ਇਹ ਸਮਾਂ ਹੜ੍ਹ ਪੀੜਤਾਂ ਦਾ ਦੁੱਖ ਵੰਡਾਉਣ ਦਾ; ਨਾ ਕਿ ਸਿਆਸਤ ਕਰਨ ਦਾ : ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪੀੜਤਾਂ ਵਾਸਤੇ ਕੀਤੇ ਜਾ ਰਹੇ ਰਾਹਤ ਕਾਰਜਾਂ ’ਤੇ ਕੁਝ ਮੈਂਬਰਾਂ ਵੱਲੋਂ ਕੀਤੀ ਜਾ ਰਹੀ ਕਿੰਤੂ ਪਰੰਤੂ ਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨੋਟਿਸ ਲੈਂਦਿਆਂ ਅਪੀਲ ਕੀਤੀ ਕਿ ਇਹ ਸਮਾਂ ਪੀੜਤਾਂ ਦਾ ਦੁੱਖ ਵੰਡਾਉਣ ਦਾ ਹੈ, ਨਾ ਕਿ ਸਿਆਸਤ ਕਰਨ ਦਾ।

ਇਸ ਸਬੰਧੀ ਐਡਵੋਕੇਟ ਧਾਮੀ ਨੇ ਕਿਹਾ ਕਿ ਅੰਤ੍ਰਿੰਗ ਕਮੇਟੀ ਮੈਂਬਰ ਜਸਵੰਤ ਸਿੰਘ ਪੁੜੈਣ ਤੇ ਕੁਝ ਹੋਰ ਮੈਂਬਰ ਗ਼ਲਤ ਬਿਆਨਬਾਜੀ ਕਰਕੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਸ਼੍ਰੋਮਣੀ ਕਮੇਟੀ ਪਹਿਲੇ ਦਿਨ ਤੋਂ ਹੀ ਬਿਨਾ ਕਿਸੇ ਵਿਤਕਰੇ ਦੇ ਲੋਕਾਂ ਤੱਕ ਰਾਹਤ ਸੇਵਾਵਾਂ ਪਹੁੰਚਾ ਰਹੀ ਹੈ, ਜੋ ਕਿ ਸਿੱਖ ਸੰਸਥਾ ਦਾ ਫ਼ਰਜ ਸੀ।ਉਨ੍ਹਾਂ ਆਖਿਆ ਕਿ ਸ੍ਰੀ ਪੁੜੈਣ ਨੇ ਅੰਤ੍ਰਿੰਗ ਕਮੇਟੀ ਵਿੱਚ ਆਏ ਜਿਸ ਮਤੇ ਦੀ ਗੱਲ ਕੀਤੀ ਹੈ, ਉਹ ਤੁਰੰਤ ਭੇਜੀਆਂ ਰਾਹਤ ਸੇਵਾਵਾਂ ਦੇ ਖਰਚਿਆਂ ਦੀ ਪੁਸ਼ਟੀ ਦਾ ਸੀ। ਉਨ੍ਹਾਂ ਸਪੱਸ਼ਟ ਕੀਤਾ ਕਿ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਮਗਰੋਂ ਉਹ ਵੱਖ-ਵੱਖ ਗੁਰਦੁਆਰਾ ਸਾਹਿਬਾਨ ਤੋਂ ਕੀਤੇ ਰਾਹਤ ਕਾਰਜਾਂ ਅਤੇ ਹੁਣ ਤੱਕ ਹੋਏ ਖ਼ਰਚਿਆਂ ਦੇ ਵੇਰਵੇ ਵੀ ਮੀਡੀਆ ਨਾਲ ਸਾਂਝੇ ਕਰ ਚੁੱਕੇ ਹਨ।

ਉਨ੍ਹਾਂ ਇਹ ਵੀ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਇਨ੍ਹਾਂ ਕੁਝ ਮੈਂਬਰਾਂ ਵੱਲੋਂ ਗੁਰਦੁਆਰਾ ਨਾਨਕਿਆਣਾ ਸਾਹਿਬ ਸੰਗਰੂਰ ਤੋਂ ਰਾਹਤ ਸੇਵਾਵਾਂ ਬਾਰੇ ਭਰਮ ਪੈਦਾ ਕਰਨ ਦੇ ਯਤਨ ਹੋ ਰਹੇ ਹਨ, ਜਦਕਿ ਸ਼੍ਰੋਮਣੀ ਕਮੇਟੀ ਵੱਲੋਂ ਕੋਈ ਵੀ ਕਾਰਜ ਨਿਯਮਾਂ ਤੋਂ ਬਾਹਰ ਜਾ ਕੇ ਨਹੀਂ ਕੀਤਾ ਗਿਆ।

ਘੱਗਰ ਦਰਿਆ ਦੇ ਬੰਨ ਮਜ਼ਬੂਤ ਕਰਨ ਲਈ ਲੋਕਾਂ ਵੱਲੋਂ ਕੀਤੀ ਮੰਗ ’ਤੇ ਸ਼੍ਰੋਮਣੀ ਕਮੇਟੀ ਨੇ 3 ਹਜ਼ਾਰ ਲੀਟਰ ਡੀਜ਼ਲ ਦੇਣ ਦੀ ਪ੍ਰਵਾਨਗੀ ਦਿੱਤੀ ਸੀ, ਜਿਸ ਵਿੱਚੋਂ 2 ਹਜ਼ਾਰ ਲੀਟਰ ਤੇਲ ਸੰਗਤ ਨੂੰ ਦਿੱਤਾ ਗਿਆ ਹੈ। ਲੋਕਾਂ ਵੱਲੋਂ ਦਿੱਤੀ ਮੰਗ ਅਤੇ ਜਿਨ੍ਹਾਂ ਲੋਕਾਂ ਤੱਕ ਤੇਲ ਪੁੱਜਾ ਉਨ੍ਹਾਂ ਦੇ ਵੇਰਵਿਆਂ ਸਮੇਤ ਸਾਰਾ ਰਿਕਾਰਡ ਗੁਰਦੁਆਰਾ ਸਾਹਿਬ ਵਿੱਖੇ ਮੌਜੂਦ ਹੈ।

ਉਨ੍ਹਾਂ ਕਿਹਾ ਕਿ ਕੇਵਲ ਵਿਰੋਧ ਦੀ ਖ਼ਾਤਰ ਵਿਰੋਧ ਕਰਨ ਲਈ ਸੰਸਥਾ ਦੇ ਕਾਰਜਾਂ ’ਤੇ ਸਵਾਲ ਚੁੱਕਣੇ ਸੋਭਾ ਨਹੀਂ ਦਿੰਦੇ। ਦੁੱਖ ਦੀ ਗੱਲ ਹੈ ਕਿ ਇਹ ਲੋਕ ਪੀੜਤਾਂ ਦਾ ਦੁੱਖ ਵੰਡਾਉਣ ਦੀ ਬਜਾਏ, ਉਨ੍ਹਾਂ ਦਾ ਸਹਾਰਾ ਬਨਣ ਵਾਲਿਆਂ ’ਤੇ ਕਿੰਤੂ ਪ੍ਰੰਤੂ ਕਰ ਰਹੇ ਹਨ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਪੰਜਾਬ ਦੀ ਸਿਆਸਤ ‘ਚ ਘਮਸਾਨ! ਸੁਖਬੀਰ ਬਾਦਲ ਨੇ ਖੋਲ੍ਹੇ ਪੱਤੇ, CM ਮਾਨ ਦੀ ਪਤਨੀ ਤੇ ਪੁਲਿਸ ਅਧਿਕਾਰੀਆਂ ‘ਤੇ ਲਾਏ ਗੰਭੀਰ ਦੋਸ਼; ਰਾਜਪਾਲ ਨੂੰ ਸੌਂਪਿਆ ਮੰਗ ਪੱਤਰ

ਚੰਡੀਗੜ੍ਹ – ਬਲਾਤਕਾਰ ਮਾਮਲੇ ‘ਚ ਪੀੜਤਾਂ ਨੂੰ ਇਨਸਾਫ ਦਿਵਾਉਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ

Read More »

ਭਾਰਤੀਆਂ ਲਈ ਰੁਕ ਸਕਦੀ ਹੈ EB-1 ਗ੍ਰੀਨ ਕਾਰਡ ਪ੍ਰਕਿਰਿਆ, ਟੁੱਟੇਗਾ ਅਮਰੀਕਾ ‘ਚ ਨੌਕਰੀ ਦਾ ਸੁਪਨਾ ?

ਅਮਰੀਕਾ ਨੇ ਆਗਾਹ ਕੀਤਾ ਹੈ ਕਿ ਭਾਰਤੀ ਨਾਗਰਿਕਾਂ ਲਈ ਰੁਜ਼ਗਾਰ ਆਧਾਰਤ ਪਹਿਲੀ ਤਰਜੀਹ (ਈਬੀ-1) ਗ੍ਰੀਨ ਕਾਰਡ ਆਉਣ ਵਾਲੇ ਹਫ਼ਤਿਆਂ ’ਚ ਅਸਥਾਈ ਤੌਰ ’ਤੇ ਉਪਲਬਧ ਨਹੀਂ

Read More »

ਨੇਪਾਲ ’ਚ ਹੜ੍ਹ ਨਾਲ ਤਬਾਹ ਜ਼ਿਲ੍ਹਿਆਂ ’ਚ 20 ਹਜ਼ਾਰ ਘਰ ਬਣਾਉਣ ਦੀ ਚੁਣੌਤੀ, 1259 ਲੋਕਾਂ ਦੀ ਮੌਤ; 7 ਸਤੰਬਰ ਨੂੰ ਮਨਾਇਆ ਜਾਵੇਗਾ ਰਾਸ਼ਟਰੀ ਸੋਗ

ਤਿੱਬਤ ਵਿਚ 26 ਅਗਸਤ ਨੂੰ ਗਲੇਸ਼ੀਅਰ ਟੁੱਟਣ ਕਾਰਨ ਨੇਪਾਲ ਵਿਚ ਆਏ ਹੜ੍ਹ ਦੇ ਨਤੀਜੇ ਵਜੋਂ ਹਜ਼ਾਰਾਂ ਲੋਕ ਬੇਘਰ ਹੋ ਗਏ ਹਨ। ਅਧਿਕਾਰੀਆਂ ਦਾ ਅੰਦਾਜ਼ਾ ਹੈ

Read More »
ਪੰਜਾਬ ਦੀ ਸਿਆਸਤ ‘ਚ ਘਮਸਾਨ! ਸੁਖਬੀਰ ਬਾਦਲ ਨੇ ਖੋਲ੍ਹੇ ਪੱਤੇ, CM ਮਾਨ ਦੀ ਪਤਨੀ ਤੇ ਪੁਲਿਸ ਅਧਿਕਾਰੀਆਂ ‘ਤੇ ਲਾਏ ਗੰਭੀਰ ਦੋਸ਼; ਰਾਜਪਾਲ ਨੂੰ ਸੌਂਪਿਆ ਮੰਗ ਪੱਤਰ
03Sep

ਪੰਜਾਬ ਦੀ ਸਿਆਸਤ ‘ਚ ਘਮਸਾਨ! ਸੁਖਬੀਰ ਬਾਦਲ ਨੇ ਖੋਲ੍ਹੇ ਪੱਤੇ, CM ਮਾਨ ਦੀ ਪਤਨੀ ਤੇ ਪੁਲਿਸ ਅਧਿਕਾਰੀਆਂ ‘ਤੇ ਲਾਏ ਗੰਭੀਰ ਦੋਸ਼; ਰਾਜਪਾਲ ਨੂੰ ਸੌਂਪਿਆ ਮੰਗ ਪੱਤਰ

ਚੰਡੀਗੜ੍ਹ – ਬਲਾਤਕਾਰ ਮਾਮਲੇ ‘ਚ ਪੀੜਤਾਂ ਨੂੰ ਇਨਸਾਫ ਦਿਵਾਉਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ…

ਭਾਰਤੀਆਂ ਲਈ ਰੁਕ ਸਕਦੀ ਹੈ EB-1 ਗ੍ਰੀਨ ਕਾਰਡ ਪ੍ਰਕਿਰਿਆ, ਟੁੱਟੇਗਾ ਅਮਰੀਕਾ ‘ਚ ਨੌਕਰੀ ਦਾ ਸੁਪਨਾ ?
03Sep

ਭਾਰਤੀਆਂ ਲਈ ਰੁਕ ਸਕਦੀ ਹੈ EB-1 ਗ੍ਰੀਨ ਕਾਰਡ ਪ੍ਰਕਿਰਿਆ, ਟੁੱਟੇਗਾ ਅਮਰੀਕਾ ‘ਚ ਨੌਕਰੀ ਦਾ ਸੁਪਨਾ ?

ਅਮਰੀਕਾ ਨੇ ਆਗਾਹ ਕੀਤਾ ਹੈ ਕਿ ਭਾਰਤੀ ਨਾਗਰਿਕਾਂ ਲਈ ਰੁਜ਼ਗਾਰ ਆਧਾਰਤ ਪਹਿਲੀ ਤਰਜੀਹ (ਈਬੀ-1) ਗ੍ਰੀਨ ਕਾਰਡ ਆਉਣ ਵਾਲੇ ਹਫ਼ਤਿਆਂ ’ਚ ਅਸਥਾਈ ਤੌਰ ’ਤੇ ਉਪਲਬਧ ਨਹੀਂ ਹੋ ਸਕੇਗਾ। ਇਸ ਲਈ ਵੱਧ…

ਨੇਪਾਲ ’ਚ ਹੜ੍ਹ ਨਾਲ ਤਬਾਹ ਜ਼ਿਲ੍ਹਿਆਂ ’ਚ 20 ਹਜ਼ਾਰ ਘਰ ਬਣਾਉਣ ਦੀ ਚੁਣੌਤੀ, 1259 ਲੋਕਾਂ ਦੀ ਮੌਤ; 7 ਸਤੰਬਰ ਨੂੰ ਮਨਾਇਆ ਜਾਵੇਗਾ ਰਾਸ਼ਟਰੀ ਸੋਗ
03Sep

ਨੇਪਾਲ ’ਚ ਹੜ੍ਹ ਨਾਲ ਤਬਾਹ ਜ਼ਿਲ੍ਹਿਆਂ ’ਚ 20 ਹਜ਼ਾਰ ਘਰ ਬਣਾਉਣ ਦੀ ਚੁਣੌਤੀ, 1259 ਲੋਕਾਂ ਦੀ ਮੌਤ; 7 ਸਤੰਬਰ ਨੂੰ ਮਨਾਇਆ ਜਾਵੇਗਾ ਰਾਸ਼ਟਰੀ ਸੋਗ

ਤਿੱਬਤ ਵਿਚ 26 ਅਗਸਤ ਨੂੰ ਗਲੇਸ਼ੀਅਰ ਟੁੱਟਣ ਕਾਰਨ ਨੇਪਾਲ ਵਿਚ ਆਏ ਹੜ੍ਹ ਦੇ ਨਤੀਜੇ ਵਜੋਂ ਹਜ਼ਾਰਾਂ ਲੋਕ ਬੇਘਰ ਹੋ ਗਏ ਹਨ। ਅਧਿਕਾਰੀਆਂ ਦਾ ਅੰਦਾਜ਼ਾ ਹੈ ਕਿ ਲੋਕਾਂ ਨੂੰ ਦੁਬਾਰਾ ਵਸਾਉਣ…

More News

Leave a Reply

Your email address will not be published. Required fields are marked *