ਕੀ ਹੁਣ ਅਮਰੀਕਾ ’ਚ ਜਨਮ ਲੈਣ ‘ਤੇ ਨਹੀਂ ਮਿਲੇਗੀ ਨਾਗਰਿਕਤਾ? ਟਰੰਪ ਦਾ ਮਾਸਟਰਪਲਾਨ- ਹੁਣ ਬੱਚਿਆਂ ਨੂੰ ਨਹੀਂ, ਮਾਪਿਆਂ ਨੂੰ ਦੇਣਾ ਪਵੇਗਾ ਕਾਨੂੰਨੀ ਸਬੂਤ

ਵਾਸ਼ਿੰਗਟਨ – ਅਮਰੀਕਾ ‘ਚ ਡੋਨਾਲਡ ਟਰੰਪ ਪ੍ਰਸ਼ਾਸਨ ਜਨਮਜਾਤ ਨਾਗਰਿਕਤਾ ਦੇ ਨਿਯਮਾਂ ਨੂੰ ਹੋਰ ਸਖ਼ਤ ਕਰਨ ਦੀ ਦਿਸ਼ਾ ‘ਚ ਇੱਕ ਵੱਡਾ ਕਦਮ ਚੁੱਕਣ ਦੀ ਯੋਜਨਾ ਬਣਾ ਰਿਹਾ ਹੈ। ਇੱਕ ਰਿਪੋਰਟ ਮੁਤਾਬਕ, ਅਮਰੀਕੀ ਸਰਕਾਰ ਹੁਣ ਦੇਸ਼ ‘ਚ ਬੱਚਿਆਂ ਦੇ ਪਾਸਪੋਰਟ ਲਈ ਅਰਜ਼ੀ ਦੇਣ ਵਾਲੇ ਮਾਪਿਆਂ ਤੋਂ ਉਨ੍ਹਾਂ ਦੀ ਆਪਣੀ ਨਾਗਰਿਕਤਾ ਜਾਂ ਇਮੀਗ੍ਰੇਸ਼ਨ ਸਟੇਟਸ ਦਾ ਸਬੂਤ ਮੰਗਣ ਦੀ ਯੋਜਨਾ ਬਣਾ ਰਹੀ ਹੈ। ਅਮਰੀਕੀ ਸਰਕਾਰ ਦੇ ਇਸ ਕਦਮ ਨੂੰ ਰਾਸ਼ਟਰਪਤੀ ਟਰੰਪ ਦੇ ਉਸ ਕਾਰਜਕਾਰੀ ਹੁਕਮ ਨੂੰ ਲਾਗੂ ਕਰਨ ਦੀ ਪਹਿਲੀ ਵਿਸਤ੍ਰਿਤ ਰੂਪਰੇਖਾ ਮੰਨਿਆ ਜਾ ਰਿਹਾ ਹੈ, ਜਿਸਦਾ ਉਦੇਸ਼ ਕਥਿਤ ‘ਬਰਥ ਟੂਰਿਜ਼ਮ’ ’ਤੇ ਰੋਕ ਲਗਾਉਣਾ ਅਤੇ ਨਾਗਰਿਕਤਾ ਦੇ ਇਤਿਹਾਸਕ ਨਿਯਮਾਂ ‘ਚ ਬਦਲਾਅ ਕਰਨਾ ਹੈ।

ਕੀ ਹੈ ਨਵਾਂ ਪ੍ਰਸਤਾਵ ਅਤੇ ਮੌਜੂਦਾ ਨਿਯਮ ‘ਚ ਕੀ ਫਰਕ ਹੈ?

ਇਸ ਨੂੰ ਇਸ ਤਰ੍ਹਾਂ ਸਮਝਿਆ ਜਾ ਸਕਦਾ ਹੈ ਕਿ ਫਿਲਹਾਲ ਅਮਰੀਕਾ ‘ਚ ਬੱਚਿਆਂ ਦਾ ਪਾਸਪੋਰਟ ਬਣਵਾਉਣ ਲਈ ਮਾਪਿਆਂ ਨੂੰ ਸਿਰਫ਼ ਬੱਚੇ ਨਾਲ ਆਪਣਾ ਰਿਸ਼ਤਾ ਸਾਬਤ ਕਰਨਾ ਅਤੇ ਸਰਕਾਰੀ ਫੋਟੋ ID ਦੇਣੀ ਹੁੰਦੀ ਹੈ। ਅਰਜ਼ੀ ਫਾਰਮ ‘ਚ ਉਨ੍ਹਾਂ ਨੂੰ ਆਪਣੀ ਨਾਗਰਿਕਤਾ ਦਾ ਸਟੇਟਸ ਦੱਸਣਾ ਪੈਂਦਾ ਹੈ, ਪਰ ਇਸ ਦੇ ਸਮਰਥਨ ‘ਚ ਅਧਿਕਾਰਤ ਦਸਤਾਵੇਜ਼ ਜਾਂ ਇਮੀਗ੍ਰੇਸ਼ਨ ਪ੍ਰੂਫ਼, ਜਿਵੇਂ ਵੀਜ਼ਾ ਜਾਂ ਗ੍ਰੀਨ ਕਾਰਡ, ਦੇਣਾ ਲਾਜ਼ਮੀ ਨਹੀਂ ਸੀ।

ਨਵੇਂ ਪ੍ਰਸਤਾਵ ‘ਚ ਕੀ ਵੱਖਰਾ ਹੈ?

ਹੁਣ ਨਵੇਂ ਪ੍ਰਸਤਾਵ ਦੀ ਗੱਲ ਕਰੀਏ ਤਾਂ ਸਟੇਟ ਡਿਪਾਰਟਮੈਂਟ ਦੇ ਨਵੇਂ ਡਰਾਫਟ ਮੁਤਾਬਕ, ਜੇਕਰ ਇਹ ਨਿਯਮ ਪੂਰੀ ਤਰ੍ਹਾਂ ਲਾਗੂ ਹੋ ਜਾਂਦਾ ਹੈ ਤਾਂ ਬੱਚਿਆਂ ਦੇ ਪਾਸਪੋਰਟ ਲਈ ਅਰਜ਼ੀ ਦਿੰਦੇ ਸਮੇਂ ਮਾਪਿਆਂ ਜਾਂ ਕਾਨੂੰਨੀ ਸਰਪ੍ਰਸਤਾਂ ਨੂੰ ਆਪਣੀ ਨਾਗਰਿਕਤਾ ਜਾਂ ਆਪਣੇ ਕਾਨੂੰਨੀ ਇਮੀਗ੍ਰੇਸ਼ਨ ਸਟੇਟਸ, ਜਿਵੇਂ I-94 ਫਾਰਮ ਜਾਂ ਪਰਮਾਨੈਂਟ ਰੈਜ਼ੀਡੈਂਸੀ ਕਾਰਡ/ਗ੍ਰੀਨ ਕਾਰਡ, ਦੇ ਪੱਕੇ ਦਸਤਾਵੇਜ਼ ਦਿਖਾਉਣੇ ਪੈਣਗੇ। ਇਸ ਜਾਣਕਾਰੀ ਦੀ ਵਰਤੋਂ ਸਰਕਾਰ ਇਹ ਤੈਅ ਕਰਨ ਲਈ ਕਰੇਗੀ ਕਿ ਬੱਚਾ ਨਵੇਂ ਹੁਕਮ ਤਹਿਤ ਨਾਗਰਿਕਤਾ ਦਾ ਹੱਕਦਾਰ ਹੈ ਜਾਂ ਨਹੀਂ। ਇਸ ਪ੍ਰਸਤਾਵ ਦਾ ਮੁੱਖ ਮਕਸਦ ਕੀ ਹੈ?

ਦੱਸਿਆ ਜਾਂਦਾ ਹੈ ਕਿ ਟਰੰਪ ਪ੍ਰਸ਼ਾਸਨ ਦੇ ਇਸ ਨਵੇਂ ਨਿਰਦੇਸ਼ ਤਹਿਤ ਉਨ੍ਹਾਂ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ ਤੋਂ ਰੋਕਿਆ ਜਾਵੇਗਾ, ਜਿਨ੍ਹਾਂ ਦੇ ਮਾਪਿਆਂ ‘ਚੋਂ ਕੋਈ ਇੱਕ ਅਮਰੀਕਾ ‘ਚ ਕਿਸੇ ਵਿਦੇਸ਼ੀ ਸਰਕਾਰ ਲਈ ਕੰਮ ਕਰ ਰਿਹਾ ਹੈ ਜਾਂ ਜੋ ਨਾਗਰਿਕਤਾ ਹਾਸਲ ਕਰਨ ਲਈ ਕਿਸੇ ਧੋਖਾਧੜੀ ਜਾਂ ਵਪਾਰਕ ਸੌਦੇ ‘ਚ ਸ਼ਾਮਲ ਰਿਹਾ ਹੈ।

ਕੀ ਇਸ ਨੂੰ ਲਾਗੂ ਕਰਨਾ ਆਸਾਨ ਹੋਵੇਗਾ?

ਹਾਲਾਂਕਿ, ਧਿਆਨ ਦੇਣ ਵਾਲੀ ਗੱਲ ਇਹ ਹੈ ਕਿ ਅਮਰੀਕਾ ‘ਚ ਇਸ ਨਿਯਮ ਨੂੰ ਲਾਗੂ ਕਰਨਾ ਟਰੰਪ ਪ੍ਰਸ਼ਾਸਨ ਲਈ ਇੰਨਾ ਆਸਾਨ ਨਹੀਂ ਹੋਵੇਗਾ। ਟਰੰਪ ਦੇ ਇਸ ਕਦਮ ਨਾਲ ਅਮਰੀਕਾ ‘ਚ ਇੱਕ ਵਾਰ ਫਿਰ ਵੱਡਾ ਕਾਨੂੰਨੀ ਵਿਵਾਦ ਖੜ੍ਹਾ ਹੋ ਗਿਆ ਹੈ। ਨਾਗਰਿਕਤਾ ਦੇ ਅਧਿਕਾਰਾਂ ਦੀ ਰੱਖਿਆ ਕਰਨ ਵਾਲੇ ਵਕੀਲਾਂ ਅਤੇ ਮਨੁੱਖੀ ਅਧਿਕਾਰ ਸੰਗਠਨਾਂ ਨੇ ਇਸ ਹੁਕਮ ਦੇ ਖ਼ਿਲਾਫ਼ ਸੰਘੀ ਅਦਾਲਤਾਂ ਦਾ ਰੁਖ ਕੀਤਾ ਹੈ। ਵਕੀਲਾਂ ਨੇ ਦੋ ਵੱਖ-ਵੱਖ ਸੰਘੀ ਜੱਜਾਂ ਤੋਂ ਇਸ ਨਵੇਂ ਹੁਕਮ ਨੂੰ ਲਾਗੂ ਹੋਣ ਤੋਂ ਰੋਕਣ ਦੀ ਅਪੀਲ ਕੀਤੀ ਹੈ।

ਹੁਕਮ ’ਤੇ ਜੱਜ ਨੇ ਵੀ ਚੁੱਕੇ ਸਵਾਲ

ਇੰਨਾ ਹੀ ਨਹੀਂ, ਮੈਰੀਲੈਂਡ ‘ਚ ਇੱਕ ਸੁਣਵਾਈ ਦੌਰਾਨ ਡਿਸਟ੍ਰਿਕਟ ਜੱਜ ਡੈਬੋਰਾ ਬੋਰਡਮੈਨ ਨੇ ਟਰੰਪ ਦੇ ਇਸ ਹੁਕਮ ’ਤੇ ਸਵਾਲ ਚੁੱਕਦਿਆਂ ਇਸ ਨੂੰ ਬੇਮਿਸਾਲ ਕਰਾਰ ਦਿੱਤਾ ਹੈ। ਉੱਥੇ ਹੀ, ਨਿਆਂ ਵਿਭਾਗ ਦੇ ਵਕੀਲਾਂ ਦਾ ਤਰਕ ਹੈ ਕਿ ਇਸ ਤਰ੍ਹਾਂ ਦਾ ਸਟੇ ਆਰਡਰ ਦੇਣਾ ਫਿਲਹਾਲ ਜਲਦਬਾਜ਼ੀ ਹੋਵੇਗੀ, ਕਿਉਂਕਿ ਸੰਘੀ ਏਜੰਸੀਆਂ ਨੇ ਅਜੇ ਤੱਕ ਇਸ ਨੂੰ ਲਾਗੂ ਕਰਨ ਸਬੰਧੀ ਅਧਿਕਾਰਤ ਜਨਤਕ ਦਿਸ਼ਾ-ਨਿਰਦੇਸ਼ ਜਾਰੀ ਨਹੀਂ ਕੀਤੇ ਹਨ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

Gold Silver Price Today: ਸੋਨਾ ਦਾ ਟੁੱਟਿਆ ਭਾਅ ਤੇ ਚਾਂਦੀ ਨੇ ਮਾਰੀ ਛਾਲ, ਅੱਜ ਕਿੰਨੇ ਘਟੇ ਤੇ ਵਧੇ ਭਾਅ? ਇੱਥੇ ਕਰੋ ਚੈੱਕ

ਨਵੀਂ ਦਿੱਲੀ : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਲਗਾਤਾਰ ਉਤਾਰ-ਚੜ੍ਹਾਅ ਦਾ ਦੌਰ ਜਾਰੀ ਹੈ। ਬੀਤੇ ਦਿਨ ਯਾਨੀ 17 ਸਤੰਬਰ ਨੂੰ ਦਿਨ ਭਰ ਕੀਮਤਾਂ ਵਿੱਚ ਸੁਸਤੀ

Read More »

ਕੈਨੇਡਾ ’ਚ ਵੱਡੀ ਕਾਰਵਾਈ, ਜਬਰੀ ਵਸੂਲੀ ਤੇ ਅਪਰਾਧਿਕ ਮਾਮਲਿਆਂ ‘ਚ ਸ਼ਾਮਲ 4 ਪੰਜਾਬੀਆਂ ਸਮੇਤ 111 ਲੋਕਾਂ ਨੂੰ ਦੇਸ਼ ’ਚੋਂ ਕੱਢਿਆ

ਕੈਨੇਡਾ ਨੇ ਜਬਰੀ ਵਸੂਲੀ ਅਤੇ ਸੰਗਠਿਤ ਅਪਰਾਧ ਨਾਲ ਜੁੜੇ ਮਾਮਲੇ ਵਿਚ ਵਿਦੇਸ਼ੀ ਨਾਗਰਿਕਾਂ ’ਤੇ ਕਾਰਵਾਈ ਕਰਦਿਆਂ 111 ਲੋਕਾਂ ਨੂੰ ਕੈਨੇਡਾ ਵਿਚੋਂ ਦੇਸ਼ ਨਿਕਾਲਾ ਦੇ ਦਿੱਤਾ

Read More »

ਅਮਰੀਕਾ ’ਚ ਗ੍ਰੀਨ ਕਾਰਡ ਦੇ ਨਵੇਂ ਨਿਯਮ ਅੱਜ ਤੋਂ ਲਾਗੂ, ਕਿਹੜੇ ਲੋਕਾਂ ਦੀਆਂ ਵਧਣਗੀਆਂ ਮੁਸ਼ਕਲਾਂ; ਭਾਰਤੀਆਂ ‘ਤੇ ਕਿੰਨਾ ਹੋਵੇਗਾ ਅਸਰ ?

ਵਾਸ਼ਿੰਗਟਨ। ਅਮਰੀਕਾ ’ਚ ਅੱਜ ਸ਼ੁੱਕਰਵਾਰ, 18 ਸਤੰਬਰ ਤੋਂ ਗ੍ਰੀਨ ਕਾਰਡ ਦੇ ਨਿਯਮ ਬਦਲਣ ਵਾਲੇ ਹਨ। ਯੂ.ਐੱਸ. ਸਿਟੀਜ਼ਨਸ਼ਿਪ ਐਂਡ ਇਮੀਗ੍ਰੇਸ਼ਨ ਸਰਵਿਸਿਜ਼ (USCIS) ਨੇ ਹਾਲ ਹੀ ’ਚ ਐਲਾਨ

Read More »
Gold Silver Price Today: ਸੋਨਾ ਦਾ ਟੁੱਟਿਆ ਭਾਅ ਤੇ ਚਾਂਦੀ ਨੇ ਮਾਰੀ ਛਾਲ, ਅੱਜ ਕਿੰਨੇ ਘਟੇ ਤੇ ਵਧੇ ਭਾਅ? ਇੱਥੇ ਕਰੋ ਚੈੱਕ
18Sep

Gold Silver Price Today: ਸੋਨਾ ਦਾ ਟੁੱਟਿਆ ਭਾਅ ਤੇ ਚਾਂਦੀ ਨੇ ਮਾਰੀ ਛਾਲ, ਅੱਜ ਕਿੰਨੇ ਘਟੇ ਤੇ ਵਧੇ ਭਾਅ? ਇੱਥੇ ਕਰੋ ਚੈੱਕ

ਨਵੀਂ ਦਿੱਲੀ : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਲਗਾਤਾਰ ਉਤਾਰ-ਚੜ੍ਹਾਅ ਦਾ ਦੌਰ ਜਾਰੀ ਹੈ। ਬੀਤੇ ਦਿਨ ਯਾਨੀ 17 ਸਤੰਬਰ ਨੂੰ ਦਿਨ ਭਰ ਕੀਮਤਾਂ ਵਿੱਚ ਸੁਸਤੀ ਰਹੀ, ਪਰ ਸ਼ਾਮ ਹੁੰਦੇ-ਹੁੰਦੇ ਦੋਵਾਂ…

ਕੈਨੇਡਾ ’ਚ ਵੱਡੀ ਕਾਰਵਾਈ, ਜਬਰੀ ਵਸੂਲੀ ਤੇ ਅਪਰਾਧਿਕ ਮਾਮਲਿਆਂ ‘ਚ ਸ਼ਾਮਲ 4 ਪੰਜਾਬੀਆਂ ਸਮੇਤ 111 ਲੋਕਾਂ ਨੂੰ ਦੇਸ਼ ’ਚੋਂ ਕੱਢਿਆ
18Sep

ਕੈਨੇਡਾ ’ਚ ਵੱਡੀ ਕਾਰਵਾਈ, ਜਬਰੀ ਵਸੂਲੀ ਤੇ ਅਪਰਾਧਿਕ ਮਾਮਲਿਆਂ ‘ਚ ਸ਼ਾਮਲ 4 ਪੰਜਾਬੀਆਂ ਸਮੇਤ 111 ਲੋਕਾਂ ਨੂੰ ਦੇਸ਼ ’ਚੋਂ ਕੱਢਿਆ

ਕੈਨੇਡਾ ਨੇ ਜਬਰੀ ਵਸੂਲੀ ਅਤੇ ਸੰਗਠਿਤ ਅਪਰਾਧ ਨਾਲ ਜੁੜੇ ਮਾਮਲੇ ਵਿਚ ਵਿਦੇਸ਼ੀ ਨਾਗਰਿਕਾਂ ’ਤੇ ਕਾਰਵਾਈ ਕਰਦਿਆਂ 111 ਲੋਕਾਂ ਨੂੰ ਕੈਨੇਡਾ ਵਿਚੋਂ ਦੇਸ਼ ਨਿਕਾਲਾ ਦੇ ਦਿੱਤਾ ਹੈ। ਇਨ੍ਹਾਂ ਵਿਚ ਚਾਰ ਪੰਜਾਬੀ…

ਅਮਰੀਕਾ ’ਚ ਗ੍ਰੀਨ ਕਾਰਡ ਦੇ ਨਵੇਂ ਨਿਯਮ ਅੱਜ ਤੋਂ ਲਾਗੂ, ਕਿਹੜੇ ਲੋਕਾਂ ਦੀਆਂ ਵਧਣਗੀਆਂ ਮੁਸ਼ਕਲਾਂ; ਭਾਰਤੀਆਂ ‘ਤੇ ਕਿੰਨਾ ਹੋਵੇਗਾ ਅਸਰ ?
18Sep

ਅਮਰੀਕਾ ’ਚ ਗ੍ਰੀਨ ਕਾਰਡ ਦੇ ਨਵੇਂ ਨਿਯਮ ਅੱਜ ਤੋਂ ਲਾਗੂ, ਕਿਹੜੇ ਲੋਕਾਂ ਦੀਆਂ ਵਧਣਗੀਆਂ ਮੁਸ਼ਕਲਾਂ; ਭਾਰਤੀਆਂ ‘ਤੇ ਕਿੰਨਾ ਹੋਵੇਗਾ ਅਸਰ ?

ਵਾਸ਼ਿੰਗਟਨ। ਅਮਰੀਕਾ ’ਚ ਅੱਜ ਸ਼ੁੱਕਰਵਾਰ, 18 ਸਤੰਬਰ ਤੋਂ ਗ੍ਰੀਨ ਕਾਰਡ ਦੇ ਨਿਯਮ ਬਦਲਣ ਵਾਲੇ ਹਨ। ਯੂ.ਐੱਸ. ਸਿਟੀਜ਼ਨਸ਼ਿਪ ਐਂਡ ਇਮੀਗ੍ਰੇਸ਼ਨ ਸਰਵਿਸਿਜ਼ (USCIS) ਨੇ ਹਾਲ ਹੀ ’ਚ ਐਲਾਨ ਕੀਤਾ ਕਿ 18 ਸਤੰਬਰ ਤੋਂ,…

More News