ਕਰੂਰ ਭਗਦੜ: ਰੈਲੀ ਵਿਚ 10,000 ਦੀ ਥਾਂ 27000 ਲੋਕ ਪਹੁੰਚੇ, ਮ੍ਰਿਤਕਾਂ ਦੀ ਗਿਣਤੀ ਵਧ ਕੇ 38 ਹੋਈ

Tamil Nadu actor Vijay rally stampede: ਤਾਮਿਲਨਾਡੂ ਦੇ ਕਰੂਰ ਵਿੱਚ ਅਦਾਕਾਰ ਤੋਂ ਸਿਆਸਤਦਾਨ ਬਣੇ ਟੀਵੀਕੇ ਮੁਖੀ ਵਿਜੇ ਦੀ ਰੈਲੀ ਵਿੱਚ ਮਚੀ ਭਗਦੜ ਵਿਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 38 ਹੋ ਗਈ ਹੈ। ਮ੍ਰਿਤਕਾਂ ਤੇ ਜ਼ਖ਼ਮੀਆਂ ਵਿਚ ਬੱਚੇ ਵੀ ਸ਼ਾਮਲ ਹਨ।ਭਗਦੜ ਦੌਰਾਨ ਬੇਹੋਸ਼ ਹੋਏ ਬਹੁਤ ਸਾਰੇ ਲੋਕਾਂ ਨੂੰ ਇਲਾਜ ਲਈ ਸਥਾਨਕ ਹਸਪਤਾਲਾਂ ਵਿੱਚ ਲਿਜਾਇਆ ਗਿਆ ਹੈ। ਜਾਣਕਾਰੀ ਅਨੁਸਾਰ ਰੈਲੀ ਵਿਚ 10 ਹਜ਼ਾਰ ਲੋਕਾਂ ਲਈ ਪ੍ਰਬੰਧ ਕੀਤਾ ਗਿਆ ਸੀ, ਪਰ ਆਪਣੇ ਚਹੇਤੇ ਅਦਾਕਾਰ ਨੂੰ ਦੇਖਣ ਲਈ ਉਥੇ 27000 ਦੇ ਕਰੀਬ ਲੋਕ ਪਹੁੰਚੇ ਹੋਏ ਸਨ। ਭੀੜ ਇੰਨੀ ਜ਼ਿਆਦਾ ਵਧ ਗਈ ਕਿ ਸਥਿਤੀ ਵਿਗੜ ਗਈ।

ਅਦਾਕਾਰ ਤੋਂ ਸਿਆਸਤਦਾਨ ਬਣੇ ਵਿਜੇ ਲੋਕਾਂ ਦੀ ਭੀੜ ਨੂੰ ਸੰਬੋਧਨ ਕਰ ਰਹੇ ਸਨ। ਜਦੋਂ ਕੁਝ ਲੋਕ ਬੇਹੋਸ਼ ਹੋ ਗਏ ਤਾਂ ਉਨ੍ਹਾਂ ਨੂੰ ਆਪਣਾ ਭਾਸ਼ਣ ਰੋਕਣਾ ਪਿਆ। ਭੀੜ ਇੰਨੀ ਜ਼ਿਆਦਾ ਹੋ ਗਈ ਸੀ ਕਿ ਲੋਕਾਂ ਲਈ ਸਾਹ ਲੈਣਾ ਵੀ ਮੁਸ਼ਕਲ ਹੋ ਗਿਆ ਸੀ। ਪ੍ਰਸ਼ਾਸਨ ਨੇ ਘਟਨਾ ਦੀ ਡੂੰਘਾਈ ਨਾਲ ਜਾਂਚ ਦੇ ਹੁਕਮ ਦਿੱਤੇ ਹਨ ਅਤੇ ਜ਼ਖਮੀਆਂ ਨੂੰ ਤੁਰੰਤ ਡਾਕਟਰੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।ਇਸ ਦੌਰਾਨ ਤਾਮਿਲ ਨਾਡੂ ਦੇ ਪ੍ਰਧਾਨ ਮੰਤਰੀ ਐੱਮਕੇ ਸਟਾਲਿਨ ਨੇ ਦੇਰ ਰਾਤ ਚੇਨੱਈ ਤੋਂ ਕਰੂਰ ਜਾ ਕੇ ਹਸਪਤਾਲ ਵਿਚ ਜ਼ਖ਼ਮੀਆਂ ਦੀ ਖ਼ਬਰਸਾਰ ਲਈ ਤੇ ਉਨ੍ਹਾਂ ਨੂੰ ਬਿਹਤਰ ਇਲਾਜ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਮ੍ਰਿਤਕਾਂ ਨੂੰ ਫੁੱਲ ਮਾਲਾਵਾਂ ਨਾਲ ਸ਼ਰਧਾਂਜਲੀ ਦਿੱਤੀ ਤੇ ਪੀੜਤ ਪਰਿਵਾਰਾਂ ਨਾਲ ਗੱਲਬਾਤ ਕਰਕੇ ਦੁੱਖ ਵੰਡਾਇਆ। ਅਧਿਕਾਰੀਆਂ ਨੇ ਕਰੂਰ ਜ਼ਿਲ੍ਹਾ ਕੁਲੈਕਟਰ ਦਫ਼ਤਰ ਦੇ ਹੈਲਪ ਡੈਸਕ (04324 256306 ਅਤੇ ਵਟਸਐਪ 7010806322) ਤੱਕ ਪਹੁੰਚਣ ਲਈ ਹੈਲਪਲਾਈਨ ਨੰਬਰਾਂ ਦਾ ਐਲਾਨ ਕੀਤਾ ਹੈ।ਧਾਨ ਮੰਤਰੀ ਨਰਿੰਦਰ ਮੋਦੀ ਨੇ ਤਾਮਿਲਨਾਡੂ ਵਿੱਚ ਰੈਲੀ ਦੌਰਾਨ ਵਿੱਚ ਮਚੀ ਭਗਦੜ ’ਚ ਲੋਕਾਂ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੋਦੀ ਨੇ ‘ਐਕਸ’ ਉੱਤੇ ਕਿਹਾ, ‘‘ਕਰੂਰ ਵਿੱਚ ਇਕ ਸਿਆਸੀ ਰੈਲੀ ਦੌਰਾਨ ਮੰਦਭਾਗੀ ਘਟਨਾ ਵਾਪਰਨ ’ਤੇ ਕਾਫੀ ਦੁੱਖ ਹੋਇਆ। ਮੇਰੀਆਂ ਸੰਵੇਦਨਾਵਾਂ ਘਟਨਾ ਵਿੱਚ ਜਾਨਾਂ ਗੁਆਉਣ ਵਾਲੇ ਲੋਕਾਂ ਦੇ ਪਰਿਵਾਰਾਂ ਨਾਲ ਹਨ। ਜ਼ਖ਼ਮੀਆਂ ਦੀ ਜਲਦੀ ਸਿਹਤਯਾਬੀ ਲਈ ਪ੍ਰਾਰਥਨਾ ਕਰਦਾ ਹਾਂ।’’ਡਿੰਡੀਗੁਲ ਦੇ ਜ਼ਿਲ੍ਹਾ ਕੁਲੈਕਟਰ ਐੱਸ.ਸ਼੍ਰਵਨਨ ਨੇ ਐਤਵਾਰ ਨੂੰ ਕਿਹਾ ਕਿ ਭਗਦੜ ਵਿਚ ਮਾਰੇ ਗਏ 38 ਵਿਅਕਤੀਆਂ ਦੀ ਸ਼ਨਾਖਤ ਹੋ ਗਈ ਹੈ ਤੇ ਉਨ੍ਹਾਂ ਦੀਆਂ ਮ੍ਰਿਤਕ ਦੇਹਾਂ ਵਾਰਿਸਾਂ ਨੂੰ ਸੌਂਪਣ ਦਾ ਅਮਲ ਜਾਰੀ ਹੈ। ਉਨ੍ਹਾਂ ਕਿਹਾ ਕਿ ਇਕ ਮਹਿਲਾ ਦੀ ਅਜੇ ਤੱਕ ਪਛਾਣ ਨਹੀਂ ਹੋਈ। ਉਨ੍ਹਾਂ ਕਿਹਾ, ‘‘ਇਸ ਮਹਿਲਾ ਦੀ ਪਛਾਣ ਲਈ ਕੋਸ਼ਿਸ਼ਾਂ ਜਾਰੀ ਹਨ। ਇਕ ਵਾਰ ਸ਼ਨਾਖਤ ਹੋ ਜਾਵੇ, ਉਸ ਤੋਂ ਬਾਅਦ ਹੀ ਪੋਸਟ ਮਾਰਟਮ ਕਰਕਾ ਕੇ ਲਾਸ਼ ਵਾਰਿਸਾਂ ਹਵਾਲੇ ਕਰ ਦੇਵਾਂਗੇ।’’ ਸ਼੍ਰਵਨਨ ਨੇ ਕਿਹਾ ਕਿ ਹੁਣ ਤੱਕ 14 ਪੀੜਤਾਂ ਦੀਆਂ ਮ੍ਰਿਤਕ ਦੇਹਾਂ ਵਾਰਿਸਾਂ ਨੂੰ ਸੌਂਪੀਆਂ ਜਾ ਚੁੱਕੀਆਂ ਹਨ।

ਉਧਰ ਡਾਇਰੈਕਟਰ ਮੈਡੀਕਲ ਸਿੱਖਿਆ ਡਾ.ਸੁਗੰਧੀ ਰਾਜਕੁਮਾਰੀ ਨੇ ਕਿਹਾ ਕਿ ਲੰਘੇ ਦਿਨ ਹਸਪਤਾਲ ਦਾਖ਼ਲ ਕਰਵਾਏ ਦੋ ਵਿਅਕਤੀਆਂ ਦੀ ਹਾਲਤ ਨਾਜ਼ੁਕ ਹੈ। ਉਨ੍ਹਾਂ ਕਿਹਾ, ‘‘ਹੁਣ ਤੱਕ ਸਰਕਾਰੀ ਹਸਪਤਾਲ ਵਿਚ 39 ਲਾਸ਼ਾਂ ਆਈਆਂ ਹਨ ਤੇ 31 ਦਾ ਪੋਸਟਮਾਰਟਮ ਕੀਤਾ ਜਾ ਚੁੱਕਾ ਹੈ। ਦੋ ਦੀ ਹਾਲਤ ਬਹੁਤ ਨਾਜ਼ੁਕ ਹੈ।’’ 

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਅਮਰੀਕਾ – ਭਾਰਤ ਟਰੇਡ ਡੀਲ ਕਿਸਾਨੀ ਖੇਤਰ ਲਈ ਬੇਹੱਦ ਘਾਤਕ, ਕੇਂਦਰ ਸਰਕਾਰ ਖੇਤੀ ਉਤਪਾਦਾਂ ਨੂੰ ਡੀਲ ਤੋ ਬਾਹਰ ਰੱਖੇ – ਤਰਸੇਮ ਸਿੰਘ

ਚੰਡੀਗੜ੍ਹ: ਅੱਜ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਵਲੋਂ ਬਾਪੂ ਤਰਸੇਮ ਸਿੰਘ ਖਾਲਸਾ ਅਤੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਸਾਂਝੇ ਬਿਆਨ ਰਾਹੀਂ ਕੇਂਦਰ ਸਰਕਾਰ ਨੂੰ

Read More »

ਐਸਆਈਆਰ ਦੌਰਾਨ ਕਥਿਤ ਬੇਨਿਯਮੀਆਂ ‘ਤੇ ਭਾਜਪਾ ਨੇ ਚੋਣ ਕਮਿਸ਼ਨ ਕੋਲ ਕੀਤੀ ਸ਼ਿਕਾਇਤ: ਢਿੱਲੋਂ

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਨੂੰ ਇੱਕ ਅਹਿਮ ਮੰਗ ਪੱਤਰ ਭੇਜ

Read More »

Gold Silver Price : ਫਿੱਕੀ ਪਈ ਸੋਨੇ-ਚਾਂਦੀ ਦੀ ਚਮਕ, ਦਿਨਭਰ ‘ਚ ਟੁੱਟਿਆ 8900 ਰੁਪਏ ਰੇਟ, ਖਰੀਦਦਾਰੀ ਦਾ ਸਹੀ ਮੌਕਾ ਜਾਂ ਕਰਨਾ ਚਾਹੀਦੈ ਇੰਤਜ਼ਾਰ?

ਸੋਨਾ ਤੇ ਚਾਂਦੀ ਖਰੀਦਣ ਦੀ ਯੋਜਨਾ ਬਣਾਉਣ ਵਾਲਿਆਂ ਲਈ ਇੱਕ ਰਾਹਤ ਭਰੀ ਖ਼ਬਰ ਹੈ। ਰਾਸ਼ਟਰੀ ਰਾਜਧਾਨੀ ਦੇ ਸਰਾਫਾ ਬਾਜ਼ਾਰ ਵਿੱਚ ਮੰਗਲਵਾਰ ਨੂੰ ਸੋਨੇ ਦੀ ਕੀਮਤ

Read More »
ਅਮਰੀਕਾ – ਭਾਰਤ ਟਰੇਡ ਡੀਲ ਕਿਸਾਨੀ ਖੇਤਰ ਲਈ ਬੇਹੱਦ ਘਾਤਕ, ਕੇਂਦਰ ਸਰਕਾਰ ਖੇਤੀ ਉਤਪਾਦਾਂ ਨੂੰ ਡੀਲ ਤੋ ਬਾਹਰ ਰੱਖੇ – ਤਰਸੇਮ ਸਿੰਘ
15Jul

ਅਮਰੀਕਾ – ਭਾਰਤ ਟਰੇਡ ਡੀਲ ਕਿਸਾਨੀ ਖੇਤਰ ਲਈ ਬੇਹੱਦ ਘਾਤਕ, ਕੇਂਦਰ ਸਰਕਾਰ ਖੇਤੀ ਉਤਪਾਦਾਂ ਨੂੰ ਡੀਲ ਤੋ ਬਾਹਰ ਰੱਖੇ – ਤਰਸੇਮ ਸਿੰਘ

ਚੰਡੀਗੜ੍ਹ: ਅੱਜ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਵਲੋਂ ਬਾਪੂ ਤਰਸੇਮ ਸਿੰਘ ਖਾਲਸਾ ਅਤੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਸਾਂਝੇ ਬਿਆਨ ਰਾਹੀਂ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਕੇਂਦਰ…

ਐਸਆਈਆਰ ਦੌਰਾਨ ਕਥਿਤ ਬੇਨਿਯਮੀਆਂ ‘ਤੇ ਭਾਜਪਾ ਨੇ ਚੋਣ ਕਮਿਸ਼ਨ ਕੋਲ ਕੀਤੀ ਸ਼ਿਕਾਇਤ: ਢਿੱਲੋਂ
15Jul

ਐਸਆਈਆਰ ਦੌਰਾਨ ਕਥਿਤ ਬੇਨਿਯਮੀਆਂ ‘ਤੇ ਭਾਜਪਾ ਨੇ ਚੋਣ ਕਮਿਸ਼ਨ ਕੋਲ ਕੀਤੀ ਸ਼ਿਕਾਇਤ: ਢਿੱਲੋਂ

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਨੂੰ ਇੱਕ ਅਹਿਮ ਮੰਗ ਪੱਤਰ ਭੇਜ ਕੇ ਵੋਟਰ ਸੂਚੀਆਂ ਦੀ ਚੱਲ…

Gold Silver Price : ਫਿੱਕੀ ਪਈ ਸੋਨੇ-ਚਾਂਦੀ ਦੀ ਚਮਕ, ਦਿਨਭਰ ‘ਚ ਟੁੱਟਿਆ 8900 ਰੁਪਏ ਰੇਟ, ਖਰੀਦਦਾਰੀ ਦਾ ਸਹੀ ਮੌਕਾ ਜਾਂ ਕਰਨਾ ਚਾਹੀਦੈ ਇੰਤਜ਼ਾਰ?
15Jul

Gold Silver Price : ਫਿੱਕੀ ਪਈ ਸੋਨੇ-ਚਾਂਦੀ ਦੀ ਚਮਕ, ਦਿਨਭਰ ‘ਚ ਟੁੱਟਿਆ 8900 ਰੁਪਏ ਰੇਟ, ਖਰੀਦਦਾਰੀ ਦਾ ਸਹੀ ਮੌਕਾ ਜਾਂ ਕਰਨਾ ਚਾਹੀਦੈ ਇੰਤਜ਼ਾਰ?

ਸੋਨਾ ਤੇ ਚਾਂਦੀ ਖਰੀਦਣ ਦੀ ਯੋਜਨਾ ਬਣਾਉਣ ਵਾਲਿਆਂ ਲਈ ਇੱਕ ਰਾਹਤ ਭਰੀ ਖ਼ਬਰ ਹੈ। ਰਾਸ਼ਟਰੀ ਰਾਜਧਾਨੀ ਦੇ ਸਰਾਫਾ ਬਾਜ਼ਾਰ ਵਿੱਚ ਮੰਗਲਵਾਰ ਨੂੰ ਸੋਨੇ ਦੀ ਕੀਮਤ ₹700 ਪ੍ਰਤੀ 10 ਗ੍ਰਾਮ ਡਿੱਗ…

More News

Leave a Reply

Your email address will not be published. Required fields are marked *