ਪਾਵਨ ਸਰੂਪ: ਸਰਕਾਰ ਤੇ ਸ਼੍ਰੋਮਣੀ ਕਮੇਟੀ ਵਿਚਾਲੇ ਤਣਾਅ ਬਰਕਰਾਰ

ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚਾਲੇ ਤਣਾਅ ਬਰਕਰਾਰ ਹੈ। ਅੱਜ ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਨੇ ਦਾਅਵਾ ਕੀਤਾ ਕਿ ਉਹ ਪਾਵਨ ਸਰੂਪਾਂ ਦੇ ਮਾਮਲੇ ਦੀ ਜਾਂਚ ਵਾਸਤੇ ਬਣੀ ਵਿਸ਼ੇਸ਼ ਜਾਂਚ ਟੀਮ (ਸਿਟ) ਨੂੰ ਰਿਕਾਰਡ ਦੇਣ ਲਈ ਤਿਆਰ ਹੈ ਪਰ ਹੁਣ ਤੱਕ ਸਿਟ ਵੱਲੋਂ ਰਿਕਾਰਡ ਲੈਣ ਲਈ ਕੋਈ ਹੁੰਗਾਰਾ ਨਹੀਂ ਭਰਿਆ ਗਿਆ। ਦੂਜੇ ਪਾਸੇ ਸਰਕਾਰ ਨੇ ਅੱਜ ਹਾਈ ਕੋਰਟ ਵਿੱਚ ਆਖਿਆ ਕਿ ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਲੋੜੀਂਦਾ ਰਿਕਾਰਡ ਨਹੀਂ ਦਿੱਤਾ ਗਿਆ।

ਸ਼੍ੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਸਿਟ ਦੇ ਮੁਖੀ ਅਤੇ ਹੋਰਨਾਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਅੰਮ੍ਰਿਤਸਰ ਦਫ਼ਤਰ ਅਤੇ ਚੰਡੀਗੜ੍ਹ ਦਫ਼ਤਰ ਵਿੱਚ ਪਹੁੰਚ ਕਰ ਕੇ ਰਿਕਾਰਡ ਮੰਗਿਆ ਗਿਆ ਸੀ। ਇਸ ਮਾਮਲੇ ਦੀ ਜਾਂਚ ਵਾਸਤੇ ਜਿਸ ਤਰ੍ਹਾਂ ਦਾ ਵੀ ਰਿਕਾਰਡ ਮੰਗਿਆ ਗਿਆ ਸੀ, ਉਸ ਨੂੰ ਤਿਆਰ ਕੀਤਾ ਗਿਆ ਹੈ। ਇਸ ਤੋਂ ਬਾਅਦ ਉਨ੍ਹਾਂ ਸਿਟ ਦੇ ਮੁਖੀ, ਸਿਟ ਦੀ ਨਿਗਰਾਨੀ ਕਰ ਰਹੇ ਅੰਮ੍ਰਿਤਸਰ ਦੇ ਪੁਲੀਸ ਕਮਿਸ਼ਨਰ ਅਤੇ ਸਿਟ ਦੇ ਮੈਂਬਰ ਸਮੇਤ ਤਿੰਨਾਂ ਨੂੰ ਇਸ ਬਾਰੇ ਫੋਨ ’ਤੇ ਜਾਣਕਾਰੀ ਦਿੱਤੀ ਸੀ। ਇਨ੍ਹਾਂ ਸਾਰੇ ਅਧਿਕਾਰੀਆਂ ਨੂੰ 27, 28, 29 ਜਨਵਰੀ ਨੂੰ ਕਿਸੇ ਵੀ ਦਿਨ ਚੰਡੀਗੜ੍ਹ ਦਫ਼ਤਰ ਵਿੱਚ ਰਿਕਾਰਡ ਲੈਣ ਵਾਸਤੇ ਪੇਸ਼ਕਸ਼ ਕੀਤੀ ਸੀ ਪਰ ਇਨ੍ਹਾਂ ਵੱਲੋਂ ਕੋਈ ਹੁੰਗਾਰਾ ਨਹੀਂ ਦਿੱਤਾ ਗਿਆ। ਸ਼੍ੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਆਖਿਆ ਕਿ ਇਸ ਮਾਮਲੇ ਵਿੱਚ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕੀਤੇ ਹੁਕਮ ਮੁਤਾਬਕ ਸਿੱਖ ਸੰਸਥਾ ਵੱਲੋਂ ਜਾਂਚ ਟੀਮ ਨੂੰ ਬਣਦਾ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਸ਼੍ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹੁਕਮ ਦਿੱਤਾ ਸੀ ਕਿ ਇਸ ਸਬੰਧੀ ਰਿਕਾਰਡ ਸ਼੍ਰੋਮਣੀ ਕਮੇਟੀ ਦੇ ਚੰਡੀਗੜ੍ਹ ਸਥਿਤ ਦਫ਼ਤਰ ਵਿੱਚ ਸਿੱਖ ਸੰਸਥਾ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਨਿਗਰਾਨੀ ਹੇਠ ਸਿਟ ਨੂੰ ਸੌਂਪਿਆ ਜਾਵੇ। ਸਿਟ ਵੱਲੋਂ ਕੁੱਲ 20 ਨੁਕਤਿਆਂ ’ਤੇ ਰਿਕਾਰਡ ਦੀ ਮੰਗ ਕੀਤੀ ਗਈ ਹੈ। ਇਸ ਮਾਮਲੇ ਵਿੱਚ ਸਿਟ ਵੱਲੋਂ ਹੁਣ ਤੱਕ ਨਾਮਜ਼ਦ ਕੀਤੇ 16 ਵਿਅਕਤੀਆਂ ’ਚੋਂ ਦੋ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਕੁਝ ਵਿਅਕਤੀਆਂ ਵੱਲੋਂ ਹਾਈ ਕੋਰਟ ਵਿੱਚ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਹੋਈ ਹੈ ਜਿਸ ਦੀ ਅੱਜ ਸੁਣਵਾਈ ਵੀ ਹੋਈ। ਨਾਮਜ਼ਦ ਵਿਅਕਤੀਆਂ ’ਚੋਂ ਦੋ ਦੀ ਮੌਤ ਹੋ ਚੁੱਕੀ ਹੈ ਅਤੇ ਕੁਝ ਵਿਦੇਸ਼ ਵਿੱਚ ਹਨ।

ਇਸ ਮਾਮਲੇ ਵਿੱਚ ਕੁਝ ਦਿਨ ਪਹਿਲਾਂ ਮੁੱਖ ਮੰਤਰੀ ਨੇ ਐਲਾਨ ਕੀਤਾ ਸੀ ਕਿ 169 ਸਰੂਪ ਮਿਲੇ ਹਨ, ਜਿਨ੍ਹਾਂ ’ਚੋਂ 100 ਤੋਂ ਵੱਧ ਸਰੂਪਾਂ ਦਾ ਕੋਈ ਰਿਕਾਰਡ ਨਹੀਂ ਹੈ ਪਰ ਸਿਟ ਇਸ ਮਾਮਲੇ ਵਿੱਚ ਹੁਣ ਤੱਕ ਇਹ ਸਾਬਤ ਨਹੀਂ ਕਰ ਸਕੀ ਕਿ ਕੀ ਇਹ 328 ਪਾਵਨ ਸਰੂਪਾਂ ਨਾਲ ਸਬੰਧਤ ਸਰੂਪ ਹਨ। 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਦਾ ਮਾਮਲਾ ਪੁਲੀਸ ਵੱਲੋਂ ਸੱਤ ਨਵੰਬਰ ਨੂੰ ਸਿੱਖ ਸਦਭਾਵਨਾ ਦਲ ਦੇ ਮੁਖੀ ਬਲਦੇਵ ਸਿੰਘ ਵਡਾਲਾ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਸੀ।

ਮਾਮਲੇ ਵਿੱਚ ਸਰਕਾਰ ’ਤੇ ਸਿਆਸਤ ਦੇ ਦੋਸ਼

ਸ਼੍ੋਮਣੀ ਕਮੇਟੀ ਦੇ ਲੀਗਲ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ ਨੇ ਮਾਮਲੇ ਵਿੱਚ ਸਰਕਾਰ ’ਤੇ ਸਿਆਸਤ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ 12 ਜਨਵਰੀ ਨੂੰ ਕਾਰਜਕਾਰੀ ਜਥੇਦਾਰ ਵੱਲੋਂ ਸਿਟ ਨੂੰ ਸਹਿਯੋਗ ਕਰਨ ਦੇ ਦਿੱਤੇ ਗਏ ਹੁਕਮ ਤੋਂ ਬਾਅਦ 13 ਜਨਵਰੀ ਨੂੰ ਸਿਟ ਵੱਲੋਂ ਲਿਖਤੀ ਰੂਪ ਵਿੱਚ ਰਿਕਾਰਡ ਦੀ ਮੰਗ ਕੀਤੀ ਗਈ ਸੀ। ਸ਼੍ੋਮਣੀ ਕਮੇਟੀ ਵੱਲੋਂ ਇਸ ਰਿਕਾਰਡ ਨੂੰ ਦੇਣ ਵਾਸਤੇ ਤਿਆਰ ਕਰਕੇ ਰੱਖਿਆ ਗਿਆ ਸੀ ਅਤੇ ਇਸ ਸਬੰਧ ਵਿੱਚ ਸਿਟ ਦੇ ਮੁਖੀ ਤੋਂ ਲੈ ਕੇ ਮੈਂਬਰ ਤੱਕ ਨੂੰ ਰਿਕਾਰਡ ਲੈਣ ਵਾਸਤੇ ਆਖਿਆ ਗਿਆ ਪਰ ਉਨ੍ਹਾਂ ਨੇ ਕੋਈ ਜਵਾਬ ਨਹੀਂ ਦਿੱਤਾ। 26 ਜਨਵਰੀ ਨੂੰ ਇਸ ਸਬੰਧ ਵਿੱਚ ਪੱਤਰ ਵੀ ਭੇਜਿਆ ਗਿਆ ਹੈ ਪਰ ਅੱਜ ਸਰਕਾਰ ਵੱਲੋਂ ਅਦਾਲਤ ਵਿੱਚ ਇਸ ਸਬੰਧੀ ਦਿੱਤੇ ਗਏ ਜਵਾਬ ਤੋਂ ਹੈਰਾਨੀ ਹੋਈ ਹੈ।

ਉਨ੍ਹਾਂ ਆਖਿਆ ਇਸ ਮਾਮਲੇ ਵਿੱਚ ਅਗਲੀ ਸੁਣਵਾਈ 30 ਜਨਵਰੀ ਨੂੰ ਹੈ ਅਤੇ ਸਿੱਟ ਇਸ ਤੋਂ ਪਹਿਲਾਂ 27, 28, 29 ਜਨਵਰੀ ਨੂੰ ਕਿਸੇ ਵੀ ਦਿਨ ਇਹ ਰਿਕਾਰਡ ਸ਼੍ੋਮਣੀ ਕਮੇਟੀ ਦੇ ਚੰਡੀਗੜ੍ਹ ਸਥਿਤ ਦਫ਼ਤਰ ਤੋਂ ਲੈ ਸਕਦੀ ਹੈ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਮੁਜਤਬਾ ਦਾ ਅਮਰੀਕਾ-ਇਜ਼ਰਾਈਲ ਖ਼ਿਲਾਫ਼ ਸਖ਼ਤ ਰੁਖ਼

ਇਰਾਨ ਦੇ ਨਵੇਂ ਸੁਪਰੀਮ ਆਗੂ ਆਇਤੁੱਲਾ ਮੁਜਤਬਾ ਖਮੇਨੇਈ ਨੇ ਜੰਗ ਦੌਰਾਨ ਸਖ਼ਤ ਰੁਖ਼ ਅਪਣਾਉਂਦਿਆਂ ਪਲੇਠਾ ਬਿਆਨ ਜਾਰੀ ਕਰਦਿਆਂ ਗੁਆਂਢੀ ਅਰਬ ਮੁਲਕਾਂ ’ਚ ਅਮਰੀਕੀ ਟਿਕਾਣਿਆਂ ’ਤੇ

Read More »

ਚੀਨ ’ਚ ਘੱਟਗਿਣਤੀ ਭਾਈਚਾਰਿਆਂ ਲਈ ਮੰਦਾਰਿਨ ਭਾਸ਼ਾ ਲਾਜ਼ਮੀ

ਚੀਨ ਦੀ ਸੰਸਦ ਨੇ ਅੱਜ ਆਪਣਾ ਸਾਲਾਨਾ ਸੈਸ਼ਨ ਮੁਕੰਮਲ ਕਰਦਿਆਂ ਕਈ ਕਾਨੂੰਨਾਂ ਨੂੰ ਮਨਜ਼ੂਰੀ ਦਿੱਤੀ ਹੈ ਜਿਨ੍ਹਾਂ ’ਚ ਦੇਸ਼ ਦੇ ਅਰਥਚਾਰੇ ਦੀ ਮੰਦੀ ਨੂੰ ਰੋਕਣ

Read More »
ਹਰਮੁਜ਼ ਮਾਰਗ ਰਾਹੀਂ ਕੱਚਾ ਤੇਲ ਮੁੰਬਈ ਪੁੱਜਿਆ
12Mar

ਹਰਮੁਜ਼ ਮਾਰਗ ਰਾਹੀਂ ਕੱਚਾ ਤੇਲ ਮੁੰਬਈ ਪੁੱਜਿਆ

ਜੰਗ ਦਾ ਅਖਾੜਾ ਬਣੇ ਹਰਮੁਜ਼ ਜਲ ਮਾਰਗ ਰਾਹੀਂ ਲਾਈਬੇਰੀਆ ਦੇ ਝੰਡੇ ਵਾਲਾ ਬੇੜਾ ਸ਼ੇਨਲੌਂਗ ਸੁਏਜ਼ਮੈਕਸ ਸਾਊਦੀ ਅਰਬ ਤੋਂ ਕੱਚਾ ਤੇਲ ਲੈ ਕੇ ਮੁੰਬਈ ਬੰਦਰਗਾਹ ’ਤੇ ਪਹੁੰਚ ਗਿਆ ਹੈ। ਅਮਰੀਕਾ-ਇਜ਼ਰਾਈਲ ਅਤੇ…

ਮੁਜਤਬਾ ਦਾ ਅਮਰੀਕਾ-ਇਜ਼ਰਾਈਲ ਖ਼ਿਲਾਫ਼ ਸਖ਼ਤ ਰੁਖ਼
12Mar

ਮੁਜਤਬਾ ਦਾ ਅਮਰੀਕਾ-ਇਜ਼ਰਾਈਲ ਖ਼ਿਲਾਫ਼ ਸਖ਼ਤ ਰੁਖ਼

ਇਰਾਨ ਦੇ ਨਵੇਂ ਸੁਪਰੀਮ ਆਗੂ ਆਇਤੁੱਲਾ ਮੁਜਤਬਾ ਖਮੇਨੇਈ ਨੇ ਜੰਗ ਦੌਰਾਨ ਸਖ਼ਤ ਰੁਖ਼ ਅਪਣਾਉਂਦਿਆਂ ਪਲੇਠਾ ਬਿਆਨ ਜਾਰੀ ਕਰਦਿਆਂ ਗੁਆਂਢੀ ਅਰਬ ਮੁਲਕਾਂ ’ਚ ਅਮਰੀਕੀ ਟਿਕਾਣਿਆਂ ’ਤੇ ਹਮਲੇ ਜਾਰੀ ਰੱਖਣ ਦਾ ਅਹਿਦ…

ਚੀਨ ’ਚ ਘੱਟਗਿਣਤੀ ਭਾਈਚਾਰਿਆਂ ਲਈ ਮੰਦਾਰਿਨ ਭਾਸ਼ਾ ਲਾਜ਼ਮੀ
12Mar

ਚੀਨ ’ਚ ਘੱਟਗਿਣਤੀ ਭਾਈਚਾਰਿਆਂ ਲਈ ਮੰਦਾਰਿਨ ਭਾਸ਼ਾ ਲਾਜ਼ਮੀ

ਚੀਨ ਦੀ ਸੰਸਦ ਨੇ ਅੱਜ ਆਪਣਾ ਸਾਲਾਨਾ ਸੈਸ਼ਨ ਮੁਕੰਮਲ ਕਰਦਿਆਂ ਕਈ ਕਾਨੂੰਨਾਂ ਨੂੰ ਮਨਜ਼ੂਰੀ ਦਿੱਤੀ ਹੈ ਜਿਨ੍ਹਾਂ ’ਚ ਦੇਸ਼ ਦੇ ਅਰਥਚਾਰੇ ਦੀ ਮੰਦੀ ਨੂੰ ਰੋਕਣ ਲਈ ਨਵੀਂ ਪੰਜ ਸਾਲਾ ਯੋਜਨਾ,…