ਸਤਲੁਜ ਦਰਿਆ ਵਿੱਚ ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਮੰਡਾਲਾ ਛੰਨਾ ਨੇੜੇ ਧੁੱਸੀ ਬੰਨ੍ਹ ਨੂੰ ਬਚਾਉਣ ਲਈ ਲਗਾਈਆਂ ਜਾ ਰਹੀਆਂ ਨੋਚਾਂ (ਰੋਕਾਂ) ਲੰਘੀ ਰਾਤ ਪਾਣੀ ਦੇ ਤੇਜ਼ ਵਹਾਅ ਕਾਰਨ ਰੁੜ ਗਈਆਂ ਹਨ।ਇਸ ਦੇ ਨਾਲ ਹੀ ਧੁੱਸੀ ਬੰਨ੍ਹ ਨੂੰ ਖਤਰਾ ਹੋਰ ਵਧ ਗਿਆ ਹੈ। ਨਾਲ ਲੱਗਦੇ ਚਾਰ ਘਰ ਡਿੱਗਣ ਲੱਗ ਪਏ ਹਨ।ਨੋਚਾਂ ਰੁੜਨ ਕਾਰਨ ਲੋਕਾਂ ਵਿੱਚ ਬੰਨ੍ਹ ਟੁੱਟਣ ਦਾ ਡਰ ਬੈਠ ਗਿਆ ਹੈ। ਮੰਡਾਲਾ ਛੰਨਾ ਦੇ ਲੋਕਾਂ ਨੇ ਆਪਣਾ ਸਮਾਨ ਸੁਰੱਖਿਅਤ ਥਾਵਾਂ ’ਤੇ ਲਿਜਾਣਾ ਸ਼ੁਰੂ ਕਰ ਦਿੱਤਾ ਹੈ।ਬੰਨ੍ਹ ਦੁਆਲੇ ਨੋਚਾਂ ਲਗਾਉਣ ਦਾ ਕੰਮ ਲੰਘੀ ਰਾਤ ਜੰਗੀ ਪੱਧਰ ’ਤੇ ਕੀਤਾ ਜਾ ਰਿਹਾ ਸੀ ਤਾਂ ਕਿ ਦਰਿਆ ਦੇ ਵਹਿਣ ਨੂੰ ਮੋੜਿਆ ਜਾ ਸਕੇ। ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦੱਸਿਆ ਕਿ ਰਾਤ ਜਿਹੜੀਆਂ ਨੋਚਾਂ ਲਗਾਈਆਂ ਸਨ ਉਹ ਸਤਲੁਜ ਦਰਿਆ ਦੇ ਤੇਜ਼ ਵਹਾਅ ਨੇ ਰੋੜ ਦਿੱਤੀਆਂ ਹਨ।ਉਨ੍ਹਾਂ ਦੱਸਿਆ ਕਿ ਦਰਿਆ ਵਿੱਚ ਕੱਲ੍ਹ 20 ਹਜ਼ਾਰ 500 ਕਿਊਸਿਕ ਪਾਣੀ ਵਗ ਰਿਹਾ ਸੀ ਜੋ ਹੁਣ ਵੱਧ 23200 ਕਿਊਸਿਕ ਹੋ ਗਿਆ ਹੈ। ਦਰਿਆ ਦਾ ਤੇਜ਼ ਵਹਾਅ ਹੀ ਬੰਨ੍ਹ ਨੂੰ ਢਾਅ ਲਾ ਰਿਹਾ ਹੈ।
ਧੁੱਸੀ ਬੰਨ੍ਹ ਨੂੰ ਖ਼ਤਰਾ ਵਧਿਆ, ਸਤਲੁਜ ਦਾ ਵਹਿਣ ਮੋੜਨ ਲਈ ਲਾਈਆਂ ਨੋਚਾਂ ਰੁੜ੍ਹੀਆਂ
ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ
ਟੀਮ ਅੱਜ ਦੀ ਆਵਾਜ਼
ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਇੱਕ ਪਾਸੇ ₹166 ਦੇ ਪਾਰ ਹੋ ਗਿਆ ਪੈਟਰੋਲ, ਤਾਂ ਦੂਜੇ ਪਾਸੇ ₹1119 ਤੱਕ ਵਿਕ ਰਿਹਾ LPG ਗੈਸ ਸਿਲੰਡਰ! ਜਾਣੋ ਤੁਹਾਡੇ ਸ਼ਹਿਰ ਦੇ ਤਾਜ਼ਾ ਰੇਟ
ਨਵੀਂ ਦਿੱਲੀ। ਮਹਿੰਗਾਈ ਅਤੇ ਤੇਲ ਦੀਆਂ ਕੀਮਤਾਂ ਦੇ ਮੋਰਚੇ ‘ਤੇ ਅੱਜ ਗਾਹਕਾਂ ਲਈ ਦੋ ਵੱਡੇ ਅੱਪਡੇਟ ਹਨ। ਕੱਚੇ ਤੇਲ (Crude Oil) ਦੀਆਂ ਵਧਦੀਆਂ ਕੀਮਤਾਂ ਦੇ ਵਿਚਕਾਰ

ਅਮਰੀਕਾ: ਟੇਕਆਫ ਲਈ ਤਿਆਰ ਸੀ ਅਲਾਸਕਾ ਏਅਰਲਾਈਨਜ਼ ਦੀ ਫਲਾਈਟ 305, ਉਦੋਂ ਹੀ ਯਾਤਰੀਆਂ ‘ਚ ਹੋ ਗਈ ਲੜਾਈ; ਜਾਣੋ ਫਿਰ ਕੀ ਹੋਇਆ?
ਵਾਸ਼ਿੰਗਟਨ : ਐਤਵਾਰ ਸ਼ਾਮ ਨੂੰ ਮਿਆਮੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸੀਏਟਲ ਜਾਣ ਵਾਲੀ ਅਲਾਸਕਾ ਏਅਰਲਾਈਨਜ਼ ਦੀ ਇੱਕ ਫਲਾਈਟ ਨੂੰ ਅਚਾਨਕ ਗੇਟ ‘ਤੇ ਵਾਪਸ ਜਾਣਾ ਪਿਆ।ਚਾਲਕ ਦਲ

ਅਮਰੀਕਾ : ਨਿਊ ਜਰਸੀ ‘ਚ ਸਕੂਲ ਬੱਸ ‘ਚ ਸੌਂ ਗਿਆ 9 ਸਾਲ ਦਾ ਬੱਚਾ, ਟਰਾਂਸਪੋਰਟ ਡਿੱਪੂ ‘ਚ ਮਿਲਿਆ ਇਕੱਲਾ; ਉੱਠ ਰਹੇ ਸਵਾਲ
ਵਾਸ਼ਿੰਗਟਨ : ਨਿਊ ਜਰਸੀ ਵਿੱਚ ਇੱਕ 9 ਸਾਲਾ ਬੱਚਾ ਸਕੂਲ ਬੱਸ ਵਿੱਚ ਸੌਂ ਜਾਣ ਤੋਂ ਬਾਅਦ ਆਪਣੇ ਸਕੂਲ ਦੀ ਬਜਾਏ ਬੱਸ ਡਿਪੂ ਵਿੱਚ ਪਹੁੰਚ ਗਿਆ। People.com
ਇੱਕ ਪਾਸੇ ₹166 ਦੇ ਪਾਰ ਹੋ ਗਿਆ ਪੈਟਰੋਲ, ਤਾਂ ਦੂਜੇ ਪਾਸੇ ₹1119 ਤੱਕ ਵਿਕ ਰਿਹਾ LPG ਗੈਸ ਸਿਲੰਡਰ! ਜਾਣੋ ਤੁਹਾਡੇ ਸ਼ਹਿਰ ਦੇ ਤਾਜ਼ਾ ਰੇਟ
ਨਵੀਂ ਦਿੱਲੀ। ਮਹਿੰਗਾਈ ਅਤੇ ਤੇਲ ਦੀਆਂ ਕੀਮਤਾਂ ਦੇ ਮੋਰਚੇ ‘ਤੇ ਅੱਜ ਗਾਹਕਾਂ ਲਈ ਦੋ ਵੱਡੇ ਅੱਪਡੇਟ ਹਨ। ਕੱਚੇ ਤੇਲ (Crude Oil) ਦੀਆਂ ਵਧਦੀਆਂ ਕੀਮਤਾਂ ਦੇ ਵਿਚਕਾਰ ਜਿੱਥੇ ਇੱਕ ਪਾਸੇ ਬਿਨਾਂ ਏਥੇਨਾਲ…
ਅਮਰੀਕਾ: ਟੇਕਆਫ ਲਈ ਤਿਆਰ ਸੀ ਅਲਾਸਕਾ ਏਅਰਲਾਈਨਜ਼ ਦੀ ਫਲਾਈਟ 305, ਉਦੋਂ ਹੀ ਯਾਤਰੀਆਂ ‘ਚ ਹੋ ਗਈ ਲੜਾਈ; ਜਾਣੋ ਫਿਰ ਕੀ ਹੋਇਆ?
ਵਾਸ਼ਿੰਗਟਨ : ਐਤਵਾਰ ਸ਼ਾਮ ਨੂੰ ਮਿਆਮੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸੀਏਟਲ ਜਾਣ ਵਾਲੀ ਅਲਾਸਕਾ ਏਅਰਲਾਈਨਜ਼ ਦੀ ਇੱਕ ਫਲਾਈਟ ਨੂੰ ਅਚਾਨਕ ਗੇਟ ‘ਤੇ ਵਾਪਸ ਜਾਣਾ ਪਿਆ।ਚਾਲਕ ਦਲ ਦੇ ਮੈਂਬਰਾਂ ਦੁਆਰਾ ਯਾਤਰੀਆਂ ਤੋਂ…
ਅਮਰੀਕਾ : ਨਿਊ ਜਰਸੀ ‘ਚ ਸਕੂਲ ਬੱਸ ‘ਚ ਸੌਂ ਗਿਆ 9 ਸਾਲ ਦਾ ਬੱਚਾ, ਟਰਾਂਸਪੋਰਟ ਡਿੱਪੂ ‘ਚ ਮਿਲਿਆ ਇਕੱਲਾ; ਉੱਠ ਰਹੇ ਸਵਾਲ
ਵਾਸ਼ਿੰਗਟਨ : ਨਿਊ ਜਰਸੀ ਵਿੱਚ ਇੱਕ 9 ਸਾਲਾ ਬੱਚਾ ਸਕੂਲ ਬੱਸ ਵਿੱਚ ਸੌਂ ਜਾਣ ਤੋਂ ਬਾਅਦ ਆਪਣੇ ਸਕੂਲ ਦੀ ਬਜਾਏ ਬੱਸ ਡਿਪੂ ਵਿੱਚ ਪਹੁੰਚ ਗਿਆ। People.com ਦੀ ਇੱਕ ਰਿਪੋਰਟ ਦੇ ਅਨੁਸਾਰ,…
More News

ਅਮਰੀਕਾ: ਟੇਕਆਫ ਲਈ ਤਿਆਰ ਸੀ ਅਲਾਸਕਾ ਏਅਰਲਾਈਨਜ਼ ਦੀ ਫਲਾਈਟ 305, ਉਦੋਂ ਹੀ ਯਾਤਰੀਆਂ ‘ਚ ਹੋ ਗਈ ਲੜਾਈ; ਜਾਣੋ ਫਿਰ ਕੀ ਹੋਇਆ?

ਅਮਰੀਕਾ : ਨਿਊ ਜਰਸੀ ‘ਚ ਸਕੂਲ ਬੱਸ ‘ਚ ਸੌਂ ਗਿਆ 9 ਸਾਲ ਦਾ ਬੱਚਾ, ਟਰਾਂਸਪੋਰਟ ਡਿੱਪੂ ‘ਚ ਮਿਲਿਆ ਇਕੱਲਾ; ਉੱਠ ਰਹੇ ਸਵਾਲ

ਲੈਬ-ਗ੍ਰੋਨ ਹੀਰੇ ਨਾਲ ਘਟੇਗੀ AI ਚਿਪਸ ਦੀ ਗਰਮੀ, ਚੀਨ ਕਰ ਰਿਹੈ ਵੱਡੇ ਪੱਧਰ ‘ਤੇ ਉਤਪਾਦਨ

ਕੋਲੰਬੀਆ ’ਚ 7.4 ਰਿਕਟਰ ਸਕੇਲ ਦਾ ਜ਼ਬਰਦਸਤ ਭੂਚਾਲ, 20 ਲੋਕਾਂ ਦੀ ਮੌਤ; ਹਵਾਈ ਅੱਡੇ ਨੂੰ ਪਹੁੰਚਿਆ ਨੁਕਸਾਨ

ਏਅਰ ਇੰਡੀਆ ਦੀ ਫੁਕੇਟ-ਦਿੱਲੀ ਫਲਾਈਟ ’ਚ ਟਰਬੁਲੈਂਸ ਜਾਂ ਸਿਸਟਮ ਫੇਲੀਅਰ? ਜਾਂਚ ’ਚ ਉਲਝੀ 137 ਯਾਤਰੀਆਂ ਦੀ ਸੁਰੱਖਿਆ