ਅਮਰੀਕੀ ਫੌ਼ਜ ਵਿੱਚ ਜਵਾਨਾਂ ਦੇ ਦਾੜ੍ਹੀ ਰੱਖਣ ’ਤੇ ਪਾਬੰਦੀ

ਅਮਰੀਕਾ ਦੇ ਰੱਖਿਆ ਮੰਤਰੀ ਪੀਟ ਹੈਗਸੈਥ ਨੇ ਸਖ਼ਤ ਨਵੀਂ ਨੀਤੀ ਦਾ ਐਲਾਨ ਕੀਤਾ ਹੈ ਜਿਸ ਤਹਿਤ ਅਮਰੀਕੀ ਫੌਜ ਵਿੱਚ ਸੇਵਾ ਨਿਭਾਅ ਰਹੇ ਜਵਾਨਾਂ ਤੇ ਅਧਿਕਾਰੀਆਂ ਦੇ ਦਾੜ੍ਹੀ ਰੱਖਣ ’ਤੇ ਪਾਬੰਦੀ ਲਗਾਈ ਗਈ ਹੈ। ਸਿਰਫ਼ ਵਿਸ਼ੇਸ਼ ਬਲਾਂ ਨੂੰ ਹੀ ਇਸ ਨੀਤੀ ਤੋਂ ਛੋਟ ਦਿੱਤੀ ਗਈ ਹੈ। ਹੈਗਸੈਥ ਨੇ 30 ਸਤੰਬਰ ਨੂੰ ਸਾਰੀਆਂ ਸ਼ਾਖਾਵਾਂ ਨੂੰ 2010 ਤੋਂ ਪਹਿਲਾਂ ਦੇ ਮਾਪਦੰਡਾਂ ’ਤੇ ਵਾਪਸ ਅਮਲ ਕਰਨ ਸਬੰਧੀ ਜਾਰੀ ਕੀਤੇ ਆਪਣੇ ਹੁਕਮਾਂ ਵਿੱਚ ਦਾੜ੍ਹੀ ਰੱਖਣ ਲਈ ਕਿਸੇ ਵੀ ਤਰ੍ਹਾਂ ਦੀ ਛੋਟ ਦੇਣ ਤੋਂ ਇਨਕਾਰ ਕੀਤਾ ਹੈ। ਇਸ ਫੈਸਲੇ ਨਾਲ ਸਿੱਖਾਂ ਵਰਗੇ ਘੱਟ ਗਿਣਤੀ ਵਰਗ ਦੇ ਜਵਾਨਾਂ ਨੂੰ ਮੁਸ਼ਕਲ ਵਿੱਚ ਪਾ ਦਿੱਤਾ ਗਿਆ ਹੈ।

ਨਵੇਂ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਮਰੀਕਾ ਦੇ ਇਸ ਫੈਸਲੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਸ ਕਦਮ ਨਾਲ ਇੱਕ ਜਮਹੂਰੀ ਦੇਸ਼ ਜੋ ਕਿ ਸਾਰੇ ਧਰਮਾਂ ਨੂੰ ਬਰਾਬਰ ਅਧਿਕਾਰ ਅਤੇ ਸੁਰੱਖਿਆ ਪ੍ਰਦਾਨ ਕਰਨ ਦਾ ਦਾਅਵਾ ਕਰਦਾ ਹੈ, ਦੇ ਅਕਸ ਨੂੰ ਢਾਹ ਲੱਗੇਗੀ। ਉਨ੍ਹਾਂ ਪਿਛਲੇ ਨਿਯਮਾਂ ਨੂੰ ਬਹਾਲ ਕਰਨ ਦੀ ਮੰਗ ਕੀਤੀ ਹੈ ਜੋ ਕਿ ਸਿੱਖ ਸੈਨਿਕਾਂ ਨੂੰ ਆਪਣੀ ਫੌਜੀ ਡਿਊਟੀ ਨਿਭਾਉਂਦੇ ਹੋਏ ਆਪਣੇ ਧਾਰਮਿਕ ਨਿਯਮਾਂ ਦੀ ਪਾਲਣਾ ਕਰਨ ਦੀ ਇਜਾਜ਼ਤ ਵੀ ਦਿੰਦੇ ਸਨ। ਉਨ੍ਹਾਂ ਚੇਤੇ ਕਰਵਾਇਆ ਕਿ ਸਿੱਖ ਸੈਨਿਕਾਂ ਨੇ ਦੋ ਵਿਸ਼ਵ ਜੰਗਾਂ ਵਿੱਚ ਆਪਣਾ ਫ਼ਰਜ਼ ਬਾਖੂਬੀ ਨਿਭਾਇਆ ਸੀ। ਹਾਲਾਂਕਿ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਕਾਲ ਤਖ਼ਤ ਦੇ ਅਧਿਕਾਰੀਆਂ ਨੇ ਇਸ ਕਦਮ ਬਾਰੇ ਪੂਰੀ ਸਪੱਸ਼ਟਤਾ ਮਿਲਣ ਤੱਕ ਟਿੱਪਣੀ ਕਰਨ ਤੋਂ ਗੁਰੇਜ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦੀਆਂ ਸਰਵਉੱਚ ਸੰਸਥਾਵਾਂ ਇਸ ਆਦੇਸ਼ ਦੀ ਚੰਗੀ ਤਰ੍ਹਾਂ ਜਾਂਚ ਕਰਨ ਅਤੇ ਅਮਰੀਕੀ ਫੌਜ ਵਿੱਚ ਸੇਵਾ ਨਿਭਾਅ ਰਹੇ ਮੌਜੂਦਾ ਸਿੱਖ ਸੈਨਿਕਾਂ ਨਾਲ ਸਲਾਹ ਕਰਨ ਤੋਂ ਬਾਅਦ ਹੀ ਟਿੱਪਣੀ ਕਰਨਗੀਆਂ। ਉੱਧਰ, ਇਸ ਕਦਮ ਦੀ ਅਮਰੀਕਾ ਵਿਚਲੇ ਨਾਗਰਿਕ ਅਧਿਕਾਰ ਸਮੂਹਾਂ, ਸਾਬਕਾ ਫੌਜੀਆਂ ਅਤੇ ਧਾਰਮਿਕ ਆਜ਼ਾਦੀ ਦੇ ਸਮਰਥਕਾਂ ਵੱਲੋਂ ਸਖ਼ਤ ਆਲੋਚਨਾ ਕੀਤੀ ਜਾ ਰਹੀ ਹੈ। ਨਵੀਂ ਨੀਤੀ ਕਈ ਸੇਵਾ ਮੈਂਬਰਾਂ, ਖ਼ਾਸ ਕਰ ਕੇ ਸਿੱਖਾਂ, ਮੁਸਲਮਾਨਾਂ, ਯਹੂਦੀਆਂ ਅਤੇ ਸਿਆਹਫਾਮ ਸੈਨਿਕਾਂ ਨੂੰ ਆਪਣੇ ਫੌਜੀ ਕਰੀਅਰ ਅਤੇ ਆਪਣੇ ਧਾਰਮਿਕ ਵਿਸ਼ਵਾਸਾਂ ਜਾਂ ਸਿਹਤ ਲੋੜਾਂ ਵਿੱਚੋਂ ਕਿਸੇ ਇੱਕ ਨੂੰ ਚੁਣਨ ਲਈ ਮਜਬੂਰ ਕਰ ਸਕਦੀ ਹੈ।ਨੌਰਥ ਅਮਰੀਕਨ ਪੰਜਾਬੀ ਐਸੋਸੀਏਸ਼ਨ ਵੱਲੋਂ ਹੁਕਮਾਂ ਦਾ ਤਿੱਖਾ ਵਿਰੋਧ

ਨੌਰਥ ਅਮਰੀਕਨ ਪੰਜਾਬੀ ਐਸੋਸੀਏਸ਼ਨ (ਐੱਨ ਏ ਪੀ ਏ) ਨੇ ਅਮਰੀਕੀ ਫੌਜ ਵਿੱਚ ਦਾੜ੍ਹੀ ਰੱਖਣ ਦੀ ਛੋਟ ਨੂੰ ਵਾਪਸ ਲੈਣ ਵਾਲੇ ਪੈਂਟਾਗਨ ਦੇ ਤਾਜ਼ਾ ਹੁਕਮਾਂ ’ਤੇ ਡੂੰਘੀ ਚਿੰਤਾ ਅਤੇ ਸਖ਼ਤ ਵਿਰੋਧ ਜ਼ਾਹਿਰ ਕੀਤਾ ਹੈ। ਨੌਰਥ ਅਮਰੀਕਨ ਪੰਜਾਬੀ ਐਸੋਸੀਏਸ਼ਨ ਦੇ ਕਾਰਜਕਾਰੀ ਨਿਰਦੇਸ਼ਕ ਸਤਨਾਮ ਸਿੰਘ ਚਾਹਲ ਨੇ ਕਿਹਾ ਕਿ ਇਨ੍ਹਾਂ ਹੁਕਮਾਂ ਦਾ ਸਿੱਖਾਂ, ਯਹੂਦੀਆਂ, ਮੁਸਲਮਾਨਾਂ ਅਤੇ ਹੋਰ ਧਾਰਮਿਕ ਘੱਟ ਗਿਣਤੀਆਂ ’ਤੇ ਕਾਫੀ ਪ੍ਰਭਾਵ ਪਵੇਗਾ, ਜਿਨ੍ਹਾਂ ਦਾ ਵਿਸ਼ਵਾਸ ਦਾੜ੍ਹੀ ਅਤੇ ਹੋਰ ਧਾਰਮਿਕ ਕਕਾਰਾਂ ਕਾਇਮ ਰੱਖਣ ਦੀ ਮੰਗ ਕਰਦਾ ਹੈ। ਚਾਹਲ ਨੇ ਕਿਹਾ ਕਿ ਇਹ ਕਦਮ ਉਨ੍ਹਾਂ ਲੋਕਾਂ ਨਾਲ ਵਿਸ਼ਵਾਸਘਾਤ ਹੈ ਜਿਨ੍ਹਾਂ ਨੇ ਹਥਿਆਰਬੰਦ ਬਲਾਂ ਵਿੱਚ ਧਾਰਮਿਕ ਛੋਟਾਂ ਪ੍ਰਾਪਤ ਕਰਨ ਲਈ ਸਾਲਾਂ ਤੱਕ ਸੰਘਰਸ਼ ਕੀਤਾ ਹੈ। ਚਾਹਲ ਨੇ ਕਿਹਾ, “ਇਹ ਫੈਸਲਾ ਅਨੁਸ਼ਾਸਨ ਬਾਰੇ ਨਹੀਂ ਹੈ, ਬਲਕਿ ਇਹ ਸਿਰਫ਼ ਉਨ੍ਹਾਂ ਸੈਨਿਕਾਂ ਦੀ ਇੱਜ਼ਤ ਅਤੇ ਧਾਰਮਿਕ ਪਛਾਣ ਖੋਹਣ ਬਾਰੇ ਹੈ ਜੋ ਕਿ ਵਫ਼ਾਦਾਰੀ ਅਤੇ ਮਾਣ ਨਾਲ ਇਸ ਦੇਸ਼ ਦੀ ਸੇਵਾ ਕਰਦੇ ਹਨ।”

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

Special Flights: ਭਾਰਤੀ ਏਅਰਲਾਈਨਾਂ 4 ਮਾਰਚ ਨੂੰ ਮੱਧ ਪੂਰਬ ਲਈ ਚਲਾਉਣਗੀਆਂ 58 ਉਡਾਣਾਂ

ਭਾਰਤ ਸਰਕਾਰ ਨੇ ਮੱਧ ਪੂਰਬ ਵਿੱਚ ਚੱਲ ਰਹੀ ਜੰਗ ਦੌਰਾਨ ਅੱਜ ਦੱਸਿਆ ਕਿ ਭਾਰਤੀ ਏਅਰਲਾਈਨਜ਼ ਨੇ ਆਪਣੇ ਸ਼ਡਿਊਲ ਵਿੱਚ ਬਦਲਾਅ ਕੀਤੇ ਹਨ ਅਤੇ ਉਹ 4

Read More »
ਸੋਸ਼ਲ ਮੀਡੀਆ ਤਿੱਖੀ ਬਿਆਨਬਾਜ਼ੀ ਲਈ ਮਸ਼ਹੂਰ Nancy Grewal ਦਾ ਕਤਲ!
04Mar

ਸੋਸ਼ਲ ਮੀਡੀਆ ਤਿੱਖੀ ਬਿਆਨਬਾਜ਼ੀ ਲਈ ਮਸ਼ਹੂਰ Nancy Grewal ਦਾ ਕਤਲ!

ਲਾਸਾਲ ਪੁਲੀਸ ਨੇ ਇੱਕ ਤਾਜ਼ਾ ਮਾਮਲੇ ਵਿੱਚ ਚਾਕੂ ਮਾਰ ਕੇ ਕਤਲ ਕੀਤੀ ਗਈ ਮਹਿਲਾ ਦੀ ਪਛਾਣ ਵਿੰਡਸਰ ਦੀ 45 ਸਾਲਾ ਨੈਂਸੀ ਗਰੇਵਾਲ ਵਜੋਂ ਕੀਤੀ ਹੈ। ਵਿੰਡਸਰ ਸਟਾਰ ਦੀ ਰਿਪੋਰਟ ਦੇ…

World Tour ’ਤੇ ਗਏ Canada ਦੇ ਸਿੱਖ ਨੌਜਵਾਨ ਦੀ Peru ਵਿੱਚ ਮੌਤ
04Mar

World Tour ’ਤੇ ਗਏ Canada ਦੇ ਸਿੱਖ ਨੌਜਵਾਨ ਦੀ Peru ਵਿੱਚ ਮੌਤ

ਪੰਜਾਬ ਨਾਲ ਸਬੰਧਤ ਅਤੇ ਕੈਨੇਡਾ ਦੇ ਸਰੀ (Surrey) ਵਿੱਚ ਰਹਿਣ ਵਾਲੇ 42 ਸਾਲਾ ਰਘਬੀਰ ਸਿੰਘ ਭਰੋਵਾਲ ਦੀ ਪੇਰੂ ਵਿੱਚ ਇੱਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ। ਰਘਬੀਰ ਸਿੰਘ ‘ਫਲਾਇੰਗ…

Special Flights: ਭਾਰਤੀ ਏਅਰਲਾਈਨਾਂ 4 ਮਾਰਚ ਨੂੰ ਮੱਧ ਪੂਰਬ ਲਈ ਚਲਾਉਣਗੀਆਂ 58 ਉਡਾਣਾਂ
04Mar

Special Flights: ਭਾਰਤੀ ਏਅਰਲਾਈਨਾਂ 4 ਮਾਰਚ ਨੂੰ ਮੱਧ ਪੂਰਬ ਲਈ ਚਲਾਉਣਗੀਆਂ 58 ਉਡਾਣਾਂ

ਭਾਰਤ ਸਰਕਾਰ ਨੇ ਮੱਧ ਪੂਰਬ ਵਿੱਚ ਚੱਲ ਰਹੀ ਜੰਗ ਦੌਰਾਨ ਅੱਜ ਦੱਸਿਆ ਕਿ ਭਾਰਤੀ ਏਅਰਲਾਈਨਜ਼ ਨੇ ਆਪਣੇ ਸ਼ਡਿਊਲ ਵਿੱਚ ਬਦਲਾਅ ਕੀਤੇ ਹਨ ਅਤੇ ਉਹ 4 ਮਾਰਚ (ਬੁੱਧਵਾਰ) ਨੂੰ 58 ਉਡਾਣਾਂ…

More News

Leave a Reply

Your email address will not be published. Required fields are marked *