ਡੱਲਾਸ ਵਿਚ ਭਾਰਤੀ ਮੂਲ ਦੇ ਮੋਟਲ ਮੈਨੇਜਰ ਦੇ ਕਤਲ ਮਗਰੋਂ ਟਰੰਪ ਵੱਲੋਂ ਪਰਵਾਸ ਨੀਤੀ ਦੀ ਨਿਖੇਧੀ

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਡੱਲਾਸ ਵਿੱਚ ਭਾਰਤੀ ਮੂਲ ਦੇ ਮੋਟਲ ਮੈਨੇਜਰ ਦਾ ਸਿਰ ਕਲਮ ਕੀਤੇ ਜਾਣ ਮਗਰੋਂ ਆਪਣੇ ਤੋਂ ਪਹਿਲੇ ਰਾਸ਼ਟਰਪਤੀ ਜੋਅ ਬਾਇਡਨ ਦੇ ਕਾਰਜਕਾਲ ਵਿਚ ਬਣੀ ਪਰਵਾਸ ਨੀਤੀ ਦੀ ਨਿਖੇਧੀ ਕੀਤੀ ਹੈ। ਮੋਟਲ ਮੈਨੇਜਰ ਦਾ ਕਤਲ ਕਥਿਤ ਤੌਰ ’ਤੇ ਅਪਰਾਧਿਕ ਪਿਛੋਕੜ ਵਾਲੇ ਗੈਰ-ਦਸਤਾਵੇਜ਼ੀ ਕਿਊਬਾ ਪ੍ਰਵਾਸੀ ਵੱਲੋਂ ਕੀਤਾ ਗਿਆ ਸੀ।

ਟਰੰਪ ਨੇ ਆਪਣੇ ਸੋਸ਼ਲ ਮੀਡੀਆ ਪਲੈਟਫਾਰਮ ਟਰੁਥ ਸੋਸ਼ਲ ’ਤੇ ਇਕ ਪੋਸਟ ਵਿਚ ਹਮਲਾਵਰ ਨੂੰ ‘ਗੈਰਕਾਨੂੰਨੀ ਵਿਦੇਸ਼ੀ’ ਦੱਸਿਆ, ਜਿਸ ਨੂੰ ਅਮਰੀਕਾ ’ਚੋਂ ਬਾਹਰ ਕੱਢਿਆ ਜਾਣਾ ਚਾਹੀਦਾ ਸੀ। ਉਨ੍ਹਾਂ ਇਸ ਲਈ ਬਾਇਡਨ ਦੀਆਂ ਨਰਮ ਨੀਤੀਆਂ ਨੂੰ ਜ਼ਿੰਮੇਵਾਰ ਦੱਸਿਆ। ਉਨ੍ਹਾਂ ਕਿਹਾ, ‘‘ਇਨ੍ਹਾਂ ਗੈਰਕਾਨੂੰਨੀ ਪਰਵਾਸੀਆਂ ਨੂੰ ਲੈ ਕੇ ਨਰਮ ਰੁਖ਼ ਹੋਣ ਖ਼ਤਮ ਹੋ ਗਿਆ ਹੈ।’’ਕਰਨਾਟਕ ਦੇ ਮੂਲ ਨਿਵਾਸੀ 50 ਸਾਲਾ ਚੰਦਰ ਮੌਲੀ ‘ਬੌਬ’ ਨਾਗਮਲੱਈਆ ਉੱਤੇ 10 ਸਤੰਬਰ ਨੂੰ ਡਾਊਨਟਾਊਨ ਸੂਟਸ ਮੋਟਲ, ਜਿੱਥੇ ਉਹ ਪਰਿਵਾਰ ਸਮੇਤ ਰਹਿੰਦਾ ਤੇ ਕੰਮ ਕਰਦਾ ਸੀ, ਚਾਕੂ ਨਾਲ ਹਮਲਾ ਕੀਤਾ ਗਿਆ ਸੀ। ਨਾਗਮਲੱਈਆ ਦੀ ਪਤਨੀ ਤੇ 18 ਸਾਲਾ ਪੁੱਤਰ ਦੇ ਸਾਹਮਣੇ ਕੀਤੇ ਇਸ ਹਮਲੇ ਨੇ ਭਾਰਤੀ ਅਮਰੀਕੀ ਭਾਈਚਾਰੇ ਨੂੰ ਪੂਰੀ ਤਰ੍ਹਾਂ ਹਿਲਾ ਕੇ ਰੱਖ ਦਿੱਤਾ ਹੈ।

ਮੋਟਲ ਵਿਚ ਹੀ ਕੰਮ ਕਰਦੇ 37 ਸਾਲਾ ਯੋਰਡਾਨਿਸ ਕੋਬੋਸ ਮਾਰਟੀਨੇਜ਼ ਉੱਤੇ ਹੱਤਿਆ ਦਾ ਦੋਸ਼ ਲੱਗਾ ਹੈ। ਅਮਰੀਕੀ ਪਰਵਾਸ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਹੈ ਕਿ ਮਾਰਟੀਨੇਜ਼ ਨੂੰ ਪਹਿਲਾਂ ਵੀ ਹਿਰਾਸਤ ਵਿਚ ਲਿਆ ਗਿਆ ਸੀ, ਪਰ ਕਿਊਬਾਾ ਵੱਲੋਂ ਉਸ ਦੀ ਹਵਾਲਗੀ ਨੂੰ ਸਵੀਕਾਰ ਕੀਤੇ ਜਾਣ ਤੋਂ ਨਾਂਹ ਕਰਕੇ ਉਸ ਨੂੰ ਜਨਵਰੀ 2025 ਵਿਚ ਰਿਹਾਅ ਕਰ ਦਿੱਤਾ ਗਿਆ ਸੀ।

ਨਾਗਮਲੱਈਆ ਦਾ ਅੰਤਿਮ ਸੰਸਕਾਰ 13 ਸਤੰਬਰ ਨੂੰ ਟੈਕਸਾਸ ਦੇ ਫਲਾਵਰ ਮਾਊਂਡ ਵਿਚ ਹੋਇਆ, ਜਿਸ ਵਿਚ ਉਸ ਦੇ ਪਰਿਵਾਰ ਤੇ ਕਰੀਬ ਦੋਸਤ ਮਿੱਤਰ ਸ਼ਾਮਲ ਹੋਏ। ਉਸ ਦੇ ਪਰਿਵਾਰ ਦੀ ਸਹਾਇਤਾ ਲਈ ਫੰਡਰੇਜ਼ਰ ਤਹਿਤ ਹੁਣ ਤੱਕ 321,326 ਡਾਲਰ ਤੋਂ ਵੱਧ ਦੀ ਰਾਸ਼ੀ ਇਕੱਤਰ ਕੀਤੀ ਗਈ ਹੈ। ਇਸ ਹੱਤਿਆ ਨੇ ਪਰਵਾਸ ਨੀਤੀਆਂ ਲਾਗੂ ਕਰਨ ਤੇ ਅਮਰੀਕੀ ਅਧਿਕਾਰੀਆਂ ਨੂੰ ਦਰਪੇਸ਼ ਚੁਣੌਤੀਆਂ ਉੱਤੇ ਮੁੜ ਤੋਂ ਬਹਿਸ ਸ਼ੁਰੂ ਕਰ ਦਿੱਤੀ ਹੈ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਮੁਜਤਬਾ ਦਾ ਅਮਰੀਕਾ-ਇਜ਼ਰਾਈਲ ਖ਼ਿਲਾਫ਼ ਸਖ਼ਤ ਰੁਖ਼

ਇਰਾਨ ਦੇ ਨਵੇਂ ਸੁਪਰੀਮ ਆਗੂ ਆਇਤੁੱਲਾ ਮੁਜਤਬਾ ਖਮੇਨੇਈ ਨੇ ਜੰਗ ਦੌਰਾਨ ਸਖ਼ਤ ਰੁਖ਼ ਅਪਣਾਉਂਦਿਆਂ ਪਲੇਠਾ ਬਿਆਨ ਜਾਰੀ ਕਰਦਿਆਂ ਗੁਆਂਢੀ ਅਰਬ ਮੁਲਕਾਂ ’ਚ ਅਮਰੀਕੀ ਟਿਕਾਣਿਆਂ ’ਤੇ

Read More »

ਚੀਨ ’ਚ ਘੱਟਗਿਣਤੀ ਭਾਈਚਾਰਿਆਂ ਲਈ ਮੰਦਾਰਿਨ ਭਾਸ਼ਾ ਲਾਜ਼ਮੀ

ਚੀਨ ਦੀ ਸੰਸਦ ਨੇ ਅੱਜ ਆਪਣਾ ਸਾਲਾਨਾ ਸੈਸ਼ਨ ਮੁਕੰਮਲ ਕਰਦਿਆਂ ਕਈ ਕਾਨੂੰਨਾਂ ਨੂੰ ਮਨਜ਼ੂਰੀ ਦਿੱਤੀ ਹੈ ਜਿਨ੍ਹਾਂ ’ਚ ਦੇਸ਼ ਦੇ ਅਰਥਚਾਰੇ ਦੀ ਮੰਦੀ ਨੂੰ ਰੋਕਣ

Read More »
ਹਰਮੁਜ਼ ਮਾਰਗ ਰਾਹੀਂ ਕੱਚਾ ਤੇਲ ਮੁੰਬਈ ਪੁੱਜਿਆ
12Mar

ਹਰਮੁਜ਼ ਮਾਰਗ ਰਾਹੀਂ ਕੱਚਾ ਤੇਲ ਮੁੰਬਈ ਪੁੱਜਿਆ

ਜੰਗ ਦਾ ਅਖਾੜਾ ਬਣੇ ਹਰਮੁਜ਼ ਜਲ ਮਾਰਗ ਰਾਹੀਂ ਲਾਈਬੇਰੀਆ ਦੇ ਝੰਡੇ ਵਾਲਾ ਬੇੜਾ ਸ਼ੇਨਲੌਂਗ ਸੁਏਜ਼ਮੈਕਸ ਸਾਊਦੀ ਅਰਬ ਤੋਂ ਕੱਚਾ ਤੇਲ ਲੈ ਕੇ ਮੁੰਬਈ ਬੰਦਰਗਾਹ ’ਤੇ ਪਹੁੰਚ ਗਿਆ ਹੈ। ਅਮਰੀਕਾ-ਇਜ਼ਰਾਈਲ ਅਤੇ…

ਮੁਜਤਬਾ ਦਾ ਅਮਰੀਕਾ-ਇਜ਼ਰਾਈਲ ਖ਼ਿਲਾਫ਼ ਸਖ਼ਤ ਰੁਖ਼
12Mar

ਮੁਜਤਬਾ ਦਾ ਅਮਰੀਕਾ-ਇਜ਼ਰਾਈਲ ਖ਼ਿਲਾਫ਼ ਸਖ਼ਤ ਰੁਖ਼

ਇਰਾਨ ਦੇ ਨਵੇਂ ਸੁਪਰੀਮ ਆਗੂ ਆਇਤੁੱਲਾ ਮੁਜਤਬਾ ਖਮੇਨੇਈ ਨੇ ਜੰਗ ਦੌਰਾਨ ਸਖ਼ਤ ਰੁਖ਼ ਅਪਣਾਉਂਦਿਆਂ ਪਲੇਠਾ ਬਿਆਨ ਜਾਰੀ ਕਰਦਿਆਂ ਗੁਆਂਢੀ ਅਰਬ ਮੁਲਕਾਂ ’ਚ ਅਮਰੀਕੀ ਟਿਕਾਣਿਆਂ ’ਤੇ ਹਮਲੇ ਜਾਰੀ ਰੱਖਣ ਦਾ ਅਹਿਦ…

ਚੀਨ ’ਚ ਘੱਟਗਿਣਤੀ ਭਾਈਚਾਰਿਆਂ ਲਈ ਮੰਦਾਰਿਨ ਭਾਸ਼ਾ ਲਾਜ਼ਮੀ
12Mar

ਚੀਨ ’ਚ ਘੱਟਗਿਣਤੀ ਭਾਈਚਾਰਿਆਂ ਲਈ ਮੰਦਾਰਿਨ ਭਾਸ਼ਾ ਲਾਜ਼ਮੀ

ਚੀਨ ਦੀ ਸੰਸਦ ਨੇ ਅੱਜ ਆਪਣਾ ਸਾਲਾਨਾ ਸੈਸ਼ਨ ਮੁਕੰਮਲ ਕਰਦਿਆਂ ਕਈ ਕਾਨੂੰਨਾਂ ਨੂੰ ਮਨਜ਼ੂਰੀ ਦਿੱਤੀ ਹੈ ਜਿਨ੍ਹਾਂ ’ਚ ਦੇਸ਼ ਦੇ ਅਰਥਚਾਰੇ ਦੀ ਮੰਦੀ ਨੂੰ ਰੋਕਣ ਲਈ ਨਵੀਂ ਪੰਜ ਸਾਲਾ ਯੋਜਨਾ,…

Leave a Reply

Your email address will not be published. Required fields are marked *