ਕੈਨੇਡੀਅਨ ਡਾਲਰ 66 ਰੁਪਏ ਨੂੰ ਟੱਪਿਆ

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਟੈਰਿਫ ਵਾਧਿਆਂ ਕਰਕੇ ਬਰਾਮਦ ਨੂੰ ਲੱਗੇ ਖੋਰੇ ਦੇ ਬਾਵਜੂਦ ਕੈਨੇਡਿਆਈ ਡਾਲਰ ਵਾਧੇ ਪੈ ਗਿਆ ਹੈ। ਦੇਸ਼ ਵਿਚ ਲਿਬਰਲ ਪਾਰਟੀ ਦੀ ਮਾਰਕ ਕਾਰਨੀ ਦੀ ਅਗਵਾਈ ਵਾਲੀ ਘੱਟ ਗਿਣਤੀ ਸਰਕਾਰ ਵਲੋਂ ਸੱਤਾ ਸੰਭਾਲਣ ਮੌਕੇ ਕੈਨੇਡਿਆਈ ਡਾਲਰ 60 ਰੁਪਏ ਅਤੇ ਅਮਰੀਕਾ ਦੇ 67 ਸੈਂਟਾਂ ਦੇ ਬਰਾਬਰ ਸੀ। ਪਰ ਕੈਨੇਡਿਆਈ ਪ੍ਰਧਾਨ ਮੰਤਰੀ ਵੱਲੋਂ ਟੈਰਿਫ ਔਕੜਾਂ ਦਾ ਮੁਕਾਬਲਾ ਕਰਦਿਆਂ ਅਪਣਾਈਆਂ ਖਰਚੇ ਘਟਾਊ ਵਿੱਤੀ ਨੀਤੀਆਂ ਅਤੇ ਕੁਝ ਦੇਸ਼ਾਂ ਨਾਲ ਵਿਗੜੇ ਸਬੰਧਾਂ ਨੂੰ ਸੁਧਾਰਨ ਦੇ ਯਤਨਾਂ ਨੇ ਜਿੱਥੇ ਕੌਮਾਂਤਰੀ ਮੰਡੀ ਵਿੱਚ ਕੈਨੇਡਾ ਦਾ ਭਰੋਸਾ ਮਜ਼ਬੂਤ ਕੀਤਾ, ਉੱਥੇ ਘਰੇਲੂ ਉਤਪਾਦਨ ਦੀ ਦੇਸ਼ ਵਿੱਚ ਖਪਤ ਨੂੰ ਸੁਖਦ ਭਵਿੱਖ ਵਜੋ ਵੇਖਿਆ ਜਾਣਾ ਲੱਗਾ ਹੈ।

ਅਰਥਸ਼ਾਸਤਰੀ ਨੂੰ ਉਮੀਦ ਹੈ ਕਿ ਡਾਲਰ ਦੀ ਮਜ਼ਬੂਤੀ ਬਣੀ ਰਹਿਣ ਦੀਆਂ ਵੱਡੀਆਂ ਸੰਭਾਵਨਾਵਾਂ ਹਨ। ਅਮਰੀਕੀ ਡਾਲਰ ਦੇ ਮੁਕਾਬਲੇ ਕੈਨੇਡੀਅਨ ਡਾਲਰ ਦੀ ਮਜ਼ਬੂਤੀ ਨੂੰ ਭਵਿੱਖ ਦੇ ਚੰਗੇ ਸੰਕੇਤ ਵਜੋਂ ਵੇਖਿਆ ਜਾਣ ਲੱਗਾ ਹੈ। ਆਰਥਿਕ ਮਾਹਰਾਂ ਦਾ ਮੰਨਣਾ ਹੈ ਕਿ ਕੈਨੇਡੀਅਨ ਡਾਲਰ ਦਾ ਅਮਰੀਕਨ 67 ਸੈਂਟਾਂ ਦੇ ਹੇਠਲੇ ਪੱਧਰ ਤੋਂ ਉਭਰ ਕੇ 72.5 ਸੈਂਟ ਤੱਕ ਪਹੁੰਚਣਾ ਚੰਗੇ ਭਵਿੱਖ ਦਾ ਵੱਡਾ ਸੰਕੇਤ ਹੈ। ਕੌਮਾਂਤਰੀ ਪੱਧਰ ’ਤੇ ਵੇਖਿਆ ਜਾਏ ਤਾਂ ਲੰਘੇ ਦੋ ਮਹੀਨਿਆਂ ਵਿੱਚ ਅਮਰੀਕੀ ਡਾਲਰ ਤਾਂ ਸਵਾ ਦੋ ਫੀਸਦ ਵਾਧੇ ਨਾਲ 88.5 ਤੋਂ ਟੱਪ ਕੇ 90.5 ਤੱਕ ਪਹੁੰਚ ਗਿਆ, ਜਦ ਕਿ ਕੈਨੇਡੀਅਨ ਡਾਲਰ ਨੇ ਕਰੀਬ 10 ਫੀਸਦ ਮਜ਼ਬੂਤੀ ਫੜੀ ਹੈ। ਕੁਝ ਲੋਕ ਅਗਲੇ ਦਿਨਾਂ ਵਿੱਚ ਹੋਰ ਮਜ਼ਬੂਤੀ ਦੀ ਉਮੀਦ ਲਾਈ ਬੈਠੇ ਹਨ, ਪਰ ਕੁਝ ਹੋਰਨਾਂ ਦੀ ਦਲੀਲ ਹੈ ਕਿ ਇਸ ਦਾ ਪਤਾ ਲਾਉਣ ਲਈ ਕੁਝ ਮਹੀਨੇ ਉਡੀਕ ਕਰਨੀ ਪਏਗੀ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ

ਮਾਸਕੋ : ਰੂਸ ਵਿੱਚ ਸੰਸਦੀ ਚੋਣਾਂ ਦੇ ਆਖਰੀ ਦਿਨ, ਯੂਕਰੇਨ ਵੱਲੋਂ ਰਾਜਧਾਨੀ ਮਾਸਕੋ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵੱਡਾ ਡਰੋਨ

Read More »

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਵੀਕੈਂਡ ਯਾਤਰਾ ਇੱਕ ਦਿਨ ਪਹਿਲਾਂ ਹੀ ਰੱਦ ਕਰ ਦਿੱਤੀ ਅਤੇ ਸ਼ਨੀਵਾਰ ਸ਼ਾਮ ਨੂੰ ਅਚਾਨਕ ਵਾਸ਼ਿੰਗਟਨ ਡੀਸੀ ਵਾਪਸ

Read More »

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ

ਖਾਰਤੂਮ: ਸੂਡਾਨ ਦੇ ਉੱਤਰ-ਪੂਰਬੀ ਇਲਾਕੇ ਵਿੱਚ ਸੋਨੇ ਦੀ ਇੱਕ ਖਾਣ ਢਹਿ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 11 ਖਾਣ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 30 ਲੋਕ

Read More »
ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ
20Sep

ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ

ਮਾਸਕੋ : ਰੂਸ ਵਿੱਚ ਸੰਸਦੀ ਚੋਣਾਂ ਦੇ ਆਖਰੀ ਦਿਨ, ਯੂਕਰੇਨ ਵੱਲੋਂ ਰਾਜਧਾਨੀ ਮਾਸਕੋ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵੱਡਾ ਡਰੋਨ ਹਮਲਾ ਕੀਤਾ ਗਿਆ। ਰੂਸੀ ਹਵਾਈ…

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?
20Sep

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਵੀਕੈਂਡ ਯਾਤਰਾ ਇੱਕ ਦਿਨ ਪਹਿਲਾਂ ਹੀ ਰੱਦ ਕਰ ਦਿੱਤੀ ਅਤੇ ਸ਼ਨੀਵਾਰ ਸ਼ਾਮ ਨੂੰ ਅਚਾਨਕ ਵਾਸ਼ਿੰਗਟਨ ਡੀਸੀ ਵਾਪਸ ਆ ਗਏ। ਵ੍ਹਾਈਟ ਹਾਊਸ ਵੱਲੋਂ…

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ
20Sep

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ

ਖਾਰਤੂਮ: ਸੂਡਾਨ ਦੇ ਉੱਤਰ-ਪੂਰਬੀ ਇਲਾਕੇ ਵਿੱਚ ਸੋਨੇ ਦੀ ਇੱਕ ਖਾਣ ਢਹਿ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 11 ਖਾਣ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 30 ਲੋਕ ਜ਼ਖ਼ਮੀ ਹੋ ਗਏ। ਸਰਕਾਰੀ ਅਧਿਕਾਰੀ…

More News