ਜਥੇਦਾਰ ਨੇ ਰਾਹਤ ਕਾਰਜਾਂ ’ਚ ਲੱਗੀਆਂ ਸਮਾਜ ਸੇਵੀ ਸੰਸਥਾਵਾਂ ਦੀ ਸੱਦੀ ਬੈਠਕ

ਹੜ੍ਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਅਤੇ ਰਾਹਤ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਸਬੰਧੀ ਇੱਕ ਯੋਜਨਾ ਬਣਾਉਣ ਵਾਸਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਰਾਹਤ ਕਾਰਜਾਂ ਵਿੱਚ ਲੱਗੀਆਂ ਸਮੂਹ ਸਮਾਜ ਸੇਵੀ ਜਥੇਬੰਦੀਆਂ ਦੇ ਪ੍ਰਤਿਨਿਧਾਂ ਦੀ ਇੱਕ ਅਹਿਮ ਮੀਟਿੰਗ 13 ਸਤੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿੱਖੇ ਸੱਦੀ ਹੈ। ਸ੍ਰੀ ਅਕਾਲ ਤਖ਼ਤ ਦੇ ਬੁਲਾਰੇ ਨੇ ਇਸ ਬਾਰੇ ਜਾਣਕਾਰੀ ਦਿੰਦਿਆ ਦੱਸਿਆ ਕਿ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਇਸ ਸਬੰਧ ਵਿੱਚ ਇਹ ਅਹਿਮ ਮੀਟਿੰਗ 13 ਸਤੰਬਰ ਨੂੰ ਸੱਦੀ ਗਈ ਹੈ, ਜਿਸ ਵਿੱਚ ਸਮਾਜ ਸੇਵੀ ਤੇ ਹੋਰ ਜਥੇਬੰਦੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣਾ ਇੱਕ-ਇੱਕ ਪ੍ਰਤੀਨਿਧ ਇਸ ਮੀਟਿੰਗ ਵਿੱਚ ਭੇਜਣ ਤਾਂ ਜੋ ਵਿਚਾਰ ਵਟਾਂਦਰਾ ਕਰਕੇ ਅਤੇ ਭਵਿੱਖ ਨੂੰ ਧਿਆਨ ਵਿੱਚ ਰੱਖਦੇ ਹੋਏ ਇੱਕ ਯੋਜਨਾ ਬਣਾਈ ਜਾ ਸਕੇ। ਜਿਸ ਤਹਿਤ ਰਾਸ਼ਨ ਵੰਡ ਸੁਚਾਰੂ ਢੰਗ ਨਾਲ ਚੱਲੇ, ਰਾਹਤ ਕਾਰਜ ਸਹੀ ਢੰਗ ਨਾਲ ਚੱਲਣ ਅਤੇ ਭਵਿੱਖ ਵਿੱਚ ਮੁੜ ਵਸੇਬੇ ਬਾਰੇ ਵੀ ਯੋਜਨਾ ਬਣਾਈ ਜਾ ਸਕੇ।ਇਸ ਸਬੰਧ ਵਿੱਚ ਵੱਖ ਵੱਖ ਜਥੇਬੰਦੀਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਇਸ ਮਾਮਲੇ ਵਿੱਚ ਅਗਵਾਈ ਕਰਨ ਅਤੇ ਇੱਕ ਵਿਸਥਾਰਥ ਯੋਜਨਾ ਉਲੀਕਣ ਦੀ ਅਪੀਲ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਰਾਸ਼ਨ ਵੰਡ ਸਬੰਧੀ ਵੀ ਕਈ ਸ਼ਿਕਾਇਤਾਂ ਮਿਲੀਆ ਸਨ।ਕਾਰਜਕਾਰੀ ਜਥੇਦਾਰ ਗਿਆਨੀ ਗੜਗੱਜ ਨੇ ਕਿਹਾ ਕਿ ਪੰਜਾਬ ਇਸ ਸਮੇਂ ਹੜ੍ਹਾਂ ਦੀ ਗੰਭੀਰ ਸਥਿਤੀ ਵਿੱਚੋਂ ਗੁਜ਼ਰ ਰਿਹਾ ਹੈ ਅਤੇ ਸੂਬੇ ਦੇ ਲੋਕਾਂ ਨੂੰ ਫੌਰੀ ਰਾਹਤ ਦੇਣ ਲਈ ਸਮੂਹ ਸਿੱਖ ਜਥੇਬੰਦੀਆਂ, ਸੰਸਥਾਵਾਂ, ਸਮੂਹਾਂ, ਸ਼ਖ਼ਸੀਅਤਾਂ ਤੇ ਪੰਜਾਬੀ ਅਦਾਕਾਰਾਂ ਤੇ ਕਲਾਕਾਰਾਂ ਨੇ ਚੰਗੀ ਭੂਮਿਕਾ ਨਿਭਾਈ ਹੈ ਇਹ ਬੇਹਦ ਸ਼ਲਾਘਾਯੋਗ ਕਦਮ ਹੈ ਅਤੇ ਇਸ ਨਾਲ ਸਿੱਖ ਗੁਰੂ ਸਾਹਿਬਾਨ ਦੇ ਨਾਮ ਉੱਤੇ ਵੱਸਦੀ ਧਰਤ ਪੰਜਾਬ ਦੀ ਚੜ੍ਹਦੀ ਕਲਾ ਦਾ ਸੰਦੇਸ਼ ਦੇਸ਼ ਦੁਨੀਆ ਵਿੱਚ ਗਿਆ।

ਉਨ੍ਹਾਂ ਕਿਹਾ ਕਿ ਰਾਹਤ ਕਾਰਜਾਂ ਦੇ ਚੱਲਦਿਆਂ ਜਿੱਥੇ ਪੰਜਾਬੀਆਂ ਤੇ ਸਾਡੇ ਸ਼ੁੱਭਚਿੰਤਕਾਂ ਨੇ ਵੱਡੀਆਂ ਸੇਵਾਵਾਂ ਕੀਤੀਆਂ ਹਨ, ਉੱਥੇ ਹੀ ਹੁਣ ਲੋੜ ਹੈ ਕਿ ਸੇਵਾਵਾਂ ਕਰ ਰਹੀਆਂ ਸੰਸਥਾਵਾਂ ਸੰਗਠਤ ਹੋ ਕੇ ਸਾਰਥਕ ਢੰਗ ਨਾਲ ਰਾਹਤ ਸਮੱਗਰੀ ਦੀ ਵੰਡ ਕਰਨ ਤੇ ਲੰਮੇ ਸਮੇਂ ਤੱਕ ਸੇਵਾਵਾਂ ਜਾਰੀ ਰੱਖਣ ਦੇ ਮੰਤਵ ਨਾਲ ਕਾਰਜ ਕਰਨ ਤਾਂ ਜੋ ਸੇਵਾ ਕਾਰਜਾਂ ਵਿੱਚ ਸਹਿਯੋਗੀਆਂ ਤੇ ਸ਼ੁੱਭਚਿੰਤਕਾਂ ਦਾ ਦਸਵੰਧ ਵਿਅਰਥ ਨਾ ਜਾਵੇ ਅਤੇ ਇਸ ਦੀ ਦੁਰਵਰਤੋਂ ਨਾ ਹੋਵੇ।

ਪੰਜਾਬ ਵਿੱਚ ਵੱਡੇ ਪੱਧਰ ਉੱਤੇ ਲੋਕਾਂ ਦੇ ਘਰਾਂ, ਜਾਨ ਮਾਲ, ਪਸ਼ੂਆਂ, ਫ਼ਸਲਾਂ ਤੇ ਜ਼ਮੀਨਾਂ ਦਾ ਨੁਕਸਾਨ ਹੋਇਆ ਹੈ। ਇਸ ਲਈ ਪ੍ਰਭਾਵਿਤ ਲੋਕਾਂ ਖ਼ਾਸਕਰ ਲੋੜਵੰਦਾਂ ਦੇ ਮੁੜ ਵਸੇਬੇ, ਸਿੱਖਿਆ, ਸਿਹਤ, ਖੇਤੀਬਾੜੀ, ਪਸ਼ੂ-ਪਾਲਣ ਨੂੰ ਮੁੜ ਸੁਰਜੀਤ ਕਰਨ ਵਾਸਤੇ ਲੰਮੇ ਸਮੇਂ ਤੱਕ ਨੀਤੀਗਤ ਢੰਗ ਨਾਲ ਰਾਹਤ ਸੇਵਾਵਾਂ ਮੁਹੱਈਆ ਕਰਵਾਉਣੀਆਂ ਅਤਿ ਜ਼ਰੂਰੀ ਹਨ। ਹੜ੍ਹ੍ਵਾਂ ਦੇ ਕਾਰਨਾਂ ਦੀ ਸੰਜੀਦਗੀ ਨਾਲ ਜਾਂਚ ਵੀ ਅਤਿ ਜ਼ਰੂਰੀ ਹੈ ਕਿ ਪੰਜਾਬ ਅੰਦਰ ਵਾਰ-ਵਾਰ ਇਹ ਹੜ੍ਹ ਕਿਉਂ ਆ ਰਹੇ ਹਨ ਤਾਂ ਜੋ ਸਮੂਹ ਪੰਜਾਬ ਵਾਸੀ ਸੁਚੇਤ ਹੋ ਸਕਣ।

ਜਥੇਦਾਰ ਗੜਗੱਜ ਨੇ ਕਿਹਾ ਕਿ ਪੰਜਾਬ ਅੰਦਰ ਮੌਜੂਦਾ ਹੜ੍ਹਾਂ ਦੀ ਸਥਿਤੀ ਵਿੱਚ ਰਾਹਤ ਕਾਰਜ ਤੇ ਸੇਵਾਵਾਂ ਨਿਭਾਅ ਰਹੀਆਂ ਸਮੂਹ ਸਿੱਖ ਜਥੇਬੰਦੀਆਂ, ਸੰਸਥਾਵਾਂ, ਸਮੂਹਾਂ, ਸ਼ਖ਼ਸੀਅਤਾਂ, ਪੰਜਾਬੀ ਅਦਾਕਾਰਾਂ ਤੇ ਕਲਾਕਾਰਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਸ ਮਸਲੇ ਉੱਤੇ ਸੰਜੀਦਾ ਵਿਚਾਰ ਲਈ ਇੱਕ ਵਿਸ਼ੇਸ਼ ਇਕੱਤਰਤਾ ਦਾ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ।

ਇਕੱਤਰਤਾ ਬਾਰੇ ਜਾਣਕਾਰੀ ਦਿੰਦਿਆਂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਬਗੀਚਾ ਸਿੰਘ ਨੇ ਕਿਹਾ ਕਿ ਇਹ ਮੀਟਿੰਗ ਮਿਤੀ 13 ਸਤੰਬਰ ਨੂੰ ਦੁਪਹਿਰ 12 ਵਜੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ਅੰਮ੍ਰਿਤਸਰ ਵਿਖੇ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਰ ਸੰਸਥਾ ਇਕੱਤਰਤਾ ਵਿੱਚ ਆਪਣਾ ਕੇਵਲ ਇੱਕ ਨੁਮਾਇੰਦਾ ਹੀ ਭੇਜੇ ਤਾਂ ਜੋ ਲੋੜ ਅਨੁਸਾਰ ਸਮੁੱਚੇ ਸੇਵਾ ਤੇ ਰਾਹਤ ਕਾਰਜ ਸੁਚਾਰੂ ਤੇ ਸੰਗਠਤ ਰੂਪ ਵਿੱਚ ਜਾਰੀ ਰਹਿਣ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਚੁੱਕੇ ਸਵਾਲ, ਕਿਹਾ- ਤਿੰਨ ਸਰਕਾਰਾਂ ਆਉਣ ਦੇ ਬਾਵਜੂਦ ਨਹੀਂ ਮਿਲਿਆ ਨਿਆਂ

ਫ਼ਰੀਦਕੋਟ। ਬੇਅਦਬੀ ਮਾਮਲੇ ’ਚ ਇਨਸਾਫ਼ ਦੀ ਮੰਗ ਨੂੰ ਲੈ ਕੇ 14 ਅਕਤੂਬਰ 2015 ਨੂੰ ਬਹਿਬਲ ਕਲਾਂ ‘ਚ ਸ਼ਾਂਤੀਪੂਰਨ ਧਰਨੇ ‘ਤੇ ਬੈਠੀ ਸਿੱਖ ਸੰਗਤ ਨੂੰ ਜ਼ਬਰਦਸਤੀ

Read More »

ਰੂਸ ਨੇ ਯੂਕਰੇਨ ’ਚ ਮੁੜ ਕੀਤਾ ਡਰੋਨ ਹਮਲਾ, ਭਾਰਤੀ ਫਾਰਮਾ ਕੰਪਨੀ ਦਾ ਪਲਾਂਟ ਤਬਾਹ; 1 ਦੀ ਮੌਤ

ਕੀਵ: ਯੂਕਰੇਨ ਵਿੱਚ ਭਾਰਤੀ ਦਵਾ ਕੰਪਨੀ ਕੂਸਮ ਗਰੁੱਪ ਦੇ ਫਾਰਮਾਸਿਊਟੀਕਲ ਪਲਾਂਟ ’ਤੇ ਰੂਸੀ ਡਰੋਨ ਨਾਲ ਭਿਆਨਕ ਹਮਲਾ ਕੀਤਾ ਗਿਆ ਹੈ। ਇਸ ਹਮਲੇ ਵਿੱਚ ਇੱਕ ਵਿਅਕਤੀ

Read More »

ਸਾਊਦੀ ਅਰਬ ਦੀ ਤੇਲ ਰਿਫਾਇਨਰੀ ‘ਤੇ ਵੱਡਾ ਹਮਲਾ: ਹੂਤੀ ਬਾਗੀਆਂ ਨੇ ਰਿਆਧ ’ਚ ਅਰਾਮਕੋ ਨੂੰ ਬਣਾਇਆ ਨਿਸ਼ਾਨਾ

ਮੱਧ ਪੂਰਬ ਵਿੱਚ ਇੱਕ ਵੱਡੇ ਤਣਾਅ ਵਿੱਚ, ਯਮਨ ਦੇ ਹੂਤੀ ਫੌਜੀ ਬੁਲਾਰੇ ਯਾਹੀਆ ਸਾਰੀ ਨੇ ਐਤਵਾਰ ਨੂੰ ਦਾਅਵਾ ਕੀਤਾ ਕਿ ਸਮੂਹ ਨੇ ਰਾਜਧਾਨੀ ਰਿਆਧ ਵਿੱਚ

Read More »
ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਚੁੱਕੇ ਸਵਾਲ, ਕਿਹਾ- ਤਿੰਨ ਸਰਕਾਰਾਂ ਆਉਣ ਦੇ ਬਾਵਜੂਦ ਨਹੀਂ ਮਿਲਿਆ ਨਿਆਂ
04Oct

ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਚੁੱਕੇ ਸਵਾਲ, ਕਿਹਾ- ਤਿੰਨ ਸਰਕਾਰਾਂ ਆਉਣ ਦੇ ਬਾਵਜੂਦ ਨਹੀਂ ਮਿਲਿਆ ਨਿਆਂ

ਫ਼ਰੀਦਕੋਟ। ਬੇਅਦਬੀ ਮਾਮਲੇ ’ਚ ਇਨਸਾਫ਼ ਦੀ ਮੰਗ ਨੂੰ ਲੈ ਕੇ 14 ਅਕਤੂਬਰ 2015 ਨੂੰ ਬਹਿਬਲ ਕਲਾਂ ‘ਚ ਸ਼ਾਂਤੀਪੂਰਨ ਧਰਨੇ ‘ਤੇ ਬੈਠੀ ਸਿੱਖ ਸੰਗਤ ਨੂੰ ਜ਼ਬਰਦਸਤੀ ਚੁੱਕਣ ਦੌਰਾਨ ਹੋਈ ਪੁਲਿਸ ਫਾਇਰਿੰਗ…

ਰੂਸ ਨੇ ਯੂਕਰੇਨ ’ਚ ਮੁੜ ਕੀਤਾ ਡਰੋਨ ਹਮਲਾ, ਭਾਰਤੀ ਫਾਰਮਾ ਕੰਪਨੀ ਦਾ ਪਲਾਂਟ ਤਬਾਹ; 1 ਦੀ ਮੌਤ
04Oct

ਰੂਸ ਨੇ ਯੂਕਰੇਨ ’ਚ ਮੁੜ ਕੀਤਾ ਡਰੋਨ ਹਮਲਾ, ਭਾਰਤੀ ਫਾਰਮਾ ਕੰਪਨੀ ਦਾ ਪਲਾਂਟ ਤਬਾਹ; 1 ਦੀ ਮੌਤ

ਕੀਵ: ਯੂਕਰੇਨ ਵਿੱਚ ਭਾਰਤੀ ਦਵਾ ਕੰਪਨੀ ਕੂਸਮ ਗਰੁੱਪ ਦੇ ਫਾਰਮਾਸਿਊਟੀਕਲ ਪਲਾਂਟ ’ਤੇ ਰੂਸੀ ਡਰੋਨ ਨਾਲ ਭਿਆਨਕ ਹਮਲਾ ਕੀਤਾ ਗਿਆ ਹੈ। ਇਸ ਹਮਲੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ…

ਸਾਊਦੀ ਅਰਬ ਦੀ ਤੇਲ ਰਿਫਾਇਨਰੀ ‘ਤੇ ਵੱਡਾ ਹਮਲਾ: ਹੂਤੀ ਬਾਗੀਆਂ ਨੇ ਰਿਆਧ ’ਚ ਅਰਾਮਕੋ ਨੂੰ ਬਣਾਇਆ ਨਿਸ਼ਾਨਾ
04Oct

ਸਾਊਦੀ ਅਰਬ ਦੀ ਤੇਲ ਰਿਫਾਇਨਰੀ ‘ਤੇ ਵੱਡਾ ਹਮਲਾ: ਹੂਤੀ ਬਾਗੀਆਂ ਨੇ ਰਿਆਧ ’ਚ ਅਰਾਮਕੋ ਨੂੰ ਬਣਾਇਆ ਨਿਸ਼ਾਨਾ

ਮੱਧ ਪੂਰਬ ਵਿੱਚ ਇੱਕ ਵੱਡੇ ਤਣਾਅ ਵਿੱਚ, ਯਮਨ ਦੇ ਹੂਤੀ ਫੌਜੀ ਬੁਲਾਰੇ ਯਾਹੀਆ ਸਾਰੀ ਨੇ ਐਤਵਾਰ ਨੂੰ ਦਾਅਵਾ ਕੀਤਾ ਕਿ ਸਮੂਹ ਨੇ ਰਾਜਧਾਨੀ ਰਿਆਧ ਵਿੱਚ ਸਾਊਦੀ ਊਰਜਾ ਕੰਪਨੀ ਅਰਾਮਕੋ ਦੇ…

More News

Leave a Reply

Your email address will not be published. Required fields are marked *