ਪਾਕਿਸਤਾਨ ਨੇ ਅਫਗਾਨਿਸਤਾਨ ਵਿੱਚ ਅਤਿਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾ ਕੇ ਹਵਾਈ ਹਮਲੇ ਕੀਤੇ: ਰਿਪੋਰਟ

ਪਾਕਿਸਤਾਨ ਨੇ ਅਫਗਾਨਿਸਤਾਨ ਵਿੱਚ ਅਤਿਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾ ਕੇ ਤਾਜ਼ਾ ਹਵਾਈ ਹਮਲੇ ਕੀਤੇ, ਜਿਸ ਨਾਲ ਦੋਵਾਂ ਧਿਰਾਂ ਵਿਚਕਾਰ ਹੋਈ ਨਾਜ਼ੁਕ ਜੰਗਬੰਦੀ ਦੇ ਦੌਰਾਨ ਹੋਣ ਵਾਲੀ ਗੱਲਬਾਤ ’ਤੇ ਸ਼ੰਕਾ ਪੈਦਾ ਹੋ ਗਿਆ ਹੈ।

ਡਾਨ ਨੇ ਸ਼ਨਿਚਰਵਾਰ ਨੂੰ ਰਿਪੋਰਟ ਦਿੱਤੀ ਕਿ ਇਹ ਹਮਲੇ ਉੱਤਰੀ ਵਜ਼ੀਰਿਸਤਾਨ ਵਿੱਚ ਅਤਿਵਾਦੀਆਂ ਵੱਲੋਂ ਫੌਜੀ ਟਿਕਾਣੇ ’ਤੇ ਹਮਲੇ ਤੋਂ ਬਾਅਦ ਕੀਤੇ ਗਏ। ਇਹ ਸਭ ਇਸਲਾਮਾਬਾਦ ਅਤੇ ਕਾਬੁਲ ਵੱਲੋਂ ਆਪਣੀ ਦੋ-ਦਿਨ ਦੀ ਜੰਗਬੰਦੀ ਨੂੰ ਵਧਾਉਣ ਦੇ ਕੁਝ ਘੰਟਿਆਂ ਬਾਅਦ ਵਾਪਰਿਆ ਹੈ।

ਹਾਲਾਂਕਿ ਇਸ ਸਬੰਧੀ ਪਾਕਿਸਤਾਨ ਦੀ ਫੌਜ ਵੱਲੋਂ ਕੋਈ ਬਿਆਨ ਨਹੀਂ ਆਇਆ, ਪਰ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀ.ਟੀ.ਪੀ.) ਦੇ ਹਾਫਿਜ਼ ਗੁਲ ਬਹਾਦਰ ਸਮੂਹ ਨੇ ਮੀਰ ਅਲੀ ਦੇ ਖੱਡੀ ਕਿਲ੍ਹੇ ’ਤੇ ਸ਼ੁੱਕਰਵਾਰ ਸਵੇਰ ਦੇ ਹਮਲੇ ਦੀ ਜ਼ਿੰਮੇਵਾਰੀ ਲਈ ਸੀ। ਅਖਬਾਰ ਨੇ ਦੱਸਿਆ ਕਿ ਪਾਕਿਸਤਾਨ ਨੇ ਸ਼ੁੱਕਰਵਾਰ ਦੇਰ ਰਾਤ ਅੰਗੂਰ ਅੱਡਾ ਖੇਤਰ ਅਤੇ ਅਫਗਾਨਿਸਤਾਨ ਦੇ ਪਕਤਿਕਾ ਸੂਬੇ ਦੇ ਉਰਗੁਨ ਅਤੇ ਬਰਮਲ ਜ਼ਿਲ੍ਹਿਆਂ ਵਿੱਚ ਵੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ, ਜਿਸ ਵਿੱਚ ਕਥਿਤ ਤੌਰ ‘ਤੇ ਦਰਜਨਾਂ ਲੜਾਕੂ ਮਾਰੇ ਗਏ।

ਇਹ ਤਾਜ਼ਾ ਹਮਲੇ ਉਦੋਂ ਹੋਏ ਸਾਹਮਣੇ ਆਏ ਹਨ ਜਦੋਂ ਦੋਵਾਂ ਦੇਸ਼ਾਂ ਦੇ ਨੁਮਾਇੰਦਿਆਂ ਦੇ ਦੋਹਾ ਵਿੱਚ ਮਿਲਣ ਦੀ ਉਮੀਦ ਸੀ, ਜਿੱਥੇ ਕਤਰ ਸਰਕਾਰ ਵੱਲੋਂ ਵਿਚੋਲਗੀ ਲਈ ਯਤਨ ਕੀਤੇ ਜਾਣੇ ਹਨ।

ਪਾਕਿਸਤਾਨ ਦੇ ਵਿਦੇਸ਼ ਦਫਤਰ ਨੇ ਇਸ ਮਾਮਲੇ ‘ਤੇ ਕੋਈ ਟਿੱਪਣੀ ਨਹੀਂ ਕੀਤੀ, ਪਰ ਕੌਮੀ ਸੁਰੱਖਿਆ ਸਲਾਹਕਾਰ ਅਤੇ ਆਈ.ਐੱਸ.ਆਈ. ਮੁਖੀ ਲੈਫਟੀਨੈਂਟ ਜਨਰਲ ਅਸੀਮ ਮਲਿਕ ਅਤੇ ਵਿਦੇਸ਼ ਮੰਤਰੀ ਇਸਹਾਕ ਡਾਰ ਵਿਚਕਾਰ ਦੇਰ ਸ਼ਾਮ ਹੋਈ ਮੀਟਿੰਗ ਨੇ ਸੰਕੇਤ ਦਿੱਤਾ ਕਿ ਜਨਰਲ ਮਲਿਕ ਦੋਹਾ ਦੀ ਯਾਤਰਾ ਕਰ ਸਕਦੇ ਹਨ। 

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ

 ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਕ ਅਪਰਾਧਿਕ ਮਾਮਲੇ ’ਚ ਗਵਾਹੀ ਲਈ ਵਾਰ-ਵਾਰ ਹੇਠਲੀ ਅਦਾਲਤ ’ਚ ਪੇਸ਼ ਨਾ ਹੋਣ ਵਾਲੇ ਪੰਜਾਬ ਪੁਲਿਸ ਦੇ ਸਹਾਇਕ

Read More »

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?

ਨੇਪਾਲ ਦੇ ਰਾਸੁਵਾ ਅਤੇ ਨੁਵਾਕੋਟ ਜ਼ਿਲ੍ਹਿਆਂ ਵਿੱਚ 26 ਅਗਸਤ ਨੂੰ ਭੋਟੇਕੋਸ਼ੀ ਦਰਿਆ ਵਿੱਚ ਆਏ ਭਿਆਨਕ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਸਵੇਰੇ-ਸਵੇਰੇ ਆਈ ਇਸ ਕੁਦਰਤੀ

Read More »

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ

ਲਾਗੋਸ। ਸ਼ੁੱਕਰਵਾਰ ਨੂੰ ਨਾਈਜੀਰੀਆ ਦੇ ਇੱਕ ਵਾਤਾਵਰਣ ਸਮੂਹ ਨੇ ਦਾਅਵਾ ਕੀਤਾ ਕਿ ਤੇਲ ਪਾਈਪਲਾਈਨ ਤੋਂ ਤੇਲ ਚੁਰਾਉਣ ਦੀ ਕੋਸ਼ਿਸ਼ ਦੌਰਾਨ ਜ਼ਹਿਰੀਲੀ ਗੈਸ ਦੀ ਚਪੇਟ ਵਿੱਚ ਆਉਣ

Read More »
ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ
04Sep

ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ

 ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਕ ਅਪਰਾਧਿਕ ਮਾਮਲੇ ’ਚ ਗਵਾਹੀ ਲਈ ਵਾਰ-ਵਾਰ ਹੇਠਲੀ ਅਦਾਲਤ ’ਚ ਪੇਸ਼ ਨਾ ਹੋਣ ਵਾਲੇ ਪੰਜਾਬ ਪੁਲਿਸ ਦੇ ਸਹਾਇਕ ਸਬ-ਇੰਸਪੈਕਟਰ (ਏਐੱਸਆਈ) ਹਰਜਿੰਦਰ ਸਿੰਘ ਦੇ…

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?
04Sep

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?

ਨੇਪਾਲ ਦੇ ਰਾਸੁਵਾ ਅਤੇ ਨੁਵਾਕੋਟ ਜ਼ਿਲ੍ਹਿਆਂ ਵਿੱਚ 26 ਅਗਸਤ ਨੂੰ ਭੋਟੇਕੋਸ਼ੀ ਦਰਿਆ ਵਿੱਚ ਆਏ ਭਿਆਨਕ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਸਵੇਰੇ-ਸਵੇਰੇ ਆਈ ਇਸ ਕੁਦਰਤੀ ਆਫ਼ਤ ਨੇ ਰਿਹਾਇਸ਼ੀ ਇਲਾਕਿਆਂ ਦੇ…

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ
04Sep

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ

ਲਾਗੋਸ। ਸ਼ੁੱਕਰਵਾਰ ਨੂੰ ਨਾਈਜੀਰੀਆ ਦੇ ਇੱਕ ਵਾਤਾਵਰਣ ਸਮੂਹ ਨੇ ਦਾਅਵਾ ਕੀਤਾ ਕਿ ਤੇਲ ਪਾਈਪਲਾਈਨ ਤੋਂ ਤੇਲ ਚੁਰਾਉਣ ਦੀ ਕੋਸ਼ਿਸ਼ ਦੌਰਾਨ ਜ਼ਹਿਰੀਲੀ ਗੈਸ ਦੀ ਚਪੇਟ ਵਿੱਚ ਆਉਣ ਨਾਲ ਘੱਟੋ-ਘੱਟ 37 ਲੋਕਾਂ ਦੀ…

More News

Leave a Reply

Your email address will not be published. Required fields are marked *