ਬੰਦੀ ਸਿੰਘਾਂ ਦੀ ਰਿਹਾਈ ਲਈ 29 ਅਗਸਤ ਨੂੰ ਵਿਸ਼ਵ ਭਰ ਦੀ ਸਿੱਖ ਸੰਗਤ ਕਰੇ ਅਰਦਾਸ : ਜਥੇਦਾਰ ਗੜਗੱਜ ਦੀ ਸੰਗਤ ਨੂੰ ਅਪੀਲ

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 29 ਅਗਸਤ ਨੂੰ ਬੰਦੀ ਸਿੰਘਾਂ ਦੀ ਚੜ੍ਹਦੀਕਲਾ ਅਤੇ ਰਿਹਾਈ ਲਈ ਕੀਤੀ ਜਾ ਰਹੀ ਅਰਦਾਸ ’ਚ ਦੇਸ਼-ਵਿਦੇਸ਼ ਦੀ ਸਮੁੱਚੀ ਸਿੱਖ ਸੰਗਤ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਜਥੇਦਾਰ ਨੇ ਕਿਹਾ ਕਿ ਬੰਦੀ ਸਿੰਘ ਪਿਛਲੇ ਤਿੰਨ-ਤਿੰਨ ਦਹਾਕਿਆਂ ਤੋਂ ਜੇਲ੍ਹਾਂ ’ਚ ਬੰਦ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰਾਂ ਦੀ ਵਿਤਕਰੇ ਭਰੀ ਨੀਤੀ ਅਤੇ ਦੋਹਰੇ ਮਾਪਦੰਡਾਂ ਕਾਰਨ ਸਿੱਖਾਂ ਦੇ ਮਨੁੱਖੀ ਅਧਿਕਾਰਾਂ ਦਾ ਘਾਣ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ’ਤੇ ਸਮੁੱਚੀ ਸਿੱਖ ਕੌਮ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਇਕਜੁੱਟ ਹੋ ਕੇ ਵਿਸ਼ਵ ਪੱਧਰ ’ਤੇ ਆਵਾਜ਼ ਉਠਾਉਣ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਉਲੀਕੇ ਸਮਾਗਮਾਂ ਤਹਿਤ 27 ਅਗਸਤ ਨੂੰ ਗੁਰਦੁਆਰਾ ਸਾਹਿਬਾਨ ’ਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ 29 ਅਗਸਤ ਨੂੰ ਭੋਗ ਉਪਰੰਤ ਬੰਦੀ ਸਿੰਘਾਂ ਲਈ ਅਰਦਾਸ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹੋਰ ਗੁਰਦੁਆਰਾ ਸਾਹਿਬ ਵੀ ਇਸੇ ਤਰ੍ਹਾਂ ਸਮਾਗਮ ਕਰ ਸਕਦੇ ਹਨ। ਜੇ ਸ੍ਰੀ ਅਖੰਡ ਪਾਠ ਸਾਹਿਬ ਸੰਭਵ ਨਾ ਹੋਵੇ ਤਾਂ ਗੁਰਬਾਣੀ ਦਾ ਜਾਪ ਕਰਕੇ 29 ਅਗਸਤ ਨੂੰ ਬੰਦੀ ਸਿੰਘਾਂ ਲਈ ਅਰਦਾਸ ਜ਼ਰੂਰ ਕੀਤੀ ਜਾਵੇ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ

 ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਕ ਅਪਰਾਧਿਕ ਮਾਮਲੇ ’ਚ ਗਵਾਹੀ ਲਈ ਵਾਰ-ਵਾਰ ਹੇਠਲੀ ਅਦਾਲਤ ’ਚ ਪੇਸ਼ ਨਾ ਹੋਣ ਵਾਲੇ ਪੰਜਾਬ ਪੁਲਿਸ ਦੇ ਸਹਾਇਕ

Read More »

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?

ਨੇਪਾਲ ਦੇ ਰਾਸੁਵਾ ਅਤੇ ਨੁਵਾਕੋਟ ਜ਼ਿਲ੍ਹਿਆਂ ਵਿੱਚ 26 ਅਗਸਤ ਨੂੰ ਭੋਟੇਕੋਸ਼ੀ ਦਰਿਆ ਵਿੱਚ ਆਏ ਭਿਆਨਕ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਸਵੇਰੇ-ਸਵੇਰੇ ਆਈ ਇਸ ਕੁਦਰਤੀ

Read More »

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ

ਲਾਗੋਸ। ਸ਼ੁੱਕਰਵਾਰ ਨੂੰ ਨਾਈਜੀਰੀਆ ਦੇ ਇੱਕ ਵਾਤਾਵਰਣ ਸਮੂਹ ਨੇ ਦਾਅਵਾ ਕੀਤਾ ਕਿ ਤੇਲ ਪਾਈਪਲਾਈਨ ਤੋਂ ਤੇਲ ਚੁਰਾਉਣ ਦੀ ਕੋਸ਼ਿਸ਼ ਦੌਰਾਨ ਜ਼ਹਿਰੀਲੀ ਗੈਸ ਦੀ ਚਪੇਟ ਵਿੱਚ ਆਉਣ

Read More »
ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ
04Sep

ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ

 ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਕ ਅਪਰਾਧਿਕ ਮਾਮਲੇ ’ਚ ਗਵਾਹੀ ਲਈ ਵਾਰ-ਵਾਰ ਹੇਠਲੀ ਅਦਾਲਤ ’ਚ ਪੇਸ਼ ਨਾ ਹੋਣ ਵਾਲੇ ਪੰਜਾਬ ਪੁਲਿਸ ਦੇ ਸਹਾਇਕ ਸਬ-ਇੰਸਪੈਕਟਰ (ਏਐੱਸਆਈ) ਹਰਜਿੰਦਰ ਸਿੰਘ ਦੇ…

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?
04Sep

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?

ਨੇਪਾਲ ਦੇ ਰਾਸੁਵਾ ਅਤੇ ਨੁਵਾਕੋਟ ਜ਼ਿਲ੍ਹਿਆਂ ਵਿੱਚ 26 ਅਗਸਤ ਨੂੰ ਭੋਟੇਕੋਸ਼ੀ ਦਰਿਆ ਵਿੱਚ ਆਏ ਭਿਆਨਕ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਸਵੇਰੇ-ਸਵੇਰੇ ਆਈ ਇਸ ਕੁਦਰਤੀ ਆਫ਼ਤ ਨੇ ਰਿਹਾਇਸ਼ੀ ਇਲਾਕਿਆਂ ਦੇ…

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ
04Sep

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ

ਲਾਗੋਸ। ਸ਼ੁੱਕਰਵਾਰ ਨੂੰ ਨਾਈਜੀਰੀਆ ਦੇ ਇੱਕ ਵਾਤਾਵਰਣ ਸਮੂਹ ਨੇ ਦਾਅਵਾ ਕੀਤਾ ਕਿ ਤੇਲ ਪਾਈਪਲਾਈਨ ਤੋਂ ਤੇਲ ਚੁਰਾਉਣ ਦੀ ਕੋਸ਼ਿਸ਼ ਦੌਰਾਨ ਜ਼ਹਿਰੀਲੀ ਗੈਸ ਦੀ ਚਪੇਟ ਵਿੱਚ ਆਉਣ ਨਾਲ ਘੱਟੋ-ਘੱਟ 37 ਲੋਕਾਂ ਦੀ…

More News