ਪਰਵਾਸੀ ਹੁਣ ਅਮਰੀਕਾ ’ਚ ਬਣਾ ਰਹੇ ਨਵੀਂ ਪਛਾਣ

ਭਾਰਤੀ-ਅਮਰੀਕੀ ਭਾਈਚਾਰੇ ਨੇ ਨਿਊਯਾਰਕ ਸ਼ਹਿਰ ਦੇ ਮੇਅਰ ਅਹੁਦੇ ਦੀ ਚੋਣ ’ਚ ਜ਼ੋਹਰਾਨ ਮਮਦਾਨੀ ਦੀ ਇਤਿਹਾਸਕ ਜਿੱਤ ਦਾ ਸਵਾਗਤ ਕਰਦਿਆਂ ਕਿਹਾ ਕਿ ਪਰਵਾਸੀ ਹੁਣ ਅਮਰੀਕਾ ’ਚ ਨਵੀਂ ਪਛਾਣ ਬਣਾ ਰਹੇ ਹਨ। ਨਿਊਯਾਰਕ ’ਚ ਵਿਦਿਅਕ ਅਤੇ ਸੱਭਿਆਚਾਰਕ ਜਥੇਬੰਦੀ ‘ਦਿ ਕਲਚਰ ਟ੍ਰੀ’ ਦੀ ਬਾਨੀ ਅਤੇ ਸੀ ਈ ਓ ਅਨੂ ਸਹਿਗਲ ਨੇ ਮਮਦਾਨੀ ਦੀ ਜਿੱਤ ’ਤੇ ਕਿਹਾ ਕਿ ਇੰਝ ਮਹਿਸੂਸ ਹੋਇਆ ਜਿਵੇਂ ਨਵੇਂ ਯੁੱਗ ਦਾ ਪਹੁ ਫੁਟਾਲਾ ਹੋਇਆ ਹੈ। ਉਨ੍ਹਾਂ ਕਿਹਾ ਕਿ ਭਾਰਤੀ ਮੂਲ ਦਾ ਪਹਿਲਾ ਮੇਅਰ ਮਿਲਣ ਮਗਰੋਂ ਸ਼ਹਿਰ ਦੀ ਪਛਾਣ, ਅਪਣੇਪਣ ਅਤੇ ਸੱਤਾ ਨੂੰ ਦੇਖਣ ਦੇ ਨਜ਼ਰੀਏ ’ਚ ਬਦਲਾਅ ਦਿਸ ਰਿਹਾ ਹੈ। ਉਨ੍ਹਾਂ ਕਿਹਾ, ‘‘ਮਮਦਾਨੀ ਦੇ ਭਾਸ਼ਣ ’ਚ ਨਹਿਰੂ ਦਾ ਜ਼ਿਕਰ ਅਤੇ ਫਿਲਮ ‘ਧੂਮ’ ਦੇ ਗੀਤ ਨਾਲ ਸਮਾਰੋਹ ਦੀ ਸਮਾਪਤੀ ਸਾਡੇ ਤਬਕੇ ਲਈ ਅਹਿਮੀਅਤ ਰੱਖਦਾ ਹੈ।’’ ਦੱਖਣ ਏਸ਼ਿਆਈ ਭਾਈਚਾਰੇ ਦੇ ਆਗੂ ਅਤੇ ਨਾਸਾਊ ਕਾਊਂਟੀ ਦੇ ਸਾਬਕਾ ਡਿਪਟੀ ਕੰਪਟਰੋਲਰ ਦਿਲੀਪ ਚੌਹਾਨ ਨੇ ਮਮਦਾਨੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੋ ਰਹੀ ਹੈ ਕਿ ਇਕ ਦੱਖਣ ਏਸ਼ੀਆਈ-ਅਮਰੀਕੀ ਸ਼ਹਿਰ ਦੇ ਵਿਕਾਸ ਲਈ ਕੰਮ ਕਰਨ ਦਾ ਵਾਅਦਾ ਕਰ ਰਿਹਾ ਹੈ।

ਟਰੰਪ ਨੇ ਮਮਦਾਨੀ ਦਾ ਮਖੌਲ ਉਡਾਇਆ

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਨਿਊਯਾਰਕ ਸਿਟੀ ਦੇ ਨਵੇਂ ਚੁਣੇ ਗਏ ਮੇਅਰ ਜ਼ੋਹਰਾਨ ਮਮਦਾਨੀ ਦਾ ਮਖੌਲ ਉਡਾਉਂਦਿਆਂ ਉਨ੍ਹਾਂ ਦਾ ਨਾਮ ਨਹੀਂ ਲਿਆ ਅਤੇ ਨਾਮ ਭੁੱਲਣ ਦਾ ਦਿਖਾਵਾ ਕਰਦਿਆਂ ਕਿਹਾ ‘ਜੋ ਵੀ ਉਨ੍ਹਾਂ ਦਾ ਨਾਮ ਹੈ।’ ਸ੍ਰੀ ਟਰੰਪ ਨੇ ਇਹ ਵੀ ਦਾਅਵਾ ਕੀਤਾ ਕਿ ਚੋਣਾਂ ਤੋਂ ਬਾਅਦ ਹੁਣ ਅਮਰੀਕੀ ਲੋਕਾਂ ਨੂੰ ‘ਕਮਿਊਨਿਜ਼ਮ’ ਅਤੇ ‘ਕਾਮਨ ਸੈਂਸ’ ਵਿੱਚੋਂ ਇਕ ਨੂੰ ਚੁਣਨਾ ਹੋਵੇਗਾ। ਮਿਆਮੀ ’ਚ ਅਮਰੀਕਾ ਬਿਜ਼ਨਸ ਫੋਰਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਜਦੋਂ ਉਹ ਦੂਜੀ ਵਾਰ ਰਾਸ਼ਟਰਪਤੀ ਚੁਣੇ ਗਏ ਸਨ ਤਾਂ ਲੋਕਾਂ ਨੇ ਆਪਣੀ ਖੁਦਮੁਖਤਾਰੀ ਬਹਾਲ ਕੀਤੀ ਸੀ ਪਰ ਮੰਗਲਵਾਰ ਦੀ ਮੇਅਰ ਚੋਣ ਨਾਲ ਉਸ ਦਾ ਕੁਝ ਹਿੱਸਾ ਗੁਆ ਦਿੱਤਾ ਹੈ, ਮਮਦਾਨੀ ਨੇ ਆਪਣਾ ਪਹਿਲਾ ਭਾਸ਼ਣ ਹੀ ਗੁੱਸੇ ਵਾਲਾ ਦਿੱਤਾ ਹੈ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਅਮਰੀਕਾ – ਭਾਰਤ ਟਰੇਡ ਡੀਲ ਕਿਸਾਨੀ ਖੇਤਰ ਲਈ ਬੇਹੱਦ ਘਾਤਕ, ਕੇਂਦਰ ਸਰਕਾਰ ਖੇਤੀ ਉਤਪਾਦਾਂ ਨੂੰ ਡੀਲ ਤੋ ਬਾਹਰ ਰੱਖੇ – ਤਰਸੇਮ ਸਿੰਘ

ਚੰਡੀਗੜ੍ਹ: ਅੱਜ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਵਲੋਂ ਬਾਪੂ ਤਰਸੇਮ ਸਿੰਘ ਖਾਲਸਾ ਅਤੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਸਾਂਝੇ ਬਿਆਨ ਰਾਹੀਂ ਕੇਂਦਰ ਸਰਕਾਰ ਨੂੰ

Read More »

ਐਸਆਈਆਰ ਦੌਰਾਨ ਕਥਿਤ ਬੇਨਿਯਮੀਆਂ ‘ਤੇ ਭਾਜਪਾ ਨੇ ਚੋਣ ਕਮਿਸ਼ਨ ਕੋਲ ਕੀਤੀ ਸ਼ਿਕਾਇਤ: ਢਿੱਲੋਂ

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਨੂੰ ਇੱਕ ਅਹਿਮ ਮੰਗ ਪੱਤਰ ਭੇਜ

Read More »

Gold Silver Price : ਫਿੱਕੀ ਪਈ ਸੋਨੇ-ਚਾਂਦੀ ਦੀ ਚਮਕ, ਦਿਨਭਰ ‘ਚ ਟੁੱਟਿਆ 8900 ਰੁਪਏ ਰੇਟ, ਖਰੀਦਦਾਰੀ ਦਾ ਸਹੀ ਮੌਕਾ ਜਾਂ ਕਰਨਾ ਚਾਹੀਦੈ ਇੰਤਜ਼ਾਰ?

ਸੋਨਾ ਤੇ ਚਾਂਦੀ ਖਰੀਦਣ ਦੀ ਯੋਜਨਾ ਬਣਾਉਣ ਵਾਲਿਆਂ ਲਈ ਇੱਕ ਰਾਹਤ ਭਰੀ ਖ਼ਬਰ ਹੈ। ਰਾਸ਼ਟਰੀ ਰਾਜਧਾਨੀ ਦੇ ਸਰਾਫਾ ਬਾਜ਼ਾਰ ਵਿੱਚ ਮੰਗਲਵਾਰ ਨੂੰ ਸੋਨੇ ਦੀ ਕੀਮਤ

Read More »
ਅਮਰੀਕਾ – ਭਾਰਤ ਟਰੇਡ ਡੀਲ ਕਿਸਾਨੀ ਖੇਤਰ ਲਈ ਬੇਹੱਦ ਘਾਤਕ, ਕੇਂਦਰ ਸਰਕਾਰ ਖੇਤੀ ਉਤਪਾਦਾਂ ਨੂੰ ਡੀਲ ਤੋ ਬਾਹਰ ਰੱਖੇ – ਤਰਸੇਮ ਸਿੰਘ
15Jul

ਅਮਰੀਕਾ – ਭਾਰਤ ਟਰੇਡ ਡੀਲ ਕਿਸਾਨੀ ਖੇਤਰ ਲਈ ਬੇਹੱਦ ਘਾਤਕ, ਕੇਂਦਰ ਸਰਕਾਰ ਖੇਤੀ ਉਤਪਾਦਾਂ ਨੂੰ ਡੀਲ ਤੋ ਬਾਹਰ ਰੱਖੇ – ਤਰਸੇਮ ਸਿੰਘ

ਚੰਡੀਗੜ੍ਹ: ਅੱਜ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਵਲੋਂ ਬਾਪੂ ਤਰਸੇਮ ਸਿੰਘ ਖਾਲਸਾ ਅਤੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਸਾਂਝੇ ਬਿਆਨ ਰਾਹੀਂ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਕੇਂਦਰ…

ਐਸਆਈਆਰ ਦੌਰਾਨ ਕਥਿਤ ਬੇਨਿਯਮੀਆਂ ‘ਤੇ ਭਾਜਪਾ ਨੇ ਚੋਣ ਕਮਿਸ਼ਨ ਕੋਲ ਕੀਤੀ ਸ਼ਿਕਾਇਤ: ਢਿੱਲੋਂ
15Jul

ਐਸਆਈਆਰ ਦੌਰਾਨ ਕਥਿਤ ਬੇਨਿਯਮੀਆਂ ‘ਤੇ ਭਾਜਪਾ ਨੇ ਚੋਣ ਕਮਿਸ਼ਨ ਕੋਲ ਕੀਤੀ ਸ਼ਿਕਾਇਤ: ਢਿੱਲੋਂ

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਨੂੰ ਇੱਕ ਅਹਿਮ ਮੰਗ ਪੱਤਰ ਭੇਜ ਕੇ ਵੋਟਰ ਸੂਚੀਆਂ ਦੀ ਚੱਲ…

Gold Silver Price : ਫਿੱਕੀ ਪਈ ਸੋਨੇ-ਚਾਂਦੀ ਦੀ ਚਮਕ, ਦਿਨਭਰ ‘ਚ ਟੁੱਟਿਆ 8900 ਰੁਪਏ ਰੇਟ, ਖਰੀਦਦਾਰੀ ਦਾ ਸਹੀ ਮੌਕਾ ਜਾਂ ਕਰਨਾ ਚਾਹੀਦੈ ਇੰਤਜ਼ਾਰ?
15Jul

Gold Silver Price : ਫਿੱਕੀ ਪਈ ਸੋਨੇ-ਚਾਂਦੀ ਦੀ ਚਮਕ, ਦਿਨਭਰ ‘ਚ ਟੁੱਟਿਆ 8900 ਰੁਪਏ ਰੇਟ, ਖਰੀਦਦਾਰੀ ਦਾ ਸਹੀ ਮੌਕਾ ਜਾਂ ਕਰਨਾ ਚਾਹੀਦੈ ਇੰਤਜ਼ਾਰ?

ਸੋਨਾ ਤੇ ਚਾਂਦੀ ਖਰੀਦਣ ਦੀ ਯੋਜਨਾ ਬਣਾਉਣ ਵਾਲਿਆਂ ਲਈ ਇੱਕ ਰਾਹਤ ਭਰੀ ਖ਼ਬਰ ਹੈ। ਰਾਸ਼ਟਰੀ ਰਾਜਧਾਨੀ ਦੇ ਸਰਾਫਾ ਬਾਜ਼ਾਰ ਵਿੱਚ ਮੰਗਲਵਾਰ ਨੂੰ ਸੋਨੇ ਦੀ ਕੀਮਤ ₹700 ਪ੍ਰਤੀ 10 ਗ੍ਰਾਮ ਡਿੱਗ…

More News

Leave a Reply

Your email address will not be published. Required fields are marked *