ਅਦਨ ਦੀ ਖਾੜੀ ਵਿਚ ਐੱਲਪੀਜੀ ਟੈਂਕਰ ਨੂੰ ਅੱਗ ਲੱਗੀ; 23 ਭਾਰਤੀਆਂ ਨੂੰ ਬਚਾਇਆ

ਯਮਨ ਵਿਚ ਅਦਨ ਦੇ ਸਾਹਿਤ ਉੱਤੇ ਕੈਮਰੂਨ ਦੇ ਝੰਡੇ ਵਾਲੇ ਐਲਪੀਜੀ ਟੈਂਕਰ ਐੱਮਵੀ ਫਾਲਕਨ ’ਤੇ ਧਮਾਕੇ ਕਰਕੇ ਅੱਗ ਲੱਗਣ ਤੋਂ ਬਾਅਦ ਕੁੱਲ 23 ਭਾਰਤੀ ਚਾਲਕ ਦਲ ਦੇ ਮੈਂਬਰਾਂ ਨੂੰ ਬਚਾਇਆ ਗਿਆ ਹੈ। ਇਹ ਘਟਨਾ ਸ਼ਨਿੱਚਰਵਾਰ, 18 ਅਕਤੂਬਰ ਨੂੰ ਸਵੇਰੇ 07:00 ਵਜੇ UTC (ਸਥਾਨਕ ਸਮੇਂ) ’ਤੇ ਵਾਪਰੀ, ਜਦੋਂ ਜਹਾਜ਼ ਅਦਨ ਤੋਂ ਕਰੀਬ 113 ਸਮੁੰਦਰੀ ਮੀਲ ਦੱਖਣ-ਪੂਰਬ ਵੱਲ ਜਿਬੂਤੀ ਜਾ ਰਿਹਾ ਸੀ। ਧਮਾਕੇ ਤੋਂ ਬਾਅਦ ਜਹਾਜ਼ ਪਾਣੀ ਵਿਚ ਰੁੜ੍ਹ ਗਿਆ ਅਤੇ ਜਹਾਜ਼ ਦੇ ਕਰੀਬ 15 ਫੀਸਦ ਹਿੱਸੇ ਵਿੱਚ ਅੱਗ ਲੱਗ ਗਈ। ਸ਼ੁਰੂਆਤੀ ਰਿਪੋਰਟਾਂ ਦੱਸਦੀਆਂ ਹਨ ਕਿ ਅਚਾਨਕ ਧਮਾਕਾ ਹੋਇਆ, ਪਰ ਇਸ ਦੇ ਸਹੀ ਕਾਰਨਾਂ ਦੀ ਅਜੇ ਵੀ ਜਾਂਚ ਕੀਤੀ ਜਾ ਰਹੀ ਹੈ।

ਬ੍ਰਿਟਿਸ਼ ਸੁਰੱਖਿਆ ਫਰਮ ਐਂਬਰੇ ਅਨੁਸਾਰ, ਐਮਵੀ ਫਾਲਕਨ ਓਮਾਨ ਦੇ ਸੋਹਰ ਬੰਦਰਗਾਹ ਤੋਂ ਜਿਬੂਤੀ ਜਾ ਰਿਹਾ ਸੀ ਜਦੋਂ ਇਹ ਧਮਾਕਾ ਹੋਇਆ। ਰੇਡੀਓ ਸੰਚਾਰ ਤੋਂ ਪਤਾ ਲੱਗਿਆ ਕਿ ਚਾਲਕ ਦਲ ਜਹਾਜ਼ ਨੂੰ ਛੱਡਣ ਦੀ ਤਿਆਰੀ ਕਰ ਰਿਹਾ ਸੀ। ਉਂਝ ਖੋਜ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਇਸ ਘਟਨਾ ਤੋਂ ਬਾਅਦ, ਈਯੂ ਨੇਵਲ ਫੋਰਸ ਆਪ੍ਰੇਸ਼ਨ ਐਸਪਾਈਡਸ ਨੇ ਤੁਰੰਤ ਖੋਜ ਅਤੇ ਬਚਾਅ (ਐਸਏਆਰ) ਕਾਰਜ ਸ਼ੁਰੂ ਕੀਤਾ। ਜਾਣਕਾਰੀ ਅਨੁਸਾਰ 24 ਚਾਲਕ ਦਲ ਦੇ ਮੈਂਬਰ ਸ਼ੁਰੂ ਵਿੱਚ ਜਹਾਜ਼ ਨੂੰ ਛੱਡ ਗਏ ਸਨ, ਅਤੇ ਉਨ੍ਹਾਂ ਵਿੱਚੋਂ 23 ਭਾਰਤੀਆਂ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ। ਚਾਲਕ ਦਲ ਦੇ ਦੋ ਮੈਂਬਰ ਲਾਪਤਾ ਹਨ, ਜਦੋਂ ਕਿ ਇੱਕ ਅਜੇ ਵੀ ਆਖਰੀ ਰਿਪੋਰਟ ਦੇ ਸਮੇਂ ਐਮਵੀ ਫਾਲਕਨ ’ਤੇ ਸਵਾਰ ਸੀ। ਟੈਂਕਰ ਪੂਰੀ ਤਰ੍ਹਾਂ ਤਰਲ ਪੈਟਰੋਲੀਅਮ ਗੈਸ ਨਾਲ ਭਰਿਆ ਹੋਇਆ ਸੀ, ਲਿਹਾਜ਼ਾ ਹੋਰ ਧਮਾਕਿਆਂ ਦੇ ਜੋਖਮ ਕਾਰਨ, ਐਸਪਾਈਡਸ ਨੇ ਨੇੜਲੇ ਜਹਾਜ਼ਾਂ ਨੂੰ ਕੈਰੀਅਰ ਤੋਂ ਸੁਰੱਖਿਅਤ ਦੂਰੀ ਬਣਾਈ ਰੱਖਣ ਦੀ ਸਲਾਹ ਦਿੱਤੀ ਹੈ। –

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਕੀ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ? ਰੂਸੀ ਤੇਲ ‘ਤੇ ਅਮਰੀਕੀ ਛੋਟ ਖ਼ਤਮ ਹੋਣ ਨਾਲ ਭਾਰਤ ਦੀਆਂ ਵਧੀਆਂ ਮੁਸ਼ਕਲਾਂ

ਟਰੰਪ ਪ੍ਰਸ਼ਾਸਨ ਵੱਲੋਂ 17 ਮਈ ਨੂੰ ਰੂਸੀ ਕੱਚੇ ਤੇਲ ‘ਤੇ ਪਾਬੰਦੀਆਂ ਦੀ ਛੋਟ ਨੂੰ ਖ਼ਤਮ ਕਰਨ ਦੇ ਫੈਸਲੇ ਨੇ ਭਾਰਤ ਸਾਹਮਣੇ ਇੱਕ ਵੱਡਾ ਊਰਜਾ ਸੰਕਟ

Read More »

30 ਸਾਲਾਂ ਬਾਅਦ ਜਾਪਾਨ ‘ਚੋਂ ਦੇਸ਼ ਨਿਕਾਲਾ: ਭਾਰਤੀ ਰੈਸਟੋਰੈਂਟ ਮਾਲਕ ਨੂੰ ਪਰਿਵਾਰ ਸਮੇਤ ਭਾਰਤ ਪਰਤਣ ਦਾ ਹੁਕਮ

ਜਾਪਾਨ ’ਚ ਲਗਪਗ 30 ਸਾਲਾਂ ਤੋਂ ਰਹਿ ਰਹੇ ਭਾਰਤੀ ਰੈਸਟੋਰੈਂਟ ਦੇ ਮਾਲਕ ਮਨੀਸ਼ ਕੁਮਾਰ ਨੂੰ ਸਖ਼ਤ ਇਮੀਗ੍ਰੇਸ਼ਨ ਨਿਯਮਾਂ ਕਾਰਨ ਜਾਪਾਨ ਛੱਡਣ ਦਾ ਹੁਕਮ ਦਿੱਤਾ ਗਿਆ

Read More »

ਸਾਵਧਾਨ! WHO ਨੇ ਇਬੋਲਾ ਨੂੰ ਲੈ ਕੇ ਜਾਰੀ ਕੀਤਾ ਗਲੋਬਲ ਅਲਰਟ; ਭਾਰਤ ‘ਚ ਸਥਿਤੀ ਕਾਬੂ ਹੇਠ

ਵਿਸ਼ਵ ਸਿਹਤ ਸੰਗਠਨ (WHO) ਨੇ ਐਤਵਾਰ ਨੂੰ ਕਾਂਗੋ ਅਤੇ ਯੂਗਾਂਡਾ ‘ਚ ਇਬੋਲਾ ਦੇ ਪ੍ਰਕੋਪ ਨੂੰ ਕੌਮਾਂਤਰੀ ਚਿੰਤਾ ਦਾ ਜਨਤਕ ਸਿਹਤ ਐਮਰਜੈਂਸੀ (PHEIC) ਐਲਾਨ ਦਿੱਤਾ ਹੈ।

Read More »
ਕੀ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ? ਰੂਸੀ ਤੇਲ ‘ਤੇ ਅਮਰੀਕੀ ਛੋਟ ਖ਼ਤਮ ਹੋਣ ਨਾਲ ਭਾਰਤ ਦੀਆਂ ਵਧੀਆਂ ਮੁਸ਼ਕਲਾਂ
17May

ਕੀ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ? ਰੂਸੀ ਤੇਲ ‘ਤੇ ਅਮਰੀਕੀ ਛੋਟ ਖ਼ਤਮ ਹੋਣ ਨਾਲ ਭਾਰਤ ਦੀਆਂ ਵਧੀਆਂ ਮੁਸ਼ਕਲਾਂ

ਟਰੰਪ ਪ੍ਰਸ਼ਾਸਨ ਵੱਲੋਂ 17 ਮਈ ਨੂੰ ਰੂਸੀ ਕੱਚੇ ਤੇਲ ‘ਤੇ ਪਾਬੰਦੀਆਂ ਦੀ ਛੋਟ ਨੂੰ ਖ਼ਤਮ ਕਰਨ ਦੇ ਫੈਸਲੇ ਨੇ ਭਾਰਤ ਸਾਹਮਣੇ ਇੱਕ ਵੱਡਾ ਊਰਜਾ ਸੰਕਟ ਖੜ੍ਹਾ ਕਰ ਦਿੱਤਾ ਹੈ। ਪਿਛਲੇ…

30 ਸਾਲਾਂ ਬਾਅਦ ਜਾਪਾਨ ‘ਚੋਂ ਦੇਸ਼ ਨਿਕਾਲਾ: ਭਾਰਤੀ ਰੈਸਟੋਰੈਂਟ ਮਾਲਕ ਨੂੰ ਪਰਿਵਾਰ ਸਮੇਤ ਭਾਰਤ ਪਰਤਣ ਦਾ ਹੁਕਮ
17May

30 ਸਾਲਾਂ ਬਾਅਦ ਜਾਪਾਨ ‘ਚੋਂ ਦੇਸ਼ ਨਿਕਾਲਾ: ਭਾਰਤੀ ਰੈਸਟੋਰੈਂਟ ਮਾਲਕ ਨੂੰ ਪਰਿਵਾਰ ਸਮੇਤ ਭਾਰਤ ਪਰਤਣ ਦਾ ਹੁਕਮ

ਜਾਪਾਨ ’ਚ ਲਗਪਗ 30 ਸਾਲਾਂ ਤੋਂ ਰਹਿ ਰਹੇ ਭਾਰਤੀ ਰੈਸਟੋਰੈਂਟ ਦੇ ਮਾਲਕ ਮਨੀਸ਼ ਕੁਮਾਰ ਨੂੰ ਸਖ਼ਤ ਇਮੀਗ੍ਰੇਸ਼ਨ ਨਿਯਮਾਂ ਕਾਰਨ ਜਾਪਾਨ ਛੱਡਣ ਦਾ ਹੁਕਮ ਦਿੱਤਾ ਗਿਆ ਹੈ। ਸੌਤਾਮਾ ਸੂਬੇ ’ਚ ਰੈਸਟੋਰੈਂਟ…

ਸਾਵਧਾਨ! WHO ਨੇ ਇਬੋਲਾ ਨੂੰ ਲੈ ਕੇ ਜਾਰੀ ਕੀਤਾ ਗਲੋਬਲ ਅਲਰਟ; ਭਾਰਤ ‘ਚ ਸਥਿਤੀ ਕਾਬੂ ਹੇਠ
17May

ਸਾਵਧਾਨ! WHO ਨੇ ਇਬੋਲਾ ਨੂੰ ਲੈ ਕੇ ਜਾਰੀ ਕੀਤਾ ਗਲੋਬਲ ਅਲਰਟ; ਭਾਰਤ ‘ਚ ਸਥਿਤੀ ਕਾਬੂ ਹੇਠ

ਵਿਸ਼ਵ ਸਿਹਤ ਸੰਗਠਨ (WHO) ਨੇ ਐਤਵਾਰ ਨੂੰ ਕਾਂਗੋ ਅਤੇ ਯੂਗਾਂਡਾ ‘ਚ ਇਬੋਲਾ ਦੇ ਪ੍ਰਕੋਪ ਨੂੰ ਕੌਮਾਂਤਰੀ ਚਿੰਤਾ ਦਾ ਜਨਤਕ ਸਿਹਤ ਐਮਰਜੈਂਸੀ (PHEIC) ਐਲਾਨ ਦਿੱਤਾ ਹੈ। ਇਸ ‘ਤੇ ਭਾਰਤੀ ਸਿਹਤ ਮਾਹਰਾਂ…

More News

Leave a Reply

Your email address will not be published. Required fields are marked *