ਕੁਦਰਤੀ ਮਾਰ ਦੇ ਝੰਬੇ ਕਿਸਾਨ ਹੁਣ ਮੰਡੀਆਂ ’ਚ ਹੋ ਰਹੇ ਖੱਜਲ, ਕਣਕ ਦੇ ਲੱਗਣ ਲੱਗੇ ਢੇਰ

ਚੰਡੀਗੜ੍ਹ : ਬੇਮੌਸਮੇ ਮੀਂਹ ਅਤੇ ਗੜੇਮਾਰੀ ਨਾਲ ਝੰਬੇ ਹੋਏ ਕਿਸਾਨ ਹੁਣ ਆਪਣੀ ਜਿਣਸ ਵੇਚਣ ਲਈ ਮੰਡੀਆਂ ਵਿਚ ਰੁਲਣ ਲਈ ਮਜਬੂਰ ਹੋ ਰਹੇ ਹਨ। ਹਾਲਾਂਕਿ ਸੂਬਾ ਸਰਕਾਰ ਨੇ ਇਕ ਅਪ੍ਰੈਲ ਤੋਂ ਹਾੜੀ ਦੀ ਮੁੱਖ ਫਸਲ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਨ ਦਾ ਐਲਾਨ ਕੀਤਾ ਹੋਇਆ ਅਤੇ ਮੰਡੀਆਂ ਵਿਚ ਹਰ ਤਰਾਂ ਦੇ ਪ੍ਰਬੰਧ ਮੁਕੰਮਲ ਹੋਣ ਦਾ ਦਾਅਵਾ ਵੀ ਕੀਤਾ ਜਾ ਰਿਹਾ ਹੈ, ਪਰ ਜ਼ਮੀਨੀ ਹਕੀਕਤ ਹੈ ਕਿ ਮੰਡੀਆਂ ਵਿਚ ਕਿਸਾਨਾਂ ਨੂੰ ਕਣਕ ਵੇਚਣ ਲਈ ਖੱਜਲ ਖੁਆਰੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਸਰਕਾਰ ਨੇ 122 ਲੱਖ ਮੀਟ੍ਰਿਕ ਟਨ ਕਣਕ ਖ੍ਰੀਦ ਕਰਨ ਦਾ ਟੀਚਾ ਰੱਖਿਆ ਹੈ। ਵਰਨਣਯੋਗ ਹੈ ਕਿ ਪਿਛਲੇ ਮਹੀਨੇ ਭਾਰੀ ਮੀਹ ਅਤੇ ਗੜੇਮਾਰੀ ਨੇ ਫਸਲਾਂ ਖਾਸਕਰਕੇ ਕਣਕ ਦਾ ਕਾਫ਼ੀ ਨੁਕਸਾਨ ਕੀਤਾ ਹੈ।

ਸਰਕਾਰੀ ਅੰਕੜੇ ਵੀ ਦੱਸਦੇ ਹਨ ਕਿ ਮੰਡੀਆਂ ਵਿਚ ਕਣਕ ਦੀ ਖਰੀਦ ਸੁਸਤ ਚਾਲ ਨਾਲ ਚੱਲ ਰਹੀ ਹੈ। ਮੰਡੀਆਂ ਵਿਚ ਕਣਕ ਦੀਆਂ ਢੇਰੀਆਂ ਲੱਗੀਆਂ ਹੋਈਆਂ ਹਨ। ਸੂਤਰ ਦੱਸਦੇ ਹਨ ਕਿ ਸੂਬਾ ਸਰਕਾਰ ਅਤੇ ਖ੍ਰੀਦ ਏਜੰਸੀਆਂ ਨੂੰ ਕੇਂਦਰ ਸਰਕਾਰ ਵਲੋਂ ਖਰੀਦ ਵਿਚ ਸ਼ਰਤਾਂ ਵਿਚ ਢਿੱਲ ਮਿਲਣ ਦੀ ਉਮੀਦ ਹੈ। ਇਹੀ ਕਾਰਨ ਹੈ ਕਿ ਖਰੀਦ ਏਜੰਸੀਆਂ ਵਲੋਂ ਕਣਕ ਖਰੀਦ ਕਰਨ ਦੀ ਪ੍ਰੀਕਿਰਿਆ ਨੂੰ ਜਾਣਬੁੱਝ ਕੇ ਹੌਲੀ ਕੀਤਾ ਹੋਇਆ ਹੈ। ਕੇਦਰ ਸਰਕਾਰ ਦੀਆਂ ਵੱਖ-ਵੱਖ ਟੀਮਾਂ ਨੇ ਫਸਲਾਂ, ਖਾਸ ਕਰਕੇ ਕਣਕ ਦੇ ਹੋਏ ਨੁਕਸਾਨ ਦਾ ਜ਼ਾਇਜਾ ਲੈਣ ਲਈ ਮਾਲਵਾ ਦੇ ਸਰਹੱਦੀ ਜ਼ਿਲਿਆ ਦਾ ਦੌਰਾ ਕੀਤਾ ਹੈ ਜਿਸ ਕਰਕੇ ਸੂਬਾ ਸਰਕਾਰ ਨੂੰ ਉਮੀਦ ਹੈ ਕਿ ਕੇਦਰ ਸਰਕਾਰ ਖਰੀਦ ਵਿਚ ਢਿੱਲ ਦੇਵੇਗੀ। ਦੱਸਿਆ ਜਾਂਦਾ ਹੈ ਕਿ ਰਾਜਸਥਾਨ ਨੂੰ ਪਹਿਲਾਂ ਹੀ ਢਿੱਲ ਮਿਲ ਚੁੱਕੀ ਹੈ।

ਅੰਕੜੇ ਦੱਸਦੇ ਹਨ ਕਿ ਬੀਤੇ ਕੱਲ੍ਹ 14 ਅਪ੍ਰੈਲ ਤੱਕ ਮੰਡੀਆਂ ਵਿਚ ਕੁੱਲ 401732.25 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਦਕਿ ਇਕੱਲੇ ਕੱਲ ਦੇ ਦਿਨ ਦੀ ਆਮਦ 167893.15 ਮੀਟ੍ਰਿਕ ਟਨ ਰਹੀ ਹੈ। ਹੁਣ ਤੱਕ ਵੱਖ-ਵੱਖ ਖਰੀਦ ਏਜੰਸੀਆਂ ਨੇ 80827.20 ਮੀਟਰਕ ਟਨ ਕਣਕ ਖ੍ਰੀਦ ਕੀਤੀ ਹੈ. ਇਸ ਵਿਚ ਸਰਕਾਰੀ ਏਜੰਸੀਆਂ ਨੇ 79314.50 ਮੀਟਰਕ ਟਨ ਅਤੇ ਪ੍ਰਾਈਵੇਟ ਤੌਰ ’ਤੇ 1512.70 ਮੀਟ੍ਰਿਕ ਟਨ ਕਣਕ ਖਰੀਦ ਕੀਤੀ ਗਈ ਹੈ। ਖਰੀਦ ਕੀਤੀ ਕੁੱਲ ਕਣਕ ਵਿਚੋ 11047.80 ਮੀਟ੍ਰਿਕ ਟਨ ਦੀ ਲਿਫਟਿੰਗ ਹੋਈ ਹੈ। ਬਾਕੀ ਸਾਰੀ ਕਣਕ ਖੁੱਲੇ ਅਸਮਾਨ ਹੇਠ ਪਈ ਹੈ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਕੀ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ? ਰੂਸੀ ਤੇਲ ‘ਤੇ ਅਮਰੀਕੀ ਛੋਟ ਖ਼ਤਮ ਹੋਣ ਨਾਲ ਭਾਰਤ ਦੀਆਂ ਵਧੀਆਂ ਮੁਸ਼ਕਲਾਂ

ਟਰੰਪ ਪ੍ਰਸ਼ਾਸਨ ਵੱਲੋਂ 17 ਮਈ ਨੂੰ ਰੂਸੀ ਕੱਚੇ ਤੇਲ ‘ਤੇ ਪਾਬੰਦੀਆਂ ਦੀ ਛੋਟ ਨੂੰ ਖ਼ਤਮ ਕਰਨ ਦੇ ਫੈਸਲੇ ਨੇ ਭਾਰਤ ਸਾਹਮਣੇ ਇੱਕ ਵੱਡਾ ਊਰਜਾ ਸੰਕਟ

Read More »

30 ਸਾਲਾਂ ਬਾਅਦ ਜਾਪਾਨ ‘ਚੋਂ ਦੇਸ਼ ਨਿਕਾਲਾ: ਭਾਰਤੀ ਰੈਸਟੋਰੈਂਟ ਮਾਲਕ ਨੂੰ ਪਰਿਵਾਰ ਸਮੇਤ ਭਾਰਤ ਪਰਤਣ ਦਾ ਹੁਕਮ

ਜਾਪਾਨ ’ਚ ਲਗਪਗ 30 ਸਾਲਾਂ ਤੋਂ ਰਹਿ ਰਹੇ ਭਾਰਤੀ ਰੈਸਟੋਰੈਂਟ ਦੇ ਮਾਲਕ ਮਨੀਸ਼ ਕੁਮਾਰ ਨੂੰ ਸਖ਼ਤ ਇਮੀਗ੍ਰੇਸ਼ਨ ਨਿਯਮਾਂ ਕਾਰਨ ਜਾਪਾਨ ਛੱਡਣ ਦਾ ਹੁਕਮ ਦਿੱਤਾ ਗਿਆ

Read More »

ਸਾਵਧਾਨ! WHO ਨੇ ਇਬੋਲਾ ਨੂੰ ਲੈ ਕੇ ਜਾਰੀ ਕੀਤਾ ਗਲੋਬਲ ਅਲਰਟ; ਭਾਰਤ ‘ਚ ਸਥਿਤੀ ਕਾਬੂ ਹੇਠ

ਵਿਸ਼ਵ ਸਿਹਤ ਸੰਗਠਨ (WHO) ਨੇ ਐਤਵਾਰ ਨੂੰ ਕਾਂਗੋ ਅਤੇ ਯੂਗਾਂਡਾ ‘ਚ ਇਬੋਲਾ ਦੇ ਪ੍ਰਕੋਪ ਨੂੰ ਕੌਮਾਂਤਰੀ ਚਿੰਤਾ ਦਾ ਜਨਤਕ ਸਿਹਤ ਐਮਰਜੈਂਸੀ (PHEIC) ਐਲਾਨ ਦਿੱਤਾ ਹੈ।

Read More »
ਕੀ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ? ਰੂਸੀ ਤੇਲ ‘ਤੇ ਅਮਰੀਕੀ ਛੋਟ ਖ਼ਤਮ ਹੋਣ ਨਾਲ ਭਾਰਤ ਦੀਆਂ ਵਧੀਆਂ ਮੁਸ਼ਕਲਾਂ
17May

ਕੀ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ? ਰੂਸੀ ਤੇਲ ‘ਤੇ ਅਮਰੀਕੀ ਛੋਟ ਖ਼ਤਮ ਹੋਣ ਨਾਲ ਭਾਰਤ ਦੀਆਂ ਵਧੀਆਂ ਮੁਸ਼ਕਲਾਂ

ਟਰੰਪ ਪ੍ਰਸ਼ਾਸਨ ਵੱਲੋਂ 17 ਮਈ ਨੂੰ ਰੂਸੀ ਕੱਚੇ ਤੇਲ ‘ਤੇ ਪਾਬੰਦੀਆਂ ਦੀ ਛੋਟ ਨੂੰ ਖ਼ਤਮ ਕਰਨ ਦੇ ਫੈਸਲੇ ਨੇ ਭਾਰਤ ਸਾਹਮਣੇ ਇੱਕ ਵੱਡਾ ਊਰਜਾ ਸੰਕਟ ਖੜ੍ਹਾ ਕਰ ਦਿੱਤਾ ਹੈ। ਪਿਛਲੇ…

30 ਸਾਲਾਂ ਬਾਅਦ ਜਾਪਾਨ ‘ਚੋਂ ਦੇਸ਼ ਨਿਕਾਲਾ: ਭਾਰਤੀ ਰੈਸਟੋਰੈਂਟ ਮਾਲਕ ਨੂੰ ਪਰਿਵਾਰ ਸਮੇਤ ਭਾਰਤ ਪਰਤਣ ਦਾ ਹੁਕਮ
17May

30 ਸਾਲਾਂ ਬਾਅਦ ਜਾਪਾਨ ‘ਚੋਂ ਦੇਸ਼ ਨਿਕਾਲਾ: ਭਾਰਤੀ ਰੈਸਟੋਰੈਂਟ ਮਾਲਕ ਨੂੰ ਪਰਿਵਾਰ ਸਮੇਤ ਭਾਰਤ ਪਰਤਣ ਦਾ ਹੁਕਮ

ਜਾਪਾਨ ’ਚ ਲਗਪਗ 30 ਸਾਲਾਂ ਤੋਂ ਰਹਿ ਰਹੇ ਭਾਰਤੀ ਰੈਸਟੋਰੈਂਟ ਦੇ ਮਾਲਕ ਮਨੀਸ਼ ਕੁਮਾਰ ਨੂੰ ਸਖ਼ਤ ਇਮੀਗ੍ਰੇਸ਼ਨ ਨਿਯਮਾਂ ਕਾਰਨ ਜਾਪਾਨ ਛੱਡਣ ਦਾ ਹੁਕਮ ਦਿੱਤਾ ਗਿਆ ਹੈ। ਸੌਤਾਮਾ ਸੂਬੇ ’ਚ ਰੈਸਟੋਰੈਂਟ…

ਸਾਵਧਾਨ! WHO ਨੇ ਇਬੋਲਾ ਨੂੰ ਲੈ ਕੇ ਜਾਰੀ ਕੀਤਾ ਗਲੋਬਲ ਅਲਰਟ; ਭਾਰਤ ‘ਚ ਸਥਿਤੀ ਕਾਬੂ ਹੇਠ
17May

ਸਾਵਧਾਨ! WHO ਨੇ ਇਬੋਲਾ ਨੂੰ ਲੈ ਕੇ ਜਾਰੀ ਕੀਤਾ ਗਲੋਬਲ ਅਲਰਟ; ਭਾਰਤ ‘ਚ ਸਥਿਤੀ ਕਾਬੂ ਹੇਠ

ਵਿਸ਼ਵ ਸਿਹਤ ਸੰਗਠਨ (WHO) ਨੇ ਐਤਵਾਰ ਨੂੰ ਕਾਂਗੋ ਅਤੇ ਯੂਗਾਂਡਾ ‘ਚ ਇਬੋਲਾ ਦੇ ਪ੍ਰਕੋਪ ਨੂੰ ਕੌਮਾਂਤਰੀ ਚਿੰਤਾ ਦਾ ਜਨਤਕ ਸਿਹਤ ਐਮਰਜੈਂਸੀ (PHEIC) ਐਲਾਨ ਦਿੱਤਾ ਹੈ। ਇਸ ‘ਤੇ ਭਾਰਤੀ ਸਿਹਤ ਮਾਹਰਾਂ…

More News