ਆਤਿਸ਼ੀ ਵੱਲੋਂ ਗੁਰੂ ਸਾਹਿਬਾਨ ਪ੍ਰਤੀ ਦਿੱਤੇ ਬਿਆਨ ਦੀ ਸ਼੍ਰੋਮਣੀ ਕਮੇਟੀ ਵੱਲੋਂ ਨਿੰਦਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਮ ਆਦਮੀ ਪਾਰਟੀ ਦੀ ਆਗੂ ਅਤੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਵੱਲੋਂ ਦਿੱਲੀ ਵਿਧਾਨ ਸਭਾ ਵਿਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ  ਬਾਰੇ ਕੀਤੀ ਟਿੱਪਣੀ ਨੂੰ ਅਪਮਾਨਜਨਕ ਦੱਸਦਿਆਂ ਇਸ  ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਅਤੇ ਇਸ ਨੂੰ ਆਪ ਆਗੂਆਂ ਦੀ ਘਟੀਆ ਮਾਨਸਿਕਤਾ ਦਾ ਪ੍ਰਗਟਾਵਾ ਕਰਾਰ ਦਿੱਤਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਦਿੱਲੀ ਦੀ ਆਪ ਆਗੂ ਆਤਿਸ਼ੀ ਵੱਲੋਂ ਦਿੱਤਾ ਗਿਆ ਬਿਆਨ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਹੈ, ਜਿਸ ਨੂੰ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ  ਨੇ ਧਰਮ ਦੀ ਰੱਖਿਆ ਲਈ ਦਿੱਲੀ ਵਿਖੇ ਸ਼ਹਾਦਤ ਦਿੱਤੀ। ਦਿੱਲੀ ਦੀ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੀ ਆਗੂ ਵੱਲੋਂ ਗੁਰੂ ਸਾਹਿਬ ਪ੍ਰਤੀ ਬੇਹੱਦ ਅਪਮਾਨਜਨਕ ਸ਼ਬਦਾਵਲੀ ਦੀ ਵਰਤੋਂ ਕਰਨਾ ਜਿਥੇ ਮੰਦਭਾਗਾ ਹੈ, ਉੱਥੇ ਹੀ ਇਹ ਆਪ ਆਦਮੀ ਪਾਰਟੀ ਦੀ ਸੋਚ ਦਾ ਪ੍ਰਗਟਾਵਾ ਵੀ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੰਗ ਕੀਤੀ ਕਿ ਵਿਰੋਧੀ ਧਿਰ ਦੀ ਆਗੂ ਆਤਿਸ਼ੀ ਦੀ ਮੈਂਬਰਸ਼ਿਪ ਤੁਰੰਤ ਰੱਦ ਕੀਤੀ ਜਾਵੇ। ਉਨ੍ਹਾਂ ਆਪ ਆਦਮੀ ਪਾਰਟੀ ਦੀ ਲੀਡਰਸ਼ਿਪ ਨੂੰ ਵੀ ਸਵਾਲ ਕੀਤਾ ਕਿ ਕੀ ਉਹ ਆਪਣੇ ਇਸ ਆਗੂ ਵਿਰੁੱਧ ਕਾਰਵਾਈ ਕਰਨਗੇ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਕੀਮਤਾਂ ਨੇ ਤੋੜੇ ਸਾਰੇ ਰਿਕਾਰਡ: ਸੋਨਾ 11 ਹਜ਼ਾਰ ਮਹਿੰਗਾ, ਚਾਂਦੀ ਨੇ ਮਾਰੀ 22,376 ਦੀ ਛਾਲ; ਆਮ ਬੰਦੇ ਦੀ ਪਹੁੰਚ ਤੋਂ ਬਾਹਰ?

ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਜ਼ਬਰਦਸਤ ਤੇਜ਼ੀ ਦੇਖਣ ਨੂੰ ਮਿਲੀ ਹੈ। ਪ੍ਰਧਾਨ ਮੰਤਰੀ ਮੋਦੀ ਵੱਲੋਂ ਲਗਾਤਾਰ ਦੋ ਦਿਨ ਸੋਨਾ ਨਾ ਖਰੀਦਣ ਦੀ ਅਪੀਲ

Read More »

ਡੋਨਾਲਡ ਟਰੰਪ ਪਹੁੰਚੇ ਚੀਨ, ਜਿਨਪਿੰਗ ਨਾਲ ਹੋਵੇਗੀ ਅਹਿਮ ਸਿਖ਼ਰ ਗੱਲਬਾਤ; ਅਮਰੀਕਾ-ਚੀਨ ਬੈਠਕ ‘ਤੇ ਟਿਕੀ ਦੁਨੀਆ ਦੀ ਨਿਗ੍ਹਾ

ਨਵੀਂ ਦਿੱਲੀ : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਬੁੱਧਵਾਰ ਨੂੰ ਤਿੰਨ ਰੋਜ਼ਾ ਮਹੱਤਵਪੂਰਨ ਦੌਰੇ ‘ਤੇ ਚੀਨ ਪਹੁੰਚੇ ਗਏ ਹਨ। ਇੱਥੇ ਉਨ੍ਹਾਂ ਦੀ ਮੁਲਾਕਾਤ ਚੀਨੀ ਰਾਸ਼ਟਰਪਤੀ ਸ਼ੀ

Read More »
AI ਦੇ ਨਾਲ ਚੈਟ ਵੀ ਹੁਣ Incognito ਮੋਡ ‘ਚ, WhatsApp ਲਿਆਇਆ ਨਵਾਂ ਪ੍ਰਾਈਵੇਸੀ ਫੀਚਰ
13May

AI ਦੇ ਨਾਲ ਚੈਟ ਵੀ ਹੁਣ Incognito ਮੋਡ ‘ਚ, WhatsApp ਲਿਆਇਆ ਨਵਾਂ ਪ੍ਰਾਈਵੇਸੀ ਫੀਚਰ

WhatsApp ਨੇ Meta AI ਦੇ ਨਾਲ Incognito Chat ਦਾ ਐਲਾਨ ਕੀਤਾ ਹੈ, ਜੋ ਕਿ ਇੱਕ ਨਵਾਂ ਫੀਚਰ ਹੈ ਜਿਸ ਰਾਹੀਂ ਯੂਜ਼ਰਜ਼ ਕੰਪਨੀ ਦੇ AI ਅਸਿਸਟੈਂਟ ਨਾਲ ਪ੍ਰਾਈਵੇਟ ਅਤੇ ਟੈਂਪਰੇਰੀ (ਆਰਜ਼ੀ)…

ਕੀਮਤਾਂ ਨੇ ਤੋੜੇ ਸਾਰੇ ਰਿਕਾਰਡ: ਸੋਨਾ 11 ਹਜ਼ਾਰ ਮਹਿੰਗਾ, ਚਾਂਦੀ ਨੇ ਮਾਰੀ 22,376 ਦੀ ਛਾਲ; ਆਮ ਬੰਦੇ ਦੀ ਪਹੁੰਚ ਤੋਂ ਬਾਹਰ?
13May

ਕੀਮਤਾਂ ਨੇ ਤੋੜੇ ਸਾਰੇ ਰਿਕਾਰਡ: ਸੋਨਾ 11 ਹਜ਼ਾਰ ਮਹਿੰਗਾ, ਚਾਂਦੀ ਨੇ ਮਾਰੀ 22,376 ਦੀ ਛਾਲ; ਆਮ ਬੰਦੇ ਦੀ ਪਹੁੰਚ ਤੋਂ ਬਾਹਰ?

ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਜ਼ਬਰਦਸਤ ਤੇਜ਼ੀ ਦੇਖਣ ਨੂੰ ਮਿਲੀ ਹੈ। ਪ੍ਰਧਾਨ ਮੰਤਰੀ ਮੋਦੀ ਵੱਲੋਂ ਲਗਾਤਾਰ ਦੋ ਦਿਨ ਸੋਨਾ ਨਾ ਖਰੀਦਣ ਦੀ ਅਪੀਲ ਤੋਂ ਬਾਅਦ ਬਾਜ਼ਾਰ ਵਿੱਚ ਵੱਡੀ…

ਡੋਨਾਲਡ ਟਰੰਪ ਪਹੁੰਚੇ ਚੀਨ, ਜਿਨਪਿੰਗ ਨਾਲ ਹੋਵੇਗੀ ਅਹਿਮ ਸਿਖ਼ਰ ਗੱਲਬਾਤ; ਅਮਰੀਕਾ-ਚੀਨ ਬੈਠਕ ‘ਤੇ ਟਿਕੀ ਦੁਨੀਆ ਦੀ ਨਿਗ੍ਹਾ
13May

ਡੋਨਾਲਡ ਟਰੰਪ ਪਹੁੰਚੇ ਚੀਨ, ਜਿਨਪਿੰਗ ਨਾਲ ਹੋਵੇਗੀ ਅਹਿਮ ਸਿਖ਼ਰ ਗੱਲਬਾਤ; ਅਮਰੀਕਾ-ਚੀਨ ਬੈਠਕ ‘ਤੇ ਟਿਕੀ ਦੁਨੀਆ ਦੀ ਨਿਗ੍ਹਾ

ਨਵੀਂ ਦਿੱਲੀ : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਬੁੱਧਵਾਰ ਨੂੰ ਤਿੰਨ ਰੋਜ਼ਾ ਮਹੱਤਵਪੂਰਨ ਦੌਰੇ ‘ਤੇ ਚੀਨ ਪਹੁੰਚੇ ਗਏ ਹਨ। ਇੱਥੇ ਉਨ੍ਹਾਂ ਦੀ ਮੁਲਾਕਾਤ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਹੋਵੇਗੀ। ਅਮਰੀਕਾ ਅਤੇ…

More News