ਪਾਕਿਸਤਾਨੀ ਹਮਲੇ ਵਿੱਚ 12 ਤੋਂ ਵੱਧ ਨਾਗਰਿਕ ਮਾਰੇ ਗਏ: ਅਫਗਾਨ ਤਾਲਿਬਾਨ

ਅਫ਼ਗਾਨਿਸਤਾਨ ਵਿੱਚ ਤਾਜ਼ਾ ਲੜਾਈ ਦੌਰਾਨ ਬੁੱਧਵਾਰ ਨੂੰ ਅਫ਼ਗਾਨ ਅਤੇ ਪਾਕਿਸਤਾਨੀ ਫੌਜਾਂ ਵਿਚਕਾਰ ਮੁੜ ਝੜਪ ਹੋਣ ਕਾਰਨ 12 ਤੋਂ ਵੱਧ ਨਾਗਰਿਕ ਮਾਰੇ ਗਏ। ਤਾਲਿਬਾਨ ਨੇ ਇਹ ਜਾਣਕਾਰੀ ਸਾਂਝੀ ਕੀਤੀ। ਇਸ ਲੜਾਈ ਨਾਲ ਪਿਛਲੇ ਹਫ਼ਤੇ ਦੇ ਅੰਤ ਵਿੱਚ ਦੋਵਾਂ ਦੇਸ਼ਾਂ ਵਿਚਾਲੇ ਹੋਏ ਝਗੜਿਆਂ ਤੋਂ ਬਾਅਦ ਬਣੀ ਨਾਜ਼ੁਕ ਸ਼ਾਂਤੀ ਭੰਗ ਹੋ ਗਈ। ਕਦੇ ਸਹਿਯੋਗੀ ਰਹੇ ਦੱਖਣੀ ਏਸ਼ੀਆਈ ਦੇਸ਼ਾਂ ਵਿਚਕਾਰ ਹਾਲ ਹੀ ਵਿੱਚ ਹੋਏ ਇਸ ਤਣਾਅ ਦੀ ਸ਼ੁਰੂਆਤ ਉਦੋਂ ਹੋਈ ਜਦੋਂ ਇਸਲਾਮਾਬਾਦ ਨੇ ਅਫ਼ਗਾਨ ਤਾਲਿਬਾਨ ਪ੍ਰਸ਼ਾਸਨ ਤੋਂ ਪਾਕਿਸਤਾਨ ਵਿੱਚ ਹਮਲੇ ਵਧਾਉਣ ਵਾਲੇ ਅਤਿਵਾਦੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ।ਤਾਲਿਬਾਨ ਅਫ਼ਗਾਨਿਸਤਾਨ ਵਿੱਚ ਪਾਕਿਸਤਾਨੀ ਅਤਿਵਾਦੀਆਂ ਦੀ ਮੌਜੂਦਗੀ ਤੋਂ ਇਨਕਾਰ ਕਰਦਾ ਹੈ।

ਅਫ਼ਗਾਨ ਤਾਲਿਬਾਨ ਦੇ ਬੁਲਾਰੇ ਜ਼ਬੀਹੁੱਲਾ ਮੁਜਾਹਿਦ ਨੇ ਐਕਸ ’ਤੇ ਕਿਹਾ, ‘‘ਅੱਜ ਸਵੇਰੇ, ਪਾਕਿਸਤਾਨੀ ਫ਼ੌਜਾਂ ਨੇ ਹਮਲੇ ਕੀਤੇ… 12 ਤੋਂ ਵੱਧ ਨਾਗਰਿਕ ਸ਼ਹੀਦ ਹੋ ਗਏ ਅਤੇ 100 ਤੋਂ ਵੱਧ ਜ਼ਖਮੀ ਹੋ ਗਏ।’’

ਤਾਲਿਬਾਨ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੇ ਵੱਡੀ ਗਿਣਤੀ ਵਿੱਚ ਪਾਕਿਸਤਾਨੀ ਫੌਜੀਆਂ ਨੂੰ ਮਾਰਿਆ ਹੈ। ਉਨ੍ਹਾਂ ਦੀਆਂ ਚੌਕੀਆਂ ਅਤੇ ਕੇਂਦਰਾਂ ’ਤੇ ਕਬਜ਼ਾ ਕਰ ਲਿਆ ਹੈ ਅਤੇ ਹਥਿਆਰ ਅਤੇ ਟੈਂਕ ਜ਼ਬਤ ਕਰ ਲਏ ਹਨ।

ਪਾਕਿਸਤਾਨੀ ਅਧਿਕਾਰੀਆਂ ਨੇ ਝੜਪਾਂ ਲਈ ਤਾਲਿਬਾਨ ਨੂੰ ਜ਼ਿੰਮੇਵਾਰ ਠਹਿਰਾਇਆ ਅਤੇ ਕਿਹਾ ਕਿ ਸਰਹੱਦ ਦੇ ਉਨ੍ਹਾਂ ਦੇ ਪਾਸੇ ਚਾਰ ਨਾਗਰਿਕ ਜ਼ਖਮੀ ਹੋਏ ਹਨ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਪੰਜਾਬ ਦੀ ਸਿਆਸਤ ‘ਚ ਘਮਸਾਨ! ਸੁਖਬੀਰ ਬਾਦਲ ਨੇ ਖੋਲ੍ਹੇ ਪੱਤੇ, CM ਮਾਨ ਦੀ ਪਤਨੀ ਤੇ ਪੁਲਿਸ ਅਧਿਕਾਰੀਆਂ ‘ਤੇ ਲਾਏ ਗੰਭੀਰ ਦੋਸ਼; ਰਾਜਪਾਲ ਨੂੰ ਸੌਂਪਿਆ ਮੰਗ ਪੱਤਰ

ਚੰਡੀਗੜ੍ਹ – ਬਲਾਤਕਾਰ ਮਾਮਲੇ ‘ਚ ਪੀੜਤਾਂ ਨੂੰ ਇਨਸਾਫ ਦਿਵਾਉਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ

Read More »

ਭਾਰਤੀਆਂ ਲਈ ਰੁਕ ਸਕਦੀ ਹੈ EB-1 ਗ੍ਰੀਨ ਕਾਰਡ ਪ੍ਰਕਿਰਿਆ, ਟੁੱਟੇਗਾ ਅਮਰੀਕਾ ‘ਚ ਨੌਕਰੀ ਦਾ ਸੁਪਨਾ ?

ਅਮਰੀਕਾ ਨੇ ਆਗਾਹ ਕੀਤਾ ਹੈ ਕਿ ਭਾਰਤੀ ਨਾਗਰਿਕਾਂ ਲਈ ਰੁਜ਼ਗਾਰ ਆਧਾਰਤ ਪਹਿਲੀ ਤਰਜੀਹ (ਈਬੀ-1) ਗ੍ਰੀਨ ਕਾਰਡ ਆਉਣ ਵਾਲੇ ਹਫ਼ਤਿਆਂ ’ਚ ਅਸਥਾਈ ਤੌਰ ’ਤੇ ਉਪਲਬਧ ਨਹੀਂ

Read More »

ਨੇਪਾਲ ’ਚ ਹੜ੍ਹ ਨਾਲ ਤਬਾਹ ਜ਼ਿਲ੍ਹਿਆਂ ’ਚ 20 ਹਜ਼ਾਰ ਘਰ ਬਣਾਉਣ ਦੀ ਚੁਣੌਤੀ, 1259 ਲੋਕਾਂ ਦੀ ਮੌਤ; 7 ਸਤੰਬਰ ਨੂੰ ਮਨਾਇਆ ਜਾਵੇਗਾ ਰਾਸ਼ਟਰੀ ਸੋਗ

ਤਿੱਬਤ ਵਿਚ 26 ਅਗਸਤ ਨੂੰ ਗਲੇਸ਼ੀਅਰ ਟੁੱਟਣ ਕਾਰਨ ਨੇਪਾਲ ਵਿਚ ਆਏ ਹੜ੍ਹ ਦੇ ਨਤੀਜੇ ਵਜੋਂ ਹਜ਼ਾਰਾਂ ਲੋਕ ਬੇਘਰ ਹੋ ਗਏ ਹਨ। ਅਧਿਕਾਰੀਆਂ ਦਾ ਅੰਦਾਜ਼ਾ ਹੈ

Read More »
ਪੰਜਾਬ ਦੀ ਸਿਆਸਤ ‘ਚ ਘਮਸਾਨ! ਸੁਖਬੀਰ ਬਾਦਲ ਨੇ ਖੋਲ੍ਹੇ ਪੱਤੇ, CM ਮਾਨ ਦੀ ਪਤਨੀ ਤੇ ਪੁਲਿਸ ਅਧਿਕਾਰੀਆਂ ‘ਤੇ ਲਾਏ ਗੰਭੀਰ ਦੋਸ਼; ਰਾਜਪਾਲ ਨੂੰ ਸੌਂਪਿਆ ਮੰਗ ਪੱਤਰ
03Sep

ਪੰਜਾਬ ਦੀ ਸਿਆਸਤ ‘ਚ ਘਮਸਾਨ! ਸੁਖਬੀਰ ਬਾਦਲ ਨੇ ਖੋਲ੍ਹੇ ਪੱਤੇ, CM ਮਾਨ ਦੀ ਪਤਨੀ ਤੇ ਪੁਲਿਸ ਅਧਿਕਾਰੀਆਂ ‘ਤੇ ਲਾਏ ਗੰਭੀਰ ਦੋਸ਼; ਰਾਜਪਾਲ ਨੂੰ ਸੌਂਪਿਆ ਮੰਗ ਪੱਤਰ

ਚੰਡੀਗੜ੍ਹ – ਬਲਾਤਕਾਰ ਮਾਮਲੇ ‘ਚ ਪੀੜਤਾਂ ਨੂੰ ਇਨਸਾਫ ਦਿਵਾਉਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ…

ਭਾਰਤੀਆਂ ਲਈ ਰੁਕ ਸਕਦੀ ਹੈ EB-1 ਗ੍ਰੀਨ ਕਾਰਡ ਪ੍ਰਕਿਰਿਆ, ਟੁੱਟੇਗਾ ਅਮਰੀਕਾ ‘ਚ ਨੌਕਰੀ ਦਾ ਸੁਪਨਾ ?
03Sep

ਭਾਰਤੀਆਂ ਲਈ ਰੁਕ ਸਕਦੀ ਹੈ EB-1 ਗ੍ਰੀਨ ਕਾਰਡ ਪ੍ਰਕਿਰਿਆ, ਟੁੱਟੇਗਾ ਅਮਰੀਕਾ ‘ਚ ਨੌਕਰੀ ਦਾ ਸੁਪਨਾ ?

ਅਮਰੀਕਾ ਨੇ ਆਗਾਹ ਕੀਤਾ ਹੈ ਕਿ ਭਾਰਤੀ ਨਾਗਰਿਕਾਂ ਲਈ ਰੁਜ਼ਗਾਰ ਆਧਾਰਤ ਪਹਿਲੀ ਤਰਜੀਹ (ਈਬੀ-1) ਗ੍ਰੀਨ ਕਾਰਡ ਆਉਣ ਵਾਲੇ ਹਫ਼ਤਿਆਂ ’ਚ ਅਸਥਾਈ ਤੌਰ ’ਤੇ ਉਪਲਬਧ ਨਹੀਂ ਹੋ ਸਕੇਗਾ। ਇਸ ਲਈ ਵੱਧ…

ਨੇਪਾਲ ’ਚ ਹੜ੍ਹ ਨਾਲ ਤਬਾਹ ਜ਼ਿਲ੍ਹਿਆਂ ’ਚ 20 ਹਜ਼ਾਰ ਘਰ ਬਣਾਉਣ ਦੀ ਚੁਣੌਤੀ, 1259 ਲੋਕਾਂ ਦੀ ਮੌਤ; 7 ਸਤੰਬਰ ਨੂੰ ਮਨਾਇਆ ਜਾਵੇਗਾ ਰਾਸ਼ਟਰੀ ਸੋਗ
03Sep

ਨੇਪਾਲ ’ਚ ਹੜ੍ਹ ਨਾਲ ਤਬਾਹ ਜ਼ਿਲ੍ਹਿਆਂ ’ਚ 20 ਹਜ਼ਾਰ ਘਰ ਬਣਾਉਣ ਦੀ ਚੁਣੌਤੀ, 1259 ਲੋਕਾਂ ਦੀ ਮੌਤ; 7 ਸਤੰਬਰ ਨੂੰ ਮਨਾਇਆ ਜਾਵੇਗਾ ਰਾਸ਼ਟਰੀ ਸੋਗ

ਤਿੱਬਤ ਵਿਚ 26 ਅਗਸਤ ਨੂੰ ਗਲੇਸ਼ੀਅਰ ਟੁੱਟਣ ਕਾਰਨ ਨੇਪਾਲ ਵਿਚ ਆਏ ਹੜ੍ਹ ਦੇ ਨਤੀਜੇ ਵਜੋਂ ਹਜ਼ਾਰਾਂ ਲੋਕ ਬੇਘਰ ਹੋ ਗਏ ਹਨ। ਅਧਿਕਾਰੀਆਂ ਦਾ ਅੰਦਾਜ਼ਾ ਹੈ ਕਿ ਲੋਕਾਂ ਨੂੰ ਦੁਬਾਰਾ ਵਸਾਉਣ…

More News

Leave a Reply

Your email address will not be published. Required fields are marked *