‘ਅਪਰੇਸ਼ਨ ਬਲੂਸਟਾਰ’ ਇਕ ਗਲਤੀ ਸੀ, ਇੰਦਰਾ ਗਾਂਧੀ ਨੇ ਜਾਨ ਦੇ ਕੇ ਕੀਮਤ ਚੁਕਾਈ: ਚਿਦੰਬਰਮ

ਕਾਂਗਰਸ ਆਗੂ ਪੀ ਚਿਦੰਬਰਮ ਨੇ ਕਿਹਾ ਕਿ 1984 ’ਚ ਸ੍ਰੀ ਹਰਿਮੰਦਰ ਸਾਹਿਬ ’ਚ ਲੁਕੇ ਖਾੜਕੂਆਂ ਨੂੰ ਫੜਨ ਲਈ ਚਲਾਇਆ ਗਿਆ ‘ਅਪਰੇਸ਼ਨ ਬਲੂਸਟਾਰ’ ਸਹੀ ਢੰਗ ਨਹੀਂ ਸੀ ਅਤੇ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਇਸ ਦੀ ਕੀਮਤ ‘ਆਪਣੀ ਜਾਨ ਦੇ ਕੇ ਚੁਕਾਉਣੀ’ ਪਈ ਸੀ।ਸਾਬਕਾ ਕੇਂਦਰੀ ਗ੍ਰਹਿ ਮੰਤਰੀ ਨੇ ਬੀਤੇ ਦਿਨ ਹਿਮਾਚਲ ਪ੍ਰਦੇਸ਼ ਦੇ ਕਸੌਲੀ ’ਚ ਇੱਕ ਪੁਸਤਕ ਰਿਲੀਜ਼ ਸਮਾਗਮ ਦੌਰਾਨ ਕਿਹਾ, ‘ਸਾਰੇ ਖਾੜਕੂਆਂ ਨੂੰ ਫੜਨ ਦਾ ਕੋਈ ਹੋਰ ਢੰਗ ਹੋ ਸਕਦਾ ਸੀ ਪਰ ‘ਅਪਰੇਸ਼ਨ ਬਲੂਸਟਾਰ’ ਗਲਤ ਢੰਗ ਸੀ ਅਤੇ ਮੈਂ ਇਸ ਗੱਲ ਨਾਲ ਸਹਿਮਤ ਹਾਂ ਕਿ ਇੰਦਰਾ ਗਾਂਧੀ ਨੇ ਇਸ ਗਲਤੀ ਦੀ ਕੀਮਤ ਆਪਣੀ ਜਾਨ ਦੇ ਕੇ ਚੁਕਾਈ। ਇਹ ਸੈਨਾ, ਖੁਫੀਆ ਵਿਭਾਗ, ਪੁਲੀਸ ਤੇ ਹੋਰ ਏਜੰਸੀਆਂ ਦਾ ਸਾਂਝਾ ਫ਼ੈਸਲਾ ਸੀ ਅਤੇ ਤੁਸੀਂ ਇਸ ਲਈ ਪੂਰੀ ਤਰ੍ਹਾਂ ਇੰਦਰਾ ਗਾਂਧੀ ਨੂੰ ਜ਼ਿੰਮੇਵਾਰ ਨਹੀਂ ਠਹਿਰਾ ਸਕਦੇ।’ ਚਿਦੰਬਰਮ ਨੇ ਖੁਸ਼ਵੰਤ ਸਿੰਘ ਸਾਹਿਤ ਉਤਸਵ ’ਚ ਪੱਤਰਕਾਰ ਤੇ ਲੇਖਿਕਾ ਹਰਿੰਦਰ ਬਵੇਜਾ ਨਾਲ ਉਨ੍ਹਾਂ ਦੀ ਪੁਸਤਕ ‘ਦੇ ਵਿੱਲ ਸ਼ੂਟ ਯੂ ਮੈਡਮ: ਮਾਈ ਲਾਈਫ ਥਰੂ ਕਨਫਲਿਕਟ’ ’ਤੇ ਗੱਲਬਾਤ ਦੌਰਾਨ ਇਹ ਟਿੱਪਣੀ ਕੀਤੀ।

ਚਿਦੰਬਰਮ ਨੇ ਸਮਾਗਮ ਦੌਰਾਨ ਕਿਹਾ, ‘ਅਪਰੇਸ਼ਨ ਬਲੂਸਟਾਰ ਸ੍ਰੀ ਹਰਿਮੰਦਰ ਸਾਹਿਬ ਨੂੰ ਖਾਲੀ ਕਰਾਉਣ ਦਾ ਸਹੀ ਢੰਗ ਨਹੀਂ ਸੀ ਅਤੇ ਤਕਰੀਬਨ 3 ਤੋਂ 4 ਸਾਲ ਬਾਅਦ ਅਸੀਂ ‘ਅਪਰੇਸ਼ਨ ਬਲੈਕ ਥੰਡਰ’ ਨਾਲ ਸੈਨਾ ਨੂੰ ਬਾਹਰ ਰੱਖ ਕੇ ਸਹੀ ਫ਼ੈਸਲਾ ਲਿਆ।’ ਬਵੇਜਾ ਨੇ ਕਿਹਾ ਕਿ ‘ਅਪਰੇਸ਼ਨ ਬਲੂਸਟਾਰ’ ਕਾਰਨ ਪੰਜਾਬ ’ਚ ਹਿੰਸਾ ਦੇ ਅਗਲੇ ਦੌਰ ਦੀ ਸ਼ੁਰੂਆਤ ਹੋਈ। ਉਨ੍ਹਾਂ ਕਿਹਾ ਕਿ ਇੰਦਰਾ ਗਾਂਧੀ ਨੇ ‘ਧਰਮ ਨੂੰ ਰਾਜਨੀਤੀ ਨਾਲ ਜੋੜ ਦਿੱਤਾ’ ਅਤੇ ਅਕਾਲੀਆਂ ਨੂੰ ਕੰਟਰੋਲ ਕਰਨ ਲਈ ਭਿੰਡਰਾਂਵਾਲੇ ਦੀ ਸਹਾਇਤਾ ਲਈ। ਚਿਦੰਬਰਮ ਨੇ ਇਸ ਗੱਲ ’ਤੇ ਇਤਰਾਜ਼ ਜਤਾਇਆ ਕਿ ਭਿੰਡਰਾਂਵਾਲੇ ਨੂੰ ਇੰਦਰਾ ਗਾਂਧੀ ਨੇ ‘ਖੜ੍ਹਾ ਕੀਤਾ’ ਸੀ। ਉਨ੍ਹਾਂ ਕਿਹਾ, ‘ਮੈਂ ਨਹੀਂ ਮੰਨਦਾ ਕਿ ਸ੍ਰੀਮਤੀ ਗਾਂਧੀ ’ਤੇ ਇਹ ਦੋਸ਼ ਲਾਉਣਾ ਸਹੀ ਹੈ ਕਿ ਉਨ੍ਹਾਂ ਭਿੰਡਰਾਂਵਾਲੇ ਨੂੰ ਖੜ੍ਹਾ ਕੀਤਾ ਸੀ।’

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਪੰਜਾਬ ਦੀ ਸਿਆਸਤ ‘ਚ ਘਮਸਾਨ! ਸੁਖਬੀਰ ਬਾਦਲ ਨੇ ਖੋਲ੍ਹੇ ਪੱਤੇ, CM ਮਾਨ ਦੀ ਪਤਨੀ ਤੇ ਪੁਲਿਸ ਅਧਿਕਾਰੀਆਂ ‘ਤੇ ਲਾਏ ਗੰਭੀਰ ਦੋਸ਼; ਰਾਜਪਾਲ ਨੂੰ ਸੌਂਪਿਆ ਮੰਗ ਪੱਤਰ

ਚੰਡੀਗੜ੍ਹ – ਬਲਾਤਕਾਰ ਮਾਮਲੇ ‘ਚ ਪੀੜਤਾਂ ਨੂੰ ਇਨਸਾਫ ਦਿਵਾਉਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ

Read More »

ਭਾਰਤੀਆਂ ਲਈ ਰੁਕ ਸਕਦੀ ਹੈ EB-1 ਗ੍ਰੀਨ ਕਾਰਡ ਪ੍ਰਕਿਰਿਆ, ਟੁੱਟੇਗਾ ਅਮਰੀਕਾ ‘ਚ ਨੌਕਰੀ ਦਾ ਸੁਪਨਾ ?

ਅਮਰੀਕਾ ਨੇ ਆਗਾਹ ਕੀਤਾ ਹੈ ਕਿ ਭਾਰਤੀ ਨਾਗਰਿਕਾਂ ਲਈ ਰੁਜ਼ਗਾਰ ਆਧਾਰਤ ਪਹਿਲੀ ਤਰਜੀਹ (ਈਬੀ-1) ਗ੍ਰੀਨ ਕਾਰਡ ਆਉਣ ਵਾਲੇ ਹਫ਼ਤਿਆਂ ’ਚ ਅਸਥਾਈ ਤੌਰ ’ਤੇ ਉਪਲਬਧ ਨਹੀਂ

Read More »

ਨੇਪਾਲ ’ਚ ਹੜ੍ਹ ਨਾਲ ਤਬਾਹ ਜ਼ਿਲ੍ਹਿਆਂ ’ਚ 20 ਹਜ਼ਾਰ ਘਰ ਬਣਾਉਣ ਦੀ ਚੁਣੌਤੀ, 1259 ਲੋਕਾਂ ਦੀ ਮੌਤ; 7 ਸਤੰਬਰ ਨੂੰ ਮਨਾਇਆ ਜਾਵੇਗਾ ਰਾਸ਼ਟਰੀ ਸੋਗ

ਤਿੱਬਤ ਵਿਚ 26 ਅਗਸਤ ਨੂੰ ਗਲੇਸ਼ੀਅਰ ਟੁੱਟਣ ਕਾਰਨ ਨੇਪਾਲ ਵਿਚ ਆਏ ਹੜ੍ਹ ਦੇ ਨਤੀਜੇ ਵਜੋਂ ਹਜ਼ਾਰਾਂ ਲੋਕ ਬੇਘਰ ਹੋ ਗਏ ਹਨ। ਅਧਿਕਾਰੀਆਂ ਦਾ ਅੰਦਾਜ਼ਾ ਹੈ

Read More »
ਪੰਜਾਬ ਦੀ ਸਿਆਸਤ ‘ਚ ਘਮਸਾਨ! ਸੁਖਬੀਰ ਬਾਦਲ ਨੇ ਖੋਲ੍ਹੇ ਪੱਤੇ, CM ਮਾਨ ਦੀ ਪਤਨੀ ਤੇ ਪੁਲਿਸ ਅਧਿਕਾਰੀਆਂ ‘ਤੇ ਲਾਏ ਗੰਭੀਰ ਦੋਸ਼; ਰਾਜਪਾਲ ਨੂੰ ਸੌਂਪਿਆ ਮੰਗ ਪੱਤਰ
03Sep

ਪੰਜਾਬ ਦੀ ਸਿਆਸਤ ‘ਚ ਘਮਸਾਨ! ਸੁਖਬੀਰ ਬਾਦਲ ਨੇ ਖੋਲ੍ਹੇ ਪੱਤੇ, CM ਮਾਨ ਦੀ ਪਤਨੀ ਤੇ ਪੁਲਿਸ ਅਧਿਕਾਰੀਆਂ ‘ਤੇ ਲਾਏ ਗੰਭੀਰ ਦੋਸ਼; ਰਾਜਪਾਲ ਨੂੰ ਸੌਂਪਿਆ ਮੰਗ ਪੱਤਰ

ਚੰਡੀਗੜ੍ਹ – ਬਲਾਤਕਾਰ ਮਾਮਲੇ ‘ਚ ਪੀੜਤਾਂ ਨੂੰ ਇਨਸਾਫ ਦਿਵਾਉਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ…

ਭਾਰਤੀਆਂ ਲਈ ਰੁਕ ਸਕਦੀ ਹੈ EB-1 ਗ੍ਰੀਨ ਕਾਰਡ ਪ੍ਰਕਿਰਿਆ, ਟੁੱਟੇਗਾ ਅਮਰੀਕਾ ‘ਚ ਨੌਕਰੀ ਦਾ ਸੁਪਨਾ ?
03Sep

ਭਾਰਤੀਆਂ ਲਈ ਰੁਕ ਸਕਦੀ ਹੈ EB-1 ਗ੍ਰੀਨ ਕਾਰਡ ਪ੍ਰਕਿਰਿਆ, ਟੁੱਟੇਗਾ ਅਮਰੀਕਾ ‘ਚ ਨੌਕਰੀ ਦਾ ਸੁਪਨਾ ?

ਅਮਰੀਕਾ ਨੇ ਆਗਾਹ ਕੀਤਾ ਹੈ ਕਿ ਭਾਰਤੀ ਨਾਗਰਿਕਾਂ ਲਈ ਰੁਜ਼ਗਾਰ ਆਧਾਰਤ ਪਹਿਲੀ ਤਰਜੀਹ (ਈਬੀ-1) ਗ੍ਰੀਨ ਕਾਰਡ ਆਉਣ ਵਾਲੇ ਹਫ਼ਤਿਆਂ ’ਚ ਅਸਥਾਈ ਤੌਰ ’ਤੇ ਉਪਲਬਧ ਨਹੀਂ ਹੋ ਸਕੇਗਾ। ਇਸ ਲਈ ਵੱਧ…

ਨੇਪਾਲ ’ਚ ਹੜ੍ਹ ਨਾਲ ਤਬਾਹ ਜ਼ਿਲ੍ਹਿਆਂ ’ਚ 20 ਹਜ਼ਾਰ ਘਰ ਬਣਾਉਣ ਦੀ ਚੁਣੌਤੀ, 1259 ਲੋਕਾਂ ਦੀ ਮੌਤ; 7 ਸਤੰਬਰ ਨੂੰ ਮਨਾਇਆ ਜਾਵੇਗਾ ਰਾਸ਼ਟਰੀ ਸੋਗ
03Sep

ਨੇਪਾਲ ’ਚ ਹੜ੍ਹ ਨਾਲ ਤਬਾਹ ਜ਼ਿਲ੍ਹਿਆਂ ’ਚ 20 ਹਜ਼ਾਰ ਘਰ ਬਣਾਉਣ ਦੀ ਚੁਣੌਤੀ, 1259 ਲੋਕਾਂ ਦੀ ਮੌਤ; 7 ਸਤੰਬਰ ਨੂੰ ਮਨਾਇਆ ਜਾਵੇਗਾ ਰਾਸ਼ਟਰੀ ਸੋਗ

ਤਿੱਬਤ ਵਿਚ 26 ਅਗਸਤ ਨੂੰ ਗਲੇਸ਼ੀਅਰ ਟੁੱਟਣ ਕਾਰਨ ਨੇਪਾਲ ਵਿਚ ਆਏ ਹੜ੍ਹ ਦੇ ਨਤੀਜੇ ਵਜੋਂ ਹਜ਼ਾਰਾਂ ਲੋਕ ਬੇਘਰ ਹੋ ਗਏ ਹਨ। ਅਧਿਕਾਰੀਆਂ ਦਾ ਅੰਦਾਜ਼ਾ ਹੈ ਕਿ ਲੋਕਾਂ ਨੂੰ ਦੁਬਾਰਾ ਵਸਾਉਣ…

More News

Leave a Reply

Your email address will not be published. Required fields are marked *