ਪੰਜਾਬ ਭਾਖੜਾ ਡੈਮ ’ਚੋਂ ਵਾਧੂ ਪਾਣੀ ਨਾ ਛੱਡਣ ਦੇਣ ’ਤੇ ਅੜਿਆ

ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ ਬੀ ਐੱਮ ਬੀ) ਦੀ ਅੱਜ ਟੈਕਨੀਕਲ ਕਮੇਟੀ ਦੀ ਮੀਟਿੰਗ ’ਚ ਪੰਜਾਬ ਸਰਕਾਰ ਨੇ ਭਾਖੜਾ ਡੈਮ ਤੋਂ ਵੱਧ ਪਾਣੀ ਛੱਡਣ ਦੇ ਮਾਮਲੇ ਦਾ ਸਖ਼ਤ ਵਿਰੋਧ ਕੀਤਾ। ਸਰਕਾਰ ਨੇ ਸਿਰਫ਼ ਪੰਜ ਹਜ਼ਾਰ ਕਿਊਸਕ ਹੋਰ ਵਾਧੂ ਪਾਣੀ ਛੱਡਣ ਦੀ ਇਜਾਜ਼ਤ ਦਿੱਤੀ ਜਿਸ ਮਗਰੋਂ ਬੀ ਬੀ ਐੱਮ ਬੀ ਨੂੰ ਪੰਜਾਬ ਦੀ ਇਸ ਮੰਗ ਨਾਲ ਸਹਿਮਤ ਹੋਣਾ ਪਿਆ। ਬੀ ਬੀ ਐੱਮ ਬੀ ਵੱਲੋਂ ਅੱਜ ਅਚਨਚੇਤ ਹੀ ਟੈਕਨੀਕਲ ਕਮੇਟੀ ਦੀ ਮੀਟਿੰਗ ਸੱਦੀ ਗਈ ਸੀ ਜਿਸ ’ਚ ਪੰਜਾਬ, ਹਰਿਆਣਾ ਤੇ ਰਾਜਸਥਾਨ ਦੇ ਉੱਚ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ। ਬੀ ਬੀ ਐੱਮ ਬੀ ਦੇ ਚੇਅਰਮੈਨ ਮਨੋਜ ਤ੍ਰਿਪਾਠੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ’ਚ ਭਾਖੜਾ ਡੈਮ ਦੀ ਸੁਰੱਖਿਆ ਦੇ ਮੱਦੇਨਜ਼ਰ ਡੈਮ ’ਚੋਂ ਫ਼ੌਰੀ ਵੱਧ ਪਾਣੀ ਛੱਡੇ ਜਾਣ ਦਾ ਮਾਮਲਾ ਉੱਠਿਆ। ਪੰਜਾਬ ਸਰਕਾਰ ਨੇ ਮੀਟਿੰਗ ਦੌਰਾਨ ਕਈ ਅਹਿਮ ਨੁਕਤੇ ਉਠਾਏ। ਦੱਸਣਯੋਗ ਹੈ ਕਿ ਭਾਖੜਾ ਡੈਮ ’ਚ ਇਸ ਵੇਲੇ ਪਾਣੀ ਦਾ ਪੱਧਰ 1677 ਫੁੱਟ ਹੈ ਅਤੇ ਇਸ ਡੈਮ ’ਚੋਂ ਸਤਲੁਜ ਦਰਿਆ ’ਚ 40 ਹਜ਼ਾਰ ਕਿਊਸਕ ਪਾਣੀ ਛੱਡਿਆ ਜਾ ਰਿਹਾ ਹੈ। ਮੀਟਿੰਗ ਦੌਰਾਨ ਬੀ ਬੀ ਐੱਮ ਬੀ ਨੇ ਭਾਖੜਾ ਡੈਮ ਦੀ ਡਿਫਲੈਕਸ਼ਨ ਦੇ ਹਵਾਲੇ ਨਾਲ ਡੈਮ ਦੀ ਸੁਰੱਖਿਆ ਦਾ ਮੁੱਦਾ ਛੋਹਿਆ ਅਤੇ ਡੈਮ ’ਚੋਂ 70 ਹਜ਼ਾਰ ਕਿਊਸਕ ਪਾਣੀ ਛੱਡੇ ਜਾਣ ਦੀ ਗੱਲ ਆਖੀ। ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਨੇ ਸਖ਼ਤ ਸਟੈਂਡ ਲੈਂਦਿਆਂ ਕਿਹਾ ਕਿ ਡੈਮ ’ਚੋਂ ਉਹ 45 ਹਜ਼ਾਰ ਕਿਊਸਕ ਤੋਂ ਵੱਧ ਪਾਣੀ ਰਿਲੀਜ਼ ਨਹੀਂ ਕਰਨ ਦੇਣਗੇ।

ਬੀ ਬੀ ਐੱਮ ਬੀ ਦੀ ਮੀਟਿੰਗ ’ਚ ਆਉਂਦੇ 24 ਘੰਟਿਆਂ ’ਚ ਪੰਜ ਹਜ਼ਾਰ ਕਿਊਸਿਕ ਪਾਣੀ ਹੋਰ ਛੱਡਣ ਦਾ ਫ਼ੈਸਲਾ ਹੋਇਆ ਹੈ। ਪੰਜਾਬ ਸਰਕਾਰ ਨੇ ਇਸ ਗੱਲ ’ਤੇ ਇਤਰਾਜ਼ ਕੀਤਾ ਕਿ ਪਿਛਲੇ ਦਿਨਾਂ ’ਚ ਬੀ ਬੀ ਐੱਮ ਬੀ ਨੇ ਡੈਮਾਂ ’ਚੋਂ ਆਪਣੀ ਮਰਜ਼ੀ ਨਾਲ ਕਦੇ ਵੱਧ ਤੇ ਕਦੇ ਘੱਟ ਪਾਣੀ ਛੱਡੇ ਜਾਣ ਦੀ ਪ੍ਰਕਿਰਿਆ ਨੂੰ ਵਾਰ ਵਾਰ ਦੁਹਰਾਇਆ ਜਿਸ ਨਾਲ ਦਰਿਆਵਾਂ ਦੇ ਕੰਢਿਆਂ ਨੂੰ ਨੁਕਸਾਨ ਪੁੱਜਿਆ ਹੈ ਅਤੇ ਪੰਜਾਬ ਲਈ ਕਈ ਮੁਸ਼ਕਲਾਂ ਖੜ੍ਹੀਆਂ ਹੋਈਆਂ ਹਨ।ਪੰਜਾਬ ਸਰਕਾਰ ਨੇ ਮੁੱਦਾ ਚੁੱਕਿਆ ਕਿ ਬੀ ਬੀ ਐੱਮ ਬੀ ਭਾਖੜਾ ਡੈਮ ਦੀ ਡੀਸਿਲਟਿੰਗ ਕਰਾਏ। ਇਹ ਵੀ ਕਿਹਾ ਗਿਆ ਕਿ ਭਾਖੜਾ ਡੈਮ ਦਾ ਖ਼ਤਰੇ ਦਾ ਨਿਸ਼ਾਨ 1670 ਫੁੱਟ ਕੀਤਾ ਜਾਵੇ ਜੋ ਪਹਿਲਾਂ ਹੀ 1680 ਫੁੱਟ ’ਤੇ ਹੈ। ਪੰਜਾਬ ਦਾ ਤਰਕ ਸੀ ਕਿ ਜੇ ਖ਼ਤਰੇ ਦਾ ਨਿਸ਼ਾਨ 1670 ਫੁੱਟ ’ਤੇ ਹੋਵੇਗਾ ਤਾਂ ਡੈਮ ’ਚ 15 ਫੁੱਟ ਹੋਰ ਪਾਣੀ ਭਰਨ ਦੀ ਗੁੰਜਾਇਸ਼ ਰਹੇਗੀ ਅਤੇ ਡੈਮ ’ਚੋਂ ਅਚਨਚੇਤ ਪਾਣੀ ਰਿਲੀਜ਼ ਕੀਤੇ ਜਾਣ ਦੀ ਨੌਬਤ ਨਹੀਂ ਆਵੇਗੀ ਜੋ ਹੜ੍ਹਾਂ ਦੀ ਤਬਾਹੀ ਦਾ ਕਾਰਨ ਬਣਦਾ ਹੈ।ਪੰਜਾਬ ਸਰਕਾਰ ਦੇ ਅਧਿਕਾਰੀਆਂ ਨੇ ਦਲੀਲ ਪੇਸ਼ ਕੀਤੀ ਕਿ ਜੇ ਬੀ ਬੀ ਐੱਮ ਬੀ ਦਰਿਆਵਾਂ ਦੀ ਸਮਰੱਥਾ ਵਧਾਉਣਾ ਚਾਹੁੰਦਾ ਹੈ ਤਾਂ ਦਰਿਆਵਾਂ ਵਿਚਲੀਆਂ ਕਿਸਾਨਾਂ ਦੀਆਂ ਜ਼ਮੀਨਾਂ ਐਕੁਆਇਰ ਕਰ ਲਵੇ। ਹਰਿਆਣਾ ਅਤੇ ਰਾਜਸਥਾਨ ਵੀ ਇਸ ਮੁਆਵਜ਼ਾ ਰਾਸ਼ੀ ’ਚ ਬਣਦਾ ਹਿੱਸਾ ਪਾਉਣ। ਪਤਾ ਲੱਗਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਬੀ ਬੀ ਐੱਮ ਬੀ ਦੀ ਮੀਟਿੰਗ ਦੇ ਮੱਦੇਨਜ਼ਰ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਸਨ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ

ਮਾਸਕੋ : ਰੂਸ ਵਿੱਚ ਸੰਸਦੀ ਚੋਣਾਂ ਦੇ ਆਖਰੀ ਦਿਨ, ਯੂਕਰੇਨ ਵੱਲੋਂ ਰਾਜਧਾਨੀ ਮਾਸਕੋ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵੱਡਾ ਡਰੋਨ

Read More »

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਵੀਕੈਂਡ ਯਾਤਰਾ ਇੱਕ ਦਿਨ ਪਹਿਲਾਂ ਹੀ ਰੱਦ ਕਰ ਦਿੱਤੀ ਅਤੇ ਸ਼ਨੀਵਾਰ ਸ਼ਾਮ ਨੂੰ ਅਚਾਨਕ ਵਾਸ਼ਿੰਗਟਨ ਡੀਸੀ ਵਾਪਸ

Read More »

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ

ਖਾਰਤੂਮ: ਸੂਡਾਨ ਦੇ ਉੱਤਰ-ਪੂਰਬੀ ਇਲਾਕੇ ਵਿੱਚ ਸੋਨੇ ਦੀ ਇੱਕ ਖਾਣ ਢਹਿ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 11 ਖਾਣ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 30 ਲੋਕ

Read More »
ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ
20Sep

ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ

ਮਾਸਕੋ : ਰੂਸ ਵਿੱਚ ਸੰਸਦੀ ਚੋਣਾਂ ਦੇ ਆਖਰੀ ਦਿਨ, ਯੂਕਰੇਨ ਵੱਲੋਂ ਰਾਜਧਾਨੀ ਮਾਸਕੋ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵੱਡਾ ਡਰੋਨ ਹਮਲਾ ਕੀਤਾ ਗਿਆ। ਰੂਸੀ ਹਵਾਈ…

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?
20Sep

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਵੀਕੈਂਡ ਯਾਤਰਾ ਇੱਕ ਦਿਨ ਪਹਿਲਾਂ ਹੀ ਰੱਦ ਕਰ ਦਿੱਤੀ ਅਤੇ ਸ਼ਨੀਵਾਰ ਸ਼ਾਮ ਨੂੰ ਅਚਾਨਕ ਵਾਸ਼ਿੰਗਟਨ ਡੀਸੀ ਵਾਪਸ ਆ ਗਏ। ਵ੍ਹਾਈਟ ਹਾਊਸ ਵੱਲੋਂ…

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ
20Sep

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ

ਖਾਰਤੂਮ: ਸੂਡਾਨ ਦੇ ਉੱਤਰ-ਪੂਰਬੀ ਇਲਾਕੇ ਵਿੱਚ ਸੋਨੇ ਦੀ ਇੱਕ ਖਾਣ ਢਹਿ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 11 ਖਾਣ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 30 ਲੋਕ ਜ਼ਖ਼ਮੀ ਹੋ ਗਏ। ਸਰਕਾਰੀ ਅਧਿਕਾਰੀ…

More News

Leave a Reply

Your email address will not be published. Required fields are marked *