ਬਰਤਾਨੀਆ ’ਚ ਰਹਿਣ-ਸਹਿਣ ਦੀ ਲਾਗਤ ਵਧਣ ਕਾਰਨ ਭਾਰਤੀ ਭਾਈਚਾਰਾ ਪ੍ਰਭਾਵਿਤ

Cost-of-living crisis: Britain’s Indian, Asian communities bear brunt of austerity ਬ੍ਰਿਟੇਨ ਵਿਚ ਰਹਿਣ ਸਹਿਣ ਦੇ ਵਧਦੇ ਖਰਚਿਆਂ ਕਾਰਨ ਭਾਰਤੀ ਅਤੇ ਏਸ਼ਿਆਈ ਭਾਈਚਾਰੇ ਦੇ ਲੋਕ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ। ਇੰਡੀਅਨ ਵਰਕਰਜ਼ ਐਸੋਸੀਏਸ਼ਨ (ਗ੍ਰੇਟ ਬ੍ਰਿਟੇਨ) ਨੇ ਦੋਸ਼ ਲਾਇਆ ਹੈ ਕਿ ਇੱਥੋਂ ਦੀ ਸਰਕਾਰ ਕਾਰਪੋਰੇਟ ਵਰਗ ਦਾ ਖਾਸ ਖਿਆਲ ਰੱਖ ਰਹੀ ਹੈ ਜਦਕਿ ਉਨ੍ਹਾਂ ਦੀ ਸਾਰ ਵੀ ਨਹੀਂ ਲਈ ਜਾ ਰਹੀ। ਇੱਥੇ ਖਰਚੇ ਬਚਾਉਣ ਲਈ ਭਾਰਤੀ ਤੇ ਬੰਗਲਾਦੇਸ਼ੀ ਤੰਗ ਤੇ ਭੀੜ ਭਾੜ ਵਾਲੀਆਂ ਥਾਵਾਂ ’ਤੇ ਰਹਿ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਵਧਦੇ ਬਿਜਲੀ ਬਿੱਲਾਂ ਅਤੇ ਭੋਜਨ ਦੀਆਂ ਕੀਮਤਾਂ ਹਜ਼ਾਰਾਂ ਭਾਰਤੀ, ਪਾਕਿਸਤਾਨੀ, ਬੰਗਲਾਦੇਸ਼ੀਆਂ ਨੂੰ ਪ੍ਰਭਾਵਿਤ ਕਰ ਰਹੀਆਂ ਹਨ। ਐਸੋਸੀਏਸ਼ਨ ਦੇ ਜਨਰਲ ਸਕੱਤਰ ਸੀਤਲ ਸਿੰਘ ਗਿੱਲ ਨੇ ਦੱਸਿਆ ਕਿ ਇੱਥੇ ਲੋਕ ਜ਼ਿਆਦਾ ਭੁਗਤਾਨ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਇਸ ਦੇ ਇਵਜ਼ ਵਿਚ ਬਹੁਤ ਘੱਟ ਮਿਲ ਰਿਹਾ ਹੈ। ਸਰਕਾਰ ਸਥਿਰਤਾ ਬਾਰੇ ਗੱਲ ਕਰਦੀ ਹੈ ਪਰ ਸਾਡੇ ਲੋਕਾਂ ਲਈ ਕੋਈ ਸਥਿਰਤਾ ਨਹੀਂ ਹੈ, ਉਨ੍ਹਾਂ ਲਈ ਸਿਰਫ਼ ਸੰਘਰਸ਼ ਹੀ ਹੈ। ਅੰਤਰਰਾਸ਼ਟਰੀ ਮੁਦਰਾ ਫੰਡ ਅਨੁਸਾਰ ਯੂਨਾਈਟਿਡ ਕਿੰਗਡਮ ਇਸ ਸਾਲ ਜੀ-7 ਵਿੱਚ ਸਭ ਤੋਂ ਵੱਧ ਮਹਿੰਗਾਈ ਦਰ ਦਰਜ ਕਰੇਗਾ। ਇੱਥੇ ਕਰਿਆਨੇ ਦਾ ਸਾਮਾਨ ਵੀ ਮਹਿੰਗਾ ਹੋ ਗਿਆ ਹੈ ਤੇ ਔਸਤ ਸਾਲਾਨਾ ਘਰੇਲੂ ਊਰਜਾ ਬਿੱਲ ਕਈ ਗੁਣਾਂ ਵੱਧ ਆ ਰਿਹਾ ਹੈ।

ਸ੍ਰੀ ਗਿੱਲ ਨੇ ਕਿਹਾ ਕਿ ਬਹੁਤ ਸਾਰੇ ਘੱਟ ਆਮਦਨ ਵਾਲੇ ਪਰਿਵਾਰਾਂ ਨੂੰ ਗੈਸ ਅਤੇ ਬਿਜਲੀ ਦੇ ਵਧ ਰਹੇ ਖਰਚਿਆਂ ਦੀ ਮਾਰ ਪੈ ਰਹੀ ਹੈ। ਭਾਵੇਂ ਤੁਸੀਂ ਘੱਟ ਊਰਜਾ ਦੀ ਵਰਤੋਂ ਕਰਦੇ ਹੋ ਪਰ ਤੁਹਾਨੂੰ ਫੀਸ ਤਾਂ ਪਹਿਲਾਂ ਵਾਲੀ ਹੀ ਅਦਾ ਕਰਨੀ ਪੈ ਰਹੀ ਹੈ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਪੰਜਾਬ ’ਚ 63 ਹਜ਼ਾਰ ਪਰਿਵਾਰਾਂ ਨੂੰ ਰਾਹਤ! ਬਿੱਲ ਕਿੰਨਾ ਵੀ ਆਏ, ਬੰਦ ਨਹੀਂ ਹੋਵੇਗੀ 300 ਯੂਨਿਟ ਮੁਫ਼ਤ ਬਿਜਲੀ

ਪੰਜਾਬ ਸਰਕਾਰ ਨੇ ਖਪਤਕਾਰਾਂ ਨੂੰ ਵਧੇ ਹੋਏ ਅਤੇ ਆਰਜ਼ੀ ਬਿਜਲੀ ਬਿੱਲਾਂ ਸਬੰਧੀ ਵੱਡੀ ਰਾਹਤ ਦਾ ਐਲਾਨ ਕੀਤਾ ਹੈ। ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ

Read More »

ਟਰੰਪ ਪ੍ਰਸ਼ਾਸਨ ਦਾ ਨਵਾਂ ਦਾਅ, H-1ਬੀ ਵੀਜ਼ਾ ਦੀ ਫੀਸ ’ਚ 3000 ਡਾਲਰ ਦੀ ਵਾਧਾ ਕਰਨ ਦੀ ਤਿਆਰੀ

(ਰਾਇਟਰ) : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਪ੍ਰਸ਼ਾਸਨ ਐੱਚ-1ਬੀ ਵੀਜ਼ਾ ਦੀ ਫੀਸ ਨੂੰ ਵਧਾ ਕੇ 1,03,265 ਡਾਲਰ ਕਰਨ ਦੀ ਤਿਆਰੀ ਵਿਚ ਹੈ। ਇਹ ਕਦਮ ਅਜਿਹੇ ਸਮੇਂ

Read More »

ਅਮਰੀਕਾ ਤੋਂ ਕਿਨਾਰਾ ਕਰਨ ਲੱਗੇ ਭਾਰਤੀ ਵਿਦਿਆਰਥੀ, ਟਰੰਪ ਦੀ ਵੀਜ਼ਾ ਨੀਤੀ ਜਾਂ ਕੁਝ ਹੋਰ ਹੈ ਕਾਰਨ?

ਵਾਸ਼ਿੰਗਟਨ: ਅਮਰੀਕਾ ਵਿੱਚ ਉੱਚ ਸਿੱਖਿਆ ਪ੍ਰਾਪਤ ਕਰਨ ਦਾ ਸੁਪਨਾ ਦੇਖਣ ਵਾਲੇ ਭਾਰਤੀ ਨੌਜਵਾਨਾਂ ਲਈ ਰਾਹ ਹੁਣ ਪਹਿਲਾਂ ਵਾਂਗ ਆਸਾਨ ਨਹੀਂ ਰਿਹਾ। ਅਮਰੀਕਾ ਦੇ ਨਵੇਂ ਅਤੇ ਸਖ਼ਤ

Read More »
ਪੰਜਾਬ ’ਚ 63 ਹਜ਼ਾਰ ਪਰਿਵਾਰਾਂ ਨੂੰ ਰਾਹਤ! ਬਿੱਲ ਕਿੰਨਾ ਵੀ ਆਏ, ਬੰਦ ਨਹੀਂ ਹੋਵੇਗੀ 300 ਯੂਨਿਟ ਮੁਫ਼ਤ ਬਿਜਲੀ
25Aug

ਪੰਜਾਬ ’ਚ 63 ਹਜ਼ਾਰ ਪਰਿਵਾਰਾਂ ਨੂੰ ਰਾਹਤ! ਬਿੱਲ ਕਿੰਨਾ ਵੀ ਆਏ, ਬੰਦ ਨਹੀਂ ਹੋਵੇਗੀ 300 ਯੂਨਿਟ ਮੁਫ਼ਤ ਬਿਜਲੀ

ਪੰਜਾਬ ਸਰਕਾਰ ਨੇ ਖਪਤਕਾਰਾਂ ਨੂੰ ਵਧੇ ਹੋਏ ਅਤੇ ਆਰਜ਼ੀ ਬਿਜਲੀ ਬਿੱਲਾਂ ਸਬੰਧੀ ਵੱਡੀ ਰਾਹਤ ਦਾ ਐਲਾਨ ਕੀਤਾ ਹੈ। ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੀਟਰ ਰੀਡਰਾਂ ਦੀ ਹੜਤਾਲ…

ਟਰੰਪ ਪ੍ਰਸ਼ਾਸਨ ਦਾ ਨਵਾਂ ਦਾਅ, H-1ਬੀ ਵੀਜ਼ਾ ਦੀ ਫੀਸ ’ਚ 3000 ਡਾਲਰ ਦੀ ਵਾਧਾ ਕਰਨ ਦੀ ਤਿਆਰੀ
25Aug

ਟਰੰਪ ਪ੍ਰਸ਼ਾਸਨ ਦਾ ਨਵਾਂ ਦਾਅ, H-1ਬੀ ਵੀਜ਼ਾ ਦੀ ਫੀਸ ’ਚ 3000 ਡਾਲਰ ਦੀ ਵਾਧਾ ਕਰਨ ਦੀ ਤਿਆਰੀ

(ਰਾਇਟਰ) : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਪ੍ਰਸ਼ਾਸਨ ਐੱਚ-1ਬੀ ਵੀਜ਼ਾ ਦੀ ਫੀਸ ਨੂੰ ਵਧਾ ਕੇ 1,03,265 ਡਾਲਰ ਕਰਨ ਦੀ ਤਿਆਰੀ ਵਿਚ ਹੈ। ਇਹ ਕਦਮ ਅਜਿਹੇ ਸਮੇਂ ਚੁੱਕਿਆ ਗਿਆ ਹੈ ਜਦੋਂ ਰਾਸ਼ਟਰਪਤੀ…

ਅਮਰੀਕਾ ਤੋਂ ਕਿਨਾਰਾ ਕਰਨ ਲੱਗੇ ਭਾਰਤੀ ਵਿਦਿਆਰਥੀ, ਟਰੰਪ ਦੀ ਵੀਜ਼ਾ ਨੀਤੀ ਜਾਂ ਕੁਝ ਹੋਰ ਹੈ ਕਾਰਨ?
25Aug

ਅਮਰੀਕਾ ਤੋਂ ਕਿਨਾਰਾ ਕਰਨ ਲੱਗੇ ਭਾਰਤੀ ਵਿਦਿਆਰਥੀ, ਟਰੰਪ ਦੀ ਵੀਜ਼ਾ ਨੀਤੀ ਜਾਂ ਕੁਝ ਹੋਰ ਹੈ ਕਾਰਨ?

ਵਾਸ਼ਿੰਗਟਨ: ਅਮਰੀਕਾ ਵਿੱਚ ਉੱਚ ਸਿੱਖਿਆ ਪ੍ਰਾਪਤ ਕਰਨ ਦਾ ਸੁਪਨਾ ਦੇਖਣ ਵਾਲੇ ਭਾਰਤੀ ਨੌਜਵਾਨਾਂ ਲਈ ਰਾਹ ਹੁਣ ਪਹਿਲਾਂ ਵਾਂਗ ਆਸਾਨ ਨਹੀਂ ਰਿਹਾ। ਅਮਰੀਕਾ ਦੇ ਨਵੇਂ ਅਤੇ ਸਖ਼ਤ ਇਮੀਗ੍ਰੇਸ਼ਨ ਨਿਯਮਾਂ ਕਾਰਨ, 2025-26 ਦੇ…

More News

Leave a Reply

Your email address will not be published. Required fields are marked *