ਕੈਨੇਡੀਅਨ ਸਰਕਾਰ ਨੇ ਆਪਣੇ ਨਾਗਰਿਕਾਂ ਲਈ ਇੱਕ ਨਵੀਂ ਐਡਵਾਇਜ਼ਰੀ ਜਾਰੀ ਕੀਤੀ ਹੈ। ਕੈਨੇਡਾ ਨੇ ਸਪੱਸ਼ਟ ਕੀਤਾ ਕਿ ਭਾਰਤ ਦੇ ਕੁਝ ਹਿੱਸਿਆਂ ਵਿੱਚ ਸੁਰੱਖਿਆ ਖ਼ਤਰੇ ਬਹੁਤ ਜ਼ਿਆਦਾ ਹਨ ਅਤੇ ਉੱਥੇ ਯਾਤਰਾ ਕਰਦੇ ਸਮੇਂ ਸਾਵਧਾਨੀ ਵਰਤਣੀ ਜ਼ਰੂਰੀ ਹੈ।ਐਡਵਾਇਜ਼ਰੀ ਮੁਤਾਬਕ ਜੰਮੂ ਕਸ਼ਮੀਰ ਦੀ ਯਾਤਰਾ ਦੀ ਸਿਫ਼ਾਰਸ਼ ਨਹੀਂ ਕੀਤੀ ਜਾਂਦੀ, ਉੱਥੇ ਅਤਿਵਾਦ, ਬਗ਼ਾਵਤ ਅਤੇ ਸਿਵਲ ਅਸ਼ਾਂਤੀ ਦੇ ਖ਼ਤਰੇ ਹਨ।ਇਸ ਵਿੱਚ ਕਿਹਾ ਗਿਆ ਕਿ ਕੱਟੜਪੰਥੀ ਅਤੇ ਵਿਦਰੋਹੀ ਸਮੂਹ ਆਮ ਤੌਰ ’ਤੇ ਸਰਕਾਰ ਅਤੇ ਸੁਰੱਖਿਆ ਬਲਾਂ ਅਤੇ ਕਈ ਵਾਰ ਰੇਲ ਗੱਡੀਆਂ ਅਤੇ ਰੇਲਵੇ ਟਰੈਕਾਂ ਨੂੰ ਨਿਸ਼ਾਨਾ ਬਣਾਉਂਦੇ ਹਨ। ਹਾਲਾਂਕਿ ਸੈਲਾਨੀਆਂ ਨੂੰ ਆਮ ਤੌਰ ’ਤੇ ਨਿਸ਼ਾਨਾ ਨਹੀਂ ਬਣਾਇਆ ਜਾਂਦਾ ਪਰ ਰਾਹਗੀਰ ਪ੍ਰਭਾਵਿਤ ਹੋ ਸਕਦੇ ਹਨ। ਗਣਤੰਤਰ ਦਿਵਸ (26 ਜਨਵਰੀ), ਈਦ ਤੇ ਦੀਵਾਲੀ ਮੌਕੇ ਵਿਸ਼ੇਸ਼ ਤੌਰ ’ਤੇ ਚੌਕਸ ਰਹਿਣ ਲਈ ਕਿਹਾ ਗਿਆ ਹੈ।ਉੱਤਰ-ਪੂਰਬੀ ਰਾਜਾਂ ਵਿੱਚੋਂ ਅਸਾਮ ਅਤੇ ਮਨੀਪੁਰ ਨੂੰ ਜੋਖ਼ਮ ਭਰੇ ਇਲਾਕੇ ਵਜੋਂ ਪਛਾਣਿਆ ਗਿਆ ਹੈ। ਅਤਿਵਾਦ ਅਤੇ ਬਗ਼ਾਵਤ ਕਾਰਨ ਇਨ੍ਹਾਂ ਖੇਤਰਾਂ ਵਿੱਚ ਗੈਰ-ਜ਼ਰੂਰੀ ਯਾਤਰਾ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ। ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਖੇਤਰ ਜਿਵੇਂ ਗੁਜਰਾਤ, ਪੰਜਾਬ ਅਤੇ ਰਾਜਸਥਾਨ ਨੂੰ ਵੀ ਖ਼ਤਰਨਾਕ ਮੰਨਿਆ ਜਾਂਦਾ ਹੈ। ਇਨ੍ਹਾਂ ਇਲਾਕਿਆਂ ਵਿੱਚ ਬਾਰੂਦੀ ਸੁਰੰਗਾਂ ਫਟਣ ਅਤੇ ਧਮਾਕੇ ਹੋਣ ਦੇ ਖ਼ਤਰੇ ਹਨ। ਇਸ ਤੋਂ ਇਲਾਵਾ ਅਟਾਰੀ-ਵਾਹਗਾ ਸਰਹੱਦ ਇਸ ਸਮੇਂ ਬੰਦ ਹੈ।ਦਿੱਲੀ ਅਤੇ ਗੋਆ ਵਿੱਚ ਖ਼ਾਸ ਕਰਕੇ ਔਰਤਾਂ ਨੂੰ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਭੀੜ ਤੋਂ ਦੂਰ ਰਹਿਣ ਅਤੇ ਚੌਕਸ ਰਹਿਣ। ਸਰਹੱਦ ਦੇ 10 ਕਿਲੋਮੀਟਰ ਦੇ ਅੰਦਰ ਯਾਤਰਾ ਕਰਨ ਖ਼ਿਲਾਫ਼ ਸਖ਼ਤ ਸਲਾਹ ਦਿੱਤੀ ਹੈ।ਐਡਵਾਇਜ਼ਰੀ ਮੁਤਾਬਕ ਲੱਦਾਖ਼, ਕੇਰਲ ਅਤੇ ਅੰਡੇਮਾਨ ਵਰਗੇ ਖੇਤਰਾਂ ਨੂੰ ਸੁਰੱਖਿਅਤ ਮੰਨਿਆ ਗਿਆ ਹੈ।
ਕੈਨੇਡਾ ਨੇ ਆਪਣੇ ਨਾਗਰਿਕਾਂ ਨੂੰ ਭਾਰਤ ਦੀ ਯਾਤਰਾ ਤੋਂ ਕੀਤਾ ਸੁਚੇਤ
ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ
ਟੀਮ ਅੱਜ ਦੀ ਆਵਾਜ਼
ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ
ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਕ ਅਪਰਾਧਿਕ ਮਾਮਲੇ ’ਚ ਗਵਾਹੀ ਲਈ ਵਾਰ-ਵਾਰ ਹੇਠਲੀ ਅਦਾਲਤ ’ਚ ਪੇਸ਼ ਨਾ ਹੋਣ ਵਾਲੇ ਪੰਜਾਬ ਪੁਲਿਸ ਦੇ ਸਹਾਇਕ

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?
ਨੇਪਾਲ ਦੇ ਰਾਸੁਵਾ ਅਤੇ ਨੁਵਾਕੋਟ ਜ਼ਿਲ੍ਹਿਆਂ ਵਿੱਚ 26 ਅਗਸਤ ਨੂੰ ਭੋਟੇਕੋਸ਼ੀ ਦਰਿਆ ਵਿੱਚ ਆਏ ਭਿਆਨਕ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਸਵੇਰੇ-ਸਵੇਰੇ ਆਈ ਇਸ ਕੁਦਰਤੀ

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ
ਲਾਗੋਸ। ਸ਼ੁੱਕਰਵਾਰ ਨੂੰ ਨਾਈਜੀਰੀਆ ਦੇ ਇੱਕ ਵਾਤਾਵਰਣ ਸਮੂਹ ਨੇ ਦਾਅਵਾ ਕੀਤਾ ਕਿ ਤੇਲ ਪਾਈਪਲਾਈਨ ਤੋਂ ਤੇਲ ਚੁਰਾਉਣ ਦੀ ਕੋਸ਼ਿਸ਼ ਦੌਰਾਨ ਜ਼ਹਿਰੀਲੀ ਗੈਸ ਦੀ ਚਪੇਟ ਵਿੱਚ ਆਉਣ
ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ
ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਕ ਅਪਰਾਧਿਕ ਮਾਮਲੇ ’ਚ ਗਵਾਹੀ ਲਈ ਵਾਰ-ਵਾਰ ਹੇਠਲੀ ਅਦਾਲਤ ’ਚ ਪੇਸ਼ ਨਾ ਹੋਣ ਵਾਲੇ ਪੰਜਾਬ ਪੁਲਿਸ ਦੇ ਸਹਾਇਕ ਸਬ-ਇੰਸਪੈਕਟਰ (ਏਐੱਸਆਈ) ਹਰਜਿੰਦਰ ਸਿੰਘ ਦੇ…
ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?
ਨੇਪਾਲ ਦੇ ਰਾਸੁਵਾ ਅਤੇ ਨੁਵਾਕੋਟ ਜ਼ਿਲ੍ਹਿਆਂ ਵਿੱਚ 26 ਅਗਸਤ ਨੂੰ ਭੋਟੇਕੋਸ਼ੀ ਦਰਿਆ ਵਿੱਚ ਆਏ ਭਿਆਨਕ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਸਵੇਰੇ-ਸਵੇਰੇ ਆਈ ਇਸ ਕੁਦਰਤੀ ਆਫ਼ਤ ਨੇ ਰਿਹਾਇਸ਼ੀ ਇਲਾਕਿਆਂ ਦੇ…
ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ
ਲਾਗੋਸ। ਸ਼ੁੱਕਰਵਾਰ ਨੂੰ ਨਾਈਜੀਰੀਆ ਦੇ ਇੱਕ ਵਾਤਾਵਰਣ ਸਮੂਹ ਨੇ ਦਾਅਵਾ ਕੀਤਾ ਕਿ ਤੇਲ ਪਾਈਪਲਾਈਨ ਤੋਂ ਤੇਲ ਚੁਰਾਉਣ ਦੀ ਕੋਸ਼ਿਸ਼ ਦੌਰਾਨ ਜ਼ਹਿਰੀਲੀ ਗੈਸ ਦੀ ਚਪੇਟ ਵਿੱਚ ਆਉਣ ਨਾਲ ਘੱਟੋ-ਘੱਟ 37 ਲੋਕਾਂ ਦੀ…
More News

ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ

ਭਾਰਤੀਆਂ ਲਈ ਰੁਕ ਸਕਦੀ ਹੈ EB-1 ਗ੍ਰੀਨ ਕਾਰਡ ਪ੍ਰਕਿਰਿਆ, ਟੁੱਟੇਗਾ ਅਮਰੀਕਾ ‘ਚ ਨੌਕਰੀ ਦਾ ਸੁਪਨਾ ?

ਟਰੰਪ ਨੂੰ ਅਮਰੀਕੀ ਅਦਾਲਤ ਤੋਂ ਝਟਕਾ, ਜਨਮ ਅਧਿਕਾਰ ਨਾਗਰਿਕਤਾ ਨੂੰ ਸੀਮਤ ਕਰਨ ਵਾਲੇ ਨਵੇਂ ਆਦੇਸ਼ ‘ਤੇ ਪਾਬੰਦੀ