ਜਥੇਦਾਰ ਗੜਗੱਜ ਵੱਲੋਂ ਏਅਰ ਇਡੀਆ ਸਟਾਫ ਦੇ ਵਤੀਰੇ ਦੀ ਆਲੋਚਨਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਤਾਮਿਲ ਸਿੱਖ ਤੇ ਸੁਪਰੀਮ ਕੋਰਟ ਦੇ ਵਕੀਲ ਜੀਵਨ ਸਿੰਘ ਵਿਰੁੱਧ ਬੀਤੇ ਦਿਨੀਂ ਨਵੀਂ ਦਿੱਲੀ ਦੇ ਹਵਾਈ ਅੱਡੇ ਉੱਤੇ ਏਅਰ ਇੰਡੀਆ ਦੇ ਸਟਾਫ਼ ਵੱਲੋਂ ਕੀਤੇ ਗਏ ਵਿਤਕਰੇ ਤੇ ਅਪਮਾਨਜਨਕ ਵਤੀਰੇ ਦੀ ਕਰੜੀ ਆਲੋਚਨਾ ਕੀਤੀ ਹੈ।

ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਅੱਜ ਜਦੋਂ ਸਮੁੱਚਾ ਦੇਸ਼ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ , ਜਿਨ੍ਹਾਂ ਨੇ ਧਾਰਮਿਕ ਅਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਲਈ ਸ਼ਹਾਦਤ ਦਿੱਤੀ, ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਮਨਾ ਰਿਹਾ ਹੈ, ਉਦੋਂ ਉਨ੍ਹਾਂ ਦੇ ਸਿੱਖਾਂ ਨਾਲ ਅਜ਼ਾਦ ਦੇਸ਼ ਅੰਦਰ ਅਪਮਾਨਜਨਕ ਵਿਤਕਰਾ ਕੀਤਾ ਜਾ ਰਿਹਾ ਹੈ।ਜਥੇਦਾਰ ਨੇ ਕਿਹਾ ਕਿ ਜੀਵਨ ਸਿੰਘ ਨਾਲ ਜੋ ਘਟਨਾ ਨਵੀਂ ਦਿੱਲੀ ਹਵਾਈ ਅੱਡੇ ਉੱਤੇ ਵਾਪਰੀ ਹੈ, ਉਸ ਨਾਲ ਦੇਸ਼ ਵਿਦੇਸ਼ ਵਿੱਚ ਵੱਸਦੇ ਸਿੱਖਾਂ ਦੇ ਮਨਾਂ ਨੂੰ ਗਹਿਰੀ ਸੱਟ ਲੱਗੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਏਅਰ ਇੰਡੀਆ ਨੇ ਇਸ ਮਾਮਲੇ ਵਿੱਚ ਪੀੜਤ ਅਤੇ ਦਿੱਲੀ ਅਧਾਰਿਤ ਐਡਵੋਕੇਟ ਨੀਨਾ ਸਿੰਘ ਪਾਸ ਲਿਖਤੀ ਈ-ਮੇਲ ਰਾਹੀਂ ਖੇਦ ਪ੍ਰਗਟ ਕੀਤਾ ਹੈ ਪਰੰਤੂ ਇਸ ਨਾਲ ਬਣਦੀ ਜ਼ਿੰਮੇਵਾਰੀ ਖਤਮ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਏਅਰ ਇੰਡੀਆ ਇਸ ਘਟਨਾ ਨਾਲ ਸਬੰਧਤ ਕੀਤੀ ਗਈ ਸਮੁੱਚੀ ਜਾਂਚ ਨੂੰ ਪਾਰਦਰਸ਼ਤਾ ਦੇ ਮੱਦੇਨਜ਼ਰ ਜਨਤਕ ਕਰੇ । ਇਹ ਦੱਸਿਆ ਜਾਵੇ ਕਿ ਦੋਸ਼ੀ ਸਟਾਫ਼ ਮੈਂਬਰਾਂ ਵਿਰੁੱਧ ਕੀ ਕਾਰਵਾਈ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਅਜਿਹੇ ਵਰਤਾਰਿਆਂ ਤੋਂ ਸਪੱਸ਼ਟ ਹੁੰਦਾ ਹੈ ਕਿ ਸਰਕਾਰਾਂ ਸਿੱਖ ਸਰੋਕਾਰਾਂ, ਪਛਾਣ ਤੇ ਕਕਾਰਾਂ ਪ੍ਰਤੀ ਸੰਜੀਦਾ ਪਹੁੰਚ ਨਹੀਂ ਰੱਖਦੀਆਂ। ਉਨ੍ਹਾਂ ਸਿੱਖ ਕੌਮ ਨੂੰ ਹਦਾਇਤ ਕੀਤੀ ਕਿ ਜਿੱਥੇ ਕਿਧਰੇ ਵੀ ਸਿੱਖ ਪਛਾਣ ਤੇ ਕਕਾਰਾਂ ਵਿਰੁੱਧ ਕੋਈ ਕਾਰਵਾਈ ਹੋਵੇ ਤਾਂ ਉਸ ਵਿਰੁੱਧ ਸਮੂਹਿਕ ਰੂਪ ਵਿੱਚ ਦੋਸ਼ੀਆਂ ਖ਼ਿਲਾਫ਼ ਅਵਾਜ਼ ਉਠਾਈ ਜਾਵੇ ਅਤੇ ਉਨ੍ਹਾਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਦੇਸ਼ ਪੱਧਰ ਦੇ ਜ਼ਰੂਰੀ ਦਿਸ਼ਾ ਨਿਰਦੇਸ਼ ਤੁਰੰਤ ਪ੍ਰਭਾਵ ਨਾਲ ਜਾਰੀ ਕੀਤੇ ਜਾਣੇ ਚਾਹੀਦੇ ਹਨ ਅਤੇ ਜੇਕਰ ਫਿਰ ਵੀ ਕੋਈ ਸਿੱਖ ਵਿਰੋਧੀ ਕਾਰਵਾਈ ਕਰਦਾ ਹੈ ਤਾਂ ਸਬੰਧਤ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਲਾਜ਼ਮੀ ਹੋਣੀ ਚਾਹੀਦੀ ਹੈ।

ਦੱਸਣ ਯੋਗ ਹੈ ਕਿ ਪੀੜਿਤ ਸਿੱਖ ਨੂੰ 24 ਸਤੰਬਰ ਨੂੰ ਸਿੰਘਾਪੁਰ ਜਾਣ ਵੇਲੇ ਦਿੱਲੀ ਦੇ ਹਵਾਈ ਅੱਡੇ ਤੇ ਅਮਲੇ ਵੱਲੋਂ ਰੋਕਿਆ ਗਿਆ ਸੀ ਜਿੱਥੇ ਹਵਾਈ ਕੰਪਨੀ ਦੇ ਅਮਲੇ ਵੱਲੋਂ ਉਨ੍ਹਾਂ ਦੀ ਪਹਿਚਾਣ, ਰੰਗ, ਜਾਤ ਅਧਾਰਤ ਟਿੱਪਣੀ ਕੀਤੀ ਗਈ ਸੀ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ

 ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਕ ਅਪਰਾਧਿਕ ਮਾਮਲੇ ’ਚ ਗਵਾਹੀ ਲਈ ਵਾਰ-ਵਾਰ ਹੇਠਲੀ ਅਦਾਲਤ ’ਚ ਪੇਸ਼ ਨਾ ਹੋਣ ਵਾਲੇ ਪੰਜਾਬ ਪੁਲਿਸ ਦੇ ਸਹਾਇਕ

Read More »

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?

ਨੇਪਾਲ ਦੇ ਰਾਸੁਵਾ ਅਤੇ ਨੁਵਾਕੋਟ ਜ਼ਿਲ੍ਹਿਆਂ ਵਿੱਚ 26 ਅਗਸਤ ਨੂੰ ਭੋਟੇਕੋਸ਼ੀ ਦਰਿਆ ਵਿੱਚ ਆਏ ਭਿਆਨਕ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਸਵੇਰੇ-ਸਵੇਰੇ ਆਈ ਇਸ ਕੁਦਰਤੀ

Read More »

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ

ਲਾਗੋਸ। ਸ਼ੁੱਕਰਵਾਰ ਨੂੰ ਨਾਈਜੀਰੀਆ ਦੇ ਇੱਕ ਵਾਤਾਵਰਣ ਸਮੂਹ ਨੇ ਦਾਅਵਾ ਕੀਤਾ ਕਿ ਤੇਲ ਪਾਈਪਲਾਈਨ ਤੋਂ ਤੇਲ ਚੁਰਾਉਣ ਦੀ ਕੋਸ਼ਿਸ਼ ਦੌਰਾਨ ਜ਼ਹਿਰੀਲੀ ਗੈਸ ਦੀ ਚਪੇਟ ਵਿੱਚ ਆਉਣ

Read More »
ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ
04Sep

ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ

 ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਕ ਅਪਰਾਧਿਕ ਮਾਮਲੇ ’ਚ ਗਵਾਹੀ ਲਈ ਵਾਰ-ਵਾਰ ਹੇਠਲੀ ਅਦਾਲਤ ’ਚ ਪੇਸ਼ ਨਾ ਹੋਣ ਵਾਲੇ ਪੰਜਾਬ ਪੁਲਿਸ ਦੇ ਸਹਾਇਕ ਸਬ-ਇੰਸਪੈਕਟਰ (ਏਐੱਸਆਈ) ਹਰਜਿੰਦਰ ਸਿੰਘ ਦੇ…

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?
04Sep

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?

ਨੇਪਾਲ ਦੇ ਰਾਸੁਵਾ ਅਤੇ ਨੁਵਾਕੋਟ ਜ਼ਿਲ੍ਹਿਆਂ ਵਿੱਚ 26 ਅਗਸਤ ਨੂੰ ਭੋਟੇਕੋਸ਼ੀ ਦਰਿਆ ਵਿੱਚ ਆਏ ਭਿਆਨਕ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਸਵੇਰੇ-ਸਵੇਰੇ ਆਈ ਇਸ ਕੁਦਰਤੀ ਆਫ਼ਤ ਨੇ ਰਿਹਾਇਸ਼ੀ ਇਲਾਕਿਆਂ ਦੇ…

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ
04Sep

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ

ਲਾਗੋਸ। ਸ਼ੁੱਕਰਵਾਰ ਨੂੰ ਨਾਈਜੀਰੀਆ ਦੇ ਇੱਕ ਵਾਤਾਵਰਣ ਸਮੂਹ ਨੇ ਦਾਅਵਾ ਕੀਤਾ ਕਿ ਤੇਲ ਪਾਈਪਲਾਈਨ ਤੋਂ ਤੇਲ ਚੁਰਾਉਣ ਦੀ ਕੋਸ਼ਿਸ਼ ਦੌਰਾਨ ਜ਼ਹਿਰੀਲੀ ਗੈਸ ਦੀ ਚਪੇਟ ਵਿੱਚ ਆਉਣ ਨਾਲ ਘੱਟੋ-ਘੱਟ 37 ਲੋਕਾਂ ਦੀ…

More News

Leave a Reply

Your email address will not be published. Required fields are marked *