ਜਵੰਦਾ ਦੀ ਪਤਨੀ ਦਾ ਡਰ ਸੱਚ ਸਾਬਤ ਹੋਇਆ, ਮੋਟਰਸਾਈਕਲ ’ਤੇ ਸ਼ਿਮਲਾ ਜਾਣ ਤੋਂ ਕੀਤਾ ਸੀ ਮਨ੍ਹਾਂ

ਮਸ਼ਹੂਰ ਗਾਇਕ ਰਾਜਵੀਰ ਜਵੰਦਾ ਦੀ ਮੌਤ ਨਾਲ ਨਾ ਸਿਰਫ਼ ਉਨ੍ਹਾਂ ਦੇ ਪ੍ਰਸ਼ੰਸਕ ਬਲਕਿ ਗਾਇਕ ਦਾ ਆਪਣਾ ਪਰਿਵਾਰ ਵੀ ਗਹਿਰੇ ਸਦਮੇ ਵਿਚ ਹੈ। ਬੱਦੀ ਨੇੜੇ 27 ਸਤੰਬਰ ਨੂੰ ਵਾਪਰੇ ਦਰਦਨਾਕ ਹਾਦਸੇ ਦਾ ਇਕ ਪਹਿਲੂ ਇਹ ਵੀ ਹੈ ਕਿ ਰਾਜਵੀਰ ਦੀ ਪਤਨੀ ਨੇ ਜਵੰਦਾ ਨੂੰ ਮੋਟਰਸਾਈਕਲ ’ਤੇ ਸ਼ਿਮਲਾ ਨਾ ਜਾਣ ਦਾ ਵਾਸਤਾ ਪਾਇਆ ਸੀ।

ਜਵੰਦਾ ਪਰਿਵਾਰ ਦੇ ਨਜ਼ਦੀਕੀ ਦੋਸਤਾਂ ਮੁਤਾਬਕ ਰਾਜਵੀਰ ਦੀ ਪਤਨੀ ਨੂੰ ਕਿਸੇ ਅਣਹੋਣੀ ਦਾ ਖਦਸ਼ਾ ਸੀ ਜਿਸ ਕਰਕੇ ਉਸ ਨੇ ਗਾਇਕ ਨੂੰ ਆਪਣੇ 1300 ਸੀਸੀ ਬੀਐੱਮਡਬਲਿਊ ਮੋਟਰਸਾਈਕਲ ’ਤੇ ਪਹਾੜਾਂ ਦਾ ਸਫ਼ਰ ਕਰਨ ਤੋਂ ਰੋਕਿਆ ਸੀ। ਜਵੰਦਾ ਨੇ ਹਾਲਾਂਕਿ ਪਤਨੀ ਵੱਲੋਂ ਵਾਰ-ਵਾਰ ਕੀਤੀਆਂ ਬੇਨਤੀਆਂ ਦੇ ਬਾਵਜੂਦ ਮੋਟਰਸਾਈਕਲ ’ਤੇ ਸ਼ਿਮਲਾ ਜਾਣ ਦੀ ਆਪਣੀ ਯੋਜਨਾ ਜਾਰੀ ਰੱਖੀ।ਬਦਕਿਸਮਤੀ ਨਾਲ ਜਵੰਦਾ ਦੀ ਪਤਨੀ ਦਾ ਡਰ ਸੱਚ ਸਾਬਤ ਹੋਇਆ। ਰਾਜਵੀਰ ਦੀ ਮੋਟਰਸਾਈਕਲ ਹਿਮਾਚਲ ਪ੍ਰਦੇਸ਼ ਦੇ ਬੱਦੀ ਨੇੜੇ ਇੱਕ ਅਵਾਰਾ ਜਾਨਵਰ ਨਾਲ ਟਕਰਾ ਗਈ, ਜਿਸ ਕਾਰਨ ਉਸ ਦੇ ਸਿਰ ਅਤੇ ਰੀੜ੍ਹ ਦੀ ਹੱਡੀ ਵਿੱਚ ਗੰਭੀਰ ਸੱਟਾਂ ਲੱਗੀਆਂ। ਉਸ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ 11 ਦਿਨਾਂ ਤੱਕ ਉਸ ਦੀ ਜਾਨ ਬਚਾਉਣ ਦੀ ਪੂਰੀ ਕੋਸ਼ਿਸ਼ ਕੀਤੀ, ਪਰ ਬੁੱਧਵਾਰ ਸਵੇਰੇ ਉਸ ਨੂੰ ਦਿਲ ਦਾ ਦੌਰਾ ਪਿਆ ਅਤੇ ਉਸ ਦੀ ਮੌਤ ਹੋ ਗਈ।

ਰਾਜਵੀਰ ਜਵੰਦਾ ਦੇ ਇੱਕ ਕਰੀਬੀ ਦੋਸਤ ਨੇ ‘ਡੇਲੀ ਪੋਸਟ’ ਨੂੰ ਦੱਸਿਆ, ‘‘ਗਾਇਕ ਦੀ ਪਤਨੀ ਨੇ ਉਸ ਨੂੰ ਨਾ ਜਾਣ ਲਈ ਕਿਹਾ… ਪਰ ਉਸ ਨੇ ਨਹੀਂ ਸੁਣਿਆ।” ਇਹ ਸ਼ਬਦ ਪਰਿਵਾਰ ਲਈ ਇੱਕ ਦਰਦਨਾਕ ਯਾਦ ਬਣ ਗਏ ਹਨ।

ਰਾਜਵੀਰ ਜਵੰਦਾ ਆਪਣੇ ਗੀਤਾਂ ‘ਤੂੰ ਦਿਸ ਪੈਂਦਾ’, ‘ਖੁਸ਼ ਰਿਹਾ ਕਰ’, ‘ਸਰਦਾਰੀ’, ‘ਸਰਨੇਮ’, ‘ਆਫਰੀਨ’, ‘ਮਕਾਨ ਮਾਲਕ’, ‘ਡਾਊਨ ਟੂ ਅਰਥ’ ਅਤੇ ‘ਕੰਗਣੀ’ ਲਈ ਵੀ ਜਾਣੇ ਜਾਂਦੇ ਸਨ। ਜਵੰਦਾ ਨੇ 2018 ਵਿੱਚ ਗਿੱਪੀ ਗਰੇਵਾਲ ਅਭਿਨੀਤ ਪੰਜਾਬੀ ਫਿਲਮ ‘ਸੂਬੇਦਾਰ ਜੋਗਿੰਦਰ ਸਿੰਘ’, 2019 ਵਿੱਚ ‘ਜਿੰਦ ਜਾਨ’ ਅਤੇ 2019 ਵਿੱਚ ‘ਮਿੰਦੋ ਤਹਿਸੀਲਦਾਰਨੀ’ ਵਿੱਚ ਕੰਮ ਕੀਤਾ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ

ਮਾਸਕੋ : ਰੂਸ ਵਿੱਚ ਸੰਸਦੀ ਚੋਣਾਂ ਦੇ ਆਖਰੀ ਦਿਨ, ਯੂਕਰੇਨ ਵੱਲੋਂ ਰਾਜਧਾਨੀ ਮਾਸਕੋ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵੱਡਾ ਡਰੋਨ

Read More »

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਵੀਕੈਂਡ ਯਾਤਰਾ ਇੱਕ ਦਿਨ ਪਹਿਲਾਂ ਹੀ ਰੱਦ ਕਰ ਦਿੱਤੀ ਅਤੇ ਸ਼ਨੀਵਾਰ ਸ਼ਾਮ ਨੂੰ ਅਚਾਨਕ ਵਾਸ਼ਿੰਗਟਨ ਡੀਸੀ ਵਾਪਸ

Read More »

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ

ਖਾਰਤੂਮ: ਸੂਡਾਨ ਦੇ ਉੱਤਰ-ਪੂਰਬੀ ਇਲਾਕੇ ਵਿੱਚ ਸੋਨੇ ਦੀ ਇੱਕ ਖਾਣ ਢਹਿ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 11 ਖਾਣ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 30 ਲੋਕ

Read More »
ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ
20Sep

ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ

ਮਾਸਕੋ : ਰੂਸ ਵਿੱਚ ਸੰਸਦੀ ਚੋਣਾਂ ਦੇ ਆਖਰੀ ਦਿਨ, ਯੂਕਰੇਨ ਵੱਲੋਂ ਰਾਜਧਾਨੀ ਮਾਸਕੋ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵੱਡਾ ਡਰੋਨ ਹਮਲਾ ਕੀਤਾ ਗਿਆ। ਰੂਸੀ ਹਵਾਈ…

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?
20Sep

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਵੀਕੈਂਡ ਯਾਤਰਾ ਇੱਕ ਦਿਨ ਪਹਿਲਾਂ ਹੀ ਰੱਦ ਕਰ ਦਿੱਤੀ ਅਤੇ ਸ਼ਨੀਵਾਰ ਸ਼ਾਮ ਨੂੰ ਅਚਾਨਕ ਵਾਸ਼ਿੰਗਟਨ ਡੀਸੀ ਵਾਪਸ ਆ ਗਏ। ਵ੍ਹਾਈਟ ਹਾਊਸ ਵੱਲੋਂ…

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ
20Sep

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ

ਖਾਰਤੂਮ: ਸੂਡਾਨ ਦੇ ਉੱਤਰ-ਪੂਰਬੀ ਇਲਾਕੇ ਵਿੱਚ ਸੋਨੇ ਦੀ ਇੱਕ ਖਾਣ ਢਹਿ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 11 ਖਾਣ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 30 ਲੋਕ ਜ਼ਖ਼ਮੀ ਹੋ ਗਏ। ਸਰਕਾਰੀ ਅਧਿਕਾਰੀ…

More News

Leave a Reply

Your email address will not be published. Required fields are marked *