ਬਦਲੇ ਸੁਰ, ਮਿਲੇ ਤਾਲ: ਪੰਜਾਬ-ਹਰਿਆਣਾ ਹੁਣ ‘ਭਰਾ-ਭਰਾ’

ਸਤਲੁਜ ਯਮੁਨਾ ਲਿੰਕ ਨਹਿਰ ਮਾਮਲੇ ’ਤੇ ਅੱਜ ਇੱਥੇ ਛੇਵੇਂ ਗੇੜ ਦੀ ਮੀਟਿੰਗ ’ਚ ਮੁੱਖ ਮੰਤਰੀ ਭਗਵੰਤ ਮਾਨ ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਮਿਜਾਜ਼ ਬਦਲੇ ਹੋਏ ਨਜ਼ਰ ਆਏ। ਸ੍ਰੀ ਮਾਨ ਅਤੇ ਸ੍ਰੀ ਸੈਣੀ ਵਿੱਚ ਅੱਜ ਸੁਰ ਵੀ ਮਿਲੇ ਅਤੇ ਤਾਲ ਵੀ। ਇੱਕ-ਦੂਜੇ ਖ਼ਿਲਾਫ਼ ਸਿਆਸੀ ਤੀਰ ਖਿੱਚਣ ਵਾਲੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀ ਅੱਜ ਮੁਹੱਬਤੀ ਰੌਂਅ ’ਚ ਦਿਖੇ।

ਮੀਟਿੰਗ ਵੀ ਦੋਸਤਾਨਾ ਮਾਹੌਲ ’ਚ ਹੋਈ ਅਤੇ ਮੀਟਿੰਗ ਵਿੱਚ ਜਾਣ ਤੋਂ ਪਹਿਲਾਂ ਦੋਵੇਂ ਮੁੱਖ ਮੰਤਰੀ ਸਵੇਰ ਦੇ ਖਾਣੇ ’ਤੇ ਮਿਲੇ। ਪਹਿਲੀ ਵਾਰ ਦੋਵਾਂ ਨੇ ਸਾਂਝੀ ਪ੍ਰੈੱਸ ਕਾਨਫਰੰਸ ਕੀਤੀ। ਪਹਿਲਾਂ ਸ੍ਰੀ ਮਾਨ ਅਤੇ ਸ੍ਰੀ ਸੈਣੀ ਨੇ ਮੀਟਿੰਗ ਦੌਰਾਨ ਯਾਦਗਾਰੀ ਤੋਹਫ਼ੇ ਸਾਂਝੇ ਕੀਤੇ ਅਤੇ ਆਪੋ-ਆਪਣੇ ਅਫ਼ਸਰਾਂ ਦੀ ਜਾਣ-ਪਛਾਣ ਕਰਾਈ। ਪਿਛੇ ਦੇਖੀਏ ਤਾਂ ਪੰਜ ਮੀਟਿੰਗਾਂ ਵਿੱਚ ਦੋਵੇਂ ਮੁੱਖ ਮੰਤਰੀ ਆਪੋ-ਆਪਣੇ ਸੂਬੇ ਦੇ ਹੱਕ ਨੂੰ ਠੋਸ ਤਰੀਕੇ ਨਾਲ ਪੇਸ਼ ਕਰਦੇ ਰਹੇ ਸਨ। ਪਾਣੀ ਦੀ ਇੱਕ ਬੂੰਦ ਨਾ ਦੇਣ, ਨਹਿਰ ਦੀ ਉਸਾਰੀ ਕਰਨ ਅਤੇ ਹਰਿਆਣਾ ਤੋਂ ਯਮੁਨਾ ਦੇ ਪਾਣੀ ’ਚੋਂ ਹਿੱਸਾ ਮੰਗਣ ਵਰਗੇ ਇਹ ਮੁੱਦੇ ਜ਼ੋਰਦਾਰ ਤਰੀਕੇ ਨਾਲ ਉਠਦੇ ਰਹੇ ਹਨ। ਅਧਿਕਾਰੀ ਵੀ ਅੱਜ ਬਦਲੇ ਮਾਹੌਲ ਤੋਂ ਕਾਫ਼ੀ ਹੈਰਾਨ ਸਨ। ਅੱਜ ਦੋਵੇਂ ਮੁੱਖ ਮੰਤਰੀ ਆਪੋ-ਆਪਣੇ ਸੂਬੇ ਦੇ ਮਾਹੌਲ ਨੂੰ ਖ਼ਰਾਬ ਨਾ ਹੋਣ ਦੀ ਗੱਲ ਵੀ ਆਖਦੇ ਰਹੇ। ਸਿਆਸੀ ਮਾਹਿਰ ਆਖਦੇ ਹਨ ਕਿ ਪੰਜਾਬ ਵਿਧਾਨ ਸਭਾ ਚੋਣਾਂ ਹੁਣ ਬਹੁਤਾ ਦੂਰ ਨਹੀਂ ਹਨ। ਭਾਜਪਾ ਪੂਰੀ ਤਿਆਰੀ ਨਾਲ ਇਨ੍ਹਾਂ ਚੋਣਾਂ ’ਚ ਉੱਤਰੇਗੀ ਅਤੇ ਖ਼ਾਸ ਕਰ ਕੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪੰਜਾਬ ’ਚ ਗੇੜੇ ਮਾਰ ਰਹੇ ਹਨ। ਹਰਿਆਣਾ ਦੇ ਕਿਸਾਨਾਂ ਲਈ ਕੀਤੇ ਕੰਮਾਂ ਨੂੰ ਪੰਜਾਬ ’ਚ ਉਭਾਰ ਰਹੇ ਹਨ। ਸਤਲੁਜ ਯਮੁਨਾ ਲਿੰਕ ਨਹਿਰ ਭਾਵੁਕ ਮੁੱਦਾ ਹੈ ਅਤੇ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਇਸ ਨੂੰ ਪੰਜਾਬ ਚੋਣਾਂ ਦੇ ਮੱਦੇਨਜ਼ਰ ਗਰਮਾਉਣਾ ਨਹੀਂ ਚਾਹੁੰਦੀ। ਪੰਜਾਬ ਚੋਣਾਂ ਦਾ ਪਰਛਾਵਾਂ ਅੱਜ ਮੀਟਿੰਗ ’ਤੇ ਸਾਫ਼ ਨਜ਼ਰ ਆਇਆ। ਭਾਜਪਾ ਪਾਣੀਆਂ ਦੇ ਮੁੱਦੇ ’ਤੇ ਪੰਜਾਬ ਦੇ ਕਿਸਾਨੀ ਨੂੰ ਫ਼ਿਲਹਾਲ ਨਾਰਾਜ਼ ਨਹੀਂ ਕਰਨਾ ਚਾਹੁੰਦੀ। ਇਸੇ ਕਰ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਉੱਤਰੀ ਜ਼ੋਨਲ ਕੌਂਸਲ ਦੀ ਫ਼ਰੀਦਾਬਾਦ ’ਚ ਹੋਈ ਮੀਟਿੰਗ ਪਾਣੀਆਂ ਨਾਲ ਸਬੰਧਤ ਸਭ ਮੁੱਦੇ ਮੁਲਤਵੀ ਕਰ ਦਿੱਤੇ ਸਨ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਬੱਸਾਂ ਲੈ ਗਈ ‘ਸਰਕਾਰ’, ਲੋਕ ਅੱਡਿਆਂ ’ਤੇ ਹੋਏ ਖੁਆਰ

ਮੋਗਾ ਜ਼ਿਲ੍ਹੇ ਦੇ ਪਿੰਡ ਕਿਲੀ ਚਾਹਲਾਂ ਵਿਖੇ ਆਮ ਆਦਮੀ ਪਾਰਟੀ ਵੱਲੋਂ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਕੀਤੀ ਰੈਲੀ ਵਿੱਚ ਲੋਕਾਂ ਨੂੰ ਵੱਧ ਤੋਂ ਵੱਧ

Read More »

US Truck Driver Rules: ਅਮਰੀਕਾ ’ਚ ਹੋਏ ਹਾਦਸਿਆਂ ਤੋਂ ਬਾਅਦ ਅੰਗਰੇਜ਼ੀ ’ਚ ਮੁਹਾਰਤ ਰੱਖਣ ਵਾਲੇ ਟਰੱਕ ਡਰਾਈਵਰਾਂ ਨੂੰ ਮੁੱਖ ਤਰਜੀਹ, ਨਿਯਮ ਸਖ਼ਤ

ਟਰੰਪ ਪ੍ਰਸ਼ਾਸਨ ਨੇ ਨਵੇਂ ਸੰਘੀ ਨਿਯਮਾਂ ਦਾ ਖੁਲਾਸਾ ਕੀਤਾ ਹੈ, ਜੋ ਅਮਰੀਕਾ ਵਿੱਚ ਕਮਰਸ਼ੀਅਲ ਡਰਾਈਵਰ ਲਾਇਸੈਂਸ (CDL) ਪ੍ਰਾਪਤ ਕਰਨ ਦੀ ਕੋਸ਼ਿਸ਼ ਕਰਨ ਵਾਲੇ ਵਿਦੇਸ਼ੀ ਨਾਗਰਿਕਾਂ

Read More »

Imran Khan ਲਈ ਰਾਹਤ ਦੀ ਖ਼ਬਰ: ਅੱਖਾਂ ਦੀ ਰੌਸ਼ਨੀ ਵਿੱਚ ਸੁਧਾਰ; ਮੈਡੀਕਲ ਬੋਰਡ ਨੇ ਜਾਰੀ ਕੀਤੀ ਰਿਪੋਰਟ

Imran Khan Medical Bulletin: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਸਿਹਤ ਨੂੰ ਲੈ ਕੇ ਇੱਕ ਉਤਸ਼ਾਹਜਨਕ ਰਿਪੋਰਟ ਸਾਹਮਣੇ ਆਈ ਹੈ। ਇਸਲਾਮਾਬਾਦ ਦੇ ਮੈਡੀਕਲ ਬੋਰਡ

Read More »
ਬੱਸਾਂ ਲੈ ਗਈ ‘ਸਰਕਾਰ’, ਲੋਕ ਅੱਡਿਆਂ ’ਤੇ ਹੋਏ ਖੁਆਰ
16Feb

ਬੱਸਾਂ ਲੈ ਗਈ ‘ਸਰਕਾਰ’, ਲੋਕ ਅੱਡਿਆਂ ’ਤੇ ਹੋਏ ਖੁਆਰ

ਮੋਗਾ ਜ਼ਿਲ੍ਹੇ ਦੇ ਪਿੰਡ ਕਿਲੀ ਚਾਹਲਾਂ ਵਿਖੇ ਆਮ ਆਦਮੀ ਪਾਰਟੀ ਵੱਲੋਂ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਕੀਤੀ ਰੈਲੀ ਵਿੱਚ ਲੋਕਾਂ ਨੂੰ ਵੱਧ ਤੋਂ ਵੱਧ ਲਿਜਾਣ ਲਈ ਪੀ ਆਰ ਟੀ…

US Truck Driver Rules: ਅਮਰੀਕਾ ’ਚ ਹੋਏ ਹਾਦਸਿਆਂ ਤੋਂ ਬਾਅਦ ਅੰਗਰੇਜ਼ੀ ’ਚ ਮੁਹਾਰਤ ਰੱਖਣ ਵਾਲੇ ਟਰੱਕ ਡਰਾਈਵਰਾਂ ਨੂੰ ਮੁੱਖ ਤਰਜੀਹ, ਨਿਯਮ ਸਖ਼ਤ
16Feb

US Truck Driver Rules: ਅਮਰੀਕਾ ’ਚ ਹੋਏ ਹਾਦਸਿਆਂ ਤੋਂ ਬਾਅਦ ਅੰਗਰੇਜ਼ੀ ’ਚ ਮੁਹਾਰਤ ਰੱਖਣ ਵਾਲੇ ਟਰੱਕ ਡਰਾਈਵਰਾਂ ਨੂੰ ਮੁੱਖ ਤਰਜੀਹ, ਨਿਯਮ ਸਖ਼ਤ

ਟਰੰਪ ਪ੍ਰਸ਼ਾਸਨ ਨੇ ਨਵੇਂ ਸੰਘੀ ਨਿਯਮਾਂ ਦਾ ਖੁਲਾਸਾ ਕੀਤਾ ਹੈ, ਜੋ ਅਮਰੀਕਾ ਵਿੱਚ ਕਮਰਸ਼ੀਅਲ ਡਰਾਈਵਰ ਲਾਇਸੈਂਸ (CDL) ਪ੍ਰਾਪਤ ਕਰਨ ਦੀ ਕੋਸ਼ਿਸ਼ ਕਰਨ ਵਾਲੇ ਵਿਦੇਸ਼ੀ ਨਾਗਰਿਕਾਂ ਦੀ ਯੋਗਤਾ ਨੂੰ ਖਾਸ ਤੌਰ…

Imran Khan ਲਈ ਰਾਹਤ ਦੀ ਖ਼ਬਰ: ਅੱਖਾਂ ਦੀ ਰੌਸ਼ਨੀ ਵਿੱਚ ਸੁਧਾਰ; ਮੈਡੀਕਲ ਬੋਰਡ ਨੇ ਜਾਰੀ ਕੀਤੀ ਰਿਪੋਰਟ
16Feb

Imran Khan ਲਈ ਰਾਹਤ ਦੀ ਖ਼ਬਰ: ਅੱਖਾਂ ਦੀ ਰੌਸ਼ਨੀ ਵਿੱਚ ਸੁਧਾਰ; ਮੈਡੀਕਲ ਬੋਰਡ ਨੇ ਜਾਰੀ ਕੀਤੀ ਰਿਪੋਰਟ

Imran Khan Medical Bulletin: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਸਿਹਤ ਨੂੰ ਲੈ ਕੇ ਇੱਕ ਉਤਸ਼ਾਹਜਨਕ ਰਿਪੋਰਟ ਸਾਹਮਣੇ ਆਈ ਹੈ। ਇਸਲਾਮਾਬਾਦ ਦੇ ਮੈਡੀਕਲ ਬੋਰਡ ਨੇ ਪੁਸ਼ਟੀ ਕੀਤੀ ਹੈ ਕਿ…

More News