ਬਠਿੰਡਾ ਮੋਰਚਾ: ਪੁਲੀਸ ਤੇ ਕਿਸਾਨਾਂ ਵਿਚਾਲੇ ਟਕਰਾਅ

‘ਬਠਿੰਡਾ ਮੋਰਚਾ’ ਦੇ ਮੱਦੇਨਜ਼ਰ ਅੱਜ ਮਾਲਵਾ ਖਿੱਤੇ ’ਚ ਕਿਸਾਨਾਂ ਤੇ ਪੁਲੀਸ ਦਰਮਿਆਨ ਟਕਰਾਅ ਹੋਇਆ ਤੇ ਦਿਨ ਭਰ ਤਣਾਅ ਬਣਿਆ ਰਿਹਾ। ਕਈ ਥਾਵਾਂ ’ਤੇ ਪੁਲੀਸ ਤੇ ਕਿਸਾਨਾਂ ਵਿਚਾਲੇ ਝੜਪਾਂ ਹੋਈਆਂ ਅਤੇ ਪੁਲੀਸ ਨੇ ਕਿਸਾਨਾਂ ਨੂੰ ਖਿੰਡਾਉਣ ਲਈ ਲਾਠੀਚਾਰਜ ਕੀਤਾ ਤੇ ਅੱਥਰੂ ਗੈਸ ਦੇ ਗੋਲੇ ਵੀ ਦਾਗੇ। ਪੁਲੀਸ ਨੇ ਕਿਸਾਨਾਂ ਦੇ ਰਾਹ ਰੋਕ ਕੇ ਅੱਜ ਇਹ ਮੋਰਚਾ ਅਸਫ਼ਲ ਬਣਾ ਦਿੱਤਾ। ਖ਼ਬਰ ਲਿਖੇ ਜਾਣ ਤੱਕ ਮਾਲਵਾ ਖ਼ਿੱਤੇ ’ਚ ਤਿੰਨ-ਚਾਰ ਥਾਵਾਂ ’ਤੇ ਕਿਸਾਨਾਂ ਦੇ ਧਰਨੇ ਜਾਰੀ ਹਨ। ਪੁਲੀਸ ਨੇ ਲੰਘੀ ਰਾਤ ਤੋਂ ਹੀ ਕਿਸਾਨ ਆਗੂਆਂ ਦੇ ਘਰਾਂ ’ਤੇ ਛਾਪੇ ਮਾਰੇ ਤੇ ਹੁਣ ਤੱਕ ਕਰੀਬ 250 ਤੋਂ ਵੱਧ ਕਿਸਾਨ ਆਗੂ ਹਿਰਾਸਤ ’ਚ ਲਏ ਜਾ ਚੁੱਕੇ ਹਨ।

ਅੱਜ ਬਠਿੰਡਾ, ਬਰਨਾਲਾ ਅਤੇ ਸੰਗਰੂਰ ਜ਼ਿਲ੍ਹਿਆਂ ’ਚ ਪੁਲੀਸ ਤੇ ਕਿਸਾਨਾਂ ਵਿਚਾਲੇ ਝੜਪਾਂ ਹੋਈਆਂ ਅਤੇ ਕਈ ਥਾਵਾਂ ’ਤੇ ਪੁਲੀਸ ਅਧਿਕਾਰੀਆਂ ਦਾ ਘਿਰਾਓ ਵੀ ਹੋਇਆ। ਬਠਿੰਡਾ ਜ਼ਿਲ੍ਹੇ ਦੇ ਕਿਸਾਨ ਜਦੋਂ ਪਿੰਡ ਜਿਉਂਦ ਤੋਂ ਬਠਿੰਡਾ ਲਈ ਰਵਾਨਾ ਹੋਏ ਤਾਂ ਪੁਲੀਸ ਨੇ ਅੱਧੇ ਵਧਣ ਤੋਂ ਰੋਕ ਦਿੱਤਾ। ਬਠਿੰਡਾ-ਜ਼ੀਰਕਪੁਰ ਕੌਮੀ ਸੜਕ ਮਾਰਗ ’ਤੇ ਕਿਸਾਨਾਂ ਨੇ ਧਰਨਾ ਮਾਰ ਦਿੱਤਾ, ਜਿਸ ਕਰਕੇ ਕਈ ਘੰਟੇ ਸੜਕ ਜਾਮ ਰਹੀ। ਪੁਲੀਸ ਨੇ ਕਿਸਾਨਾਂ ਨੂੰ ਖਦੇੜਨ ਲਈ ਅੱਥਰੂ ਗੋਲੇ ਵੀ ਦਾਗ਼ੇ। ਐੱਸ ਐੱਸ ਪੀ ਬਠਿੰਡਾ ਜਯੋਤੀ ਯਾਦਵ ਨੇ ਕਿਹਾ ਕਿ ਕਾਨੂੰਨ ਵਿਵਸਥਾ ਕਾਇਮ ਰੱਖਣ ਲਈ ਅੱਥਰੂ ਗੈਸ ਦੀ ਵਰਤੋਂ ਕਰਨੀ ਪਈ। ਦੂਜੇ ਪਾਸੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਕਿਹਾ ਕਿ ਮੁੱਖ ਸੜਕ ਕਿਸਾਨਾਂ ਨੇ ਨਹੀਂ ਸਗੋਂ ਪੁਲੀਸ ਨੇ ਰੋਕੀ ਹੋਈ ਸੀ। ਇਸੇ ਤਰ੍ਹਾਂ ਪਿੰਡ ਜੇਠੂਕੇ ਅਤੇ ਕਰਾੜਵਾਲੇ ਪੁਲ ਨੇੜੇ ਬਠਿੰਡਾ-ਜ਼ੀਰਕਪੁਰ ਮਾਰਗ ’ਤੇ ਕਿਸਾਨਾਂ ਅਤੇ ਪੁਲੀਸ ਦਰਮਿਆਨ ਟਕਰਾਅ ਹੋਇਆ ਅਤੇ ਕਿਸਾਨਾਂ ਨੂੰ ਖਿੰਡਾਉਣ ਲਈ ਪੁਲੀਸ ਨੇ ਲਾਠੀਚਾਰਜ ਕੀਤਾ ਤੇ ਅੱਥਰੂ ਗੈਸ ਦੇ ਗੋਲੇ ਦਾਗੇ। ਸੰਗਰੂਰ ਜ਼ਿਲ੍ਹੇ ਦੇ ਮਹਿਲਾਂ ਚੌਕ ਲਾਗੇ ਵੀ ਕਿਸਾਨਾਂ ਤੇ ਪੁਲੀਸ ਵਿਚਾਲੇ ਖਿੱਚ-ਧੂਹ ਹੋਈ ਅਤੇ ਕਿਸਾਨਾਂ ਦੀਆਂ ਪੱਗਾਂ ਲੱਥਣ ਦੀ ਰਿਪੋਰਟ ਵੀ ਹੈ। ਸੁਨਾਮ ਇਲਾਕੇ ਦੇ ਪਿੰਡ ਕੋਟ ਅਮਰੂ ’ਚ ਵੀ ਪੁਲੀਸ ਨੇ ਕਿਸਾਨਾਂ ਨੂੰ ਬਠਿੰਡਾ ਜਾਣ ਤੋਂ ਰੋਕਿਆ ਅਤੇ ਇੱਥੇ ਹਲਕਾ ਲਾਠੀਚਾਰਜ ਹੋਣ ਦੀ ਖ਼ਬਰ ਹੈ। ਬਠਿੰਡਾ ਥਰਮਲ ਤੋਂ ਪਿਛਾਂਹ ਵੀ ਕਿਸਾਨਾਂ ਨੂੰ ਰੋਕਿਆ ਗਿਆ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ

 ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਕ ਅਪਰਾਧਿਕ ਮਾਮਲੇ ’ਚ ਗਵਾਹੀ ਲਈ ਵਾਰ-ਵਾਰ ਹੇਠਲੀ ਅਦਾਲਤ ’ਚ ਪੇਸ਼ ਨਾ ਹੋਣ ਵਾਲੇ ਪੰਜਾਬ ਪੁਲਿਸ ਦੇ ਸਹਾਇਕ

Read More »

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?

ਨੇਪਾਲ ਦੇ ਰਾਸੁਵਾ ਅਤੇ ਨੁਵਾਕੋਟ ਜ਼ਿਲ੍ਹਿਆਂ ਵਿੱਚ 26 ਅਗਸਤ ਨੂੰ ਭੋਟੇਕੋਸ਼ੀ ਦਰਿਆ ਵਿੱਚ ਆਏ ਭਿਆਨਕ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਸਵੇਰੇ-ਸਵੇਰੇ ਆਈ ਇਸ ਕੁਦਰਤੀ

Read More »

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ

ਲਾਗੋਸ। ਸ਼ੁੱਕਰਵਾਰ ਨੂੰ ਨਾਈਜੀਰੀਆ ਦੇ ਇੱਕ ਵਾਤਾਵਰਣ ਸਮੂਹ ਨੇ ਦਾਅਵਾ ਕੀਤਾ ਕਿ ਤੇਲ ਪਾਈਪਲਾਈਨ ਤੋਂ ਤੇਲ ਚੁਰਾਉਣ ਦੀ ਕੋਸ਼ਿਸ਼ ਦੌਰਾਨ ਜ਼ਹਿਰੀਲੀ ਗੈਸ ਦੀ ਚਪੇਟ ਵਿੱਚ ਆਉਣ

Read More »
ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ
04Sep

ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ

 ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਕ ਅਪਰਾਧਿਕ ਮਾਮਲੇ ’ਚ ਗਵਾਹੀ ਲਈ ਵਾਰ-ਵਾਰ ਹੇਠਲੀ ਅਦਾਲਤ ’ਚ ਪੇਸ਼ ਨਾ ਹੋਣ ਵਾਲੇ ਪੰਜਾਬ ਪੁਲਿਸ ਦੇ ਸਹਾਇਕ ਸਬ-ਇੰਸਪੈਕਟਰ (ਏਐੱਸਆਈ) ਹਰਜਿੰਦਰ ਸਿੰਘ ਦੇ…

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?
04Sep

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?

ਨੇਪਾਲ ਦੇ ਰਾਸੁਵਾ ਅਤੇ ਨੁਵਾਕੋਟ ਜ਼ਿਲ੍ਹਿਆਂ ਵਿੱਚ 26 ਅਗਸਤ ਨੂੰ ਭੋਟੇਕੋਸ਼ੀ ਦਰਿਆ ਵਿੱਚ ਆਏ ਭਿਆਨਕ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਸਵੇਰੇ-ਸਵੇਰੇ ਆਈ ਇਸ ਕੁਦਰਤੀ ਆਫ਼ਤ ਨੇ ਰਿਹਾਇਸ਼ੀ ਇਲਾਕਿਆਂ ਦੇ…

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ
04Sep

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ

ਲਾਗੋਸ। ਸ਼ੁੱਕਰਵਾਰ ਨੂੰ ਨਾਈਜੀਰੀਆ ਦੇ ਇੱਕ ਵਾਤਾਵਰਣ ਸਮੂਹ ਨੇ ਦਾਅਵਾ ਕੀਤਾ ਕਿ ਤੇਲ ਪਾਈਪਲਾਈਨ ਤੋਂ ਤੇਲ ਚੁਰਾਉਣ ਦੀ ਕੋਸ਼ਿਸ਼ ਦੌਰਾਨ ਜ਼ਹਿਰੀਲੀ ਗੈਸ ਦੀ ਚਪੇਟ ਵਿੱਚ ਆਉਣ ਨਾਲ ਘੱਟੋ-ਘੱਟ 37 ਲੋਕਾਂ ਦੀ…

More News