ਜਵਾਲਾਮੁਖੀ ਫਟਣ ਕਰਕੇ ਅਸਮਾਨ ’ਚ ਛਾਏ ਸੁਆਹ ਦੇ ਬੱਦਲ ਸ਼ਾਮੀਂ 7:30 ਵਜੇ ਤੱਕ ਭਾਰਤ ਤੋਂ ਦੂਰ ਚਲੇ ਜਾਣਗੇ: ਮੌਸਮ ਵਿਭਾਗ

ਭਾਰਤੀ ਮੌਸਮ ਵਿਭਾਗ ਨੇ ਕਿਹਾ ਹੈ ਕਿ ਇਥੋਪੀਆ ਵਿੱਚ ਜਵਾਲਾਮੁਖੀ ਫਟਣ ਕਰਕੇ ਬਣੇ ਸੁਆਹ ਦੇ ਬੱਦਲ ਚੀਨ ਵੱਲ ਵਧ ਰਹੇ ਹਨ ਅਤੇ ਮੰਗਲਵਾਰ ਸ਼ਾਮ 7.30 ਵਜੇ ਤੱਕ ਇਹ ਭਾਰਤ ਤੋਂ ਦੂਰ ਚਲੇ ਜਾਣਗੇ। ਇਥੋਪੀਆ ਵਿੱਚ Hayli Gubbi ਜਵਾਲਾਮੁਖੀ ਫਟਣ ਮਗਰੋਂ ਆਸਮਾਨ ਛਾਏ ਸੁਆਹ ਦੇ ਬੱਦਲਾਂ ਨੇ ਸੋਮਵਾਰ ਨੂੰ ਭਾਰਤ ਵਿੱਚ ਹਵਾਈ ਉਡਾਣਾਂ ਦੇ ਸੰਚਾਲਨ ਨੂੰ ਅਸਰਅੰਦਾਜ਼ ਕੀਤਾ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਕਿਹਾ ਕਿ ਪੂਰਵ ਅਨੁਮਾਨ ਮਾਡਲਾਂ ਨੇ ਮੰਗਲਵਾਰ ਨੂੰ ਗੁਜਰਾਤ, ਦਿੱਲੀ-ਐਨਸੀਆਰ, ਰਾਜਸਥਾਨ, ਪੰਜਾਬ ਅਤੇ ਹਰਿਆਣਾ ਵਿੱਚ ਸੁਆਹ ਦੇ ਅਸਰ ਦਾ ਸੰਕੇਤ ਦਿੱਤਾ ਹੈ।

ਆਈਐਮਡੀ ਦੇ ਡਾਇਰੈਕਟਰ ਜਨਰਲ ਮ੍ਰਿਤੁੰਜੈ ਮੋਹਾਪਾਤਰਾ ਨੇ ਕਿਹਾ ਕਿ ਸੁਆਹ ਦੇ ਬੱਦਲ ਚੀਨ ਵੱਲ ਵਧ ਰਹੇ ਹਨ ਅਤੇ ਸ਼ਾਮ 7.30 ਵਜੇ ਤੱਕ ਭਾਰਤੀ ਅਸਮਾਨ ਤੋਂ ਦੂਰ ਚਲੇ ਜਾਣਗੇ। ਵਿਭਾਗ ਅਨੁਸਾਰ ਇਥੋਪੀਆ ਦੇ ਅਫਾਰ ਖੇਤਰ ਵਿੱਚ ਇੱਕ ਢਾਲ ਜਵਾਲਾਮੁਖੀ, ਹੇਲੀ ਗੁੱਬੀ, ਐਤਵਾਰ ਨੂੰ ਫਟਿਆ, ਜਿਸ ਨਾਲ ਸੁਆਹ ਦਾ ਇੱਕ ਵੱਡਾ ਗੁਬਾਰ ਪੈਦਾ ਹੋਇਆ, ਜੋ ਕਰੀਬ 14 ਕਿਲੋਮੀਟਰ (45,000 ਫੁੱਟ) ਤੱਕ ਵਧਿਆ। ਮੌਸਮ ਵਿਭਾਗ ਦੇ ਮੁੰਬਈ, ਨਵੀਂ ਦਿੱਲੀ ਅਤੇ ਕੋਲਕਾਤਾ ਵਿਚਲੇ ਨਿਗਰਾਨੀ ਦਫਤਰਾਂ ਨੇ ਹਵਾਈ ਅੱਡਿਆਂ ਨੂੰ ICAO-ਸਟੈਂਡਰਡ ਮਹੱਤਵਪੂਰਨ ਮੌਸਮ ਵਿਗਿਆਨ ਜਾਣਕਾਰੀ (SIGMET) ਚੇਤਾਵਨੀਆਂ ਜਾਰੀ ਕੀਤੀਆਂ ਹਨ। ਐਡਵਾਈਜ਼ਰੀ ਵਿਚ ਪ੍ਰਭਾਵਿਤ ਹਵਾਈ ਖੇਤਰਾਂ ਤੋਂ ਬਚਣ ਦੇ ਨਿਰਦੇਸ਼ ਦਿੱਤੇ ਗਏ ਹਨ। ਮੌਸਮ ਦਫਤਰ ਨੇ ਕਿਹਾ ਕਿ ਖੇਤਰ ਉੱਤੇ ਉਡਾਣਾਂ ਨੂੰ ਮੁੜ ਰੂਟਿੰਗ, ਲੰਬੇ ਉਡਾਣ ਸਮੇਂ ਜਾਂ ਹੋਲਡਿੰਗ ਪੈਟਰਨ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

37 ਲੋਕਾਂ ਦੀ ਮੌਤ ਤੇ 32000 ਬੇਘਰ… ਫਿਲੀਪੀਨਜ਼ ਦੇ ਲੋਕਾਂ ਨੇ ਫਿਰ ਦੇਖੀ 50 ਸਾਲ ਪਹਿਲਾਂ ਵਾਲੀ ਤਬਾਹੀ

ਮਨੀਲਾ : ਦੱਖਣੀ ਫਿਲੀਪੀਨਜ਼ ਵਿੱਚ ਸੋਮਵਾਰ ਸਵੇਰੇ ਆਏ 7.8 ਤੀਬਰਤਾ ਦੇ ਵਿਨਾਸ਼ਕਾਰੀ ਭੂਚਾਲ ਨੇ ਭਾਰੀ ਤਬਾਹੀ ਮਚਾਈ ਹੈ। ਬਚਾਅ ਟੀਮਾਂ ਮੰਗਲਵਾਰ ਨੂੰ ਮਲਬੇ ਵਿੱਚ ਫਸੇ ਲੋਕਾਂ

Read More »

13 ਸਾਲ ਪੁਰਾਣਾ ਰਹੱਸ ਸੁਲਝਿਆ: ਜਿਸ ਭਾਣਜੀ ਨੂੰ ਮ੍ਰਿਤਕ ਮੰਨ ਕੇ ਲੜੀ ਜਾ ਰਹੀ ਸੀ ਕਾਨੂੰਨੀ ਲੜਾਈ, ਉਹ ਵਿਦੇਸ਼ ‘ਚ ਮਿਲੀ ਜ਼ਿੰਦਾ

ਚੰਡੀਗੜ੍ਹ : ਜਿਸ ਮੁਟਿਆਰ ਨੂੰ ਉਸਦਾ ਪਰਿਵਾਰ 13 ਸਾਲਾਂ ਤੋਂ ਲਾਪਤਾ ਮੰਨ ਰਿਹਾ ਸੀ ਤੇ ਜਿਸਦੀ ਹੱਤਿਆ ਦੀ ਸ਼ੰਕਾ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ

Read More »

ਸਟ੍ਰੇਟ ਆਫ਼ ਹਾਰਮੁਜ਼ ‘ਚ ਅਮਰੀਕੀ ਫ਼ੌਜ ਦਾ ਹੈਲੀਕਾਪਟਰ ਕਰੈਸ਼, ਟਰੰਪ ਬੋਲੇ- ਪਾਇਲਟ ਸੁਰੱਖਿਅਤ ਹੈ

ਵਾਸ਼ਿੰਗਟਨ: ਸਟ੍ਰੇਟ ਆਫ਼ ਹਾਰਮੁਜ਼ ਵਿੱਚ ਅਮਰੀਕੀ ਫ਼ੌਜ ਦਾ ਇੱਕ ਅਟੈਕ ਹੈਲੀਕਾਪਟਰ ਗਨਸ਼ਿਪ ਕਰੈਸ਼ ਹੋ ਗਿਆ ਹੈ। ‘ਨਿਊਯਾਰਕ ਟਾਈਮਜ਼’ ਨੇ ਇਸ ਦੀ ਰਿਪੋਰਟ ਪ੍ਰਕਾਸ਼ਿਤ ਕੀਤੀ ਸੀ। ਹੁਣ

Read More »
37 ਲੋਕਾਂ ਦੀ ਮੌਤ ਤੇ 32000 ਬੇਘਰ… ਫਿਲੀਪੀਨਜ਼ ਦੇ ਲੋਕਾਂ ਨੇ ਫਿਰ ਦੇਖੀ 50 ਸਾਲ ਪਹਿਲਾਂ ਵਾਲੀ ਤਬਾਹੀ
09Jun

37 ਲੋਕਾਂ ਦੀ ਮੌਤ ਤੇ 32000 ਬੇਘਰ… ਫਿਲੀਪੀਨਜ਼ ਦੇ ਲੋਕਾਂ ਨੇ ਫਿਰ ਦੇਖੀ 50 ਸਾਲ ਪਹਿਲਾਂ ਵਾਲੀ ਤਬਾਹੀ

ਮਨੀਲਾ : ਦੱਖਣੀ ਫਿਲੀਪੀਨਜ਼ ਵਿੱਚ ਸੋਮਵਾਰ ਸਵੇਰੇ ਆਏ 7.8 ਤੀਬਰਤਾ ਦੇ ਵਿਨਾਸ਼ਕਾਰੀ ਭੂਚਾਲ ਨੇ ਭਾਰੀ ਤਬਾਹੀ ਮਚਾਈ ਹੈ। ਬਚਾਅ ਟੀਮਾਂ ਮੰਗਲਵਾਰ ਨੂੰ ਮਲਬੇ ਵਿੱਚ ਫਸੇ ਲੋਕਾਂ ਦੀ ਭਾਲ ਵਿੱਚ ਜੁਟੀਆਂ ਹੋਈਆਂ…

13 ਸਾਲ ਪੁਰਾਣਾ ਰਹੱਸ ਸੁਲਝਿਆ: ਜਿਸ ਭਾਣਜੀ ਨੂੰ ਮ੍ਰਿਤਕ ਮੰਨ ਕੇ ਲੜੀ ਜਾ ਰਹੀ ਸੀ ਕਾਨੂੰਨੀ ਲੜਾਈ, ਉਹ ਵਿਦੇਸ਼ ‘ਚ ਮਿਲੀ ਜ਼ਿੰਦਾ
09Jun

13 ਸਾਲ ਪੁਰਾਣਾ ਰਹੱਸ ਸੁਲਝਿਆ: ਜਿਸ ਭਾਣਜੀ ਨੂੰ ਮ੍ਰਿਤਕ ਮੰਨ ਕੇ ਲੜੀ ਜਾ ਰਹੀ ਸੀ ਕਾਨੂੰਨੀ ਲੜਾਈ, ਉਹ ਵਿਦੇਸ਼ ‘ਚ ਮਿਲੀ ਜ਼ਿੰਦਾ

ਚੰਡੀਗੜ੍ਹ : ਜਿਸ ਮੁਟਿਆਰ ਨੂੰ ਉਸਦਾ ਪਰਿਵਾਰ 13 ਸਾਲਾਂ ਤੋਂ ਲਾਪਤਾ ਮੰਨ ਰਿਹਾ ਸੀ ਤੇ ਜਿਸਦੀ ਹੱਤਿਆ ਦੀ ਸ਼ੰਕਾ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤਕ ਲੜਾਈ ਪਹੁੰਚ ਗਈ,…

ਸਟ੍ਰੇਟ ਆਫ਼ ਹਾਰਮੁਜ਼ ‘ਚ ਅਮਰੀਕੀ ਫ਼ੌਜ ਦਾ ਹੈਲੀਕਾਪਟਰ ਕਰੈਸ਼, ਟਰੰਪ ਬੋਲੇ- ਪਾਇਲਟ ਸੁਰੱਖਿਅਤ ਹੈ
09Jun

ਸਟ੍ਰੇਟ ਆਫ਼ ਹਾਰਮੁਜ਼ ‘ਚ ਅਮਰੀਕੀ ਫ਼ੌਜ ਦਾ ਹੈਲੀਕਾਪਟਰ ਕਰੈਸ਼, ਟਰੰਪ ਬੋਲੇ- ਪਾਇਲਟ ਸੁਰੱਖਿਅਤ ਹੈ

ਵਾਸ਼ਿੰਗਟਨ: ਸਟ੍ਰੇਟ ਆਫ਼ ਹਾਰਮੁਜ਼ ਵਿੱਚ ਅਮਰੀਕੀ ਫ਼ੌਜ ਦਾ ਇੱਕ ਅਟੈਕ ਹੈਲੀਕਾਪਟਰ ਗਨਸ਼ਿਪ ਕਰੈਸ਼ ਹੋ ਗਿਆ ਹੈ। ‘ਨਿਊਯਾਰਕ ਟਾਈਮਜ਼’ ਨੇ ਇਸ ਦੀ ਰਿਪੋਰਟ ਪ੍ਰਕਾਸ਼ਿਤ ਕੀਤੀ ਸੀ। ਹੁਣ ਖ਼ਬਰ ਹੈ ਕਿ ਇੱਕ ਐਵੀਏਸ਼ਨ…

More News