ਪ੍ਰਕਾਸ਼ ਪੁਰਬ ਮਨਾਉਣ ਲਈ 2000 ਤੋਂ ਵੱਧ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਵਾਸਤੇ ਸਿੱਖ ਸ਼ਰਧਾਲੂਆਂ ਦਾ ਇੱਕ ਵੱਡਾ ਜੱਥਾ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫਤਰ ਤੋਂ ਪਾਕਿਸਤਾਨ ਸਥਿਤ ਗੁਰੂਧਾਮਾਂ ਦੀ ਯਾਤਰਾ ਵਾਸਤੇ ਰਵਾਨਾ ਹੋਇਆ ਹੈ। ਇਸ ਜੱਥੇ ਨਾਲ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੀ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਗਏ ਹਨ। ਦੱਸ ਦੇਈਏ ਕਿ ਪਹਿਲਗਾਮ ਦਹਿਸ਼ਤੀ ਹਮਲੇ ਤੇ Operation Sindoor ਮਗਰੋਂ ਇਹ ਪਹਿਲਾ ਸਿੱਖ ਜਥਾ ਹੈ ਜਿਸ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਦਿੱਤੀ ਗਈ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ 5 ਨਵੰਬਰ ਨੂੰ ਹੈ। ਇਸ ਸਾਲ ਕੇਂਦਰ ਸਰਕਾਰ ਨੇ ਸਿਰਫ਼ ਭਾਰਤੀ ਨਾਗਰਿਕਾਂ ਨੂੰ ਹੀ ਜਥੇ ਦਾ ਹਿੱਸਾ ਬਣਨ ਦੀ ਇਜਾਜ਼ਤ ਦਿੱਤੀ ਹੈ। ਇਸ ਤੋਂ ਪਹਿਲਾਂ, ਗੈਰ-ਨਿਵਾਸੀ ਭਾਰਤੀਆਂ (ਐਨਆਰਆਈ) ਨੂੰ ਵੀ ਯਾਤਰਾ ਵਿੱਚ ਸ਼ਾਮਲ ਹੋਣ ਦੀ ਖੁੱਲ੍ਹ ਸੀ। ਦੱਸਣ ਯੋਗ ਹੈ ਕਿ ਪਹਿਲਗਾਮ ਵਿੱਚ ਹੋਏ ਦਹਿਸ਼ਤੀ ਹਮਲੇ ਅਤੇ ਆਪਰੇਸ਼ਨ ਸਿੰਧੂਰ ਤੋਂ ਬਾਅਦ ਇਹ ਪਹਿਲਾ ਸਿੱਖ ਸ਼ਰਧਾਲੂਆਂ ਦਾ ਜੱਥਾ ਹੈ, ਜਿਸ ਨੂੰ ਭਾਰਤ ਸਰਕਾਰ ਵੱਲੋਂ ਪਾਕਿਸਤਾਨ ਜਾਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਹੁਣ ਤੱਕ ਅਟਾਰੀ-ਵਾਹਗਾ ਸਰਹੱਦ ਰਸਤੇ ਆਵਾਜਾਈ, ਵਪਾਰ ਅਤੇ ਹੋਰ ਗਤੀਵਿਧੀਆਂ ਬੰਦ ਸਨ। ਲਗਪਗ 2000 ਤੋਂ ਵੱਧ ਸਿੱਖ ਸ਼ਰਧਾਲੂਆਂ ਦਾ ਇਹ ਜੱਥਾ ਅਟਾਰੀ ਵਾਹਗਾ ਸਰਹੱਦ ਰਸਤੇ ਸੜਕ ਮਾਰਗ ਰਾਹੀਂ ਭਾਰਤ ਤੋਂ ਪਾਕਿਸਤਾਨ ਜਾਵੇਗਾ। ਸਿੱਖ ਸ਼ਰਧਾਲੂਆਂ ਦੇ ਜੱਥੇ ਨੂੰ ਰਵਾਨਾ ਕਰਨ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਦਫਤਰ ਕੰਪਲੈਕਸ ਵਿਖੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਫੁੱਮਣ ਸਿੰਘ, ਸਕੱਤਰ ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਕਾਹਲਵਾਂ ਨੇ ਜਥੇ ਦੇ ਲੀਡਰ ਅਤੇ ਹੋਰਨਾਂ ਨੂੰ ਸਿਰਪਾਓ ਦੇ ਕੇ ਜੈਕਾਰਿਆਂ ਦੀ ਗੂੰਜ ਵਿੱਚ ਰਵਾਨਾ ਕੀਤਾ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਗਏ ਸਿੱਖ ਸ਼ਰਧਾਲੂਆਂ ਦੇ ਜੱਥੇ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਜਥਾ ਲੀਡਰ ਵਜੋਂ ਬੀਬੀ ਗੁਰਿੰਦਰ ਕੌਰ ਭੋਲੂਵਾਲਾ ਤੇ ਡਿਪਟੀ ਲੀਡਰ ਗੁਰਮੀਤ ਸਿੰਘ ਬੂਹ ਸ਼ਾਮਲ ਹਨ। ਬੁਲਾਰੇ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ ਅਗਵਾਈ ਹੇਠ ਲਗਪਗ 1796 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ ਹੋਇਆ ਹੈ। ਸਿੱਖ ਸ਼ਰਧਾਲੂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮਨਾਉਣਗੇ ਤੇ ਉਸ ਤੋਂ ਬਾਅਦ ਵੱਖ-ਵੱਖ ਗੁਰੂਧਾਮਾਂ ਦੇ ਦਰਸ਼ਨ ਕਰਨ ਤੋਂ ਬਾਅਦ 13 ਨਵੰਬਰ ਨੂੰ ਭਾਰਤ ਵਾਪਸ ਪਰਤਣਗੇ।

ਪਾਕਿਸਤਾਨ ਰਵਾਨਾ ਹੋਣ ਤੋਂ ਪਹਿਲਾਂ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗਜ ਨੇ ਮੀਡੀਆ ਨਾਲ ਗੱਲ ਕਰਦਿਆਂ ਸਮੁੱਚੀ ਸਿੱਖ ਕੌਮ ਅਤੇ ਨਾਨਕ ਨਾਮ ਲੇਵਾ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਹੈ ਅਤੇ ਗੁਰੂ ਸਾਹਿਬ ਵੱਲੋਂ ਦਿੱਤੇ ਉਪਦੇਸ਼ ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ ਨੂੰ ਜ਼ਿੰਦਗੀ ਵਿੱਚ ਅਪਣਾਉਣ ਅਤੇ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਕੀਤੀ।

ਉਨ੍ਹਾਂ ਉਮੀਦ ਪ੍ਰਗਟਾਈ ਕਿ ਜਿਵੇਂ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਪਾਕਿਸਤਾਨ ਸਥਿਤ ਗੁਰੂਧਾਮਾਂ ਦੀ ਯਾਤਰਾ ਵਾਸਤੇ ਪ੍ਰਵਾਨਗੀ ਦਿੱਤੀ ਗਈ ਹੈ। ਇਸੇ ਤਰ੍ਹਾਂ ਜਲਦੀ ਹੀ ਗੁਰਦੁਆਰਾ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਵੀ ਪ੍ਰਵਾਨਗੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਗੁਰਦੁਆਰਾ ਕਰਤਾਰਪੁਰ ਸਾਹਿਬ ਲਾਂਘਾ ਸਿਰਫ ਗੁਰਦੁਆਰੇ ਦਾ ਲਾਂਘਾ ਨਹੀਂ ਹੈ ਸਗੋਂ ਇਹ ਵੰਡ ਵੇਲੇ ਵਿਛੜੇ ਕਈ ਪਰਿਵਾਰਾਂ ਨੂੰ ਮਿਲਾਉਣ ਦਾ ਇੱਕ ਰਾਹ ਵੀ ਸਾਬਤ ਹੋਇਆ ਹੈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਤੋਂ ਇਲਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਇਸੇ ਜਥੇ ਦੇ ਨਾਲ ਪਾਕਿਸਤਾਨ ਰਵਾਨਾ ਹੋਵੇਗਾ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ

 ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਕ ਅਪਰਾਧਿਕ ਮਾਮਲੇ ’ਚ ਗਵਾਹੀ ਲਈ ਵਾਰ-ਵਾਰ ਹੇਠਲੀ ਅਦਾਲਤ ’ਚ ਪੇਸ਼ ਨਾ ਹੋਣ ਵਾਲੇ ਪੰਜਾਬ ਪੁਲਿਸ ਦੇ ਸਹਾਇਕ

Read More »

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?

ਨੇਪਾਲ ਦੇ ਰਾਸੁਵਾ ਅਤੇ ਨੁਵਾਕੋਟ ਜ਼ਿਲ੍ਹਿਆਂ ਵਿੱਚ 26 ਅਗਸਤ ਨੂੰ ਭੋਟੇਕੋਸ਼ੀ ਦਰਿਆ ਵਿੱਚ ਆਏ ਭਿਆਨਕ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਸਵੇਰੇ-ਸਵੇਰੇ ਆਈ ਇਸ ਕੁਦਰਤੀ

Read More »

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ

ਲਾਗੋਸ। ਸ਼ੁੱਕਰਵਾਰ ਨੂੰ ਨਾਈਜੀਰੀਆ ਦੇ ਇੱਕ ਵਾਤਾਵਰਣ ਸਮੂਹ ਨੇ ਦਾਅਵਾ ਕੀਤਾ ਕਿ ਤੇਲ ਪਾਈਪਲਾਈਨ ਤੋਂ ਤੇਲ ਚੁਰਾਉਣ ਦੀ ਕੋਸ਼ਿਸ਼ ਦੌਰਾਨ ਜ਼ਹਿਰੀਲੀ ਗੈਸ ਦੀ ਚਪੇਟ ਵਿੱਚ ਆਉਣ

Read More »
ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ
04Sep

ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ

 ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਕ ਅਪਰਾਧਿਕ ਮਾਮਲੇ ’ਚ ਗਵਾਹੀ ਲਈ ਵਾਰ-ਵਾਰ ਹੇਠਲੀ ਅਦਾਲਤ ’ਚ ਪੇਸ਼ ਨਾ ਹੋਣ ਵਾਲੇ ਪੰਜਾਬ ਪੁਲਿਸ ਦੇ ਸਹਾਇਕ ਸਬ-ਇੰਸਪੈਕਟਰ (ਏਐੱਸਆਈ) ਹਰਜਿੰਦਰ ਸਿੰਘ ਦੇ…

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?
04Sep

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?

ਨੇਪਾਲ ਦੇ ਰਾਸੁਵਾ ਅਤੇ ਨੁਵਾਕੋਟ ਜ਼ਿਲ੍ਹਿਆਂ ਵਿੱਚ 26 ਅਗਸਤ ਨੂੰ ਭੋਟੇਕੋਸ਼ੀ ਦਰਿਆ ਵਿੱਚ ਆਏ ਭਿਆਨਕ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਸਵੇਰੇ-ਸਵੇਰੇ ਆਈ ਇਸ ਕੁਦਰਤੀ ਆਫ਼ਤ ਨੇ ਰਿਹਾਇਸ਼ੀ ਇਲਾਕਿਆਂ ਦੇ…

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ
04Sep

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ

ਲਾਗੋਸ। ਸ਼ੁੱਕਰਵਾਰ ਨੂੰ ਨਾਈਜੀਰੀਆ ਦੇ ਇੱਕ ਵਾਤਾਵਰਣ ਸਮੂਹ ਨੇ ਦਾਅਵਾ ਕੀਤਾ ਕਿ ਤੇਲ ਪਾਈਪਲਾਈਨ ਤੋਂ ਤੇਲ ਚੁਰਾਉਣ ਦੀ ਕੋਸ਼ਿਸ਼ ਦੌਰਾਨ ਜ਼ਹਿਰੀਲੀ ਗੈਸ ਦੀ ਚਪੇਟ ਵਿੱਚ ਆਉਣ ਨਾਲ ਘੱਟੋ-ਘੱਟ 37 ਲੋਕਾਂ ਦੀ…

More News

Leave a Reply

Your email address will not be published. Required fields are marked *