ਆਈਏਐੱਨਐੱਸ। ਭਾਰਤੀ ਮੂਲ ਦੀ ਅਮਰੀਕੀ ਫ਼ੌਜ ਦੀ ਸਾਰਜੈਂਟ ਐਂਜੇਲ ਰਾਮ ਪ੍ਰਸਾਦ ਈਰਾਨ ਜੰਗ ’ਚ ਸ਼ਹੀਦ ਹੋ ਗਈ। ਉਨ੍ਹਾਂ ਨੂੰ ਨਾਇਕ ਵਾਂਗ ਅਮਰੀਕੀ ਫ਼ੌਜੀਆਂ ਤੇ ਲੋਕਾਂ ਨੇ ਵਿਦਾਈ ਦਿੱਤੀ। ਅੰਤਿਮ ਸੰਸਕਾਰ ’ਚ ਸ਼ੁੱਕਰਵਾਰ ਨੂੰ ਉਨ੍ਹਾਂ ਦੀ ਮਾਂ ਕੈਰੋਲ ਐਸੇਵੇਡੋ ਨੇ ਕਿਹਾ ਕਿ ਮੇਰੀ ਬੇਟੀ ਸੱਚੀ ਨਾਇਕਾ ਸੀ। ਉਨ੍ਹਾਂ ਦੇ ਆਸਪਾਸ ਅਧਿਕਾਰੀ, ਫ਼ੌਜੀ ਤੇ ਸੈਂਕੜੇ ਸੋਗ ’ਚ ਡੁੱਬੇ ਲੋਕ ਮੌਜੂਦ ਸਨ। ਉਨ੍ਹਾਂ ਦੀ ਦੇਹ ਜਦੋਂ 22 ਜੁਲਾਈ ਨੂੰ ਜਾਰਡਨ ਤੋਂ ਡੋਵਰ ਹਵਾਈ ਫ਼ੌਜ ਦੇ ਅੱਡੇ ’ਤੇ ਲਿਆਂਦੀ ਗਈ, ਤਾਂ ਸਨਮਾਨ ਦੇਣ ਲਈ ਰਾਸ਼ਟਰਪਤੀ ਡੋਨਾਲਡ ਟਰੰਪ ਤੇ ਜੰਗ ਮੰਤਰੀ ਪੀਟ ਹੇਗਸੇਥ ਵੀ ਉੱਥੇ ਮੌਜੂਦ ਸਨ। ਰਾਮ ਪ੍ਰਸਾਦ ਦੋ ਸਾਲ ਦੀ ਉਮਰ ’ਚ ਤ੍ਰਿਨਿਦਾਦ ਤੋਂ ਅਮਰੀਕਾ ਗਈ ਸੀ। ਉਹ ਪਿਛਲੇ ਮਹੀਨੇ ਜਾਰਡਨ ’ਚ ਅਮਰੀਕੀ ਫ਼ੌਜ ਦੇ ਅੱਡੇ ’ਤੇ ਈਰਾਨੀ ਮਿਜ਼ਾਈਲ ਹਮਲੇ ’ਚ ਸ਼ਹੀਦ ਹੋ ਗਈ। ਨਿਊਯਾਰਕ ਦੀ ਗਵਰਨਰ ਕੈਥੀ ਹੋਚੁਲ ਨੇ ਉਨ੍ਹਾਂ ਦੇ ਸੋਗ ’ਚ ਪੂਰੇ ਸੂਬੇ ’ਚ ਝੰਡੇ ਅੱਧੇ ਝੁਕਾਉਣ ਦਾ ਆਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਕਿਹਾ ਕਿ ਸਟਾਫ ਸਾਰਜੈਂਟ ਰਾਮ ਪ੍ਰਸਾਦ ਨੇ ਹੌਸਲੇ ਦੇ ਨਿਰਸਵਾਰਥ ਵਾਲੀ ਦੀ ਜ਼ਿੰਦਗੀ ਕੱਟੀ। ਨਿਊਯਾਰਕ ਤੇ ਸਾਡਾ ਦੇਸ਼ ਉਨ੍ਹਾਂ ਵਰਗੇ ਬਹਾਦਰ ਅਮਰੀਕੀਆਂ ਕਾਰਨ ਸੁਰੱਖਿਅਤ ਹਨ, ਜਿਹੜੇ ਦੇਸ਼ ਦੀ ਸੇਵਾ ਲਈ ਅੱਗੇ ਆਉਂਦੇ ਹਨ। ਸ਼ਹਿਰ ਤੇ ਸੂਬੇ ਨੇ ਉਨ੍ਹਾਂ ਦੀ ਅੰਤਿਮ ਯਾਤਰਾ ’ਚ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਨਿਊਯਾਰਕ ਪੁਲਿਸ ਦੇ ਦਰਜਨਾਂ ਮੈਂਬਰਾਂ ਦੀ ਅਗਵਾਈ ’ਚ ਮੋਟਰਸਾਈਕਲਾਂ ’ਤੇ ਸਵਾਰ ਇਕ ਕਾਫਲਾ ਉਨ੍ਹਾਂ ਦੀ ਦੇਹ ਨੂੰ ਇਕ ਚਰਚ ’ਚ ਅੰਤਿਮ ਸੰਸਕਾਰ ਸੇਵਾਵਾਂ ਲਈ ਲੈ ਲਿਆ ਗਿਆ ਤੇ ਫਿਰ ਫ਼ੌਜੀ ਸਨਮਾਨ ਨਾਲ ਲਾਂਗ ਆਇਲੈਂਡ ਦੇ ਕਬਰਿਸਤਾਨ ’ਚ ਦਫਨਾਇਆ ਗਿਆ।
ਈਰਾਨ ਜੰਗ ‘ਚ ਸ਼ਹੀਦ ਭਾਰਤੀ ਮੂਲ ਦੀ ਅਮਰੀਕੀ ਫ਼ੌਜੀ ਐਂਜੇਲ ਰਾਮ ਪ੍ਰਸਾਦ ਨੂੰ ਦਿੱਤੀ ਗਈ ਨਾਇਕ ਵਾਂਗ ਅੰਤਿਮ ਵਿਦਾਈ
ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ
ਟੀਮ ਅੱਜ ਦੀ ਆਵਾਜ਼
ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ
ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਕ ਅਪਰਾਧਿਕ ਮਾਮਲੇ ’ਚ ਗਵਾਹੀ ਲਈ ਵਾਰ-ਵਾਰ ਹੇਠਲੀ ਅਦਾਲਤ ’ਚ ਪੇਸ਼ ਨਾ ਹੋਣ ਵਾਲੇ ਪੰਜਾਬ ਪੁਲਿਸ ਦੇ ਸਹਾਇਕ

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?
ਨੇਪਾਲ ਦੇ ਰਾਸੁਵਾ ਅਤੇ ਨੁਵਾਕੋਟ ਜ਼ਿਲ੍ਹਿਆਂ ਵਿੱਚ 26 ਅਗਸਤ ਨੂੰ ਭੋਟੇਕੋਸ਼ੀ ਦਰਿਆ ਵਿੱਚ ਆਏ ਭਿਆਨਕ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਸਵੇਰੇ-ਸਵੇਰੇ ਆਈ ਇਸ ਕੁਦਰਤੀ

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ
ਲਾਗੋਸ। ਸ਼ੁੱਕਰਵਾਰ ਨੂੰ ਨਾਈਜੀਰੀਆ ਦੇ ਇੱਕ ਵਾਤਾਵਰਣ ਸਮੂਹ ਨੇ ਦਾਅਵਾ ਕੀਤਾ ਕਿ ਤੇਲ ਪਾਈਪਲਾਈਨ ਤੋਂ ਤੇਲ ਚੁਰਾਉਣ ਦੀ ਕੋਸ਼ਿਸ਼ ਦੌਰਾਨ ਜ਼ਹਿਰੀਲੀ ਗੈਸ ਦੀ ਚਪੇਟ ਵਿੱਚ ਆਉਣ
ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ
ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਕ ਅਪਰਾਧਿਕ ਮਾਮਲੇ ’ਚ ਗਵਾਹੀ ਲਈ ਵਾਰ-ਵਾਰ ਹੇਠਲੀ ਅਦਾਲਤ ’ਚ ਪੇਸ਼ ਨਾ ਹੋਣ ਵਾਲੇ ਪੰਜਾਬ ਪੁਲਿਸ ਦੇ ਸਹਾਇਕ ਸਬ-ਇੰਸਪੈਕਟਰ (ਏਐੱਸਆਈ) ਹਰਜਿੰਦਰ ਸਿੰਘ ਦੇ…
ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?
ਨੇਪਾਲ ਦੇ ਰਾਸੁਵਾ ਅਤੇ ਨੁਵਾਕੋਟ ਜ਼ਿਲ੍ਹਿਆਂ ਵਿੱਚ 26 ਅਗਸਤ ਨੂੰ ਭੋਟੇਕੋਸ਼ੀ ਦਰਿਆ ਵਿੱਚ ਆਏ ਭਿਆਨਕ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਸਵੇਰੇ-ਸਵੇਰੇ ਆਈ ਇਸ ਕੁਦਰਤੀ ਆਫ਼ਤ ਨੇ ਰਿਹਾਇਸ਼ੀ ਇਲਾਕਿਆਂ ਦੇ…
ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ
ਲਾਗੋਸ। ਸ਼ੁੱਕਰਵਾਰ ਨੂੰ ਨਾਈਜੀਰੀਆ ਦੇ ਇੱਕ ਵਾਤਾਵਰਣ ਸਮੂਹ ਨੇ ਦਾਅਵਾ ਕੀਤਾ ਕਿ ਤੇਲ ਪਾਈਪਲਾਈਨ ਤੋਂ ਤੇਲ ਚੁਰਾਉਣ ਦੀ ਕੋਸ਼ਿਸ਼ ਦੌਰਾਨ ਜ਼ਹਿਰੀਲੀ ਗੈਸ ਦੀ ਚਪੇਟ ਵਿੱਚ ਆਉਣ ਨਾਲ ਘੱਟੋ-ਘੱਟ 37 ਲੋਕਾਂ ਦੀ…
More News

ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ

ਭਾਰਤੀਆਂ ਲਈ ਰੁਕ ਸਕਦੀ ਹੈ EB-1 ਗ੍ਰੀਨ ਕਾਰਡ ਪ੍ਰਕਿਰਿਆ, ਟੁੱਟੇਗਾ ਅਮਰੀਕਾ ‘ਚ ਨੌਕਰੀ ਦਾ ਸੁਪਨਾ ?

ਟਰੰਪ ਨੂੰ ਅਮਰੀਕੀ ਅਦਾਲਤ ਤੋਂ ਝਟਕਾ, ਜਨਮ ਅਧਿਕਾਰ ਨਾਗਰਿਕਤਾ ਨੂੰ ਸੀਮਤ ਕਰਨ ਵਾਲੇ ਨਵੇਂ ਆਦੇਸ਼ ‘ਤੇ ਪਾਬੰਦੀ