ਪ੍ਰਕਾਸ਼ ਪੁਰਬ ਮੌਕੇ ਲੱਖਾਂ ਸ਼ਰਧਾਲੂ ਹਰਿਮੰਦਰ ਸਾਹਿਬ ਨਤਮਸਤਕ

ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਹਰਿਮੰਦਰ ਸਾਹਿਬ ਵਿਖੇ ਲੱਖਾਂ ਸ਼ਰਧਾਲੂਆਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸੱਚਖੰਡ ਹਰਿਮੰਦਰ ਸਾਹਿਬ, ਅਕਾਲ ਤਖ਼ਤ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਅਲੌਕਿਕ ਜਲੌਅ ਸਜਾਏ। ਸੱਚਖੰਡ ਹਰਿਮੰਦਰ ਸਾਹਿਬ, ਅਕਾਲ ਤਖ਼ਤ ਸਾਹਿਬ ਅਤੇ ਹੋਰ ਗੁਰਦੁਆਰਾ ਸਾਹਿਬਾਨ ’ਤੇ ਦੀਪਮਾਲਾ ਵੀ ਕੀਤੀ ਗਈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ। ਸੱਚਖੰਡ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਦੇ ਜਥੇ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਸਰਵਣ ਕਰਵਾਇਆ। ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਵਿਚਾਰਾਂ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਦੇ ਉਪਦੇਸ਼ ਸਮੁੱਚੀ ਮਾਨਵਤਾ ਲਈ ਜੀਵਨ ਰੁਸ਼ਨਾਉਣ ਵਾਲੇ ਹਨ। ਗੁਰੂ ਸਾਹਿਬ ਨੇ ਊਚ-ਨੀਚ, ਜਾਤ-ਪਾਤ ਤੇ ਵਰਣ-ਵੰਡ ਦੀਆਂ ਵਲਗਣਾਂ ਨੂੰ ਤੋੜ ਕੇ ਇਕ ਅਕਾਲ ਪੁਰਖ ਦੇ ਲੜ ਲਾਇਆ। ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਦੌਰਾਨ ਪ੍ਰਚਾਰਕ ਢਾਡੀ, ਕਵੀਸ਼ਰੀ ਜਥਿਆਂ ਨੇ ਗੁਰ ਇਤਿਹਾਸ ਸਰਵਣ ਕਰਵਾਇਆ ਅਤੇ ਕਵੀ ਦਰਬਾਰ ਵਿਚ ਕਵੀਆਂ ਨੇ ਕਵਿਤਾਵਾਂ ਰਾਹੀਂ ਗੁਰੂ ਜਸ ਸਰਵਣ ਕਰਵਾਇਆ। ਗੁਰੂ ਘਰ ਵਿਖੇ ਮੱਥਾ ਟੇਕਣ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਗੁਰੂ ਗ੍ਰੰਥ ਸਾਹਿਬ ਅੱਗੇ ਸ਼ਰਧਾ ਤੇ ਸਤਿਕਾਰ ਨਾਲ ਆਪਣਾ ਸਿਰ ਝੁਕਾਇਆ ਅਤੇ ਅਰਦਾਸ ਕੀਤੀ ਕਿ ਸਰਕਾਰ ਦਾ ਹਰੇਕ ਕਦਮ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਅਤੇ ਇੱਥੋਂ ਦੇ ਲੋਕਾਂ ਦੀ ਭਲਾਈ ਪ੍ਰਤੀ ਸਮਰਪਿਤ ਹੋਵੇ। ਸਮੂਹ ਪੰਜਾਬੀਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸੂਬੇ ਵਿਚ ਫਿਰਕੂ ਸਦਭਾਵਨਾ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਹੋਰ ਮਜ਼ਬੂਤ ਹੋਣ ਦੀ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਦੀ ਧਰਮਪਤਨੀ ਵੀ ਨਾਲ ਸੀ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਪੰਜਾਬ ਦੀ ਸਿਆਸਤ ‘ਚ ਘਮਸਾਨ! ਸੁਖਬੀਰ ਬਾਦਲ ਨੇ ਖੋਲ੍ਹੇ ਪੱਤੇ, CM ਮਾਨ ਦੀ ਪਤਨੀ ਤੇ ਪੁਲਿਸ ਅਧਿਕਾਰੀਆਂ ‘ਤੇ ਲਾਏ ਗੰਭੀਰ ਦੋਸ਼; ਰਾਜਪਾਲ ਨੂੰ ਸੌਂਪਿਆ ਮੰਗ ਪੱਤਰ

ਚੰਡੀਗੜ੍ਹ – ਬਲਾਤਕਾਰ ਮਾਮਲੇ ‘ਚ ਪੀੜਤਾਂ ਨੂੰ ਇਨਸਾਫ ਦਿਵਾਉਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ

Read More »

ਭਾਰਤੀਆਂ ਲਈ ਰੁਕ ਸਕਦੀ ਹੈ EB-1 ਗ੍ਰੀਨ ਕਾਰਡ ਪ੍ਰਕਿਰਿਆ, ਟੁੱਟੇਗਾ ਅਮਰੀਕਾ ‘ਚ ਨੌਕਰੀ ਦਾ ਸੁਪਨਾ ?

ਅਮਰੀਕਾ ਨੇ ਆਗਾਹ ਕੀਤਾ ਹੈ ਕਿ ਭਾਰਤੀ ਨਾਗਰਿਕਾਂ ਲਈ ਰੁਜ਼ਗਾਰ ਆਧਾਰਤ ਪਹਿਲੀ ਤਰਜੀਹ (ਈਬੀ-1) ਗ੍ਰੀਨ ਕਾਰਡ ਆਉਣ ਵਾਲੇ ਹਫ਼ਤਿਆਂ ’ਚ ਅਸਥਾਈ ਤੌਰ ’ਤੇ ਉਪਲਬਧ ਨਹੀਂ

Read More »

ਨੇਪਾਲ ’ਚ ਹੜ੍ਹ ਨਾਲ ਤਬਾਹ ਜ਼ਿਲ੍ਹਿਆਂ ’ਚ 20 ਹਜ਼ਾਰ ਘਰ ਬਣਾਉਣ ਦੀ ਚੁਣੌਤੀ, 1259 ਲੋਕਾਂ ਦੀ ਮੌਤ; 7 ਸਤੰਬਰ ਨੂੰ ਮਨਾਇਆ ਜਾਵੇਗਾ ਰਾਸ਼ਟਰੀ ਸੋਗ

ਤਿੱਬਤ ਵਿਚ 26 ਅਗਸਤ ਨੂੰ ਗਲੇਸ਼ੀਅਰ ਟੁੱਟਣ ਕਾਰਨ ਨੇਪਾਲ ਵਿਚ ਆਏ ਹੜ੍ਹ ਦੇ ਨਤੀਜੇ ਵਜੋਂ ਹਜ਼ਾਰਾਂ ਲੋਕ ਬੇਘਰ ਹੋ ਗਏ ਹਨ। ਅਧਿਕਾਰੀਆਂ ਦਾ ਅੰਦਾਜ਼ਾ ਹੈ

Read More »
ਪੰਜਾਬ ਦੀ ਸਿਆਸਤ ‘ਚ ਘਮਸਾਨ! ਸੁਖਬੀਰ ਬਾਦਲ ਨੇ ਖੋਲ੍ਹੇ ਪੱਤੇ, CM ਮਾਨ ਦੀ ਪਤਨੀ ਤੇ ਪੁਲਿਸ ਅਧਿਕਾਰੀਆਂ ‘ਤੇ ਲਾਏ ਗੰਭੀਰ ਦੋਸ਼; ਰਾਜਪਾਲ ਨੂੰ ਸੌਂਪਿਆ ਮੰਗ ਪੱਤਰ
03Sep

ਪੰਜਾਬ ਦੀ ਸਿਆਸਤ ‘ਚ ਘਮਸਾਨ! ਸੁਖਬੀਰ ਬਾਦਲ ਨੇ ਖੋਲ੍ਹੇ ਪੱਤੇ, CM ਮਾਨ ਦੀ ਪਤਨੀ ਤੇ ਪੁਲਿਸ ਅਧਿਕਾਰੀਆਂ ‘ਤੇ ਲਾਏ ਗੰਭੀਰ ਦੋਸ਼; ਰਾਜਪਾਲ ਨੂੰ ਸੌਂਪਿਆ ਮੰਗ ਪੱਤਰ

ਚੰਡੀਗੜ੍ਹ – ਬਲਾਤਕਾਰ ਮਾਮਲੇ ‘ਚ ਪੀੜਤਾਂ ਨੂੰ ਇਨਸਾਫ ਦਿਵਾਉਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ…

ਭਾਰਤੀਆਂ ਲਈ ਰੁਕ ਸਕਦੀ ਹੈ EB-1 ਗ੍ਰੀਨ ਕਾਰਡ ਪ੍ਰਕਿਰਿਆ, ਟੁੱਟੇਗਾ ਅਮਰੀਕਾ ‘ਚ ਨੌਕਰੀ ਦਾ ਸੁਪਨਾ ?
03Sep

ਭਾਰਤੀਆਂ ਲਈ ਰੁਕ ਸਕਦੀ ਹੈ EB-1 ਗ੍ਰੀਨ ਕਾਰਡ ਪ੍ਰਕਿਰਿਆ, ਟੁੱਟੇਗਾ ਅਮਰੀਕਾ ‘ਚ ਨੌਕਰੀ ਦਾ ਸੁਪਨਾ ?

ਅਮਰੀਕਾ ਨੇ ਆਗਾਹ ਕੀਤਾ ਹੈ ਕਿ ਭਾਰਤੀ ਨਾਗਰਿਕਾਂ ਲਈ ਰੁਜ਼ਗਾਰ ਆਧਾਰਤ ਪਹਿਲੀ ਤਰਜੀਹ (ਈਬੀ-1) ਗ੍ਰੀਨ ਕਾਰਡ ਆਉਣ ਵਾਲੇ ਹਫ਼ਤਿਆਂ ’ਚ ਅਸਥਾਈ ਤੌਰ ’ਤੇ ਉਪਲਬਧ ਨਹੀਂ ਹੋ ਸਕੇਗਾ। ਇਸ ਲਈ ਵੱਧ…

ਨੇਪਾਲ ’ਚ ਹੜ੍ਹ ਨਾਲ ਤਬਾਹ ਜ਼ਿਲ੍ਹਿਆਂ ’ਚ 20 ਹਜ਼ਾਰ ਘਰ ਬਣਾਉਣ ਦੀ ਚੁਣੌਤੀ, 1259 ਲੋਕਾਂ ਦੀ ਮੌਤ; 7 ਸਤੰਬਰ ਨੂੰ ਮਨਾਇਆ ਜਾਵੇਗਾ ਰਾਸ਼ਟਰੀ ਸੋਗ
03Sep

ਨੇਪਾਲ ’ਚ ਹੜ੍ਹ ਨਾਲ ਤਬਾਹ ਜ਼ਿਲ੍ਹਿਆਂ ’ਚ 20 ਹਜ਼ਾਰ ਘਰ ਬਣਾਉਣ ਦੀ ਚੁਣੌਤੀ, 1259 ਲੋਕਾਂ ਦੀ ਮੌਤ; 7 ਸਤੰਬਰ ਨੂੰ ਮਨਾਇਆ ਜਾਵੇਗਾ ਰਾਸ਼ਟਰੀ ਸੋਗ

ਤਿੱਬਤ ਵਿਚ 26 ਅਗਸਤ ਨੂੰ ਗਲੇਸ਼ੀਅਰ ਟੁੱਟਣ ਕਾਰਨ ਨੇਪਾਲ ਵਿਚ ਆਏ ਹੜ੍ਹ ਦੇ ਨਤੀਜੇ ਵਜੋਂ ਹਜ਼ਾਰਾਂ ਲੋਕ ਬੇਘਰ ਹੋ ਗਏ ਹਨ। ਅਧਿਕਾਰੀਆਂ ਦਾ ਅੰਦਾਜ਼ਾ ਹੈ ਕਿ ਲੋਕਾਂ ਨੂੰ ਦੁਬਾਰਾ ਵਸਾਉਣ…

More News

Leave a Reply

Your email address will not be published. Required fields are marked *