‘ਈਰਾਨ ਰੱਚ ਰਿਹਾ ਹੈ ਕਤਲ ਦੀ ਸਾਜ਼ਿਸ਼’, ਇਜ਼ਰਾਈਲ ਦੀ ਚਿਤਾਵਨੀ ਤੋਂ ਬਾਅਦ ਟਰੰਪ ਨੇ ਗੁਪਤ ਤਰੀਕੇ ਨਾਲ ਬਦਲਿਆ ਸੀ ਆਪਣਾ ਪਲੇਨ; ਰਿਪੋਰਟ ’ਚ ਖੁਲਾਸਾ

ਵਾਸ਼ਿੰਗਟਨ। ਪਿਛਲੇ ਮਹੀਨੇ ਤੁਰਕੀ ਤੋਂ ਨਿਕਲਣ ਸਮੇਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਗੁਪਤ ਤਰੀਕੇ ਨਾਲ ਆਪਣਾ ਜਹਾਜ਼ ਬਦਲਿਆ ਸੀ। ਹੁਣ ਖੁਲਾਸਾ ਹੋਇਆ ਹੈ ਕਿ ਟਰੰਪ ਨੇ ਅਜਿਹਾ ਉਸ ਸਮੇਂ ਕੀਤਾ ਜਦੋਂ ਇਜ਼ਰਾਈਲ ਨੇ ਚਿਤਾਵਨੀ ਦਿੱਤੀ ਸੀ ਕਿ ਈਰਾਨ ਉਨ੍ਹਾਂ ਦੀ ਹੱਤਿਆ ਦੀ ਸਾਜ਼ਿਸ਼ ਰੱਚ ਰਿਹਾ ਹੈ। ਅਮਰੀਕਾ ਦੇ ਨੈਸ਼ਨਲ ਪਬਲਿਕ ਰੇਡੀਓ (NPR) ਦੀ ਰਿਪੋਰਟ ਦੇ ਅਨੁਸਾਰ, ਇਜ਼ਰਾਈਲ ਨੇ ਅਮਰੀਕੀ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਸੀ ਕਿ ਏਅਰ ਫੋਰਸ ਵਨ ‘ਤੇ ਇਰਾਨੀ ਮਿਸਾਈਲਾਂ ਤੋਂ ਖ਼ਤਰਾ ਹੋ ਸਕਦਾ ਹੈ। ਇਸ ਤੋਂ ਬਾਅਦ ਤੁਰਕੀ ’ਚ ਹੋਏ ਨਾਟੋ ਸੰਮੇਲਨ ਤੋਂ ਪਰਤਦੇ ਸਮੇਂ ਸੀਕ੍ਰੇਟ ਸਰਵਿਸ ਨੇ ਟਰੰਪ ਨੂੰ ਚੁਪਚੁਪੀਂਦੇ ਇੱਕ ਛੋਟੇ ਮਿਲਟਰੀ ਜੈੱਟ ’ਚ ਸ਼ਿਫਟ ਕਰ ਦਿੱਤਾ।

ਅਮਰੀਕਾ ਨੂੰ ਇਜ਼ਰਾਈਲੀ ਖੁਫੀਆ ਰਿਪੋਰਟ ‘ਤੇ ਸ਼ੱਕ

‘ਦਿ ਵਾਸ਼ਿੰਗਟਨ ਪੋਸਟ’ ਨੇ ਇਸ ਖੁਫੀਆ ਜਾਣਕਾਰੀ ਤੋਂ ਜਾਣੂ ਮੌਜੂਦਾ ਅਤੇ ਪੂਰਬੀ ਅਮਰੀਕੀ ਅਧਿਕਾਰੀਆਂ ਦੇ ਹਵਾਲੇ ਨਾਲ ਦੱਸਿਆ ਕਿ ਇਹ ਅਸਾਧਾਰਨ ਅਤੇ ਗੁਪਤ ਕਦਮ ਅਹਿਤਿਆਤ ਦੇ ਤੌਰ ‘ਤੇ ਚੁੱਕਿਆ ਗਿਆ ਸੀ, ਕਿਉਂਕਿ ਅਮਰੀਕੀ ਖੁਫੀਆ ਅਧਿਕਾਰੀ ਟਰੰਪ ਖ਼ਿਲਾਫ਼ ਈਰਾਨ ਵੱਲੋਂ ਹੱਤਿਆ ਦੀ ਸਾਜ਼ਿਸ਼ ਦੀ ਇਜ਼ਰਾਇਲੀ ਖੁਫੀਆ ਜਾਣਕਾਰੀ ਨੂੰ ਲੈ ਕੇ ਸ਼ੱਕ ਵਿੱਚ ਸਨ।

ਇਸ ਬਾਰੇ ਮੰਗਲਵਾਰ ਨੂੰ ਜਦੋਂ ਪੁੱਛਿਆ ਗਿਆ ਤਾਂ ਟਰੰਪ ਨੇ ਕਿਹਾ ਕਿ ਉਹ ਸੀਕ੍ਰੇਟ ਸਰਵਿਸ ਦੇ ਨਿਰਦੇਸ਼ਾਂ ਦੀ ਪਾਲਣਾ ਕਰ ਰਹੇ ਸਨ। ਖ਼ਬਰਾਂ ਮੁਤਾਬਕ, ਈਰਾਨ ਵੱਲੋਂ ਹੱਤਿਆ ਦੀ ਸੰਭਾਵਿਤ ਸਾਜ਼ਿਸ਼ ਬਾਰੇ ਚਿਤਾਵਨੀ ਇਜ਼ਰਾਈਲੀ ਸਰਕਾਰ ਨੇ ਅਮਰੀਕਾ ਦੀ ਸੈਂਟਰਲ ਇੰਟੈਲੀਜੈਂਸ ਏਜੰਸੀ (CIA) ਨੂੰ ਦਿੱਤੀ ਸੀ।

ਅਮਰੀਕੀ ਅਧਿਕਾਰੀਆਂ ਨੇ ਖੁਫੀਆ ਜਾਣਕਾਰੀ ਨੂੰ ਨਹੀਂ ਮੰਨਿਆ ਠੋਸ

ਹਾਲਾਂਕਿ, ਅਮਰੀਕਾ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਸੀ.ਆਈ.ਏ. ਦੇ ਐਨਾਲਿਸਟਸ ਨੇ ਇਸ ਖੁਫੀਆ ਜਾਣਕਾਰੀ ਨੂੰ ਬਹੁਤ ਠੋਸ ਨਹੀਂ ਮੰਨਿਆ ਅਤੇ ਟਰੰਪ ਪ੍ਰਸ਼ਾਸਨ ਦੇ ਅਧਿਕਾਰੀਆਂ ਤੱਕ ਆਪਣਾ ਸ਼ੱਕ ਪਹੁੰਚਾਇਆ। ਇੱਕ ਹੋਰ ਅਧਿਕਾਰੀ ਨੇ ਇਹ ਵੀ ਦੱਸਿਆ ਕਿ ਟਰੰਪ ਦੀ ਜਾਨ ਨੂੰ ਖ਼ਤਰੇ ਦੀਆਂ ਖ਼ਬਰਾਂ ਸਿਰਫ਼ ਇੱਕ ਹੀ ਸਰੋਤ ਤੋਂ ਮਿਲੀਆਂ ਸਨ ਅਤੇ ਉਨ੍ਹਾਂ ਦੀ ਪੁਸ਼ਟੀ ਨਹੀਂ ਹੋਈ ਸੀ।

ਖ਼ਬਰਾਂ ਮੁਤਾਬਕ, ਤੁਰਕੀ ਦੀਆਂ ਸੁਰੱਖਿਆ ਏਜੰਸੀਆਂ ਨੇ ਵੀ ਇਸ ਮਾਮਲੇ ਦੀ ਜਾਂਚ ਕੀਤੀ ਹੈ ਅਤੇ ਪਾਇਆ ਹੈ ਕਿ ਅੰਕਾਰਾ ਵਿੱਚ ਟਰੰਪ ਦੀ ਹੱਤਿਆ ਦੀ ਕੋਈ ਖ਼ਾਸ ਸਾਜ਼ਿਸ਼ ਨਹੀਂ ਸੀ। ਪਿਛਲੇ ਮਹੀਨੇ ਬਿਨਾਂ ਪੁਸ਼ਟੀ ਵਾਲੀ ਧਮਕੀ ਦੇ ਆਧਾਰ ‘ਤੇ ਵ੍ਹਾਈਟ ਹਾਊਸ ਦੇ ਫ਼ੈਸਲੇ ਨੂੰ ਲੈ ਕੇ ਕੁਝ ਹਲਕਿਆਂ ’ਚ ਜੋ ਸ਼ੱਕ ਪੈਦਾ ਹੋਏ ਹਨ, ਉਹ ਅਮਰੀਕੀ ਫ਼ੈਸਲਾ ਲੈਣ ਦੀ ਪ੍ਰਕਿਰਿਆ ‘ਤੇ ਇਜ਼ਰਾਈਲ ਦੇ ਪ੍ਰਭਾਵ ਨੂੰ ਲੈ ਕੇ ਸਵਾਲ ਖੜ੍ਹੇ ਕਰਦੇ ਹਨ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

Gold Silver Price Today: ਸੋਨਾ ਦਾ ਟੁੱਟਿਆ ਭਾਅ ਤੇ ਚਾਂਦੀ ਨੇ ਮਾਰੀ ਛਾਲ, ਅੱਜ ਕਿੰਨੇ ਘਟੇ ਤੇ ਵਧੇ ਭਾਅ? ਇੱਥੇ ਕਰੋ ਚੈੱਕ

ਨਵੀਂ ਦਿੱਲੀ : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਲਗਾਤਾਰ ਉਤਾਰ-ਚੜ੍ਹਾਅ ਦਾ ਦੌਰ ਜਾਰੀ ਹੈ। ਬੀਤੇ ਦਿਨ ਯਾਨੀ 17 ਸਤੰਬਰ ਨੂੰ ਦਿਨ ਭਰ ਕੀਮਤਾਂ ਵਿੱਚ ਸੁਸਤੀ

Read More »

ਕੈਨੇਡਾ ’ਚ ਵੱਡੀ ਕਾਰਵਾਈ, ਜਬਰੀ ਵਸੂਲੀ ਤੇ ਅਪਰਾਧਿਕ ਮਾਮਲਿਆਂ ‘ਚ ਸ਼ਾਮਲ 4 ਪੰਜਾਬੀਆਂ ਸਮੇਤ 111 ਲੋਕਾਂ ਨੂੰ ਦੇਸ਼ ’ਚੋਂ ਕੱਢਿਆ

ਕੈਨੇਡਾ ਨੇ ਜਬਰੀ ਵਸੂਲੀ ਅਤੇ ਸੰਗਠਿਤ ਅਪਰਾਧ ਨਾਲ ਜੁੜੇ ਮਾਮਲੇ ਵਿਚ ਵਿਦੇਸ਼ੀ ਨਾਗਰਿਕਾਂ ’ਤੇ ਕਾਰਵਾਈ ਕਰਦਿਆਂ 111 ਲੋਕਾਂ ਨੂੰ ਕੈਨੇਡਾ ਵਿਚੋਂ ਦੇਸ਼ ਨਿਕਾਲਾ ਦੇ ਦਿੱਤਾ

Read More »

ਅਮਰੀਕਾ ’ਚ ਗ੍ਰੀਨ ਕਾਰਡ ਦੇ ਨਵੇਂ ਨਿਯਮ ਅੱਜ ਤੋਂ ਲਾਗੂ, ਕਿਹੜੇ ਲੋਕਾਂ ਦੀਆਂ ਵਧਣਗੀਆਂ ਮੁਸ਼ਕਲਾਂ; ਭਾਰਤੀਆਂ ‘ਤੇ ਕਿੰਨਾ ਹੋਵੇਗਾ ਅਸਰ ?

ਵਾਸ਼ਿੰਗਟਨ। ਅਮਰੀਕਾ ’ਚ ਅੱਜ ਸ਼ੁੱਕਰਵਾਰ, 18 ਸਤੰਬਰ ਤੋਂ ਗ੍ਰੀਨ ਕਾਰਡ ਦੇ ਨਿਯਮ ਬਦਲਣ ਵਾਲੇ ਹਨ। ਯੂ.ਐੱਸ. ਸਿਟੀਜ਼ਨਸ਼ਿਪ ਐਂਡ ਇਮੀਗ੍ਰੇਸ਼ਨ ਸਰਵਿਸਿਜ਼ (USCIS) ਨੇ ਹਾਲ ਹੀ ’ਚ ਐਲਾਨ

Read More »
Gold Silver Price Today: ਸੋਨਾ ਦਾ ਟੁੱਟਿਆ ਭਾਅ ਤੇ ਚਾਂਦੀ ਨੇ ਮਾਰੀ ਛਾਲ, ਅੱਜ ਕਿੰਨੇ ਘਟੇ ਤੇ ਵਧੇ ਭਾਅ? ਇੱਥੇ ਕਰੋ ਚੈੱਕ
18Sep

Gold Silver Price Today: ਸੋਨਾ ਦਾ ਟੁੱਟਿਆ ਭਾਅ ਤੇ ਚਾਂਦੀ ਨੇ ਮਾਰੀ ਛਾਲ, ਅੱਜ ਕਿੰਨੇ ਘਟੇ ਤੇ ਵਧੇ ਭਾਅ? ਇੱਥੇ ਕਰੋ ਚੈੱਕ

ਨਵੀਂ ਦਿੱਲੀ : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਲਗਾਤਾਰ ਉਤਾਰ-ਚੜ੍ਹਾਅ ਦਾ ਦੌਰ ਜਾਰੀ ਹੈ। ਬੀਤੇ ਦਿਨ ਯਾਨੀ 17 ਸਤੰਬਰ ਨੂੰ ਦਿਨ ਭਰ ਕੀਮਤਾਂ ਵਿੱਚ ਸੁਸਤੀ ਰਹੀ, ਪਰ ਸ਼ਾਮ ਹੁੰਦੇ-ਹੁੰਦੇ ਦੋਵਾਂ…

ਕੈਨੇਡਾ ’ਚ ਵੱਡੀ ਕਾਰਵਾਈ, ਜਬਰੀ ਵਸੂਲੀ ਤੇ ਅਪਰਾਧਿਕ ਮਾਮਲਿਆਂ ‘ਚ ਸ਼ਾਮਲ 4 ਪੰਜਾਬੀਆਂ ਸਮੇਤ 111 ਲੋਕਾਂ ਨੂੰ ਦੇਸ਼ ’ਚੋਂ ਕੱਢਿਆ
18Sep

ਕੈਨੇਡਾ ’ਚ ਵੱਡੀ ਕਾਰਵਾਈ, ਜਬਰੀ ਵਸੂਲੀ ਤੇ ਅਪਰਾਧਿਕ ਮਾਮਲਿਆਂ ‘ਚ ਸ਼ਾਮਲ 4 ਪੰਜਾਬੀਆਂ ਸਮੇਤ 111 ਲੋਕਾਂ ਨੂੰ ਦੇਸ਼ ’ਚੋਂ ਕੱਢਿਆ

ਕੈਨੇਡਾ ਨੇ ਜਬਰੀ ਵਸੂਲੀ ਅਤੇ ਸੰਗਠਿਤ ਅਪਰਾਧ ਨਾਲ ਜੁੜੇ ਮਾਮਲੇ ਵਿਚ ਵਿਦੇਸ਼ੀ ਨਾਗਰਿਕਾਂ ’ਤੇ ਕਾਰਵਾਈ ਕਰਦਿਆਂ 111 ਲੋਕਾਂ ਨੂੰ ਕੈਨੇਡਾ ਵਿਚੋਂ ਦੇਸ਼ ਨਿਕਾਲਾ ਦੇ ਦਿੱਤਾ ਹੈ। ਇਨ੍ਹਾਂ ਵਿਚ ਚਾਰ ਪੰਜਾਬੀ…

ਅਮਰੀਕਾ ’ਚ ਗ੍ਰੀਨ ਕਾਰਡ ਦੇ ਨਵੇਂ ਨਿਯਮ ਅੱਜ ਤੋਂ ਲਾਗੂ, ਕਿਹੜੇ ਲੋਕਾਂ ਦੀਆਂ ਵਧਣਗੀਆਂ ਮੁਸ਼ਕਲਾਂ; ਭਾਰਤੀਆਂ ‘ਤੇ ਕਿੰਨਾ ਹੋਵੇਗਾ ਅਸਰ ?
18Sep

ਅਮਰੀਕਾ ’ਚ ਗ੍ਰੀਨ ਕਾਰਡ ਦੇ ਨਵੇਂ ਨਿਯਮ ਅੱਜ ਤੋਂ ਲਾਗੂ, ਕਿਹੜੇ ਲੋਕਾਂ ਦੀਆਂ ਵਧਣਗੀਆਂ ਮੁਸ਼ਕਲਾਂ; ਭਾਰਤੀਆਂ ‘ਤੇ ਕਿੰਨਾ ਹੋਵੇਗਾ ਅਸਰ ?

ਵਾਸ਼ਿੰਗਟਨ। ਅਮਰੀਕਾ ’ਚ ਅੱਜ ਸ਼ੁੱਕਰਵਾਰ, 18 ਸਤੰਬਰ ਤੋਂ ਗ੍ਰੀਨ ਕਾਰਡ ਦੇ ਨਿਯਮ ਬਦਲਣ ਵਾਲੇ ਹਨ। ਯੂ.ਐੱਸ. ਸਿਟੀਜ਼ਨਸ਼ਿਪ ਐਂਡ ਇਮੀਗ੍ਰੇਸ਼ਨ ਸਰਵਿਸਿਜ਼ (USCIS) ਨੇ ਹਾਲ ਹੀ ’ਚ ਐਲਾਨ ਕੀਤਾ ਕਿ 18 ਸਤੰਬਰ ਤੋਂ,…

More News