ਜਿੱਤ ਦਾ ਸਿਹਰਾ ਟੀਮ ਦੇ ਹਰ ਮੈਂਬਰ ਸਿਰ: ਹਰਮਨਪ੍ਰੀਤ

ਭਾਰਤੀ ਮਹਿਲਾ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੇ ਐਤਵਾਰ ਨੂੰ ਖਿਤਾਬੀ ਮੁਕਾਬਲੇ ਵਿਚ ਦੱਖਣੀ ਅਫ਼ਰੀਕਾ ਨੂੰ ਹਰਾ ਕੇ ਆਈਸੀਸੀ ਵਿਸ਼ਵ ਕੱਪ ਟਰਾਫੀ ਜਿੱਤ ਕੇ ਇਤਿਹਾਸ ਰਚਣ ਮਗਰੋਂ ਕਿਹਾ ਕਿ ਇਸ ਜਿੱਤ ਦਾ ਸਿਹਰਾ ਟੀਮ ਦੀ ਹਰੇਕ ਮੈਂਬਰ ਨੂੰ ਜਾਂਦਾ ਹੈ। ਹਰਮਨਪ੍ਰੀਤ ਦੀ ਅਗਵਾਈ ਵਾਲੀ ਭਾਰਤੀ ਟੀਮ ਨੇ ਦੱਖਣੀ ਅਫਰ਼ੀਕਾ ਨੂੰ 52 ਦੌੜਾਂ ਨਾਲ ਹਰਾ ਕੇ ਪਹਿਲੀ ਆਈਸੀਸੀ ਟਰਾਫੀ ਜਿੱਤੀ।

ਹਰਮਨਪ੍ਰੀਤ ਕੌਰ ਨੇ ਮੈਚ ਮਗਰੋਂ ਕਿਹਾ, ‘‘ਜਿੱਤ ਦਾ ਸਿਹਰਾ ਟੀਮ ਨੂੰ ਤੇ ਟੀਮ ਦੀ ਹਰੇਕ ਮੈਂਬਰ ਨੂੰ ਜਾਂਦਾ ਹੈ। ਅਸੀਂ ਲਗਾਤਾਰ ਤਿੰਨ ਮੈਚ ਹਾਰੇ ਸੀ ਪਰ ਇਸ ਤੋਂ ਬਾਅਦ ਜਿਵੇਂ ਅਸੀਂ ਖੇਡੇ। ਸਾਨੂੰ ਪਤਾ ਸੀ ਕਿ ਅਸੀਂ ਚੀਜ਼ਾਂ ਨੂੰ ਬਦਲ ਸਕਦੇ ਹਾਂ। ਅਸੀਂ ਆਪਣੇ ’ਤੇ ਭਰੋਸਾ ਰੱਖਿਆ ਤੇ ਸਕਾਰਾਤਮਕ ਰਹੇ। ਇਹ ਟੀਮ ਜਿੱਤ ਦੀ ਹੱਕਦਾਰ ਸੀ। ਬੀਸੀਸੀਆਈ ਤੇ ਦਰਸ਼ਕ ਉਤਰਾਅ ਚੜਾਅ ਦੌਰਾਨ ਸਾਡੇ ਨਾਲ ਰਹੇ।’’ ਹਰਮਨਪ੍ਰੀਤ ਨੇ ਸ਼ੈਫਾਲੀ ਵਰਮਾ ਦੀ ਗੇਂਦਬਾਜ਼ੀ ’ਤੇ ਕਿਹਾ, ‘‘ਜਦੋਂ ਲੌਰਾ ਬੋਲਵਾਰਟ ਤੇ ਸੁਨੇ ਲੁਸ ਬਹੁਤ ਚੰਗੀ ਬੱਲੇਬਾਜ਼ੀ ਕਰ ਰਹੀਆਂ ਸਨ ਤਾਂ ਮੈਂ ਸ਼ੈਫਾਲੀ ਨੂੰ ਦੇਖਿਆ। ਉਸ ਨੇ ਜਿਸ ਤਰ੍ਹਾਂ ਬੱਲੇਬਾਜ਼ੀ ਕੀਤੀ ਸੀ ਤਾਂ ਮੈਨੂੰ ਲੱਗਿਆ ਕਿ ਉਸ ਨੂੰ ਘੱਟੋ ਘੱਟ ਇਕ ਓਵਰ ਦਾ ਦੇਣਾ ਬਣਦਾ ਹੈ। ਸਾਡੇ ਲਈ ਇਹ ਮੈਚ ਦਾ ਟਰਨਿੰਗ ਪੁਆਇੰਟ ਰਿਹਾ। ਉਸ ਨੇ ਕਿਹਾ ਜੇਕਰ ਗੇਂਦਬਾਜ਼ੀ ਕਰਾਂਗੀ ਤਾਂ 10 ਓਵਰ ਸੁੱਟਾਂਗੀ। ਜਿੱਤ ਦਾ ਸਿਹਰਾ ਉਸ ਦੇ ਸਿਰ ਵੀ ਬੱਝਦਾ ਹੈ। ਉਹ ਕਾਫ਼ੀ ਸਕਾਰਾਤਮਕ ਸੀ। ਉਸ ਨੂੰ ਸਲਾਮ।’’ਹਰਮਨਪ੍ਰੀਤ ਨੇ ਕਿਹਾ, ‘‘ਦੱਖਣੀ ਅਫਰੀਕਾ ਦੀ ਟੀਮ ਨੇ ਬਹੁਤ ਵਧੀਆ ਬੱਲੇਬਾਜ਼ੀ ਕੀਤੀ। ਪਰ ਉਹ ਅਖੀਰ ਵਿੱਚ ਥੋੜ੍ਹਾ ਘਬਰਾਏ, ਅਤੇ ਅਸੀਂ ਇਸ ਦਾ ਫਾਇਦਾ ਉਠਾਇਆ। ਫਿਰ ਦੀਪਤੀ ਨੇ ਉਹ ਵਿਕਟਾਂ ਲਈਆਂ।’’ ਦੀਪਤੀ ਸ਼ਰਮਾ ਨੇ ਫਾਈਨਲ ਵਿੱਚ ਪੰਜ ਵਿਕਟਾਂ ਲਈਆਂ ਤੇ 58 ਦੌੜਾਂ ਬਣਾਈਆਂ। ਉਸ ਨੂੰ ਟੂਰਨਾਮੈਂਟ ਵਿੱਚ 22 ਵਿਕਟਾਂ ਨਾਲ ਨਵਾਂ ਰਿਕਾਰਡ ਬਣਾਉਣ ਅਤੇ 200 ਤੋਂ ਵੱਧ ਦੌੜਾਂ ਬਣਾਉਣ ਲਈ ‘ਪਲੇਅਰ ਆਫ਼ ਦਿ ਟੂਰਨਾਮੈਂਟ’ ਚੁਣਿਆ ਗਿਆ। ਸ਼ੈਫਾਲੀ ਵਰਮਾ ਨੂੰ 87 ਦੌੜਾਂ ਬਣਾਉਣ ਅਤੇ ਦੋ ਵਿਕਟਾਂ ਲੈਣ ਲਈ ‘ਪਲੇਅਰ ਆਫ ਦਿ ਫਾਈਨਲ’ ਚੁਣਿਆ ਗਿਆ। ਦੀਪਤੀ ਨੇ ਕਿਹਾ, ‘‘ਇਹ ਇੱਕ ਸੁਪਨੇ ਵਾਂਗ ਮਹਿਸੂਸ ਹੁੰਦਾ ਹੈ। ਇਹ ਚੰਗਾ ਲੱਗਦਾ ਹੈ ਕਿ ਮੈਂ ਵਿਸ਼ਵ ਕੱਪ ਫਾਈਨਲ ਵਿੱਚ ਇਸ ਤਰ੍ਹਾਂ ਯੋਗਦਾਨ ਪਾ ਸਕੀ। ਮੈਂ ਹਮੇਸ਼ਾ ਜ਼ਿੰਮੇਵਾਰੀਆਂ ਦਾ ਆਨੰਦ ਮਾਣਦੀ ਹਾਂ, ਭਾਵੇਂ ਮੈਂ ਕਿਸੇ ਵੀ ਵਿਭਾਗ ਵਿੱਚ ਹੋਵਾਂ। ਮੈਂ ਹਾਲਾਤਾਂ ਦੇ ਅਨੁਕੂਲ ਬਣਨਾ ਚਾਹੁੰਦੀ ਸੀ। ਇੱਕ ਹਰਫਨਮੌਲਾ ਵਜੋਂ ਪ੍ਰਦਰਸ਼ਨ ਕਰਨਾ ਬਹੁਤ ਵਧੀਆ ਸੀ। ਮੈਂ ਟੂਰਨਾਮੈਂਟ ਦੀ ਖਿਡਾਰੀ ਦੀ ਟਰਾਫੀ ਆਪਣੇ ਮਾਪਿਆਂ ਨੂੰ ਸਮਰਪਿਤ ਕਰਨਾ ਚਾਹੁੰਦੀ ਹਾਂ।’’ਸ਼ੈਫਾਲੀ, ਜੋ ਫਾਰਮ ਵਿੱਚ ਚੱਲ ਰਹੀ ਸਲਾਮੀ ਬੱਲੇਬਾਜ਼ ਪ੍ਰਤੀਕਾ ਰਾਵਲ ਦੀ ਸੱਟ ਕਾਰਨ ਨਾਕਆਊਟ ਪੜਾਵਾਂ ਲਈ ਟੀਮ ਵਿੱਚ ਸ਼ਾਮਲ ਹੋਈ ਸੀ, ਨੇ ਕਿਹਾ, ‘‘ਰੱਬ ਨੇ ਮੈਨੂੰ ਇੱਥੇ ਕੁਝ ਕਰਨ ਲਈ ਭੇਜਿਆ ਹੈ। ਮੈਂ ਇਸ ਭਾਵਨਾ ਨੂੰ ਬਿਆਨ ਨਹੀਂ ਕਰ ਸਕਦੀ। ਸਿੱਧੇ ਨਾਕਆਊਟ ਵਿੱਚ ਆਉਣਾ ਔਖਾ ਸੀ, ਪਰ ਮੇਰੇ ਵਿੱਚ ਵਿਸ਼ਵਾਸ ਸੀ। ਮੈਨੂੰ ਪੂਰਾ ਪਰਿਵਾਰਕ ਸਮਰਥਨ ਮਿਲਿਆ। ਫਾਈਨਲ ਬਹੁਤ ਮਹੱਤਵਪੂਰਨ ਸੀ। ਇਹ ਇੱਕ ਯਾਦਗਾਰੀ ਪਲ ਹੈ।’’ ਉਸ ਨੇ ਕਿਹਾ, ‘‘ਅੱਜ ਯੋਜਨਾ ਸਪੱਸ਼ਟ ਸੀ, ਅਤੇ ਮੈਂ ਖੁਸ਼ ਹਾਂ ਕਿ ਮੈਂ ਇਸ ਨੂੰ ਅਮਲੀ ਰੂਪ ਦੇਣ ਦੇ ਯੋਗ ਸੀ ਕਿਉਂਕਿ ਸਾਰੇ ਸੀਨੀਅਰ ਖਿਡਾਰੀਆਂ ਨੇ ਮੈਨੂੰ ਆਪਣੀ ਕੁਦਰਤੀ ਖੇਡ ਖੇਡਣ ਲਈ ਕਿਹਾ।’’ਉਪ-ਕਪਤਾਨ ਸਮ੍ਰਿਤੀ ਮੰਧਾਨਾ ਨੇ ਕਿਹਾ, ‘‘ਮੈਨੂੰ ਨਹੀਂ ਪਤਾ ਕਿ ਮੈਂ ਚੈਂਪੀਅਨ ਬਣਨ ’ਤੇ ਕਿਵੇਂ ਪ੍ਰਤੀਕਿਰਿਆ ਕਰਾਂਗੀ। ਇਸ ਵਿੱਚ ਸਮਾਂ ਲੱਗੇਗਾ। ਮੈਂ ਕਦੇ ਵੀ ਕ੍ਰਿਕਟ ਦੇ ਮੈਦਾਨ ’ਤੇ ਇੰਨੀ ਭਾਵੁਕ ਨਹੀਂ ਹੋਈ। ਇਹ ਇੱਕ ਅਦਭੁਤ ਪਲ ਹੈ। ਘਰੇਲੂ ਸਰਜ਼ਮੀਨ ’ਤੇ ਵਿਸ਼ਵ ਕੱਪ ਜਿੱਤਣਾ ਅਤੇ ‘ਵਿਸ਼ਵ ਚੈਂਪੀਅਨ’ ਦਾ ਤਾਜ ਪਹਿਨਣਾ ਅਸਲੀਅਤ ਤੋਂ ਪਰੇ ਮਹਿਸੂਸ ਹੁੰਦਾ ਹੈ। ਅਸੀਂ ਕਈ ਵਾਰ ਨਿਰਾਸ਼ਾ ਦਾ ਸਾਹਮਣਾ ਕੀਤਾ ਹੈ। ਮੈਂ ਉਸ ਸਮਰਥਨ ਨੂੰ ਬਿਆਨ ਨਹੀਂ ਕਰ ਸਕਦੀ ਜੋ ਸਾਨੂੰ ਮਿਲਿਆ ਹੈ। ਪਿਛਲੇ 40 ਦਿਨ ਇੱਕ ਸੁਪਨੇ ਵਾਂਗ ਰਹੇ ਹਨ। ਜੇਕਰ ਮੈਨੂੰ ਵਿਸ਼ਵ ਕੱਪ ਜਿੱਤਣ ਲਈ 45 ਦਿਨ ਜਾਗਦੇ ਰਹਿਣਾ ਪਵੇ, ਤਾਂ ਮੈਂ ਇਹ ਵੀ ਕਰਾਂਗੀ। ਅਸੀਂ ਸਾਰਿਆਂ ਨੇ ਸਖ਼ਤ ਮਿਹਨਤ ਕੀਤੀ।’ਦੱਖਣੀ ਅਫਰੀਕਾ ਦੀ ਕਪਤਾਨ ਲੌਰਾ ਵੋਲਵਾਰਟ ਨੇ ਕਿਹਾ, ‘‘ਮੈਨੂੰ ਆਪਣੀ ਟੀਮ ’ਤੇ ਮਾਣ ਹੈ ਪਰ ਭਾਰਤ ਨੇ ਅੱਜ ਸ਼ਾਨਦਾਰ ਖੇਡ ਦਿਖਾਈ। ਬਦਕਿਸਮਤੀ ਨਾਲ, ਅਸੀਂ ਹਾਰ ਗਏ।’’ ਭਾਰਤ ਨੇ ਸ਼ੈਫਾਲੀ (78 ਗੇਂਦਾਂ ‘ਤੇ 87 ਦੌੜਾਂ) ਅਤੇ ਦੀਪਤੀ (58 ਦੌੜਾਂ) ਦੇ ਨੀਮ ਸੈਂਕੜਿਆਂ ਦੀ ਬਦੌਲਤ ਸੱਤ ਵਿਕਟਾਂ ’ਤੇ 298 ਦੌੜਾਂ ਬਣਾਈਆਂ। ਟੀਚੇ ਦਾ ਪਿੱਛਾ ਕਰਦੇ ਹੋਏ, ਦੱਖਣੀ ਅਫਰੀਕਾ ਦੀ ਟੀਮ ਕਪਤਾਨ ਲੌਰਾ ਵੋਲਵਾਰਟ(101 ਦੌੜਾਂ) ਦੇ ਸੈਂਕੜੇ ਦੇ ਬਾਵਜੂਦ 45.3 ਓਵਰਾਂ ਵਿੱਚ 246 ਦੌੜਾਂ ’ਤੇ ਆਲ ਆਊਟ ਹੋ ਗਈ। ਦੀਪਤੀ ਸ਼ਰਮਾ ਨੇ 39 ਦੌੜਾਂ ਬਦਲੇ ਪੰਜ ਵਿਕਟਾਂ ਤੇ ਸ਼ੈਫਾਲੀ ਵਰਮਾ ਨੇ ਦੋ ਵਿਕਟਾਂ ਲਈਆਂ। ਸ਼੍ਰੀ ਚਰਨੀ ਨੇ ਇੱਕ ਵਿਕਟ ਲਈ। ਸਲਾਮੀ ਬੱਲੇਬਾਜ਼ ਮੰਧਾਨਾ ਨੇ 45 ਦੌੜਾਂ ਅਤੇ ਵਿਕਟਕੀਪਰ-ਬੱਲੇਬਾਜ਼ ਰਿਚਾ ਘੋਸ਼ ਨੇ 34 ਦੌੜਾਂ ਦਾ ਯੋਗਦਾਨ ਪਾਇਆ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਅਮਰੀਕਾ – ਭਾਰਤ ਟਰੇਡ ਡੀਲ ਕਿਸਾਨੀ ਖੇਤਰ ਲਈ ਬੇਹੱਦ ਘਾਤਕ, ਕੇਂਦਰ ਸਰਕਾਰ ਖੇਤੀ ਉਤਪਾਦਾਂ ਨੂੰ ਡੀਲ ਤੋ ਬਾਹਰ ਰੱਖੇ – ਤਰਸੇਮ ਸਿੰਘ

ਚੰਡੀਗੜ੍ਹ: ਅੱਜ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਵਲੋਂ ਬਾਪੂ ਤਰਸੇਮ ਸਿੰਘ ਖਾਲਸਾ ਅਤੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਸਾਂਝੇ ਬਿਆਨ ਰਾਹੀਂ ਕੇਂਦਰ ਸਰਕਾਰ ਨੂੰ

Read More »

ਐਸਆਈਆਰ ਦੌਰਾਨ ਕਥਿਤ ਬੇਨਿਯਮੀਆਂ ‘ਤੇ ਭਾਜਪਾ ਨੇ ਚੋਣ ਕਮਿਸ਼ਨ ਕੋਲ ਕੀਤੀ ਸ਼ਿਕਾਇਤ: ਢਿੱਲੋਂ

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਨੂੰ ਇੱਕ ਅਹਿਮ ਮੰਗ ਪੱਤਰ ਭੇਜ

Read More »

Gold Silver Price : ਫਿੱਕੀ ਪਈ ਸੋਨੇ-ਚਾਂਦੀ ਦੀ ਚਮਕ, ਦਿਨਭਰ ‘ਚ ਟੁੱਟਿਆ 8900 ਰੁਪਏ ਰੇਟ, ਖਰੀਦਦਾਰੀ ਦਾ ਸਹੀ ਮੌਕਾ ਜਾਂ ਕਰਨਾ ਚਾਹੀਦੈ ਇੰਤਜ਼ਾਰ?

ਸੋਨਾ ਤੇ ਚਾਂਦੀ ਖਰੀਦਣ ਦੀ ਯੋਜਨਾ ਬਣਾਉਣ ਵਾਲਿਆਂ ਲਈ ਇੱਕ ਰਾਹਤ ਭਰੀ ਖ਼ਬਰ ਹੈ। ਰਾਸ਼ਟਰੀ ਰਾਜਧਾਨੀ ਦੇ ਸਰਾਫਾ ਬਾਜ਼ਾਰ ਵਿੱਚ ਮੰਗਲਵਾਰ ਨੂੰ ਸੋਨੇ ਦੀ ਕੀਮਤ

Read More »
ਅਮਰੀਕਾ – ਭਾਰਤ ਟਰੇਡ ਡੀਲ ਕਿਸਾਨੀ ਖੇਤਰ ਲਈ ਬੇਹੱਦ ਘਾਤਕ, ਕੇਂਦਰ ਸਰਕਾਰ ਖੇਤੀ ਉਤਪਾਦਾਂ ਨੂੰ ਡੀਲ ਤੋ ਬਾਹਰ ਰੱਖੇ – ਤਰਸੇਮ ਸਿੰਘ
15Jul

ਅਮਰੀਕਾ – ਭਾਰਤ ਟਰੇਡ ਡੀਲ ਕਿਸਾਨੀ ਖੇਤਰ ਲਈ ਬੇਹੱਦ ਘਾਤਕ, ਕੇਂਦਰ ਸਰਕਾਰ ਖੇਤੀ ਉਤਪਾਦਾਂ ਨੂੰ ਡੀਲ ਤੋ ਬਾਹਰ ਰੱਖੇ – ਤਰਸੇਮ ਸਿੰਘ

ਚੰਡੀਗੜ੍ਹ: ਅੱਜ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਵਲੋਂ ਬਾਪੂ ਤਰਸੇਮ ਸਿੰਘ ਖਾਲਸਾ ਅਤੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਸਾਂਝੇ ਬਿਆਨ ਰਾਹੀਂ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਕੇਂਦਰ…

ਐਸਆਈਆਰ ਦੌਰਾਨ ਕਥਿਤ ਬੇਨਿਯਮੀਆਂ ‘ਤੇ ਭਾਜਪਾ ਨੇ ਚੋਣ ਕਮਿਸ਼ਨ ਕੋਲ ਕੀਤੀ ਸ਼ਿਕਾਇਤ: ਢਿੱਲੋਂ
15Jul

ਐਸਆਈਆਰ ਦੌਰਾਨ ਕਥਿਤ ਬੇਨਿਯਮੀਆਂ ‘ਤੇ ਭਾਜਪਾ ਨੇ ਚੋਣ ਕਮਿਸ਼ਨ ਕੋਲ ਕੀਤੀ ਸ਼ਿਕਾਇਤ: ਢਿੱਲੋਂ

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਨੂੰ ਇੱਕ ਅਹਿਮ ਮੰਗ ਪੱਤਰ ਭੇਜ ਕੇ ਵੋਟਰ ਸੂਚੀਆਂ ਦੀ ਚੱਲ…

Gold Silver Price : ਫਿੱਕੀ ਪਈ ਸੋਨੇ-ਚਾਂਦੀ ਦੀ ਚਮਕ, ਦਿਨਭਰ ‘ਚ ਟੁੱਟਿਆ 8900 ਰੁਪਏ ਰੇਟ, ਖਰੀਦਦਾਰੀ ਦਾ ਸਹੀ ਮੌਕਾ ਜਾਂ ਕਰਨਾ ਚਾਹੀਦੈ ਇੰਤਜ਼ਾਰ?
15Jul

Gold Silver Price : ਫਿੱਕੀ ਪਈ ਸੋਨੇ-ਚਾਂਦੀ ਦੀ ਚਮਕ, ਦਿਨਭਰ ‘ਚ ਟੁੱਟਿਆ 8900 ਰੁਪਏ ਰੇਟ, ਖਰੀਦਦਾਰੀ ਦਾ ਸਹੀ ਮੌਕਾ ਜਾਂ ਕਰਨਾ ਚਾਹੀਦੈ ਇੰਤਜ਼ਾਰ?

ਸੋਨਾ ਤੇ ਚਾਂਦੀ ਖਰੀਦਣ ਦੀ ਯੋਜਨਾ ਬਣਾਉਣ ਵਾਲਿਆਂ ਲਈ ਇੱਕ ਰਾਹਤ ਭਰੀ ਖ਼ਬਰ ਹੈ। ਰਾਸ਼ਟਰੀ ਰਾਜਧਾਨੀ ਦੇ ਸਰਾਫਾ ਬਾਜ਼ਾਰ ਵਿੱਚ ਮੰਗਲਵਾਰ ਨੂੰ ਸੋਨੇ ਦੀ ਕੀਮਤ ₹700 ਪ੍ਰਤੀ 10 ਗ੍ਰਾਮ ਡਿੱਗ…

More News

Leave a Reply

Your email address will not be published. Required fields are marked *