ਰਾਸ਼ਟਰਪਤੀ ਪੌਡੇਲ ਨੇ ਸ਼ੁੱਕਰਵਾਰ ਨੂੰ ਨਵੇਂ ਨਿਯੁਕਤ ਪ੍ਰਧਾਨ ਮੰਤਰੀ ਦੀ ਸਿਫ਼ਾਰਸ਼ ’ਤੇ ਪ੍ਰਤੀਨਿਧੀ ਸਭਾ ਨੂੰ ਭੰਗ ਕਰਦੇ ਹੋਏ ਕਿਹਾ ਕਿ ਅਗਲੀਆਂ ਸੰਸਦੀ ਚੋਣਾਂ 5 ਮਾਰਚ ਨੂੰ ਹੋਣਗੀਆਂ।
ਉੱਧਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ Narendra Modi ਨੇ ਅੱਜ ਨੇਪਾਲ ਦੀ ਅੰਤਰਿਮ ਪ੍ਰਧਾਨ ਮੰਤਰੀ ਸੁਸ਼ੀਲਾ ਕਾਰਕੀ PM Sushila Karki ਨੂੰ ਅਹੁਦਾ ਸੰਭਾਲਣ ’ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਨਿਯੁਕਤੀ ਨੂੰ ‘ਮਹਿਲਾ ਸ਼ਕਤੀਕਰਨ ਦੀ ਸ਼ਾਨਦਾਰ ਮਿਸਾਲ’ ਕਰਾਰ ਦਿੱਤਾ।
ਜ਼ਿਕਰਯੋਗ ਹੈ ਕਿ ਮੁਲਕ ’ਚ ਸੋਸ਼ਲ ਮੀਡੀਆ ’ਤੇ ਪਾਬੰਦੀ ਲਗਾਉਣ ਅਤੇ ਕੇ ਪੀ ਸ਼ਰਮਾ ਓਲੀ ਦੀ ਅਗਵਾਈ ਹੇਠਲੀ ਸਰਕਾਰ ’ਚ ਵਧ ਰਹੇ ਭ੍ਰਿਸ਼ਟਾਚਾਰ ਤੋਂ ਤੰਗ ਆ ਕੇ ਨੌਜਵਾਨ ਸੋਮਵਾਰ ਨੂੰ ਸੜਕਾਂ ’ਤੇ ਆ ਗਏ ਸਨ ਜਿਸ ਕਾਰਨ ਓਲੀ ਨੂੰ ਅਹੁਦੇ ਤੋਂ ਲਾਂਭੇ ਹੋਣਾ ਪਿਆ ਸੀ। ਉਧਰ ‘ਜੈੱਨ ਜ਼ੀ’ ਦੇ ਹਿੰਸਕ ਪ੍ਰਦਰਸ਼ਨਾਂ ’ਚ ਮ੍ਰਿਤਕਾਂ ਦੀ ਗਿਣਤੀ ਵਧ ਕੇ 51 ਹੋ ਗਈ ਹੈ ਜਿਸ ’ਚ ਇਕ ਭਾਰਤੀ ਅਤੇ ਤਿੰਨ ਪੁਲੀਸ ਕਰਮੀ ਵੀ ਸ਼ਾਮਲ ਹਨ।









