ਟਰੰਪ ਨੇ ਭਾਰਤ-ਪਾਕਿ ਜੰਗ ਰੋਕਣ ਦਾ ਰਾਗ ਮੁੜ ਅਲਾਪਿਆ

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੇ ਇਸ ਦਾਅਵੇ ਨੂੰ ਮੁੜ ਦੁਹਰਾਇਆ ਹੈ ਕਿ ਭਾਰਤ ਤੇ ਪਾਕਿਸਤਾਨ ਵਿਚ ਮਈ ਵਿਚ ‘ਅਮਨ ਸ਼ਾਂਤੀ’ ਉਦੋਂ ਸਥਾਪਤ ਹੋਈ ਜਦੋਂ ਉਨ੍ਹਾਂ ਦੋਵਾਂ ਪ੍ਰਮਾਣੂ ਹਥਿਆਰਾਂ ਨਾਲ ਲੈਸ ਮੁਲਕਾਂ ਨੂੰ ਧਮਕੀ ਦਿੱਤੀ ਕਿ ਜੇਕਰ ਉਹ ਆਪਣੇ ਫੌਜੀ ਟਕਰਾਅ ਨੂੰ ਜਾਰੀ ਰੱਖਦੇ ਹਨ ਤਾਂ ਉਹ (ਟਰੰਪ) ਉਨ੍ਹਾਂ ਨਾਲ ਵਪਾਰ ਸਮਝੌਤਾ ਰੱਦ ਕਰ ਦੇਣਗੇ। ਟਰੰਪ ਨੇ ਭਾਰਤ ਤੇ ਪਾਕਿਸਤਾਨ ਦਰਮਿਆਨ ਫੌਜੀ ਟਕਰਾਅ ਰੁਕਣ ਮਗਰੋਂ ਕਈ ਵਾਰ ਆਪਣਾ ਇਹ ਦਾਅਵਾ ਦੁਹਰਾਇਆ ਹੈ।

ਟਰੰਪ ਨੇ ਬੁੱਧਵਾਰ ਨੂੰ ਮਿਆਮੀ ਵਿਚ ‘ਅਮਰੀਕਾ ਬਿਜ਼ਨਸ ਫੋਰਮ’ ਵਿਚ ਆਪਣੇ ਸੰਬੋਧਨ ਵਿਚ ਕਿਹਾ, ‘‘ਅੱਠ ਮਹੀਨਿਆਂ ਵਿਚ ਮੈਂ ਕੋਸੋਵੋ ਤੇ ਸਰਬੀਆ ਅਤੇ ਕਾਂਗੋ ਤੇ ਰਵਾਂਡਾ ਸਣੇ ਅੱਠ ਜੰਗਾਂ ਨੂੰ ਰੋਕਿਆ ਹੈ, ਜੋ ਲੰਮੇ ਸਮੇਂ ਤੋਂ ਜਾਰੀ ਸਨ…ਪਾਕਿਸਤਾਨ ਤੇ ਭਾਰਤ ਵਿਚਾਲੇ ਵੀ।’’ ਉਨ੍ਹਾਂ ਕਿਹਾ, ‘‘ਤੁਸੀਂ ਜਾਣਦੇ ਹੋ, ਮੈਂ ਉਨ੍ਹਾਂ ਦੋਵਾਂ (ਭਾਰਤ ਅਤੇ ਪਾਕਿਸਤਾਨ) ਨਾਲ ਇੱਕ ਵਪਾਰ ਸਮਝੌਤੇ ’ਤੇ ਗੱਲਬਾਤ ਕਰ ਰਿਹਾ ਸੀ ਅਤੇ ਫਿਰ ਮੈਂ ਇੱਕ ਅਖਬਾਰ ਦੇ ਪਹਿਲੇ ਪੰਨੇ ‘ਤੇ ਪੜ੍ਹਿਆ… ਮੈਂ ਸੁਣਿਆ ਕਿ ਉਹ ਯੁੱਧ ਕਰਨ ਜਾ ਰਹੇ ਹਨ। ਸੱਤ ਜਹਾਜ਼ਾਂ ਨੂੰ ਮਾਰ ਸੁੱਟਿਆ ਗਿਆ ਅਤੇ ਅੱਠਵਾਂ ਜਹਾਜ਼ ਬੁਰੀ ਤਰ੍ਹਾਂ ਨੁਕਸਾਨਿਆ ਗਿਆ… ਕੁੱਲ ਅੱਠ ਜਹਾਜ਼।’’ਅਮਰੀਕੀ ਸਦਰ ਨੇ ਕਿਹਾ, ‘‘ ਮੈਂ ਕਿਹਾ, ਇਹ ਯੁੱਧ ਹੈ ਅਤੇ ਉਹ ਇਸ ਵਿੱਚ ਅੱਗੇ ਵਧ ਰਹੇ ਹਨ। ਉਹ ਦੋ ਪ੍ਰਮਾਣੂ ਹਥਿਆਰਬੰਦ ਦੇਸ਼ ਹਨ। ਮੈਂ ਕਿਹਾ, ਮੈਂ ਤੁਹਾਡੇ ਨਾਲ ਕੋਈ ਵਪਾਰਕ ਸਮਝੌਤਾ ਨਹੀਂ ਕਰਾਂਗਾ ਜਦੋਂ ਤੱਕ ਤੁਸੀਂ ਸ਼ਾਂਤੀ ਲਈ ਸਹਿਮਤ ਨਹੀਂ ਹੋ ਜਾਂਦੇ।’’ ਟਰੰਪ ਨੇ ਤਾੜੀਆਂ ਦੀ ਗੂੰਜ ਵਿਚ ਕਿਹਾ, ‘‘ਇੱਕ ਦਿਨ ਬਾਅਦ ਮੈਨੂੰ ਇੱਕ ਫੋਨ ਆਇਆ ਜਿਸ ਵਿੱਚ ਕਿਹਾ ਗਿਆ ਸੀ, ‘ਅਸੀਂ ਸ਼ਾਂਤੀ ਬਣਾ ਲਈ ਹੈ।’ ਉਹ ਰੁਕ ਗਏ। ਮੈਂ ਕਿਹਾ, ‘ਧੰਨਵਾਦ। ਆਓ ਵਪਾਰ ਕਰੀਏ।’ ਕੀ ਇਹ ਬਹੁਤ ਵਧੀਆ ਨਹੀਂ ਹੈ? ਟੈਰਿਫਾਂ ਨਾਲ ਇਹ ਸੰਭਵ ਬਣਾਇਆ… ਟੈਰਿਫਾਂ ਤੋਂ ਬਿਨਾਂ, ਇਹ ਕਦੇ ਵੀ ਸੰਭਵ ਨਾ ਹੁੰਦਾ।’’

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ

ਮਾਸਕੋ : ਰੂਸ ਵਿੱਚ ਸੰਸਦੀ ਚੋਣਾਂ ਦੇ ਆਖਰੀ ਦਿਨ, ਯੂਕਰੇਨ ਵੱਲੋਂ ਰਾਜਧਾਨੀ ਮਾਸਕੋ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵੱਡਾ ਡਰੋਨ

Read More »

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਵੀਕੈਂਡ ਯਾਤਰਾ ਇੱਕ ਦਿਨ ਪਹਿਲਾਂ ਹੀ ਰੱਦ ਕਰ ਦਿੱਤੀ ਅਤੇ ਸ਼ਨੀਵਾਰ ਸ਼ਾਮ ਨੂੰ ਅਚਾਨਕ ਵਾਸ਼ਿੰਗਟਨ ਡੀਸੀ ਵਾਪਸ

Read More »

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ

ਖਾਰਤੂਮ: ਸੂਡਾਨ ਦੇ ਉੱਤਰ-ਪੂਰਬੀ ਇਲਾਕੇ ਵਿੱਚ ਸੋਨੇ ਦੀ ਇੱਕ ਖਾਣ ਢਹਿ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 11 ਖਾਣ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 30 ਲੋਕ

Read More »
ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ
20Sep

ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ

ਮਾਸਕੋ : ਰੂਸ ਵਿੱਚ ਸੰਸਦੀ ਚੋਣਾਂ ਦੇ ਆਖਰੀ ਦਿਨ, ਯੂਕਰੇਨ ਵੱਲੋਂ ਰਾਜਧਾਨੀ ਮਾਸਕੋ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵੱਡਾ ਡਰੋਨ ਹਮਲਾ ਕੀਤਾ ਗਿਆ। ਰੂਸੀ ਹਵਾਈ…

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?
20Sep

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਵੀਕੈਂਡ ਯਾਤਰਾ ਇੱਕ ਦਿਨ ਪਹਿਲਾਂ ਹੀ ਰੱਦ ਕਰ ਦਿੱਤੀ ਅਤੇ ਸ਼ਨੀਵਾਰ ਸ਼ਾਮ ਨੂੰ ਅਚਾਨਕ ਵਾਸ਼ਿੰਗਟਨ ਡੀਸੀ ਵਾਪਸ ਆ ਗਏ। ਵ੍ਹਾਈਟ ਹਾਊਸ ਵੱਲੋਂ…

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ
20Sep

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ

ਖਾਰਤੂਮ: ਸੂਡਾਨ ਦੇ ਉੱਤਰ-ਪੂਰਬੀ ਇਲਾਕੇ ਵਿੱਚ ਸੋਨੇ ਦੀ ਇੱਕ ਖਾਣ ਢਹਿ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 11 ਖਾਣ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 30 ਲੋਕ ਜ਼ਖ਼ਮੀ ਹੋ ਗਏ। ਸਰਕਾਰੀ ਅਧਿਕਾਰੀ…

More News

Leave a Reply

Your email address will not be published. Required fields are marked *