਾ ਕਤਲ!
04Mar

ਸੋਸ਼ਲ ਮੀਡੀਆ ਤਿੱਖੀ ਬਿਆਨਬਾਜ਼ੀ ਲਈ ਮਸ਼ਹੂਰ Nancy Grewal ਦਾ ਕਤਲ!

ਲਾਸਾਲ ਪੁਲੀਸ ਨੇ ਇੱਕ ਤਾਜ਼ਾ ਮਾਮਲੇ ਵਿੱਚ ਚਾਕੂ ਮਾਰ ਕੇ ਕਤਲ ਕੀਤੀ ਗਈ ਮਹਿਲਾ ਦੀ ਪਛਾਣ ਵਿੰਡਸਰ ਦੀ 45 ਸਾਲਾ ਨੈਂਸੀ ਗਰੇਵਾਲ ਵਜੋਂ ਕੀਤੀ ਹੈ। ਵਿੰਡਸਰ ਸਟਾਰ ਦੀ ਰਿਪੋਰਟ ਦੇ…

World Tour ’ਤੇ ਗਏ Canada ਦੇ ਸਿੱਖ ਨੌਜਵਾਨ ਦੀ Peru ਵਿੱਚ ਮੌਤ
04Mar

World Tour ’ਤੇ ਗਏ Canada ਦੇ ਸਿੱਖ ਨੌਜਵਾਨ ਦੀ Peru ਵਿੱਚ ਮੌਤ

ਪੰਜਾਬ ਨਾਲ ਸਬੰਧਤ ਅਤੇ ਕੈਨੇਡਾ ਦੇ ਸਰੀ (Surrey) ਵਿੱਚ ਰਹਿਣ ਵਾਲੇ 42 ਸਾਲਾ ਰਘਬੀਰ ਸਿੰਘ ਭਰੋਵਾਲ ਦੀ ਪੇਰੂ ਵਿੱਚ ਇੱਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ। ਰਘਬੀਰ ਸਿੰਘ ‘ਫਲਾਇੰਗ…

Special Flights: ਭਾਰਤੀ ਏਅਰਲਾਈਨਾਂ 4 ਮਾਰਚ ਨੂੰ ਮੱਧ ਪੂਰਬ ਲਈ ਚਲਾਉਣਗੀਆਂ 58 ਉਡਾਣਾਂ
04Mar

Special Flights: ਭਾਰਤੀ ਏਅਰਲਾਈਨਾਂ 4 ਮਾਰਚ ਨੂੰ ਮੱਧ ਪੂਰਬ ਲਈ ਚਲਾਉਣਗੀਆਂ 58 ਉਡਾਣਾਂ

ਭਾਰਤ ਸਰਕਾਰ ਨੇ ਮੱਧ ਪੂਰਬ ਵਿੱਚ ਚੱਲ ਰਹੀ ਜੰਗ ਦੌਰਾਨ ਅੱਜ ਦੱਸਿਆ ਕਿ ਭਾਰਤੀ ਏਅਰਲਾਈਨਜ਼ ਨੇ ਆਪਣੇ ਸ਼ਡਿਊਲ ਵਿੱਚ ਬਦਲਾਅ ਕੀਤੇ ਹਨ ਅਤੇ ਉਹ 4 ਮਾਰਚ (ਬੁੱਧਵਾਰ) ਨੂੰ 58 ਉਡਾਣਾਂ…

More News