ਪਟਨਾ ਸਿਟੀ : ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀ ਵੋਟਰ ਸੂਚੀ ’ਚ ਜਿਨ੍ਹਾਂ ਦੇ ਨਾਂ ਅੱਗੇ ਦੇਵੀ, ਕੁਮਾਰੀ, ਕੁਮਾਰ ਜਾਂ ਪ੍ਰਸਾਦ ਲਿਖਿਆ ਹੈ, ਉਨ੍ਹਾਂ ਨੂੰ ਪੰਥ ਦੀ ਮਰਿਆਦਾ ਦਾ ਪਾਲਣ ਕਰਦੇ ਹੋਏ ਤਿੰਨ ਮਹੀਨਿਆਂ ਦੇ ਅੰਦਰ ਹੁਣ ਅੰਮ੍ਰਿਤ ਛਕ ਕੇ ਉਸ ਦਾ ਸਰਟੀਫਿਕੇਟ ਹਾਸਲ ਕਰਨਾ ਪਵੇਗਾ। ਇਹ ਨਿਰਦੇਸ਼ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਇੰਦਰਜੀਤ ਸਿੰਘ ਵੱਲੋਂ ਜਾਰੀ ਪੱਤਰ ’ਚ ਦਿੱਤਾ ਗਿਆ ਹੈ। ਇਸ ਲਈ ਆਧਾਰ ਕਾਰਡ ਤੇ ਵੋਟਰ ਕਾਰਡ ’ਚ ਆਪਣੇ ਸੋਧੇ ਹੋਏ ਨਾਂ ਨਾਲ ਸਿੰਘ ਜਾਂ ਕੌਰ ਦਰਜ ਕਰਵਾਉਣਾ ਜ਼ਰੂਰੀ ਹੈ। ਜਨਰਲ ਸਕੱਤਰ ਨੇ ਦੱਸਿਆ ਕਿ ਤਖ਼ਤ ਸ੍ਰੀ ਹਰਿਮੰਦਰ ਜੀ ਸਾਹਿਬ ਦੀ ਵੋਟਰ ਸੂਚੀ ’ਚ ਨਾਂ ਦਰਜ ਕਰਵਾਉਣ ਲਈ ਵੀ ਗੁਰੂਦਆਰਾ ਨਿਯਮਾਵਲੀ ਮੁਤਾਬਕ ਆਧਾਰ ਕਾਰਡ ਤੇ ਵੋਟਰ ਕਾਰਡ ’ਚ ਨਾਂ ਸੁਧਾਰ ਕਰ ਕੇ ਕਮੇਟੀ ਦੇ ਦਫ਼ਤਰ ’ਚ ਜਮ੍ਹਾਂ ਕਰਵਾਉਣਾ ਪਵੇਗਾ। ਇਹ ਨਿਰਦੇਸ਼ ਹਲਕਾ ਨੰਬਰ-ਇਕ, ਦੋ ਤੇ ਤਿੰਨ ਨਾਲ ਉੱਤਰ ਤੇ ਦੱਖਣੀ ਬਿਹਾਰ ਦੇ ਵੋਟਰਾਂ ਲਈ ਹਨ। ਜਨਰਲ ਸਕੱਤਰ ਨੇ ਕਿਹਾ ਕਿ ਪ੍ਰਬੰਧਕ ਕਮੇਟੀ ਦੀ 18 ਮਾਰਚ ਦੀ ਬੈਠਕ ’ਚ ਮੈਂਬਰ ਡਾ. ਗੁਰਮੀਤ ਸਿੰਘ ਨੇ ਸਵਾਲ ਚੁੱਕਿਆ ਸੀ ਕਿ ਤਖ਼ਤ ਸ੍ਰੀ ਹਰਿਮੰਦਰ ਜੀ ਪ੍ਰਬੰਧਕ ਕਮੇਟੀ ਪਟਨਾ ਸਾਹਿਬ ਦੀ ਚੋਣ ਲਈ ਤਿਆਰ ਕੀਤੀ ਗਈ ਮੌਜੂਦਾ ਵੋਟਰ ਸੂਚੀ ਪੰਥ ਦੇ ਨਿਯਮਾਂ ਤੇ ਮਰਿਆਦਾ ਦੇ ਉਲਟ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ, ਚੀਫ ਖ਼ਾਲਸਾ ਦੀਵਾਨ ਅੰਮ੍ਰਿਤਸਰ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਸਮੇਤ ਸਾਰੀਆਂ ਪ੍ਰਮੁੱਖ ਸੰਸਥਾਵਾਂ ਨੇ ਵੋਟਰਾਂ ਦੇ ਨਾਂ ’ਚ ਲੱਗੇ (ਟਾਈਟਲ ਦੇ ਤੌਰ ’ਤੇ) ਦੇਵੀ, ਕੁਮਾਰੀ, ਕੁਮਾਰ ਤੇ ਪ੍ਰਸਾਦ ’ਤੇ ਇਤਰਾਜ਼ ਪ੍ਰਗਟਾਇਆ ਹੈ। ਇਸ ਇਤਰਾਜ਼ ਤੋਂ ਬਾਅਦ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਵਿਚਾਰ-ਵਟਾਂਦਰਾ ਕਰ ਕੇ ਫ਼ੈਸਲਾਕੀਤਾ ਹੈ ਕਿ ਮੌਜੂਦਾ ਸੂਚੀ ’ਚ ਆਪਾ ਵਿਰੋਧ ਹੈ। ਇਸ ਹਾਲਤ ’ਚ ਵੋਟਰਾਂ ਲਈ ਇਹ ਨਿਰਦੇਸ਼ ਜਾਰੀ ਕੀਤਾ ਗਿਆ ਹੈ।
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀ ਵੋਟਰ ਸੂਚੀ ’ਚ ਨਾਂ ਦਰਜ ਕਰਵਾਉਣ ਲਈ ਅੰਮ੍ਰਿਤ ਛਕਣਾ ਜ਼ਰੂਰੀ, ਜਨਰਲ ਸਕੱਤਰ ਨੇ ਦਿੱਤਾ ਤਿੰਨ ਮਹੀਨਿਆਂ ਦਾ ਸਮਾਂ
ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ
ਟੀਮ ਅੱਜ ਦੀ ਆਵਾਜ਼
ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ
ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਕ ਅਪਰਾਧਿਕ ਮਾਮਲੇ ’ਚ ਗਵਾਹੀ ਲਈ ਵਾਰ-ਵਾਰ ਹੇਠਲੀ ਅਦਾਲਤ ’ਚ ਪੇਸ਼ ਨਾ ਹੋਣ ਵਾਲੇ ਪੰਜਾਬ ਪੁਲਿਸ ਦੇ ਸਹਾਇਕ

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?
ਨੇਪਾਲ ਦੇ ਰਾਸੁਵਾ ਅਤੇ ਨੁਵਾਕੋਟ ਜ਼ਿਲ੍ਹਿਆਂ ਵਿੱਚ 26 ਅਗਸਤ ਨੂੰ ਭੋਟੇਕੋਸ਼ੀ ਦਰਿਆ ਵਿੱਚ ਆਏ ਭਿਆਨਕ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਸਵੇਰੇ-ਸਵੇਰੇ ਆਈ ਇਸ ਕੁਦਰਤੀ

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ
ਲਾਗੋਸ। ਸ਼ੁੱਕਰਵਾਰ ਨੂੰ ਨਾਈਜੀਰੀਆ ਦੇ ਇੱਕ ਵਾਤਾਵਰਣ ਸਮੂਹ ਨੇ ਦਾਅਵਾ ਕੀਤਾ ਕਿ ਤੇਲ ਪਾਈਪਲਾਈਨ ਤੋਂ ਤੇਲ ਚੁਰਾਉਣ ਦੀ ਕੋਸ਼ਿਸ਼ ਦੌਰਾਨ ਜ਼ਹਿਰੀਲੀ ਗੈਸ ਦੀ ਚਪੇਟ ਵਿੱਚ ਆਉਣ
ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ
ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਕ ਅਪਰਾਧਿਕ ਮਾਮਲੇ ’ਚ ਗਵਾਹੀ ਲਈ ਵਾਰ-ਵਾਰ ਹੇਠਲੀ ਅਦਾਲਤ ’ਚ ਪੇਸ਼ ਨਾ ਹੋਣ ਵਾਲੇ ਪੰਜਾਬ ਪੁਲਿਸ ਦੇ ਸਹਾਇਕ ਸਬ-ਇੰਸਪੈਕਟਰ (ਏਐੱਸਆਈ) ਹਰਜਿੰਦਰ ਸਿੰਘ ਦੇ…
ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?
ਨੇਪਾਲ ਦੇ ਰਾਸੁਵਾ ਅਤੇ ਨੁਵਾਕੋਟ ਜ਼ਿਲ੍ਹਿਆਂ ਵਿੱਚ 26 ਅਗਸਤ ਨੂੰ ਭੋਟੇਕੋਸ਼ੀ ਦਰਿਆ ਵਿੱਚ ਆਏ ਭਿਆਨਕ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਸਵੇਰੇ-ਸਵੇਰੇ ਆਈ ਇਸ ਕੁਦਰਤੀ ਆਫ਼ਤ ਨੇ ਰਿਹਾਇਸ਼ੀ ਇਲਾਕਿਆਂ ਦੇ…
ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ
ਲਾਗੋਸ। ਸ਼ੁੱਕਰਵਾਰ ਨੂੰ ਨਾਈਜੀਰੀਆ ਦੇ ਇੱਕ ਵਾਤਾਵਰਣ ਸਮੂਹ ਨੇ ਦਾਅਵਾ ਕੀਤਾ ਕਿ ਤੇਲ ਪਾਈਪਲਾਈਨ ਤੋਂ ਤੇਲ ਚੁਰਾਉਣ ਦੀ ਕੋਸ਼ਿਸ਼ ਦੌਰਾਨ ਜ਼ਹਿਰੀਲੀ ਗੈਸ ਦੀ ਚਪੇਟ ਵਿੱਚ ਆਉਣ ਨਾਲ ਘੱਟੋ-ਘੱਟ 37 ਲੋਕਾਂ ਦੀ…
More News

ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ

ਭਾਰਤੀਆਂ ਲਈ ਰੁਕ ਸਕਦੀ ਹੈ EB-1 ਗ੍ਰੀਨ ਕਾਰਡ ਪ੍ਰਕਿਰਿਆ, ਟੁੱਟੇਗਾ ਅਮਰੀਕਾ ‘ਚ ਨੌਕਰੀ ਦਾ ਸੁਪਨਾ ?

ਟਰੰਪ ਨੂੰ ਅਮਰੀਕੀ ਅਦਾਲਤ ਤੋਂ ਝਟਕਾ, ਜਨਮ ਅਧਿਕਾਰ ਨਾਗਰਿਕਤਾ ਨੂੰ ਸੀਮਤ ਕਰਨ ਵਾਲੇ ਨਵੇਂ ਆਦੇਸ਼ ‘ਤੇ ਪਾਬੰਦੀ