ਜੰਮੂ ਕਸ਼ਮੀਰ ਭਾਰਤ ਦਾ ਅਨਿੱਖੜਵਾਂ ਅੰਗ: ਭਾਰਤ

ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕੌਂਸਲ (ਯੂ ਐੱਨ ਐੱਚ ਆਰ ਸੀ) ਦੇ 61ਵੇਂ ਇਜਲਾਸ ਦੌਰਾਨ ਭਾਰਤ ਨੇ ਪਾਕਿਸਤਾਨ ’ਤੇ ਝੂਠਾ ਪ੍ਰਾਪੇਗੰਡਾ ਫੈਲਾਉਣ ਦਾ ਦੋਸ਼ ਲਾਇਆ ਹੈ। ਭਾਰਤੀ ਨੁਮਾਇੰਦੇ ਅਨੁਪਮਾ ਸਿੰਘ ਨੇ ਪਾਕਿਸਤਾਨ ਅਤੇ ਇਸਲਾਮਿਕ ਸਹਿਯੋਗ ਸੰਗਠਨ (ਓ ਆਈ ਸੀ) ਵੱਲੋਂ ਲਾਏ ਗਏ ਦੋਸ਼ ਸਿਰੇ ਤੋਂ ਖਾਰਜ ਕਰਦਿਆਂ ਕਿਹਾ ਕਿ ਜੰਮੂ ਕਸ਼ਮੀਰ ਭਾਰਤ ਦਾ ਅਨਿੱਖੜਵਾਂ ਅੰਗ ਸੀ, ਹੈ ਅਤੇ ਰਹੇਗਾ। 23 ਫਰਵਰੀ ਤੋਂ ਸ਼ੁਰੂ ਹੋਇਆ ਇਹ ਇਜਲਾਸ 31 ਮਾਰਚ ਤੱਕ ਚੱਲੇਗਾ। ਉਨ੍ਹਾਂ ਕਿਹਾ ਕਿ ਕਸ਼ਮੀਰ ਵਿੱਚ ਸਿਰਫ਼ ਇੱਕ ਹੀ ਮਸਲਾ ਬਾਕੀ ਹੈ ਅਤੇ ਉਹ ਹੈ ਪਾਕਿਸਤਾਨ ਦੇ ਨਾਜਾਇਜ਼ ਕਬਜ਼ੇ ਵਾਲਾ ਭਾਰਤੀ ਇਲਾਕਾ ਖਾਲੀ ਕਰਨਾ। ਕਸ਼ਮੀਰ ਵਿੱਚ ਹੋਏ ਵਿਕਾਸ ਦਾ ਜ਼ਿਕਰ ਕਰਦਿਆਂ ਉਨ੍ਹਾਂ ਚਨਾਬ ਰੇਲਵੇ ਪੁਲ ਦੀ ਮਿਸਾਲ ਦਿੱਤੀ ਅਤੇ ਕਿਹਾ ਕਿ ਜੇ ਦੁਨੀਆ ਦਾ ਸਭ ਤੋਂ ਉੱਚਾ ਪੁਲ ਪਾਕਿਸਤਾਨ ਨੂੰ ਨਕਲੀ ਲੱਗਦਾ ਹੈ ਤਾਂ ਉਹ ‘ਖਿਆਲੀ ਦੁਨੀਆ’ ਵਿੱਚ ਰਹਿ ਰਿਹਾ ਹੈ। ਉਨ੍ਹਾਂ ਤਨਜ਼ ਕੱਸਿਆ ਕਿ ਜੰਮੂ ਕਸ਼ਮੀਰ ਦਾ ਵਿਕਾਸ ਬਜਟ ਪਾਕਿਸਤਾਨ ਵੱਲੋਂ ਕੌਮਾਂਤਰੀ ਮੁਦਰਾ ਫੰਡ (ਆਈ ਐੱਮ ਐੱਫ) ਤੋਂ ਮੰਗੇ ਗਏ ਬੇਲਆਊਟ ਪੈਕੇਜ ਨਾਲੋਂ ਦੁੱਗਣਾ ਹੈ। ਪਾਕਿਸਤਾਨ ਵਿੱਚ ਲੋਕਤੰਤਰ ਦੀ ਸਥਿਤੀ ਬਾਰੇ ਉਨ੍ਹਾਂ ਕਿਹਾ ਕਿ ਅਜਿਹੇ ਮੁਲਕ ਤੋਂ ਲੋਕਤੰਤਰ ਦਾ ਪਾਠ ਪੜ੍ਹਨਾ ਮੁਸ਼ਕਲ ਹੈ ਜਿੱਥੇ ਚੁਣੀਆਂ ਹੋਈਆਂ ਸਰਕਾਰਾਂ ਕਦੇ ਆਪਣਾ ਕਾਰਜਕਾਲ ਪੂਰਾ ਨਹੀਂ ਕਰ ਸਕੀਆਂ। ਕਸ਼ਮੀਰ ਦੇ ਲੋਕਾਂ ਨੇ ਚੋਣਾਂ ਵਿੱਚ ਭਾਰੀ ਵੋਟਾਂ ਪਾ ਕੇ ਅਤਿਵਾਦ ਨੂੰ ਨਕਾਰ ਕੇ ਵਿਕਾਸ ਦਾ ਰਾਹ ਚੁਣਿਆ ਹੈ। ਭਾਰਤ ਨੇ ਪਾਕਿਸਤਾਨ ਨੂੰ ਕੌਮਾਂਤਰੀ ਮੰਚਾਂ ’ਤੇ ਡਰਾਮੇਬਾਜ਼ੀ ਕਰਨ ਦੀ ਬਜਾਏ ਆਪਣੇ ਡੂੰਘਾ ਹੋ ਰਿਹਾ ਅੰਦਰੂਨੀ ਸੰਕਟ ਹੱਲ ਕਰਨ ਵੱਲ ਧਿਆਨ ਦੇਣ ਦੀ ਸਲਾਹ ਦਿੱਤੀ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

Special Flights: ਭਾਰਤੀ ਏਅਰਲਾਈਨਾਂ 4 ਮਾਰਚ ਨੂੰ ਮੱਧ ਪੂਰਬ ਲਈ ਚਲਾਉਣਗੀਆਂ 58 ਉਡਾਣਾਂ

ਭਾਰਤ ਸਰਕਾਰ ਨੇ ਮੱਧ ਪੂਰਬ ਵਿੱਚ ਚੱਲ ਰਹੀ ਜੰਗ ਦੌਰਾਨ ਅੱਜ ਦੱਸਿਆ ਕਿ ਭਾਰਤੀ ਏਅਰਲਾਈਨਜ਼ ਨੇ ਆਪਣੇ ਸ਼ਡਿਊਲ ਵਿੱਚ ਬਦਲਾਅ ਕੀਤੇ ਹਨ ਅਤੇ ਉਹ 4

Read More »
ਸੋਸ਼ਲ ਮੀਡੀਆ ਤਿੱਖੀ ਬਿਆਨਬਾਜ਼ੀ ਲਈ ਮਸ਼ਹੂਰ Nancy Grewal ਦਾ ਕਤਲ!
04Mar

ਸੋਸ਼ਲ ਮੀਡੀਆ ਤਿੱਖੀ ਬਿਆਨਬਾਜ਼ੀ ਲਈ ਮਸ਼ਹੂਰ Nancy Grewal ਦਾ ਕਤਲ!

ਲਾਸਾਲ ਪੁਲੀਸ ਨੇ ਇੱਕ ਤਾਜ਼ਾ ਮਾਮਲੇ ਵਿੱਚ ਚਾਕੂ ਮਾਰ ਕੇ ਕਤਲ ਕੀਤੀ ਗਈ ਮਹਿਲਾ ਦੀ ਪਛਾਣ ਵਿੰਡਸਰ ਦੀ 45 ਸਾਲਾ ਨੈਂਸੀ ਗਰੇਵਾਲ ਵਜੋਂ ਕੀਤੀ ਹੈ। ਵਿੰਡਸਰ ਸਟਾਰ ਦੀ ਰਿਪੋਰਟ ਦੇ…

World Tour ’ਤੇ ਗਏ Canada ਦੇ ਸਿੱਖ ਨੌਜਵਾਨ ਦੀ Peru ਵਿੱਚ ਮੌਤ
04Mar

World Tour ’ਤੇ ਗਏ Canada ਦੇ ਸਿੱਖ ਨੌਜਵਾਨ ਦੀ Peru ਵਿੱਚ ਮੌਤ

ਪੰਜਾਬ ਨਾਲ ਸਬੰਧਤ ਅਤੇ ਕੈਨੇਡਾ ਦੇ ਸਰੀ (Surrey) ਵਿੱਚ ਰਹਿਣ ਵਾਲੇ 42 ਸਾਲਾ ਰਘਬੀਰ ਸਿੰਘ ਭਰੋਵਾਲ ਦੀ ਪੇਰੂ ਵਿੱਚ ਇੱਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ। ਰਘਬੀਰ ਸਿੰਘ ‘ਫਲਾਇੰਗ…

Special Flights: ਭਾਰਤੀ ਏਅਰਲਾਈਨਾਂ 4 ਮਾਰਚ ਨੂੰ ਮੱਧ ਪੂਰਬ ਲਈ ਚਲਾਉਣਗੀਆਂ 58 ਉਡਾਣਾਂ
04Mar

Special Flights: ਭਾਰਤੀ ਏਅਰਲਾਈਨਾਂ 4 ਮਾਰਚ ਨੂੰ ਮੱਧ ਪੂਰਬ ਲਈ ਚਲਾਉਣਗੀਆਂ 58 ਉਡਾਣਾਂ

ਭਾਰਤ ਸਰਕਾਰ ਨੇ ਮੱਧ ਪੂਰਬ ਵਿੱਚ ਚੱਲ ਰਹੀ ਜੰਗ ਦੌਰਾਨ ਅੱਜ ਦੱਸਿਆ ਕਿ ਭਾਰਤੀ ਏਅਰਲਾਈਨਜ਼ ਨੇ ਆਪਣੇ ਸ਼ਡਿਊਲ ਵਿੱਚ ਬਦਲਾਅ ਕੀਤੇ ਹਨ ਅਤੇ ਉਹ 4 ਮਾਰਚ (ਬੁੱਧਵਾਰ) ਨੂੰ 58 ਉਡਾਣਾਂ…

More News