ਅੱਠ ਯੂਰੋਪੀਅਨ ਮੁਲਕਾਂ ’ਤੇ ਦਸ ਫ਼ੀਸਦ ਟੈਰਿਫ: ਟਰੰਪ

ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਗਰੀਨਲੈਂਡ ’ਤੇ ਅਮਰੀਕੀ ਕੰਟਰੋਲ ਦਾ ਵਿਰੋਧ ਕਰਨ ਵਾਲੇ ਅੱਠ ਯੂਰੋਪੀਅਨ ਮੁਲਕਾਂ ਦੇ ਸਾਮਾਨ ’ਤੇ ਫਰਵਰੀ ਤੋਂ 10 ਫੀਸਦ ਦਰਾਮਦ ਟੈਰਿਫ ਲਾਇਆ ਜਾਵੇਗਾ। ਰਾਸ਼ਟਰਪਤੀ ਦੇ ਇਸ ਐਲਾਨ ਨਾਲ ਯੂਰੋਪ ’ਚ ਅਮਰੀਕੀ ਭਾਈਵਾਲਾਂ ਦੀ ਸੰਭਾਵੀ ਖਤਰਨਾਕ ਪ੍ਰੀਖਿਆ ਸ਼ੁਰੂ ਹੋ ਸਕਦੀ ਹੈ।

ਸ੍ਰੀ ਟਰੰਪ ਨੇ ਸੋਸ਼ਲ ਮੀਡੀਆ ਪੋਸਟ ’ਚ ਕਿਹਾ ਕਿ ਡੈਨਮਾਰਕ, ਨਾਰਵੇ, ਸਵੀਡਨ, ਫਰਾਂਸ, ਜਰਮਨੀ, ਯੂਨਾਈਟਿਡ ਕਿੰਗਡਮ, ਨੈਦਰਲੈਂਡਜ਼ ਤੇ ਫਿਨਲੈਂਡ ਨੂੰ ਇਸ ਟੈਰਿਫ ਦਾ ਸਾਹਮਣਾ ਕਰਨਾ ਪਵੇਗਾ। ਜੇ ਅਮਰੀਕਾ ਵੱਲੋਂ ‘ਗਰੀਨਲੈਂਡ ਦੀ ਪੂਰਨ ਖਰੀਦ’ ਲਈ ਕੋਈ ਸਮਝੌਤਾ ਨਹੀਂ ਹੁੰਦਾ ਤਾਂ 1 ਜੂਨ ਤੋਂ ਇਹ ਦਰ ਵਧ ਕੇ 25 ਫੀਸਦ ਹੋ ਜਾਵੇਗੀ।’ ਰਾਸ਼ਟਰਪਤੀ ਨੇ ਸੰਕੇਤ ਦਿੱਤਾ ਕਿ ਉਹ ਡੈਨਮਾਰਕ ਅਤੇ ਹੋਰ ਯੂਰੋਪੀਅਨ ਦੇਸ਼ਾਂ ਨਾਲ ਗਰੀਨਲੈਂਡ ਦੀ ਸਥਿਤੀ ’ਤੇ ਗੱਲਬਾਤ ਕਰਨ ਲਈ ਇਸ ਟੈਰਿਫ ਦੀ ਵਰਤੋਂ ਦਬਾਅ ਬਣਾਉਣ ਲਈ ਕਰ ਰਹੇ ਹਨ। ਗਰੀਨਲੈਂਡ ਨਾਟੋ ਸਹਿਯੋਗੀ ਡੈਨਮਾਰਗ ਦਾ ਨੀਮ-ਖੁਦਮੁਖਤਾਰੀ ਵਾਲਾ ਖੇਤਰ ਹੈ ਜਿਸ ਨੂੰ ਉਹ ਅਮਰੀਕਾ ਦੀ ਕੌਮੀ ਸੁਰੱਖਿਆ ਲਈ ਅਹਿਮ ਮੰਨਦੇ ਹਨ। ਸ੍ਰੀ ਟਰੰਪ ਨੇ ਟਰੁੱਥ ਸੋਸ਼ਲ ’ਤੇ ਕਿਹਾ, ‘‘ਅਮਰੀਕਾ ਡੈਨਮਾਰਕ ਅਤੇ ਉਨ੍ਹਾਂ ਸਾਰੇ ਮੁਲਕਾਂ ਨਾਲ ਗੱਲਬਾਤ ਲਈ ਤੁਰੰਤ ਤਿਆਰ ਹੈ ਜਿਨ੍ਹਾਂ ਨੇ ਸਾਡੇ ਵੱਲੋਂ ਉਨ੍ਹਾਂ ਲਈ ਕੀਤੇ ਗਏ ਸਾਰੇ ਕੰਮਾਂ ਦੇ ਬਾਵਜੂਦ ਇੰਨਾ ਕੁਝ ਦਾਅ ’ਤੇ ਲਗਾ ਦਿੱਤਾ ਹੈ।’’

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਪੰਜਾਬ ਦੀ ਸਿਆਸਤ ‘ਚ ਘਮਸਾਨ! ਸੁਖਬੀਰ ਬਾਦਲ ਨੇ ਖੋਲ੍ਹੇ ਪੱਤੇ, CM ਮਾਨ ਦੀ ਪਤਨੀ ਤੇ ਪੁਲਿਸ ਅਧਿਕਾਰੀਆਂ ‘ਤੇ ਲਾਏ ਗੰਭੀਰ ਦੋਸ਼; ਰਾਜਪਾਲ ਨੂੰ ਸੌਂਪਿਆ ਮੰਗ ਪੱਤਰ

ਚੰਡੀਗੜ੍ਹ – ਬਲਾਤਕਾਰ ਮਾਮਲੇ ‘ਚ ਪੀੜਤਾਂ ਨੂੰ ਇਨਸਾਫ ਦਿਵਾਉਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ

Read More »

ਭਾਰਤੀਆਂ ਲਈ ਰੁਕ ਸਕਦੀ ਹੈ EB-1 ਗ੍ਰੀਨ ਕਾਰਡ ਪ੍ਰਕਿਰਿਆ, ਟੁੱਟੇਗਾ ਅਮਰੀਕਾ ‘ਚ ਨੌਕਰੀ ਦਾ ਸੁਪਨਾ ?

ਅਮਰੀਕਾ ਨੇ ਆਗਾਹ ਕੀਤਾ ਹੈ ਕਿ ਭਾਰਤੀ ਨਾਗਰਿਕਾਂ ਲਈ ਰੁਜ਼ਗਾਰ ਆਧਾਰਤ ਪਹਿਲੀ ਤਰਜੀਹ (ਈਬੀ-1) ਗ੍ਰੀਨ ਕਾਰਡ ਆਉਣ ਵਾਲੇ ਹਫ਼ਤਿਆਂ ’ਚ ਅਸਥਾਈ ਤੌਰ ’ਤੇ ਉਪਲਬਧ ਨਹੀਂ

Read More »

ਨੇਪਾਲ ’ਚ ਹੜ੍ਹ ਨਾਲ ਤਬਾਹ ਜ਼ਿਲ੍ਹਿਆਂ ’ਚ 20 ਹਜ਼ਾਰ ਘਰ ਬਣਾਉਣ ਦੀ ਚੁਣੌਤੀ, 1259 ਲੋਕਾਂ ਦੀ ਮੌਤ; 7 ਸਤੰਬਰ ਨੂੰ ਮਨਾਇਆ ਜਾਵੇਗਾ ਰਾਸ਼ਟਰੀ ਸੋਗ

ਤਿੱਬਤ ਵਿਚ 26 ਅਗਸਤ ਨੂੰ ਗਲੇਸ਼ੀਅਰ ਟੁੱਟਣ ਕਾਰਨ ਨੇਪਾਲ ਵਿਚ ਆਏ ਹੜ੍ਹ ਦੇ ਨਤੀਜੇ ਵਜੋਂ ਹਜ਼ਾਰਾਂ ਲੋਕ ਬੇਘਰ ਹੋ ਗਏ ਹਨ। ਅਧਿਕਾਰੀਆਂ ਦਾ ਅੰਦਾਜ਼ਾ ਹੈ

Read More »
ਪੰਜਾਬ ਦੀ ਸਿਆਸਤ ‘ਚ ਘਮਸਾਨ! ਸੁਖਬੀਰ ਬਾਦਲ ਨੇ ਖੋਲ੍ਹੇ ਪੱਤੇ, CM ਮਾਨ ਦੀ ਪਤਨੀ ਤੇ ਪੁਲਿਸ ਅਧਿਕਾਰੀਆਂ ‘ਤੇ ਲਾਏ ਗੰਭੀਰ ਦੋਸ਼; ਰਾਜਪਾਲ ਨੂੰ ਸੌਂਪਿਆ ਮੰਗ ਪੱਤਰ
03Sep

ਪੰਜਾਬ ਦੀ ਸਿਆਸਤ ‘ਚ ਘਮਸਾਨ! ਸੁਖਬੀਰ ਬਾਦਲ ਨੇ ਖੋਲ੍ਹੇ ਪੱਤੇ, CM ਮਾਨ ਦੀ ਪਤਨੀ ਤੇ ਪੁਲਿਸ ਅਧਿਕਾਰੀਆਂ ‘ਤੇ ਲਾਏ ਗੰਭੀਰ ਦੋਸ਼; ਰਾਜਪਾਲ ਨੂੰ ਸੌਂਪਿਆ ਮੰਗ ਪੱਤਰ

ਚੰਡੀਗੜ੍ਹ – ਬਲਾਤਕਾਰ ਮਾਮਲੇ ‘ਚ ਪੀੜਤਾਂ ਨੂੰ ਇਨਸਾਫ ਦਿਵਾਉਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ…

ਭਾਰਤੀਆਂ ਲਈ ਰੁਕ ਸਕਦੀ ਹੈ EB-1 ਗ੍ਰੀਨ ਕਾਰਡ ਪ੍ਰਕਿਰਿਆ, ਟੁੱਟੇਗਾ ਅਮਰੀਕਾ ‘ਚ ਨੌਕਰੀ ਦਾ ਸੁਪਨਾ ?
03Sep

ਭਾਰਤੀਆਂ ਲਈ ਰੁਕ ਸਕਦੀ ਹੈ EB-1 ਗ੍ਰੀਨ ਕਾਰਡ ਪ੍ਰਕਿਰਿਆ, ਟੁੱਟੇਗਾ ਅਮਰੀਕਾ ‘ਚ ਨੌਕਰੀ ਦਾ ਸੁਪਨਾ ?

ਅਮਰੀਕਾ ਨੇ ਆਗਾਹ ਕੀਤਾ ਹੈ ਕਿ ਭਾਰਤੀ ਨਾਗਰਿਕਾਂ ਲਈ ਰੁਜ਼ਗਾਰ ਆਧਾਰਤ ਪਹਿਲੀ ਤਰਜੀਹ (ਈਬੀ-1) ਗ੍ਰੀਨ ਕਾਰਡ ਆਉਣ ਵਾਲੇ ਹਫ਼ਤਿਆਂ ’ਚ ਅਸਥਾਈ ਤੌਰ ’ਤੇ ਉਪਲਬਧ ਨਹੀਂ ਹੋ ਸਕੇਗਾ। ਇਸ ਲਈ ਵੱਧ…

ਨੇਪਾਲ ’ਚ ਹੜ੍ਹ ਨਾਲ ਤਬਾਹ ਜ਼ਿਲ੍ਹਿਆਂ ’ਚ 20 ਹਜ਼ਾਰ ਘਰ ਬਣਾਉਣ ਦੀ ਚੁਣੌਤੀ, 1259 ਲੋਕਾਂ ਦੀ ਮੌਤ; 7 ਸਤੰਬਰ ਨੂੰ ਮਨਾਇਆ ਜਾਵੇਗਾ ਰਾਸ਼ਟਰੀ ਸੋਗ
03Sep

ਨੇਪਾਲ ’ਚ ਹੜ੍ਹ ਨਾਲ ਤਬਾਹ ਜ਼ਿਲ੍ਹਿਆਂ ’ਚ 20 ਹਜ਼ਾਰ ਘਰ ਬਣਾਉਣ ਦੀ ਚੁਣੌਤੀ, 1259 ਲੋਕਾਂ ਦੀ ਮੌਤ; 7 ਸਤੰਬਰ ਨੂੰ ਮਨਾਇਆ ਜਾਵੇਗਾ ਰਾਸ਼ਟਰੀ ਸੋਗ

ਤਿੱਬਤ ਵਿਚ 26 ਅਗਸਤ ਨੂੰ ਗਲੇਸ਼ੀਅਰ ਟੁੱਟਣ ਕਾਰਨ ਨੇਪਾਲ ਵਿਚ ਆਏ ਹੜ੍ਹ ਦੇ ਨਤੀਜੇ ਵਜੋਂ ਹਜ਼ਾਰਾਂ ਲੋਕ ਬੇਘਰ ਹੋ ਗਏ ਹਨ। ਅਧਿਕਾਰੀਆਂ ਦਾ ਅੰਦਾਜ਼ਾ ਹੈ ਕਿ ਲੋਕਾਂ ਨੂੰ ਦੁਬਾਰਾ ਵਸਾਉਣ…

More News