ਢਾਕਾ ਹਵਾਈ ਅੱਡੇ ਦੇ ਕਾਰਗੋ ਟਰਮੀਨਲ ’ਤੇ ਅੱਗ ਤੋਂ ਬਾਅਦ ਕੁਝ ਉਡਾਣਾਂ ਸ਼ੁਰੂ

Massive fire erupts at Cargo Village of Dhaka’s Hazrat Shahjalal International Airport ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਹਜ਼ਰਤ ਸ਼ਾਹਜਲਾਲ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਕਾਰਗੋ ਟਰਮੀਨਲ ’ਤੇ ਅੱਜ ਦੁਪਹਿਰ ਵੇਲੇ ਭਿਆਨਕ ਅੱਗ ਲੱਗ ਗਈ ਜਿਸ ਕਾਰਨ ਸਾਰੀਆਂ ਉਡਾਣਾਂ ਮੁਅੱਤਲ ਕਰ ਦਿੱਤੀਆਂ ਗਈਆਂ। ਅੱਗ ਲੱਗਣ ਦਾ ਕਾਰਨ ਪਤਾ ਨਹੀਂ ਲੱਗਿਆ। ਅਧਿਕਾਰੀਆਂ ਨੇ ਹਾਲੇ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਕਿ ਇਸ ਅੱਗ ਨਾਲ ਕੋਈ ਜਾਨੀ ਜਾਂ ਮਾਲੀ ਨੁਕਸਾਨ ਹੋਇਆ ਹੈ ਜਾਂ ਨਹੀਂ। ਇਹ ਪਤਾ ਲੱਗਿਆ ਹੈ ਕਿ ਅੱਗ ਦੁਪਹਿਰ ਦੇ ਸਾਢੇ ਤਿੰਨ ਵਜੇ ਦੇ ਕਰੀਬ ਲੱਗੀ। ਇਹ ਪਤਾ ਲੱਗਿਆ ਹੈ ਕਿ ਰਾਤ ਨੌਂ ਵਜੇ ਦੇ ਕਰੀਬ ਇਸ ਹਵਾਈ ਅੱਡੇ ਤੋਂ ਕੁਝ ਉਡਾਣਾਂ ਸ਼ੁਰੂ ਕੀਤੀਆਂ ਗਈਆਂ ਹਨ। ਜਾਣਕਾਰੀ ਅਨੁਸਾਰ ਕਾਰਗੋ ਕੰਪਲੈਕਸ ਤੋਂ ਸੰਘਣਾ ਧੂੰਆਂ ਉੱਠਣ ਤੋਂ ਬਾਅਦ ਕਈ ਫਾਇਰ ਬ੍ਰਿਗੇਡ ਗੱਡੀਆਂ ਮੌਕੇ ’ਤੇ ਪੁੱਜੀਆਂ ਤੇ ਅੱਗ ਨੂੰ ਬੁਝਾਉਣ ਦੇ ਯਤਨ ਕੀਤੇ  ਤੇ ਕਾਫੀ ਮੁਸ਼ੱਕਤ ਬਾਅਦ ਅੱਗ ਬੁਝਾਈ ਗਈ। ਹਵਾਈ ਅੱਡੇ ਦੇ ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਦਸਤਿਆਂ ਨੇ ਅੱਗ ਲੱਗਣ ਵਾਲੇ ਖੇਤਰ ਨੂੰ ਸੀਲ ਕਰ ਦਿੱਤਾ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਫਾਇਰ ਬ੍ਰਿਗੇਡ ਦੀਆਂ 30 ਗੱਡੀਆਂ ਮੌਕੇ ’ਤੇ ਭੇਜੀਆਂ ਗਈਆਂ ਹਨ। ਇਹ ਜਾਣਕਾਰੀ ਮਿਲੀ ਹੈ ਕਿ ਕਾਰਗੋ ਦਾ ਸਾਰਾ ਖੇਤਰ ਅੱਗ ਨਾਲ ਸੜ ਕੇ ਸੁਆਹ ਹੋ ਗਿਆ। ਦਿੱਲੀ ਤੋਂ ਬੰਗਲਾਦੇਸ਼ ਜਾਣ ਵਾਲੀ ਉਡਾਣ ਵੀ ਕੋਲਕਾਤਾ ਭੇਜੀ ਗਈ ਹੈ। ਇਹ ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਹਵਾਈ ਅੱਡੇ ਦਾ ਸਾਰਾ ਖੇਤਰ ਸੰਘਣੇ ਕਾਲੇ ਧੂੰਏਂ ਦੀ ਮਾਰ ਹੇਠ ਆ ਗਿਆ ਜਿਸ ਕਾਰਨ ਆਸ ਪਾਸ ਦੇ ਲੋਕਾਂ ਨੂੰ ਸਾਹ ਦੀ ਸਮੰਸਿਆ ਵੀ ਆਈ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਮੁਜਤਬਾ ਦਾ ਅਮਰੀਕਾ-ਇਜ਼ਰਾਈਲ ਖ਼ਿਲਾਫ਼ ਸਖ਼ਤ ਰੁਖ਼

ਇਰਾਨ ਦੇ ਨਵੇਂ ਸੁਪਰੀਮ ਆਗੂ ਆਇਤੁੱਲਾ ਮੁਜਤਬਾ ਖਮੇਨੇਈ ਨੇ ਜੰਗ ਦੌਰਾਨ ਸਖ਼ਤ ਰੁਖ਼ ਅਪਣਾਉਂਦਿਆਂ ਪਲੇਠਾ ਬਿਆਨ ਜਾਰੀ ਕਰਦਿਆਂ ਗੁਆਂਢੀ ਅਰਬ ਮੁਲਕਾਂ ’ਚ ਅਮਰੀਕੀ ਟਿਕਾਣਿਆਂ ’ਤੇ

Read More »

ਚੀਨ ’ਚ ਘੱਟਗਿਣਤੀ ਭਾਈਚਾਰਿਆਂ ਲਈ ਮੰਦਾਰਿਨ ਭਾਸ਼ਾ ਲਾਜ਼ਮੀ

ਚੀਨ ਦੀ ਸੰਸਦ ਨੇ ਅੱਜ ਆਪਣਾ ਸਾਲਾਨਾ ਸੈਸ਼ਨ ਮੁਕੰਮਲ ਕਰਦਿਆਂ ਕਈ ਕਾਨੂੰਨਾਂ ਨੂੰ ਮਨਜ਼ੂਰੀ ਦਿੱਤੀ ਹੈ ਜਿਨ੍ਹਾਂ ’ਚ ਦੇਸ਼ ਦੇ ਅਰਥਚਾਰੇ ਦੀ ਮੰਦੀ ਨੂੰ ਰੋਕਣ

Read More »
ਹਰਮੁਜ਼ ਮਾਰਗ ਰਾਹੀਂ ਕੱਚਾ ਤੇਲ ਮੁੰਬਈ ਪੁੱਜਿਆ
12Mar

ਹਰਮੁਜ਼ ਮਾਰਗ ਰਾਹੀਂ ਕੱਚਾ ਤੇਲ ਮੁੰਬਈ ਪੁੱਜਿਆ

ਜੰਗ ਦਾ ਅਖਾੜਾ ਬਣੇ ਹਰਮੁਜ਼ ਜਲ ਮਾਰਗ ਰਾਹੀਂ ਲਾਈਬੇਰੀਆ ਦੇ ਝੰਡੇ ਵਾਲਾ ਬੇੜਾ ਸ਼ੇਨਲੌਂਗ ਸੁਏਜ਼ਮੈਕਸ ਸਾਊਦੀ ਅਰਬ ਤੋਂ ਕੱਚਾ ਤੇਲ ਲੈ ਕੇ ਮੁੰਬਈ ਬੰਦਰਗਾਹ ’ਤੇ ਪਹੁੰਚ ਗਿਆ ਹੈ। ਅਮਰੀਕਾ-ਇਜ਼ਰਾਈਲ ਅਤੇ…

ਮੁਜਤਬਾ ਦਾ ਅਮਰੀਕਾ-ਇਜ਼ਰਾਈਲ ਖ਼ਿਲਾਫ਼ ਸਖ਼ਤ ਰੁਖ਼
12Mar

ਮੁਜਤਬਾ ਦਾ ਅਮਰੀਕਾ-ਇਜ਼ਰਾਈਲ ਖ਼ਿਲਾਫ਼ ਸਖ਼ਤ ਰੁਖ਼

ਇਰਾਨ ਦੇ ਨਵੇਂ ਸੁਪਰੀਮ ਆਗੂ ਆਇਤੁੱਲਾ ਮੁਜਤਬਾ ਖਮੇਨੇਈ ਨੇ ਜੰਗ ਦੌਰਾਨ ਸਖ਼ਤ ਰੁਖ਼ ਅਪਣਾਉਂਦਿਆਂ ਪਲੇਠਾ ਬਿਆਨ ਜਾਰੀ ਕਰਦਿਆਂ ਗੁਆਂਢੀ ਅਰਬ ਮੁਲਕਾਂ ’ਚ ਅਮਰੀਕੀ ਟਿਕਾਣਿਆਂ ’ਤੇ ਹਮਲੇ ਜਾਰੀ ਰੱਖਣ ਦਾ ਅਹਿਦ…

ਚੀਨ ’ਚ ਘੱਟਗਿਣਤੀ ਭਾਈਚਾਰਿਆਂ ਲਈ ਮੰਦਾਰਿਨ ਭਾਸ਼ਾ ਲਾਜ਼ਮੀ
12Mar

ਚੀਨ ’ਚ ਘੱਟਗਿਣਤੀ ਭਾਈਚਾਰਿਆਂ ਲਈ ਮੰਦਾਰਿਨ ਭਾਸ਼ਾ ਲਾਜ਼ਮੀ

ਚੀਨ ਦੀ ਸੰਸਦ ਨੇ ਅੱਜ ਆਪਣਾ ਸਾਲਾਨਾ ਸੈਸ਼ਨ ਮੁਕੰਮਲ ਕਰਦਿਆਂ ਕਈ ਕਾਨੂੰਨਾਂ ਨੂੰ ਮਨਜ਼ੂਰੀ ਦਿੱਤੀ ਹੈ ਜਿਨ੍ਹਾਂ ’ਚ ਦੇਸ਼ ਦੇ ਅਰਥਚਾਰੇ ਦੀ ਮੰਦੀ ਨੂੰ ਰੋਕਣ ਲਈ ਨਵੀਂ ਪੰਜ ਸਾਲਾ ਯੋਜਨਾ,…

Leave a Reply

Your email address will not be published. Required fields are marked *