ਅਮਰੀਕਾ: ਭਾਰਤੀ ਮੂਲ ਦੇ ਸਿੱਖ ਕਾਰੋਬਾਰੀ ਸਿੰਘ ਸਵਰਨਜੀਤ ਨੌਰਵਿਚ ਸ਼ਹਿਰ ਦੇ ਮੇਅਰ ਚੁਣੇ ਗਏ

ਅਮਰੀਕਾ ਦੇ ਕਨੈਕਟੀਕਟ ਸੂਬੇ ਦੇ ਨੌਰਵਿਚ ਸ਼ਹਿਰ ਦੇ ਨਵੇਂ ਮੇਅਰ ਵਜੋਂ ਭਾਰਤੀ ਮੂਲ ਦੇ ਰੀਅਲ ਅਸਟੇਟ ਕਾਰੋਬਾਰੀ  ਸਿੰਘ ਸਵਰਨਜੀਤ ਨੂੰ ਚੁਣਿਆ ਗਿਆ ਹੈ। ਉਹ ਇਸ ਸੂਬੇ ਦੇ ਪਹਿਲੇ ਸਿੱਖ ਮੇਅਰ ਬਣੇ ਹਨ।

ਡੈਮੋਕ੍ਰੇਟਿਕ ਪਾਰਟੀ ਦੇ ਸਵਰਨਜੀਤ ਨੂੰ 3,978 ਵੋਟਾਂ (57.25 ਫੀਸਦੀ) ਮਿਲੀਆਂ, ਜਦੋਂ ਕਿ ਉਨ੍ਹਾਂ ਦੇ ਰਿਪਬਲਿਕਨ ਵਿਰੋਧੀ ਸਟੇਸੀ ਗੋਲਡ ਨੂੰ 2,828 ਵੋਟਾਂ (40.7 ਫੀਸਦੀ) ਮਿਲੀਆਂ।ਚੋਣ ਵੈੱਬਸਾਈਟ ਮੁਤਾਬਕ, ਸਵਰਨਜੀਤ ਦੇ ਪਰਿਵਾਰ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਤੋਂ ਬਾਅਦ ਭਾਰਤ ਤੋਂ ਪ੍ਰਵਾਸ ਕਰ ਲਿਆ ਸੀ। ਉਹ ਖੁਦ 2007 ਵਿੱਚ ਅਮਰੀਕਾ ਪਹੁੰਚੇ ਸਨ। ਉਹ ਰੀਅਲ ਅਸਟੇਟ ਦਾ ਕਾਰੋਬਾਰੀ ਹਨ ਅਤੇ ਨੌਰਵਿਚ ਵਿੱਚ ਇੱਕ ਗੈਸ ਸਟੇਸ਼ਨ ਦੇ ਮਾਲਕ ਹਨ।ਸਵਰਨਜੀਤ ਨੇ ਨੌਰਵਿਚ ਸ਼ਹਿਰ ਨੂੰ ਇੱਕ ਅਜਿਹਾ ਸ਼ਹਿਰ ਦੱਸਿਆ, ਜਿਸ ਨੇ ਉਨ੍ਹਾਂ ਦੇ ਪਰਿਵਾਰ ਨੂੰ ਖੁੱਲ੍ਹੇ ਦਿਲ ਨਾਲ ਅਪਣਾਇਆ ਹੈ।

ਸਵਰਨਜੀਤ ਉਨ੍ਹਾਂ ਕਈ ਭਾਰਤੀ ਮੂਲ ਦੇ ਉਮੀਦਵਾਰਾਂ ਵਿੱਚੋਂ ਹਨ ਜਿਨ੍ਹਾਂ ਨੇ 4 ਨਵੰਬਰ ਦੀਆਂ ਚੋਣਾਂ ਵਿੱਚ ਵੱਡੀਆਂ ਜਿੱਤਾਂ ਦਰਜ ਕੀਤੀਆਂ ਹਨ। ਇਸ ਵਿੱਚ ਨਿਊਯਾਰਕ ਦੇ ਮੇਅਰ ਵਜੋਂ ਚੁਣੇ ਗਏ ਜੋਹਰਾਨ ਮਮਦਾਨੀ, ਵਰਜੀਨੀਆ ਦੇ ਲੈਫਟੀਨੈਂਟ ਗਵਰਨਰ ਗਜ਼ਾਲਾ ਹਾਸ਼ਮੀ ਅਤੇ ਨਿਊ ਜਰਸੀ ਦੀ ਸੂਬਾਈ ਅਸੈਂਬਲੀ ਲਈ ਚੁਣੇ ਗਏ ਰਵੀ ਭੱਲਾ ਵੀ ਸ਼ਾਮਲ ਹਨ

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਕੈਨੇਡਾ ਦੀ ਆਰਥਿਕਤਾ ਨੂੰ ਵੱਡਾ ਝਟਕਾ: ਦੇਸ਼ ਅਧਿਕਾਰਤ ਤੌਰ ‘ਤੇ ‘ਤਕਨੀਕੀ ਮੰਦੀ’ ‘ਚ ਦਾਖ਼ਲ, ਹੈਰਾਨੀਜਨਕ ਹਨ ਸਰਕਾਰੀ ਅੰਕੜੇ

ਸਟੈਟਿਸਟਿਕਸ ਕੈਨੇਡਾ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ, ਕੈਨੇਡਾ ਦੀ ਆਰਥਿਕਤਾ ਸਾਲ 2026 ਦੀ ਪਹਿਲੀ ਤਿਮਾਹੀ ਵਿੱਚ ਸੁੰਗੜ ਗਈ ਹੈ। ਇਸ ਨਾਲ ਲਗਾਤਾਰ ਦੋ ਤਿਮਾਹੀਆਂ ਵਿੱਚ

Read More »

ਵਿਸ਼ਵ ਰੈਂਕਿੰਗ ‘ਚ ਕੈਨੇਡਾ ਦੀ ਵੱਡੀ ਫਿਸਲਣ; 5ਵੇਂ ਤੋਂ 19ਵੇਂ ਸਥਾਨ ‘ਤੇ ਪਹੁੰਚਿਆ, ਬਰੈਂਪਟਨ ‘ਚ ਮੋਰਗੇਜ ਸੰਕਟ ਵਧਿਆ

ਕੈਨੇਡਾ, ਜੋ ਕਦੇ ਦੁਨੀਆ ਦੇ ਸਭ ਤੋਂ ਵਧੀਆ ਦੇਸ਼ਾਂ ਦੀ ਸੂਚੀ ਵਿੱਚ ਸਿਖਰਲੇ ਸਥਾਨਾਂ ‘ਤੇ ਰਹਿੰਦਾ ਸੀ, ਹੁਣ ਅੰਤਰਰਾਸ਼ਟਰੀ ਪੱਧਰ ‘ਤੇ ਆਪਣਾ ਰੁਤਬਾ ਗੁਆਉਂਦਾ ਨਜ਼ਰ

Read More »

ਯੂਰਪ ਘੁੰਮਣ ਦੇ ਸ਼ੌਕੀਨਾਂ ‘ਚ ਭਾਰਤੀ ਸਭ ਤੋਂ ਅੱਗੇ: 2025 ‘ਚ 11.5 ਲੱਖ ਲੋਕਾਂ ਨੇ ਲਗਾਇਆ ਵੀਜ਼ਾ, ਚੀਨ ਤੇ ਤੁਰਕੀ ਤੋਂ ਬਾਅਦ ਤੀਜਾ ਨੰਬਰ

ਸਾਲ 2025 ਵਿੱਚ ਭਾਰਤੀ ਦੁਨੀਆ ਭਰ ਵਿੱਚ ਸ਼ੈਂਗੇਨ ਵੀਜ਼ਾ ਲਈ ਅਪਲਾਈ ਕਰਨ ਵਾਲੇ ਤੀਜੇ ਸਭ ਤੋਂ ਵੱਡੇ ਸਮੂਹ ਵਜੋਂ ਉਭਰੇ ਹਨ। ਯੂਰਪੀਅਨ ਕਮਿਸ਼ਨ (EC) ਦੇ

Read More »
ਕੈਨੇਡਾ ਦੀ ਆਰਥਿਕਤਾ ਨੂੰ ਵੱਡਾ ਝਟਕਾ: ਦੇਸ਼ ਅਧਿਕਾਰਤ ਤੌਰ ‘ਤੇ ‘ਤਕਨੀਕੀ ਮੰਦੀ’ ‘ਚ ਦਾਖ਼ਲ, ਹੈਰਾਨੀਜਨਕ ਹਨ ਸਰਕਾਰੀ ਅੰਕੜੇ
02Jun

ਕੈਨੇਡਾ ਦੀ ਆਰਥਿਕਤਾ ਨੂੰ ਵੱਡਾ ਝਟਕਾ: ਦੇਸ਼ ਅਧਿਕਾਰਤ ਤੌਰ ‘ਤੇ ‘ਤਕਨੀਕੀ ਮੰਦੀ’ ‘ਚ ਦਾਖ਼ਲ, ਹੈਰਾਨੀਜਨਕ ਹਨ ਸਰਕਾਰੀ ਅੰਕੜੇ

ਸਟੈਟਿਸਟਿਕਸ ਕੈਨੇਡਾ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ, ਕੈਨੇਡਾ ਦੀ ਆਰਥਿਕਤਾ ਸਾਲ 2026 ਦੀ ਪਹਿਲੀ ਤਿਮਾਹੀ ਵਿੱਚ ਸੁੰਗੜ ਗਈ ਹੈ। ਇਸ ਨਾਲ ਲਗਾਤਾਰ ਦੋ ਤਿਮਾਹੀਆਂ ਵਿੱਚ ਆਰਥਿਕ ਗਿਰਾਵਟ ਆਉਣ ਕਾਰਨ ਦੇਸ਼…

ਵਿਸ਼ਵ ਰੈਂਕਿੰਗ ‘ਚ ਕੈਨੇਡਾ ਦੀ ਵੱਡੀ ਫਿਸਲਣ; 5ਵੇਂ ਤੋਂ 19ਵੇਂ ਸਥਾਨ ‘ਤੇ ਪਹੁੰਚਿਆ, ਬਰੈਂਪਟਨ ‘ਚ ਮੋਰਗੇਜ ਸੰਕਟ ਵਧਿਆ
02Jun

ਵਿਸ਼ਵ ਰੈਂਕਿੰਗ ‘ਚ ਕੈਨੇਡਾ ਦੀ ਵੱਡੀ ਫਿਸਲਣ; 5ਵੇਂ ਤੋਂ 19ਵੇਂ ਸਥਾਨ ‘ਤੇ ਪਹੁੰਚਿਆ, ਬਰੈਂਪਟਨ ‘ਚ ਮੋਰਗੇਜ ਸੰਕਟ ਵਧਿਆ

ਕੈਨੇਡਾ, ਜੋ ਕਦੇ ਦੁਨੀਆ ਦੇ ਸਭ ਤੋਂ ਵਧੀਆ ਦੇਸ਼ਾਂ ਦੀ ਸੂਚੀ ਵਿੱਚ ਸਿਖਰਲੇ ਸਥਾਨਾਂ ‘ਤੇ ਰਹਿੰਦਾ ਸੀ, ਹੁਣ ਅੰਤਰਰਾਸ਼ਟਰੀ ਪੱਧਰ ‘ਤੇ ਆਪਣਾ ਰੁਤਬਾ ਗੁਆਉਂਦਾ ਨਜ਼ਰ ਆ ਰਿਹਾ ਹੈ। ਸੰਯੁਕਤ ਰਾਸ਼ਟਰ…

ਯੂਰਪ ਘੁੰਮਣ ਦੇ ਸ਼ੌਕੀਨਾਂ ‘ਚ ਭਾਰਤੀ ਸਭ ਤੋਂ ਅੱਗੇ: 2025 ‘ਚ 11.5 ਲੱਖ ਲੋਕਾਂ ਨੇ ਲਗਾਇਆ ਵੀਜ਼ਾ, ਚੀਨ ਤੇ ਤੁਰਕੀ ਤੋਂ ਬਾਅਦ ਤੀਜਾ ਨੰਬਰ
02Jun

ਯੂਰਪ ਘੁੰਮਣ ਦੇ ਸ਼ੌਕੀਨਾਂ ‘ਚ ਭਾਰਤੀ ਸਭ ਤੋਂ ਅੱਗੇ: 2025 ‘ਚ 11.5 ਲੱਖ ਲੋਕਾਂ ਨੇ ਲਗਾਇਆ ਵੀਜ਼ਾ, ਚੀਨ ਤੇ ਤੁਰਕੀ ਤੋਂ ਬਾਅਦ ਤੀਜਾ ਨੰਬਰ

ਸਾਲ 2025 ਵਿੱਚ ਭਾਰਤੀ ਦੁਨੀਆ ਭਰ ਵਿੱਚ ਸ਼ੈਂਗੇਨ ਵੀਜ਼ਾ ਲਈ ਅਪਲਾਈ ਕਰਨ ਵਾਲੇ ਤੀਜੇ ਸਭ ਤੋਂ ਵੱਡੇ ਸਮੂਹ ਵਜੋਂ ਉਭਰੇ ਹਨ। ਯੂਰਪੀਅਨ ਕਮਿਸ਼ਨ (EC) ਦੇ ਅੰਕੜਿਆਂ ਅਨੁਸਾਰ, 11.5 ਲੱਖ ਭਾਰਤੀਆਂ…

More News

Leave a Reply

Your email address will not be published. Required fields are marked *