ਕੈਨੇਡਾ: ਓਂਟਾਰੀਓ ’ਚ ਸਕਿੱਲਡ ਟਰੇਡਜ਼ ਸਟ੍ਰੀਮ ਮੁਅੱਤਲ; ਪੀਆਰ ਦੇ ਇੱਛੁਕ ਸੈਂਕੜੇ ਨੌਜਵਾਨਾਂ ਦਾ ਭਵਿੱਖ ਹਨੇਰੇ ਵਿਚ

ਕੈਨੇਡਾ ਵਿੱਚ ਹਜ਼ਾਰਾਂ ਬਿਨੈਕਾਰਾਂ ਦੇ ਪੀਆਰ ਲੈਣ ਦੇ ਸੁਪਨੇ ਚਕਨਾਚੂਰ ਹੋ ਗਏ ਹਨ। ਕੈਨੇਡਾ ਦੇ ਸੂਬੇ ਓਂਟਾਰੀਓ ਵੱਲੋਂ ਆਪਣੇ ਸੂਬਾਈ ਨੌਮਿਨੀ ਪ੍ਰੋਗਰਾਮ ਤਹਿਤ ਚਲਦੀ ਸਕਿੱਲਡ ਟਰੇਡਜ਼ ਸਟ੍ਰੀਮ ਮੁਅੱਤਲ ਕਰ ਦਿੱਤੀ ਗਈ ਹੈ। ਨਤੀਜੇ ਵਜੋਂ ਇਸ ਅਧੀਨ ਲੱਗੀਆਂ ਅਰਜ਼ੀਆਂ ਨੂੰ ਵਾਪਸ ਕਰ ਦਿੱਤਾ ਗਿਆ ਹੈ। ਇਸ ਫ਼ੈਸਲੇ ਤੋਂ ਬਾਅਦ ਹਜ਼ਾਰਾਂ ਬਿਨੈਕਾਰ ਆਪਣੇ ਭਵਿੱਖ ਨੂੰ ਲੈ ਕੇ ਫ਼ਿਕਰਮੰਦ ਹਨ। ਤਕਰੀਬਨ 2600 ਐਪੀਲੈਂਕਟਸ ਆਪਣੀ ਅਰਜ਼ੀ ਪ੍ਰਵਾਨ ਹੋਣ ਦੀ ਉਡੀਕ ਕਰ ਰਹੇ ਸਨ।

ਓਂਟਾਰੀਓ ਵਿਧਾਨ ਸਭਾ ਦੇ ਬਾਹਰ ਧਰਨਾ ਦੇ ਰਹੇ ਪੰਜਾਬੀ ਨੌਜਵਾਨਾਂ ਦੀ ਸ਼ਿਕਾਇਤ ਹੈ ਕਿ ਓਂਟਾਰੀਓ ਸਰਕਾਰ ਨੇ ਉਨ੍ਹਾਂ ਨੂੰ ਦਸਤਾਵੇਜ਼ਾਂ ਦੀ ਤਸਦੀਕ ਕਰਵਾਉਣ ਦਾ ਮੌਕਾ ਹੀ ਨਹੀਂ ਦਿੱਤਾ ਅਤੇ ਇਕਪਾਸੜ ਤੌਰ ’ਤੇ ਅਰਜ਼ੀਆਂ ਰੱਦ ਕਰ ਦਿੱਤੀਆਂ। ਇਮੀਗ੍ਰੇਸ਼ਨ ਘੁੰਮਣਘੇਰੀ ਵਿਚ ਫਸੇ ਸੈਂਕੜੇ ਪੰਜਾਬੀ ਨੌਜਵਾਨਾਂ ਵਿਚੋਂ ਇਕ ਨੇ ਦੱਸਿਆ ਕਿ ਉਹ ਸਟੱਡੀ ਵੀਜ਼ਾ ’ਤੇ ਕੈਨੇਡਾ ਪੁੱਜਾ ਅਤੇ ਵਰਕ ਪਰਮਿਟ ਮਿਲਣ ਮਗਰੋਂ ਵਿੰਡਸਰ ਦੀ ਇਕ ਕੰਪਨੀ ਵਿਚ ਕਾਰਪੈਂਟਰ ਦੀ ਨੌਕਰੀ ਕਰ ਲਈ। ਉਸ ਮੁਤਾਬਕ ਓਂਟਾਰੀਓ ਇਮੀਗਰੇਸ਼ਨ ਨੌਮਿਨੀ ਪ੍ਰੋਗਰਾਮ ਅਧੀਨ ਦਿਲਚਸਪੀ ਦਾ ਪ੍ਰਗਟਾਵਾ ਕਰਨ ਮਗਰੋਂ ਕਿਰਤ ਮੰਤਰਾਲੇ ਵੱਲੋਂ ਅਰਜ਼ੀ ਦਾਇਰ ਕਰਨ ਦਾ ਸੱਦਾ ਦਿੱਤਾ ਗਿਆ ਪਰ ਦੋ ਸਾਲ ਅਰਜ਼ੀ ਪ੍ਰਵਾਨ ਹੋਣ ਦੀ ਉਡੀਕ ਕਰਦਾ ਰਿਹਾ ਅਤੇ ਹੁਣ ਥੋਕ ਦੇ ਭਾਅ ਅਰਜ਼ੀਆਂ ਰੱਦ ਹੋਣ ਦਾ ਫ਼ਰਮਾਨ ਆ ਗਿਆ ਹੈ। ਨੌਜਵਾਨਾਂ ਨੇ ਕੈਨੇਡਾ ਵਿਚੋਂ ਕੱਢੇ ਜਾਣ ਤੋਂ ਬਚਣ ਲਈ ਆਰ ਜਾਂ ਪਾਰ ਦਾ ਸੰਘਰਸ਼ ਵਿੱਢ ਦਿੱਤਾ ਹੈ।ਓਂਟਾਰੀਓ ਵਿਧਾਨ ਸਭਾ ਦੇ ਬਾਹਰ ਲਗਾਤਾਰ ਤੀਜੇ ਦਿਨ ਵੀ ਰੋਸ ਵਿਖਾਵੇ ਵਿਚ ਸ਼ਾਮਲ ਨੌਜਵਾਨਾਂ ਨੇ ਕਿਹਾ ਕਿ ਅਰਜ਼ੀਆਂ ਉੱਤੇ ਮੁੜ ਵਿਚਾਰ ਕੀਤੇ ਜਾਣ ਦਾ ਭਰੋਸਾ ਮਿਲਣ ਤੋਂ ਬਾਅਦ ਹੀ ਉਹ ਧਰਨਾ ਖ਼ਤਮ ਕਰਨਗੇ। ਠੰਢ ਵਿਚ ਖੁੱਲ੍ਹੇ ਅਸਮਾਨ ਹੇਠ ਨਾਅਰੇਬਾਜ਼ੀ ਕਰਦਿਆਂ ਨੌਜਵਾਨਾ ਨੇ ਮੰਗ ਕੀਤੀ ਹੈ ਕਿ ਧੋਖਾਧੜੀ ਦੇ ਸਬੂਤ ਪੇਸ਼ ਕੀਤੇ ਜਾਣ। ਮੁਜ਼ਾਹਰੇ ਵਿਚ ਸ਼ਾਮਲ ਸੈਂਕੜੇ ਬਿਨੈਕਾਰ ਇਹੋ ਦਾਅਵਾ ਕਰ ਰਹੇ ਸਨ ਕਿ ਉਨ੍ਹਾਂ ਵੱਲੋਂ ਮੁਹੱਈਆ ਜਾਣਕਾਰੀ ਬਿਲਕੁਲ ਦਰੁਸਤ ਹੈ ਅਤੇ ਸਬੂਤ ਵਜੋਂ ਹਰ ਦਸਤਾਵੇਜ਼ ਪੇਸ਼ ਕਰਨ ਵਾਸਤੇ ਰਾਜ਼ੀ ਹਨ। ਡਗ ਫੋਰਡ ਸਰਕਾਰ ਵਿਰੁੱਧ ਚੱਲ ਰਹੀ ਨਾਅਰੇਬਾਜ਼ੀ ਦੌਰਾਨ ਪੰਜਾਬੀ ਨੌਜਵਾਨਾਂ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਨ ਲਈ ਵਿਰੋਧੀ ਧਿਰ ਦੀ ਆਗੂ ਮੈਰਿਟ ਸਟਾਈਲਜ਼ ਵੀ ਪੁੱਜੇ।

ਬਿਨੈਕਾਰਾਂ ਦੀ ਫੀਸ ਵਾਪਸ ਕਰਾਂਗੇ: ਕਿਰਤ ਮੰਤਰਾਲਾ

ਕਿਰਤ ਮੰਤਰਾਲੇ ਦੇ ਡਾਇਰੈਕਟਰ ਵੱਲੋਂ ਭੇਜੀ ਈਮੇਲ ਵਿਚ ਕਿਹਾ ਗਿਆ ਹੈ ਕਿ ਸਾਰੇ ਬਿਨੈਕਾਰਾਂ ਦੀ ਫ਼ੀਸ ਵਾਪਸ ਕੀਤੀ ਜਾਵੇਗੀ ਅਤੇ ਯੋਗਤਾ ਸ਼ਰਤਾਂ ਪੂਰੀਆਂ ਕਰਨ ਵਾਲੇ ਉਮੀਦਵਾਰ ਮੁੜ ਅਰਜ਼ੀ ਦਾਇਰ ਕਰ ਸਕਦੇ ਹਨ। ਜ਼ਿਕਰਯੋਗ ਹੈ ਕੇ ਕੈਨੇਡਾ ਵਿੱਚ ਹਰ ਸੂਬੇ ਵੱਲੋਂ ਆਪਣਾ ਇਕ ਇਮੀਗ੍ਰੇਸ਼ਨ ਪ੍ਰੋਗਰਾਮ ਚਲਾਇਆ ਜਾਂਦਾ ਹੈ, ਜਿਸ ਨੂੰ ਪ੍ਰੋਵਿੰਸ਼ੀਅਲ ਨੌਮਿਨੀ ਪ੍ਰੋਗਰਾਮ ਦੇ ਨਾਮ ਨਾਲ ਜਾਣਿਆ ਜਾਂਦਾ ਹੈ। ਸੂੁਬੇ ਇਸ ਨੂੰ ਆਪਣੀਆਂ ਲੋੜਾਂ ਦੇ ਹਿਸਾਬ ਨਾਲ ਚਲਾਉਂਦੀ ਹੈ।

ਕਿਸੇ ਵੀ ਸੂਬੇ ਵਿੱਚ ਕੰਮ ਕਰਦੇ ਹੋਏ ਬਿਨੈਕਾਰ ਆਪਣੀ ਪੜ੍ਹਾਈ, ਤਜਰਬੇ, ਭਾਸ਼ਾ ਦੀ ਮੁਹਾਰਤ ਅਤੇ ਜੌਬ ਆਫ਼ਰ ਆਦਿ ਦੇ ਆਧਾਰ ’ਤੇ ਸੂਬੇ ਨੂੰ ਪੀਆਰ ਦੀ ਅਰਜ਼ੀ ਦਿੰਦੇ ਹਨ। ਸੂਬੇ ਵੱਲੋਂ ਪੀਐਨਪੀ ਨੂੰ ਮਨਜ਼ੂਰੀ ਮਿਲਣ ਤੋਂ ਬਾਅਦ ਬਿਨੈਕਾਰ ਫ਼ੈਡਰਲ ਪੱਧਰ ’ਤੇ ਪੀਆਰ ਦੀ ਅਰਜ਼ੀ ਦਿੰਦੇ ਹਨ ਅਤੇ ਕੈਨੇਡਾ ਵਿੱਚ ਪਰਮਾਨੈਂਟ ਰੈਜ਼ੀਡੈਂਟ ਬਣ ਜਾਂਦੇ ਹਨ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ

 ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਕ ਅਪਰਾਧਿਕ ਮਾਮਲੇ ’ਚ ਗਵਾਹੀ ਲਈ ਵਾਰ-ਵਾਰ ਹੇਠਲੀ ਅਦਾਲਤ ’ਚ ਪੇਸ਼ ਨਾ ਹੋਣ ਵਾਲੇ ਪੰਜਾਬ ਪੁਲਿਸ ਦੇ ਸਹਾਇਕ

Read More »

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?

ਨੇਪਾਲ ਦੇ ਰਾਸੁਵਾ ਅਤੇ ਨੁਵਾਕੋਟ ਜ਼ਿਲ੍ਹਿਆਂ ਵਿੱਚ 26 ਅਗਸਤ ਨੂੰ ਭੋਟੇਕੋਸ਼ੀ ਦਰਿਆ ਵਿੱਚ ਆਏ ਭਿਆਨਕ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਸਵੇਰੇ-ਸਵੇਰੇ ਆਈ ਇਸ ਕੁਦਰਤੀ

Read More »

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ

ਲਾਗੋਸ। ਸ਼ੁੱਕਰਵਾਰ ਨੂੰ ਨਾਈਜੀਰੀਆ ਦੇ ਇੱਕ ਵਾਤਾਵਰਣ ਸਮੂਹ ਨੇ ਦਾਅਵਾ ਕੀਤਾ ਕਿ ਤੇਲ ਪਾਈਪਲਾਈਨ ਤੋਂ ਤੇਲ ਚੁਰਾਉਣ ਦੀ ਕੋਸ਼ਿਸ਼ ਦੌਰਾਨ ਜ਼ਹਿਰੀਲੀ ਗੈਸ ਦੀ ਚਪੇਟ ਵਿੱਚ ਆਉਣ

Read More »
ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ
04Sep

ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ

 ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਕ ਅਪਰਾਧਿਕ ਮਾਮਲੇ ’ਚ ਗਵਾਹੀ ਲਈ ਵਾਰ-ਵਾਰ ਹੇਠਲੀ ਅਦਾਲਤ ’ਚ ਪੇਸ਼ ਨਾ ਹੋਣ ਵਾਲੇ ਪੰਜਾਬ ਪੁਲਿਸ ਦੇ ਸਹਾਇਕ ਸਬ-ਇੰਸਪੈਕਟਰ (ਏਐੱਸਆਈ) ਹਰਜਿੰਦਰ ਸਿੰਘ ਦੇ…

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?
04Sep

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?

ਨੇਪਾਲ ਦੇ ਰਾਸੁਵਾ ਅਤੇ ਨੁਵਾਕੋਟ ਜ਼ਿਲ੍ਹਿਆਂ ਵਿੱਚ 26 ਅਗਸਤ ਨੂੰ ਭੋਟੇਕੋਸ਼ੀ ਦਰਿਆ ਵਿੱਚ ਆਏ ਭਿਆਨਕ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਸਵੇਰੇ-ਸਵੇਰੇ ਆਈ ਇਸ ਕੁਦਰਤੀ ਆਫ਼ਤ ਨੇ ਰਿਹਾਇਸ਼ੀ ਇਲਾਕਿਆਂ ਦੇ…

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ
04Sep

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ

ਲਾਗੋਸ। ਸ਼ੁੱਕਰਵਾਰ ਨੂੰ ਨਾਈਜੀਰੀਆ ਦੇ ਇੱਕ ਵਾਤਾਵਰਣ ਸਮੂਹ ਨੇ ਦਾਅਵਾ ਕੀਤਾ ਕਿ ਤੇਲ ਪਾਈਪਲਾਈਨ ਤੋਂ ਤੇਲ ਚੁਰਾਉਣ ਦੀ ਕੋਸ਼ਿਸ਼ ਦੌਰਾਨ ਜ਼ਹਿਰੀਲੀ ਗੈਸ ਦੀ ਚਪੇਟ ਵਿੱਚ ਆਉਣ ਨਾਲ ਘੱਟੋ-ਘੱਟ 37 ਲੋਕਾਂ ਦੀ…

More News