ਪਰਬਤਾਰੋਹੀ ਕਾਂਚਾ ਸ਼ੇਰਪਾ ਦਾ ਦੇਹਾਂਤ

ਦੁਨੀਆ ਦੀ ਸਭ ਤੋਂ ਉੱਚੀ ਚੋਟੀ ਮਾਊਂਟ ਐਵਰੈਸਟ ਪਹਿਲੀ ਵਾਰ ਫਤਹਿ ਕਰਨ ਵਾਲੀ ਪਰਬਤਾਰੋਹੀ ਟੀਮ ਦੇ ਇਕਲੌਤੇ ਬਚੇ ਮੈਂਬਰ ਕਾਂਚਾ ਸ਼ੇਰਪਾ (Kanchha Sherpa) ਦਾ ਵੀਰਵਾਰ ਨੂੰ ਦੇਹਾਂਤ ਹੋ ਗਿਆ। ਨੇਪਾਲ ਮਾਊਂਟੇਨੀਅਰਿੰਗ ਐਸੋਸੀਏਸ਼ਨ (Nepal Mountaineering Association) ਦੇ ਪ੍ਰਧਾਨ ਫੁਰ ਗੇਲਜੇ ਸ਼ੇਰਪਾ (Phur Gelje Sherpa) ਨੇ ਕਿਹਾ ਕਿ ਕਾਂਚਾ ਸ਼ੇਰਪਾ ਨੇ 92 ਸਾਲ ਦੀ ਉਮਰ ਵਿੱਚ ਕਾਠਮੰਡੂ ਜ਼ਿਲ੍ਹੇ ਦੇ ਕਾਪਨ ਸਥਿਤ ਆਪਣੇ ਘਰ ਵਿੱਚ ਆਖ਼ਰੀ ਸਾਹ ਲਿਆ। ਉਨ੍ਹਾਂ ਇਸ ਖ਼ਬਰ ਏਜੰਸੀ ਨੂੰ ਦੱਸਿਆ ਕਿ ਕਾਂਚਾ ਸ਼ੇਰਪਾ ਕੁਝ ਸਮੇਂ ਤੋਂ ਬਿਮਾਰ ਸਨ ਅਤੇ ਉਨ੍ਹਾਂ ਦੀ ਮੌਤ ਨਾਲ ਪਰਬਤਾਰੋਹੀਆਂ ਦੇ ਇਤਿਹਾਸ ਦਾ ਇੱਕ ਅਧਿਆਇ ਖ਼ਤਮ ਹੋ ਗਿਆ। ਪਰਬਤਾਰੋਹੀ ਸੰਗਠਨ ਦੇ ਪ੍ਰਧਾਨ ਅਨੁਸਾਰ, ਕਾਂਚਾ ਸ਼ੇਰਪਾ ਦਾ ਅੰਤਿਮ ਸੰਸਕਾਰ ਸੋਮਵਾਰ ਨੂੰ ਕੀਤਾ ਜਾਵੇਗਾ। ਕਾਂਚਾ ਸ਼ੇਰਪਾ ਉਸ ਟੀਮ ਦੇ 35 ਮੈਂਬਰਾਂ ਵਿੱਚ ਸ਼ਾਮਲ ਸਨ ਜਿਸਨੇ 29 ਮਈ 1953 ਨੂੰ ਨਿਊਜ਼ੀਲੈਂਡ ਦੇ ਐਡਮੰਡ ਹਿਲੇਰੀ ਅਤੇ ਉਨ੍ਹਾਂ ਦੇ ਸ਼ੇਰਪਾ ਗਾਈਡ ਤੇਨਜ਼ਿੰਗ ਨੋਰਗੇ ਨੂੰ 8,849 ਮੀਟਰ ਉੱਚੀ ਚੋਟੀ ’ਤੇ ਪਹੁੰਚਾਇਆ ਸੀ। ਉਹ ਹਿਲੇਰੀ ਅਤੇ ਤੇਨਜ਼ਿੰਗ ਨਾਲ ਚੋਟੀ ‘ਤੇ ਪਹੁੰਚਣ ਤੋਂ ਪਹਿਲਾਂ ਅੰਤਿਮ ਕੈਂਪ ਵਿੱਚ ਪਹੁੰਚਣ ਵਾਲੇ ਤਿੰਨ ਸ਼ੇਰਪਾਵਾਂ ਵਿੱਚੋਂ ਇੱਕ ਸਨ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਅਮਰੀਕਾ – ਭਾਰਤ ਟਰੇਡ ਡੀਲ ਕਿਸਾਨੀ ਖੇਤਰ ਲਈ ਬੇਹੱਦ ਘਾਤਕ, ਕੇਂਦਰ ਸਰਕਾਰ ਖੇਤੀ ਉਤਪਾਦਾਂ ਨੂੰ ਡੀਲ ਤੋ ਬਾਹਰ ਰੱਖੇ – ਤਰਸੇਮ ਸਿੰਘ

ਚੰਡੀਗੜ੍ਹ: ਅੱਜ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਵਲੋਂ ਬਾਪੂ ਤਰਸੇਮ ਸਿੰਘ ਖਾਲਸਾ ਅਤੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਸਾਂਝੇ ਬਿਆਨ ਰਾਹੀਂ ਕੇਂਦਰ ਸਰਕਾਰ ਨੂੰ

Read More »

ਐਸਆਈਆਰ ਦੌਰਾਨ ਕਥਿਤ ਬੇਨਿਯਮੀਆਂ ‘ਤੇ ਭਾਜਪਾ ਨੇ ਚੋਣ ਕਮਿਸ਼ਨ ਕੋਲ ਕੀਤੀ ਸ਼ਿਕਾਇਤ: ਢਿੱਲੋਂ

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਨੂੰ ਇੱਕ ਅਹਿਮ ਮੰਗ ਪੱਤਰ ਭੇਜ

Read More »

Gold Silver Price : ਫਿੱਕੀ ਪਈ ਸੋਨੇ-ਚਾਂਦੀ ਦੀ ਚਮਕ, ਦਿਨਭਰ ‘ਚ ਟੁੱਟਿਆ 8900 ਰੁਪਏ ਰੇਟ, ਖਰੀਦਦਾਰੀ ਦਾ ਸਹੀ ਮੌਕਾ ਜਾਂ ਕਰਨਾ ਚਾਹੀਦੈ ਇੰਤਜ਼ਾਰ?

ਸੋਨਾ ਤੇ ਚਾਂਦੀ ਖਰੀਦਣ ਦੀ ਯੋਜਨਾ ਬਣਾਉਣ ਵਾਲਿਆਂ ਲਈ ਇੱਕ ਰਾਹਤ ਭਰੀ ਖ਼ਬਰ ਹੈ। ਰਾਸ਼ਟਰੀ ਰਾਜਧਾਨੀ ਦੇ ਸਰਾਫਾ ਬਾਜ਼ਾਰ ਵਿੱਚ ਮੰਗਲਵਾਰ ਨੂੰ ਸੋਨੇ ਦੀ ਕੀਮਤ

Read More »
ਅਮਰੀਕਾ – ਭਾਰਤ ਟਰੇਡ ਡੀਲ ਕਿਸਾਨੀ ਖੇਤਰ ਲਈ ਬੇਹੱਦ ਘਾਤਕ, ਕੇਂਦਰ ਸਰਕਾਰ ਖੇਤੀ ਉਤਪਾਦਾਂ ਨੂੰ ਡੀਲ ਤੋ ਬਾਹਰ ਰੱਖੇ – ਤਰਸੇਮ ਸਿੰਘ
15Jul

ਅਮਰੀਕਾ – ਭਾਰਤ ਟਰੇਡ ਡੀਲ ਕਿਸਾਨੀ ਖੇਤਰ ਲਈ ਬੇਹੱਦ ਘਾਤਕ, ਕੇਂਦਰ ਸਰਕਾਰ ਖੇਤੀ ਉਤਪਾਦਾਂ ਨੂੰ ਡੀਲ ਤੋ ਬਾਹਰ ਰੱਖੇ – ਤਰਸੇਮ ਸਿੰਘ

ਚੰਡੀਗੜ੍ਹ: ਅੱਜ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਵਲੋਂ ਬਾਪੂ ਤਰਸੇਮ ਸਿੰਘ ਖਾਲਸਾ ਅਤੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਸਾਂਝੇ ਬਿਆਨ ਰਾਹੀਂ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਕੇਂਦਰ…

ਐਸਆਈਆਰ ਦੌਰਾਨ ਕਥਿਤ ਬੇਨਿਯਮੀਆਂ ‘ਤੇ ਭਾਜਪਾ ਨੇ ਚੋਣ ਕਮਿਸ਼ਨ ਕੋਲ ਕੀਤੀ ਸ਼ਿਕਾਇਤ: ਢਿੱਲੋਂ
15Jul

ਐਸਆਈਆਰ ਦੌਰਾਨ ਕਥਿਤ ਬੇਨਿਯਮੀਆਂ ‘ਤੇ ਭਾਜਪਾ ਨੇ ਚੋਣ ਕਮਿਸ਼ਨ ਕੋਲ ਕੀਤੀ ਸ਼ਿਕਾਇਤ: ਢਿੱਲੋਂ

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਨੂੰ ਇੱਕ ਅਹਿਮ ਮੰਗ ਪੱਤਰ ਭੇਜ ਕੇ ਵੋਟਰ ਸੂਚੀਆਂ ਦੀ ਚੱਲ…

Gold Silver Price : ਫਿੱਕੀ ਪਈ ਸੋਨੇ-ਚਾਂਦੀ ਦੀ ਚਮਕ, ਦਿਨਭਰ ‘ਚ ਟੁੱਟਿਆ 8900 ਰੁਪਏ ਰੇਟ, ਖਰੀਦਦਾਰੀ ਦਾ ਸਹੀ ਮੌਕਾ ਜਾਂ ਕਰਨਾ ਚਾਹੀਦੈ ਇੰਤਜ਼ਾਰ?
15Jul

Gold Silver Price : ਫਿੱਕੀ ਪਈ ਸੋਨੇ-ਚਾਂਦੀ ਦੀ ਚਮਕ, ਦਿਨਭਰ ‘ਚ ਟੁੱਟਿਆ 8900 ਰੁਪਏ ਰੇਟ, ਖਰੀਦਦਾਰੀ ਦਾ ਸਹੀ ਮੌਕਾ ਜਾਂ ਕਰਨਾ ਚਾਹੀਦੈ ਇੰਤਜ਼ਾਰ?

ਸੋਨਾ ਤੇ ਚਾਂਦੀ ਖਰੀਦਣ ਦੀ ਯੋਜਨਾ ਬਣਾਉਣ ਵਾਲਿਆਂ ਲਈ ਇੱਕ ਰਾਹਤ ਭਰੀ ਖ਼ਬਰ ਹੈ। ਰਾਸ਼ਟਰੀ ਰਾਜਧਾਨੀ ਦੇ ਸਰਾਫਾ ਬਾਜ਼ਾਰ ਵਿੱਚ ਮੰਗਲਵਾਰ ਨੂੰ ਸੋਨੇ ਦੀ ਕੀਮਤ ₹700 ਪ੍ਰਤੀ 10 ਗ੍ਰਾਮ ਡਿੱਗ…

More News

Leave a Reply

Your email address will not be published. Required fields are marked *