ਪਾਕਿ ਨੇ ਮੁੜ ਅਲਾਪਿਆ ਕਸ਼ਮੀਰ ਦਾ ਰਾਗ

ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਅਤੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਅੱਜ ਕਸ਼ਮੀਰੀ ਲੋਕਾਂ ਦੇ ‘ਆਤਮ-ਨਿਰਣੇ ਦੇ ਅਧਿਕਾਰ ਲਈ ਫ਼ੈਸਲਾਕੁਨ ਸੰਘਰਸ਼’ ਵਿੱਚ ਪਾਕਿਸਤਾਨ ਦੀ ਅਟੁੱਟ ਹਮਾਇਤ ਦਾ ਅਹਿਦ ਦੁਹਰਾਇਆ। ਮੁਲਕ ਦੀ ਸਿਖਰਲੀ ਸਿਆਸੀ ਲੀਡਰਸ਼ਿਪ ਨੇ 27 ਅਕਤੂਬਰ ਲਈ ਸੁਨੇਹੇ ਜਾਰੀ ਕੀਤੇ, ਜਿਸ ਨੂੰ ਪਾਕਿਸਤਾਨ ਵੱਲੋਂ 1947 ਵਿੱਚ ਭਾਰਤੀ ਫੌਜ ਦੇ ਕਸ਼ਮੀਰ ’ਤੇ ਕਥਿਤ ਹਮਲੇ ਵਿਰੁੱਧ ‘ਕਾਲੇ ਦਿਨ’ ਵਜੋਂ ਮਨਾਇਆ ਜਾਂਦਾ ਹੈ।

ਰਾਸ਼ਟਰਪਤੀ ਜ਼ਰਦਾਰੀ ਨੇ ਆਪਣੇ ਸੁਨੇਹੇ ਵਿੱਚ 5 ਅਗਸਤ 2019 ਦੇ ਭਾਰਤ ਦੇ ਕਥਿਤ ‘ਇੱਕ-ਪਾਸੜ ਅਤੇ ਗੈਰ-ਕਾਨੂੰਨੀ’ ਕਦਮਾਂ ਦੀ ਨਿਖੇਧੀ ਕੀਤੀ, ਜਿਨ੍ਹਾਂ ਦਾ ਉਦੇਸ਼ ‘ਕਸ਼ਮੀਰ ਦੀ ਸਥਿਤੀ ਨੂੰ ਬਦਲਣਾ’ ਸੀ ਅਤੇ ਅੰਤਰਰਾਸ਼ਟਰੀ ਭਾਈਚਾਰੇ ਤੇ ਖਾਸ ਤੌਰ ’ਤੇ ਸੰਯੁਕਤ ਰਾਸ਼ਟਰ ਨੂੰ ‘ਮਨੁੱਖੀ ਅਧਿਕਾਰਾਂ ਦੀ ਗੰਭੀਰ ਉਲੰਘਣਾ’ ਲਈ ਭਾਰਤ ਨੂੰ ਜਵਾਬਦੇਹ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਸੰਯੁਕਤ ਰਾਸ਼ਟਰ ਤੋਂ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਦੇ ਮਤਿਆਂ ਨੂੰ ਲਾਗੂ ਕਰਨਾ ਯਕੀਨੀ ਬਣਾਉਣ ਦੀ ਵੀ ਅਪੀਲ ਕੀਤੀ। ਆਪਣੇ ਸੁਨੇਹੇ ਵਿੱਚ ਪ੍ਰਧਾਨ ਮੰਤਰੀ ਸ਼ਰੀਫ਼ ਨੇ ਕਿਹਾ ਕਿ ਭਾਰਤ ਕਸ਼ਮੀਰੀ ਲੋਕਾਂ ਨੂੰ ਉਨ੍ਹਾਂ ਦੇ ਖੁਦ ਫ਼ੈਸਲਾ ਲੈਣ ਦੇ ਅਧਿਕਾਰ ਤੋਂ ਵਾਂਝੇ ਕਰਨਾ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਕਸ਼ਮੀਰੀ ਲੋਕ ਆਪਣੇ ਸੰਘਰਸ਼ ਵਿੱਚ ਇਕੱਲੇ ਨਹੀਂ ਹਨ, ਕਿਉਂਕਿ 24 ਕਰੋੜ ਪਾਕਿਸਤਾਨੀ ਉਨ੍ਹਾਂ ਨਾਲ ਖੜ੍ਹੇ ਹਨ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ

 ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਕ ਅਪਰਾਧਿਕ ਮਾਮਲੇ ’ਚ ਗਵਾਹੀ ਲਈ ਵਾਰ-ਵਾਰ ਹੇਠਲੀ ਅਦਾਲਤ ’ਚ ਪੇਸ਼ ਨਾ ਹੋਣ ਵਾਲੇ ਪੰਜਾਬ ਪੁਲਿਸ ਦੇ ਸਹਾਇਕ

Read More »

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?

ਨੇਪਾਲ ਦੇ ਰਾਸੁਵਾ ਅਤੇ ਨੁਵਾਕੋਟ ਜ਼ਿਲ੍ਹਿਆਂ ਵਿੱਚ 26 ਅਗਸਤ ਨੂੰ ਭੋਟੇਕੋਸ਼ੀ ਦਰਿਆ ਵਿੱਚ ਆਏ ਭਿਆਨਕ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਸਵੇਰੇ-ਸਵੇਰੇ ਆਈ ਇਸ ਕੁਦਰਤੀ

Read More »

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ

ਲਾਗੋਸ। ਸ਼ੁੱਕਰਵਾਰ ਨੂੰ ਨਾਈਜੀਰੀਆ ਦੇ ਇੱਕ ਵਾਤਾਵਰਣ ਸਮੂਹ ਨੇ ਦਾਅਵਾ ਕੀਤਾ ਕਿ ਤੇਲ ਪਾਈਪਲਾਈਨ ਤੋਂ ਤੇਲ ਚੁਰਾਉਣ ਦੀ ਕੋਸ਼ਿਸ਼ ਦੌਰਾਨ ਜ਼ਹਿਰੀਲੀ ਗੈਸ ਦੀ ਚਪੇਟ ਵਿੱਚ ਆਉਣ

Read More »
ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ
04Sep

ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ

 ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਕ ਅਪਰਾਧਿਕ ਮਾਮਲੇ ’ਚ ਗਵਾਹੀ ਲਈ ਵਾਰ-ਵਾਰ ਹੇਠਲੀ ਅਦਾਲਤ ’ਚ ਪੇਸ਼ ਨਾ ਹੋਣ ਵਾਲੇ ਪੰਜਾਬ ਪੁਲਿਸ ਦੇ ਸਹਾਇਕ ਸਬ-ਇੰਸਪੈਕਟਰ (ਏਐੱਸਆਈ) ਹਰਜਿੰਦਰ ਸਿੰਘ ਦੇ…

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?
04Sep

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?

ਨੇਪਾਲ ਦੇ ਰਾਸੁਵਾ ਅਤੇ ਨੁਵਾਕੋਟ ਜ਼ਿਲ੍ਹਿਆਂ ਵਿੱਚ 26 ਅਗਸਤ ਨੂੰ ਭੋਟੇਕੋਸ਼ੀ ਦਰਿਆ ਵਿੱਚ ਆਏ ਭਿਆਨਕ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਸਵੇਰੇ-ਸਵੇਰੇ ਆਈ ਇਸ ਕੁਦਰਤੀ ਆਫ਼ਤ ਨੇ ਰਿਹਾਇਸ਼ੀ ਇਲਾਕਿਆਂ ਦੇ…

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ
04Sep

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ

ਲਾਗੋਸ। ਸ਼ੁੱਕਰਵਾਰ ਨੂੰ ਨਾਈਜੀਰੀਆ ਦੇ ਇੱਕ ਵਾਤਾਵਰਣ ਸਮੂਹ ਨੇ ਦਾਅਵਾ ਕੀਤਾ ਕਿ ਤੇਲ ਪਾਈਪਲਾਈਨ ਤੋਂ ਤੇਲ ਚੁਰਾਉਣ ਦੀ ਕੋਸ਼ਿਸ਼ ਦੌਰਾਨ ਜ਼ਹਿਰੀਲੀ ਗੈਸ ਦੀ ਚਪੇਟ ਵਿੱਚ ਆਉਣ ਨਾਲ ਘੱਟੋ-ਘੱਟ 37 ਲੋਕਾਂ ਦੀ…

More News

Leave a Reply

Your email address will not be published. Required fields are marked *