ਜੇਲ੍ਹ ਤੋਂ ਬਾਹਰ ਆਉਂਦਿਆਂ ਹੀ Bikram Majithia ਨੇ ਵਿਰੋਧੀਆਂ ’ਤੇ ਸਾਧੇ ਨਿਸ਼ਾਨੇ, ਜਾਣੋ ਕੀ ਕਿਹਾ

ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਜੇਲ੍ਹ ਦੇ ਬਾਹਰ ਆਉਂਦਿਆਂ ਹੀ ਹਮਲਾਵਰ ਰੁਖ ਵਿਚ ਨਜ਼ਰ ਆਏ। ਚਿੱਟੇ ਕੁੜਤੇ-ਪਜਾਮੇ ਵਿੱਚ ਬਾਹਰ ਨਿਕਲੇ ਮਜੀਠੀਆ ਨੇ ਸਭ ਤੋਂ ਪਹਿਲਾਂ ਆਪਣੀਆਂ ਮੁੱਛਾਂ ਨੂੰ ਤਾਅ ਦਿੱਤਾ ਅਤੇ ਉੱਥੇ ਮੌਜੂਦ ਸਮਰਥਕਾਂ ਦਾ ਧੰਨਵਾਦ ਕੀਤਾ। ਜੇਲ੍ਹ ਦੇ ਮੁੱਖ ਗੇਟ ਤੱਕ ਪੈਦਲ ਆਉਣ ਤੋਂ ਬਾਅਦ ਮਜੀਠੀਆ ਨੇ ਮੀਡੀਆ ਅਤੇ ਸਮਰਥਕਾਂ ਦੇ ਰੂਬਰੂ ਹੁੰਦਿਆਂ ‘ਆਪ’ ਸਰਕਾਰ ‘ਤੇ ਗੰਭੀਰ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ, ‘ਸਰਕਾਰਾਂ ਚਾਹੁੰਦੀ ਸੀ ਕਿ ਮੈਂ ਜ਼ਿੰਦਾ ਬਾਹਰ ਹੀ ਨਾ ਆਵਾਂ। ਪਰ ਪ੍ਰਮਾਤਮਾ ਦੀ ਮਿਹਰ ਸਦਕਾ ਉਹ ਅੱਜ ਸਭ ਦੇ ਵਿਚਕਾਰ ਹਨ।

ਉਨ੍ਹਾਂ ਕਿਹਾ ਕਿ, ‘‘ਜਿਨ੍ਹਾਂ ਨੂੰ ਸਰਕਾਰ ਦੱਬਦੀ ਸੀ, ਉਨ੍ਹਾਂ ਨੂੰ ਵਾਹਿਗੁਰੂ ਬਲ ਬਖ਼ਸ਼ਦਾ ਸੀ।’’ ਮਜੀਠੀਆ ਨੇ ਇਹ ਵੀ ਖੁਲਾਸਾ ਕੀਤਾ ਕਿ ਜਦੋਂ ਵੀ ਉਨ੍ਹਾਂ ਨੂੰ ਜੇਲ੍ਹ ਵਿੱਚ ਪਤਾ ਲੱਗਦਾ ਸੀ ਕਿ ਪੁਲੀਸ ਉਨ੍ਹਾਂ ‘ਤੇ ਕੋਈ ਨਵਾਂ ਪਰਚਾ (FIR) ਦਰਜ ਕਰਨ ਲੱਗੀ ਹੈ, ਤਾਂ ਉਨ੍ਹਾਂ ਨੂੰ ਚਾਅ ਚੜ੍ਹਦਾ ਸੀ।

ਸਮਰਥਕਾਂ ਦੇ ਕਾਫਲੇ ਵਿਚਾਲੇ ਇੱਕ ਖੁੱਲ੍ਹੀ ਜੀਪ ਵਿੱਚ ਖੜ੍ਹ ਕੇ ਬੋਲਣ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੰਦੇਸ਼ ਦਿੰਦਿਆਂ ਮਜੀਠੀਆ ਨੇ ਕਿਹਾ: “ਮੈਂ ਜੇਲ੍ਹ ਦੇ ਅੰਦਰ ਬੈਂਗਣ ਖਾ ਕੇ ਗੁਜ਼ਾਰਾ ਕੀਤਾ ਹੈ, ਤੇਰਾ ਕੀ ਬਣੂ ਸਾਂਭਾ”, ਅਤੇ ਨਾਲ ਹੀ ਜੋੜਿਆ ਕਿ “ਮਜੀਠੀਆ ਨਾ ਰੁਕੂਗਾ, ਨਾ ਮਜੀਠੀਆ ਝੁਕੂਗਾ।”

ਮਜੀਠੀਆ ਨੇ ਮਜ਼ਾਕੀਆ ਲਹਿਜ਼ੇ ਵਿੱਚ ਬੋਲਦਿਆਂ ਕਿਹਾ ਕਿ ਉਨ੍ਹਾਂ ਗ੍ਰਿਫਤਾਰੀ ਤੋਂ ਬਾਅਦ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਉਨ੍ਹਾਂ ਦੇ ਸੂਤਰਾਂ ਬਾਰੇ ਜਾਨਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਅਕਾਲੀ ਆਗੂ ਨੇ ਮੁੱਖ ਮੰਤਰੀ ਵੱਲੋਂ ਹਾਲ ਹੀ ਵਿੱਚ ਸਾਂਝੇ ਕੀਤੇ ਇੱਕ ਟਵੀਟ ਬਾਰੇ ਟਿੱਪਣੀ ਵੀ ਕੀਤੀ।

ਉਨ੍ਹਾਂ ਨੇ ਸੁਨੀਲ ਜਾਖੜ, ਕੈਪਟਨ ਅਮਰਿੰਦਰ ਸਿੰਘ, ਸੁਖਬੀਰ ਬਾਦਲ, ਚਰਨਜੀਤ ਸਿੰਘ ਚੰਨੀ, ਤਰੁਣ ਚੁੱਘ, ਭੈਣ ਹਰਸਿਮਰਤ ਬਾਦਲ ਅਤੇ ਸੁਖਪਾਲ ਖਹਿਰਾ ਦਾ ਧੰਨਵਾਦ ਕਰਦਿਆਂ ਦਾਅਵਾ ਕੀਤਾ ਕਿ ਉਹ ਮਾੜੇ ਸਮੇਂ ਵਿੱਚ ਉਨ੍ਹਾਂ ਦੇ ਨਾਲ ਖੜ੍ਹੇ ਰਹੇ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਤਾਇਵਾਨ ਟਾਪੂ ਨੇੜੇ ਚੀਨੀ ਫੌਜੀ ਜਹਾਜ਼ਾਂ ਦੀ ਮੌਜੂਦਗੀ ਦਰਜ

ਤਾਇਵਾਨ ਦੇ ਰੱਖਿਆ ਮੰਤਰਾਲੇ ਨੇ ਅੱਜ ਦੱਸਿਆ ਕਿ ਟਾਪੂ ਨੇੜੇ ਚੀਨੀ ਫੌਜੀ ਹਵਾਈ ਜਹਾਜ਼ਾਂ ਦੀ ਗਿਣਤੀ ਵਿੱਚ ਭਾਰੀ ਵਾਧਾ ਦੇਖਿਆ ਗਿਆ ਹੈ। ਪਿਛਲੇ ਦੋ ਹਫ਼ਤਿਆਂ

Read More »

London ਦੇ ਇਤਿਹਾਸਕ ਰੈਸਟੋਰੈਂਟ Veeraswamy ਦੇ 100 ਸਾਲ ਮੁਕੰਮਲ; ਹੋਂਦ ਬਚਾਉਣ ਲਈ ਸੰਘਰਸ਼ ਜਾਰੀ

ਦੁਨੀਆ ਦੇ ਸਭ ਤੋਂ ਪੁਰਾਣੇ ਭਾਰਤੀ ਰੈਸਟੋਰੈਂਟਾਂ ਵਿੱਚੋਂ ਇੱਕ, ਲੰਡਨ ਦੇ ਰੀਜੈਂਟ ਸਟ੍ਰੀਟ ਸਥਿਤ ‘ਵੀਰਾਸਵਾਮੀ’ (Veeraswamy) ਨੇ ਅੱਜ ਆਪਣੀ ਸੌਵੀਂ ਵਰ੍ਹੇਗੰਢ ਮਨਾਈ। ਮਾਰਚ 1926 ਵਿੱਚ

Read More »

West Asia Conflict: ਟਰੰਪ ਵੱਲੋਂ ਹਰਮੁਜ਼ ਜਲ ਮਾਰਗ ਦੀ ਸੁਰੱਖਿਆ ਲਈ 7 ਦੇਸ਼ਾਂ ਨੂੰ ਅਪੀਲ;ਆਸਟਰੇਲੀਆ ਨੇ ਕੀਤਾ ਇਨਕਾਰ

West Asia Conflict:ਆਸਟਰੇਲੀਆ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਇਰਾਨ ਨਾਲ ਜਾਰੀ ਜੰਗ ਦਰਮਿਆਨ ਹਰਮੁਜ਼ ਜਲਮਾਰਗ (Strait of Hormuz) ਨੂੰ ਮੁੜ ਖੁੱਲ੍ਹਵਾਉਣ ਲਈ

Read More »
ਤਾਇਵਾਨ ਟਾਪੂ ਨੇੜੇ ਚੀਨੀ ਫੌਜੀ ਜਹਾਜ਼ਾਂ ਦੀ ਮੌਜੂਦਗੀ ਦਰਜ
15Mar

ਤਾਇਵਾਨ ਟਾਪੂ ਨੇੜੇ ਚੀਨੀ ਫੌਜੀ ਜਹਾਜ਼ਾਂ ਦੀ ਮੌਜੂਦਗੀ ਦਰਜ

ਤਾਇਵਾਨ ਦੇ ਰੱਖਿਆ ਮੰਤਰਾਲੇ ਨੇ ਅੱਜ ਦੱਸਿਆ ਕਿ ਟਾਪੂ ਨੇੜੇ ਚੀਨੀ ਫੌਜੀ ਹਵਾਈ ਜਹਾਜ਼ਾਂ ਦੀ ਗਿਣਤੀ ਵਿੱਚ ਭਾਰੀ ਵਾਧਾ ਦੇਖਿਆ ਗਿਆ ਹੈ। ਪਿਛਲੇ ਦੋ ਹਫ਼ਤਿਆਂ ਦੌਰਾਨ ਇਨ੍ਹਾਂ ਦੀਆਂ ਉਡਾਣਾਂ ਵਿੱਚ…

London ਦੇ ਇਤਿਹਾਸਕ ਰੈਸਟੋਰੈਂਟ Veeraswamy ਦੇ 100 ਸਾਲ ਮੁਕੰਮਲ; ਹੋਂਦ ਬਚਾਉਣ ਲਈ ਸੰਘਰਸ਼ ਜਾਰੀ
15Mar

London ਦੇ ਇਤਿਹਾਸਕ ਰੈਸਟੋਰੈਂਟ Veeraswamy ਦੇ 100 ਸਾਲ ਮੁਕੰਮਲ; ਹੋਂਦ ਬਚਾਉਣ ਲਈ ਸੰਘਰਸ਼ ਜਾਰੀ

ਦੁਨੀਆ ਦੇ ਸਭ ਤੋਂ ਪੁਰਾਣੇ ਭਾਰਤੀ ਰੈਸਟੋਰੈਂਟਾਂ ਵਿੱਚੋਂ ਇੱਕ, ਲੰਡਨ ਦੇ ਰੀਜੈਂਟ ਸਟ੍ਰੀਟ ਸਥਿਤ ‘ਵੀਰਾਸਵਾਮੀ’ (Veeraswamy) ਨੇ ਅੱਜ ਆਪਣੀ ਸੌਵੀਂ ਵਰ੍ਹੇਗੰਢ ਮਨਾਈ। ਮਾਰਚ 1926 ਵਿੱਚ ਖੁੱਲ੍ਹੇ ਇਸ ਮਿਸ਼ੇਲਿਨ-ਸਟਾਰ ਰੈਸਟੋਰੈਂਟ ਨੇ…

West Asia Conflict: ਟਰੰਪ ਵੱਲੋਂ ਹਰਮੁਜ਼ ਜਲ ਮਾਰਗ ਦੀ ਸੁਰੱਖਿਆ ਲਈ 7 ਦੇਸ਼ਾਂ ਨੂੰ ਅਪੀਲ;ਆਸਟਰੇਲੀਆ ਨੇ ਕੀਤਾ ਇਨਕਾਰ
15Mar

West Asia Conflict: ਟਰੰਪ ਵੱਲੋਂ ਹਰਮੁਜ਼ ਜਲ ਮਾਰਗ ਦੀ ਸੁਰੱਖਿਆ ਲਈ 7 ਦੇਸ਼ਾਂ ਨੂੰ ਅਪੀਲ;ਆਸਟਰੇਲੀਆ ਨੇ ਕੀਤਾ ਇਨਕਾਰ

West Asia Conflict:ਆਸਟਰੇਲੀਆ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਇਰਾਨ ਨਾਲ ਜਾਰੀ ਜੰਗ ਦਰਮਿਆਨ ਹਰਮੁਜ਼ ਜਲਮਾਰਗ (Strait of Hormuz) ਨੂੰ ਮੁੜ ਖੁੱਲ੍ਹਵਾਉਣ ਲਈ ਆਪਣੇ ਜੰਗੀ ਬੇੜੇ ਨਹੀਂ ਭੇਜੇਗਾ।…

More News