ਇਰਾਨ ਦੇ ਊਰਜਾ ਵਪਾਰ ਵਿਚ ਮਦਦ ਲਈ ਅਮਰੀਕਾ ਵੱਲੋਂ ਦੋ ਭਾਰਤੀਆਂ ਸਣੇ 50 ਸੰਸਥਾਵਾਂ ’ਤੇ ਪਾਬੰਦੀ

ਅਮਰੀਕਾ ਨੇ ਇਰਾਨੀ ਊਰਜਾ ਵਪਾਰ ਨੂੰ ਹੁਲਾਰਾ ਦੇਣ ਦੇ ਦੋਸ਼ ਵਿਚ ਦੋ ਭਾਰਤੀ ਨਾਗਰਿਕਾਂ ਸਣੇ 50 ਤੋਂ ਵੱਧ ਸੰਸਥਾਵਾਂ, ਵਿਅਕਤੀਆਂ ਤੇ ਜਹਾਜ਼ਾਂ ’ਤੇ ਪਾਬੰਦੀ ਲਗਾਈ ਹੈ। ਇਕ ਅਧਿਕਾਰਤ ਬਿਆਨ ਮੁਤਾਬਕ ਇਹ ਕਦਮ ਤਹਿਰਾਨ ਦੀ ‘‘ਊਰਜਾ ਬਰਾਮਦ ਪ੍ਰਣਾਲੀ ਦੇ ਪ੍ਰਮੁੱਖ ਤੱਤਾਂ ਨੂੰ ਖ਼ਤਮ’ ਕਰਨ ਦੇ ਮੰਤਵ ਨਾਲ ਚੁੱਕਿਆ ਗਿਆ ਹੈ।

ਅਮਰੀਕੀ ਵਿੱਤ ਮੰਤਰਾਲੇ ਦੇ ਵਿਦੇਸ਼ੀ ਸੰਪਤੀ ਕੰਟਰੋਲ ਦਫ਼ਤਰ (OFAC) ਨੇ ਵੀਰਵਾਰ ਨੂੰ ਇਨ੍ਹਾਂ ਪਾਬੰਦੀਆਂ ਦਾ ਐਲਾਨ ਕੀਤਾ। ਇਕ ਪ੍ਰੈੱਸ ਰਿਲੀਜ਼ ਵਿਚ ਕਿਹਾ ਗਿਆ ਕਿ ‘ਇਨ੍ਹਾਂ ਲੋਕਾਂ ਨੇ ਸਮੂਹਕ ਰੂਪ ਵਿਚ ਅਰਬਾਂ ਡਾਲਰ ਮੁਲ ਦੇ ਪੈਟਰੋਲੀਅਮ ਤੇ ਉਸ ਦੇ ਉਤਪਾਦਾਂ ਦੀ ਬਰਾਮਦ ਨੂੰ ਸਮਰੱਥ ਬਣਾਇਆ ਜਿਸ ਨਾਲ ਇਰਾਨੀ ਸ਼ਾਸਨ ਨੂੰ ਉਨ੍ਹਾਂ ਅਤਿਵਾਦੀ ਸਮੂਹਾਂ ਲਈ ਵੱਡਾ ਮਾਲੀਆ ਮਿਲਿਆ ਜੋ ਅਮਰੀਕਾ ਲਈ ਖ਼ਤਰਾ ਹੈ।’’ਇਹ ਪਾਬੰਦੀ ਇਰਾਨ ਦੇ ਪੈਟਰੋਲੀਅਮ ਤੇ ਪੈਟਰੋਕੈਮੀਕਲ ਬਰਾਮਦ ਨੂੰ ਸੀਮਤ ਕਰਨ ਦੀਆਂ ਕੋਸ਼ਿਸ਼ਾਂ ਦਾ ਹਿੱਸਾ ਹੈ। ਵਿੱਤ ਮੰਤਰੀ ਸਕੌਟ ਬੇਸੈਂਟ ਨੇ ਕਿਹਾ, ‘‘ਵਿੱਤ ਮੰਤਰਾਲਾ ਇਰਾਨ ਦੀ ਊਰਜਾ ਬਰਾਮਦ ਪ੍ਰਣਾਲੀ ਦੇ ਮੁੱਖ ਤੱਤਾਂ ਨੂੰ ਖ਼ਤਮ ਕਰਕੇ ਉਸ ਦੀ ਨਗਦੀ ਪ੍ਰਵਾਹ ਪ੍ਰਣਾਲੀ ਨੂੰ ਕਮਜ਼ੋਰ ਕਰ ਰਿਹਾ ਹੈ।’’ਜਿਨ੍ਹਾਂ ਦੋ ਭਾਰਤੀ ਨਾਗਰਿਕਾਂ ’ਤੇ ਪਾਬੰਦੀ ਲਾਈ ਗਈ ਹੈ ਉਨ੍ਹਾਂ ਵਿਚ ਵਰੁਣ ਪੂਲਾ ਵੀ ਸ਼ਾਮਲ ਹੈ, ਜੋ ਮਾਰਸ਼ਲ ਦੀਪ ਸਥਿਤ ਬਰਥਾ ਸ਼ਿਪਿੰਗ ਇੰਕ ਦਾ ਮਾਲਕ ਹੈ। ਇਹ ਕੰਪਨੀ ਕੋਮੋਰੋਸ ਦਾ ਝੰਡਾ ਲੱਗੇ ਜਹਾਜ਼ ‘ਪਾਮਿਰ’ ਦੀ ਮਾਲਕ ਤੇ ਸੰਚਾਲਕ ਹੈ।

ਦੂਜੀ ਭਾਰਤੀ ਨਾਗਰਿਕ ਸੋਨੀਆ ਸ਼੍ਰੇਸ਼ਠਾ ਹੈ, ਜੋ ਵੇਗਾ ਸਟਾਰ ਸ਼ਿਪ ਮੈਨੇਜਮੈਂਟ ਪ੍ਰਾਈਵੇਟ ਲਿਮਟਿਡ ਦੀ ਮਾਲਕ ਹੈ। ਕੰਪਨੀ ਇੱਕ ਹੋਰ ਕੋਮੋਰੋਸ-ਝੰਡੇ ਵਾਲੇ ਜਹਾਜ਼, ‘ਨੇਪਟਾ’ ਦੀ ਮਾਲਕ ਹੈ ਅਤੇ ਸੰਚਾਲਨ ਕਰਦੀ ਹੈ, ਜਿਸਨੇ ਜਨਵਰੀ 2025 ਤੋਂ ਪਾਕਿਸਤਾਨ ਨੂੰ ਇਰਾਨੀ ਮੂਲ ਦਾ ਐਲਪੀਜੀ ਪਹੁੰਚਾਇਆ ਹੈ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ

ਮਾਸਕੋ : ਰੂਸ ਵਿੱਚ ਸੰਸਦੀ ਚੋਣਾਂ ਦੇ ਆਖਰੀ ਦਿਨ, ਯੂਕਰੇਨ ਵੱਲੋਂ ਰਾਜਧਾਨੀ ਮਾਸਕੋ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵੱਡਾ ਡਰੋਨ

Read More »

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਵੀਕੈਂਡ ਯਾਤਰਾ ਇੱਕ ਦਿਨ ਪਹਿਲਾਂ ਹੀ ਰੱਦ ਕਰ ਦਿੱਤੀ ਅਤੇ ਸ਼ਨੀਵਾਰ ਸ਼ਾਮ ਨੂੰ ਅਚਾਨਕ ਵਾਸ਼ਿੰਗਟਨ ਡੀਸੀ ਵਾਪਸ

Read More »

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ

ਖਾਰਤੂਮ: ਸੂਡਾਨ ਦੇ ਉੱਤਰ-ਪੂਰਬੀ ਇਲਾਕੇ ਵਿੱਚ ਸੋਨੇ ਦੀ ਇੱਕ ਖਾਣ ਢਹਿ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 11 ਖਾਣ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 30 ਲੋਕ

Read More »
ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ
20Sep

ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ

ਮਾਸਕੋ : ਰੂਸ ਵਿੱਚ ਸੰਸਦੀ ਚੋਣਾਂ ਦੇ ਆਖਰੀ ਦਿਨ, ਯੂਕਰੇਨ ਵੱਲੋਂ ਰਾਜਧਾਨੀ ਮਾਸਕੋ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵੱਡਾ ਡਰੋਨ ਹਮਲਾ ਕੀਤਾ ਗਿਆ। ਰੂਸੀ ਹਵਾਈ…

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?
20Sep

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਵੀਕੈਂਡ ਯਾਤਰਾ ਇੱਕ ਦਿਨ ਪਹਿਲਾਂ ਹੀ ਰੱਦ ਕਰ ਦਿੱਤੀ ਅਤੇ ਸ਼ਨੀਵਾਰ ਸ਼ਾਮ ਨੂੰ ਅਚਾਨਕ ਵਾਸ਼ਿੰਗਟਨ ਡੀਸੀ ਵਾਪਸ ਆ ਗਏ। ਵ੍ਹਾਈਟ ਹਾਊਸ ਵੱਲੋਂ…

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ
20Sep

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ

ਖਾਰਤੂਮ: ਸੂਡਾਨ ਦੇ ਉੱਤਰ-ਪੂਰਬੀ ਇਲਾਕੇ ਵਿੱਚ ਸੋਨੇ ਦੀ ਇੱਕ ਖਾਣ ਢਹਿ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 11 ਖਾਣ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 30 ਲੋਕ ਜ਼ਖ਼ਮੀ ਹੋ ਗਏ। ਸਰਕਾਰੀ ਅਧਿਕਾਰੀ…

More News

Leave a Reply

Your email address will not be published. Required fields are marked *