ਬੰਗਲਾਦੇਸ਼ ਵੱਲੋਂ ਆਈਪੀਐੱਲ ਦੇ ਪ੍ਰਸਾਰਨ ’ਤੇ ਰੋਕ

ਬੰਗਲਾਦੇਸ਼ ਨੇ ਕੋਲਕਾਤਾ ਨਾਈਟ ਰਾਈਡਰਜ਼ ਟੀਮ ਵਿਚੋਂ ਤੇਜ਼ ਗੇਂਦਬਾਜ਼ ਮੁਸਤਫਿਜ਼ੁਰ ਰਹਿਮਾਨ ਨੂੰ ਬਾਹਰ ਕਰਨ ਤੋਂ ਬਾਅਦ ਆਪਣੇ ਦੇਸ਼ ਵਿਚ ਆਈਪੀਐਲ ਦੇ ਪ੍ਰਸਾਰਨ ’ਤੇ ਰੋਕ ਲਾ ਦਿੱਤੀ ਹੈ। ਇਸ ਦੌਰਾਨ ਬੰਗਲਾਦੇਸ਼ ਵਿਚ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) ਦਾ ਪ੍ਰਚਾਰ ਵੀ ਨਹੀਂ ਕੀਤਾ ਜਾ ਸਕੇਗਾ। ਇਹ ਪਾਬੰਦੀ ਅਣਮਿੱਥੇ ਸਮੇਂ ਲਈ ਲਾਈ ਗਈ ਹੈ।

ਅਧਿਕਾਰੀਆਂ ਨੇ ਅੱਜ ਪੁਸ਼ਟੀ ਕੀਤੀ ਕਿ ਆਈਪੀਐਲ ਨਾਲ ਸਬੰਧਤ ਸਾਰੇ ਪ੍ਰਸਾਰਣ, ਪ੍ਰਚਾਰ ਅਤੇ ਪ੍ਰੋਗਰਾਮ ਕਵਰੇਜ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਅਗਲੇ ਆਦੇਸ਼ਾਂ ਤੱਕ ਅਜਿਹਾ ਹੀ ਰਹੇਗਾ। ਬਿਆਨ ਵਿੱਚ ਕਿਹਾ ਗਿਆ ਹੈ ਕਿ ਇਹ ਫੈਸਲਾ ਜਨਤਕ ਹਿੱਤ ਵਿੱਚ ਲਿਆ ਗਿਆ ਹੈ। ਬੰਗਲਾਦੇਸ਼ ਕ੍ਰਿਕਟ ਬੋਰਡ ਨੇ ਕਿਹਾ ਹੈ ਕਿ ਉਨ੍ਹਾਂ ਇਸ ਫੈਸਲੇ ਬਾਰੀ ਬੀਸੀਸੀਆਈ ਨੂੰ ਜਾਣੂ ਕਰਵਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬੰਗਲਾਦੇਸ਼ ਖਿਡਾਰੀ ਨੂੰ ਟੀਮ ਵਿਚੋਂ ਬਾਹਰ ਕੱਢਣ ਦਾ ਕੋਈ ਸਪਸ਼ਟ ਕਾਰਨ ਨਹੀਂ ਦੱਸਿਆ ਗਿਆ ਜਿਸ ਕਾਰਨ ਬੰਗਲਾਦੇਸ਼ ਦੇ ਲੋਕਾਂ ਵਿਚ ਰੋਸ ਹੈ। ਇਸ ਤੋਂ ਪਹਿਲਾਂ ਭਾਰਤ ਭਰ ਵਿਚ ਮੰਗ ਕੀਤੀ ਗਈ ਸੀ ਕਿ ਸ਼ਾਹਰੁਖ ਖਾਨ ਦੀ ਮਾਲਕੀ ਵਾਲੀ ਕੋਲਕਾਤਾ ਨਾਈਟ ਰਾਈਡਰਜ਼ ਨੂੰ ਬੰਗਲਾਦੇਸ਼ੀ ਕ੍ਰਿਕਟਰ ਮੁਸਤਫ਼ਿਜ਼ੁਰ ਰਹਿਮਾਨ ਨੂੰ ਟੀਮ ਵਿੱਚੋਂ ਬਾਹਰ ਕੱਢਣਾ ਚਾਹੀਦਾ ਹੈ। ਆਗੂਆਂ ਨੇ ਕਿਹਾ ਸੀ ਕਿ ਬੰਗਲਾਦੇਸ਼ੀਆਂ ਵੱਲੋਂ ਘੱਟ ਗਿਣਤੀਆਂ ’ਤੇ ਕੀਤੇ ਗਏ ਅੱਤਿਆਚਾਰਾਂ ਨੂੰ ਪੂਰੀ ਦੁਨੀਆ ਨੇ ਦੇਖਿਆ ਹੈ। ਅਜਿਹੇ ਹਾਲਾਤ ਵਿੱਚ ਮੁਸਤਫ਼ਿਜ਼ੁਰ ਰਹਿਮਾਨ ਨੂੰ ਟੀਮ ਵਿਚੋਂ ਕੱਢਣਾ ਚਾਹੀਦਾ ਹੈ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ

 ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਕ ਅਪਰਾਧਿਕ ਮਾਮਲੇ ’ਚ ਗਵਾਹੀ ਲਈ ਵਾਰ-ਵਾਰ ਹੇਠਲੀ ਅਦਾਲਤ ’ਚ ਪੇਸ਼ ਨਾ ਹੋਣ ਵਾਲੇ ਪੰਜਾਬ ਪੁਲਿਸ ਦੇ ਸਹਾਇਕ

Read More »

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?

ਨੇਪਾਲ ਦੇ ਰਾਸੁਵਾ ਅਤੇ ਨੁਵਾਕੋਟ ਜ਼ਿਲ੍ਹਿਆਂ ਵਿੱਚ 26 ਅਗਸਤ ਨੂੰ ਭੋਟੇਕੋਸ਼ੀ ਦਰਿਆ ਵਿੱਚ ਆਏ ਭਿਆਨਕ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਸਵੇਰੇ-ਸਵੇਰੇ ਆਈ ਇਸ ਕੁਦਰਤੀ

Read More »

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ

ਲਾਗੋਸ। ਸ਼ੁੱਕਰਵਾਰ ਨੂੰ ਨਾਈਜੀਰੀਆ ਦੇ ਇੱਕ ਵਾਤਾਵਰਣ ਸਮੂਹ ਨੇ ਦਾਅਵਾ ਕੀਤਾ ਕਿ ਤੇਲ ਪਾਈਪਲਾਈਨ ਤੋਂ ਤੇਲ ਚੁਰਾਉਣ ਦੀ ਕੋਸ਼ਿਸ਼ ਦੌਰਾਨ ਜ਼ਹਿਰੀਲੀ ਗੈਸ ਦੀ ਚਪੇਟ ਵਿੱਚ ਆਉਣ

Read More »
ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ
04Sep

ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ

 ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਕ ਅਪਰਾਧਿਕ ਮਾਮਲੇ ’ਚ ਗਵਾਹੀ ਲਈ ਵਾਰ-ਵਾਰ ਹੇਠਲੀ ਅਦਾਲਤ ’ਚ ਪੇਸ਼ ਨਾ ਹੋਣ ਵਾਲੇ ਪੰਜਾਬ ਪੁਲਿਸ ਦੇ ਸਹਾਇਕ ਸਬ-ਇੰਸਪੈਕਟਰ (ਏਐੱਸਆਈ) ਹਰਜਿੰਦਰ ਸਿੰਘ ਦੇ…

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?
04Sep

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?

ਨੇਪਾਲ ਦੇ ਰਾਸੁਵਾ ਅਤੇ ਨੁਵਾਕੋਟ ਜ਼ਿਲ੍ਹਿਆਂ ਵਿੱਚ 26 ਅਗਸਤ ਨੂੰ ਭੋਟੇਕੋਸ਼ੀ ਦਰਿਆ ਵਿੱਚ ਆਏ ਭਿਆਨਕ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਸਵੇਰੇ-ਸਵੇਰੇ ਆਈ ਇਸ ਕੁਦਰਤੀ ਆਫ਼ਤ ਨੇ ਰਿਹਾਇਸ਼ੀ ਇਲਾਕਿਆਂ ਦੇ…

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ
04Sep

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ

ਲਾਗੋਸ। ਸ਼ੁੱਕਰਵਾਰ ਨੂੰ ਨਾਈਜੀਰੀਆ ਦੇ ਇੱਕ ਵਾਤਾਵਰਣ ਸਮੂਹ ਨੇ ਦਾਅਵਾ ਕੀਤਾ ਕਿ ਤੇਲ ਪਾਈਪਲਾਈਨ ਤੋਂ ਤੇਲ ਚੁਰਾਉਣ ਦੀ ਕੋਸ਼ਿਸ਼ ਦੌਰਾਨ ਜ਼ਹਿਰੀਲੀ ਗੈਸ ਦੀ ਚਪੇਟ ਵਿੱਚ ਆਉਣ ਨਾਲ ਘੱਟੋ-ਘੱਟ 37 ਲੋਕਾਂ ਦੀ…

More News