ਬੰਦੀ ਸਿੰਘਾਂ ਨੂੰ ਰਿਹਾਅ ਕਰੇ ਕੇਂਦਰ ਸਰਕਾਰ: ਪੀਰਮੁਹੰਮਦ

ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਮੁੱਖ ਬੁਲਾਰੇ ਕਰਨੈਲ ਸਿੰਘ ਪੀਰਮੁਹੰਮਦ ਨੇ ਕੇਂਦਰ ਸਰਕਾਰ ਨੂੰ ਜ਼ੋਰਦਾਰ ਅਪੀਲ ਕੀਤੀ ਹੈ ਕਿ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਦਿਵਸ ਮੌਕੇ ਮਨੁੱਖਤਾਵਾਦੀ ਪਹੁੰਚ ਅਪਣਾਉਂਦਿਆਂ ਦਹਾਕਿਆਂ ਤੋਂ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ (ਬੰਦੀ ਸਿੰਘਾਂ) ਨੂੰ ਤੁਰੰਤ ਰਿਹਾਅ ਕੀਤਾ ਜਾਵੇ।

ਪੀਰਮੁਹੰਮਦ ਨੇ ਕਿਹਾ ਹੈ ਕਿ ਜੇਕਰ ਕੇਂਦਰ ਸਰਕਾਰ ਸੱਚੇ ਦਿਲੋਂ ‘ਹਿੰਦ ਦੀ ਚਾਦਰ’ ਗੁਰੂ ਤੇਗ ਬਹਾਦਰ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਨਾ ਚਾਹੁੰਦੀ ਹੈ ਤਾਂ ਉਸ ਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣਾ ਪਵੇਗਾ। ਗੁਰੂ ਸਾਹਿਬ ਨੇ ਜ਼ੁਲਮ ਖ਼ਿਲਾਫ਼ ਅਤੇ ਮਨੁੱਖੀ ਹੱਕਾਂ ਲਈ ਸ਼ਹਾਦਤ ਦਿੱਤੀ ਸੀ। ਅੱਜ ਉਸੇ ਦੇਸ਼ ਵਿੱਚ ਬੰਦੀ ਸਿੰਘ ਦਹਾਕਿਆਂ ਤੋਂ ਨਿਆਂ ਨੂੰ ਉਡੀਕ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਸ਼ਤਾਬਦੀ ’ਤੇ ਉਨ੍ਹਾਂ ਨੂੰ ਰਿਹਾਅ ਕਰਨ ਤੋਂ ਵੱਡੀ ਸ਼ਰਧਾਂਜਲੀ ਹੋਰ ਕੋਈ ਨਹੀਂ ਹੋ ਸਕਦੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਜਲਦੀ ਹੀ ਭਾਰਤ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ ਅਤੇ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਇੱਕ ਖੁੱਲ੍ਹੀ ਚਿੱਠੀ ਭੇਜੀ ਜਾ ਰਹੀ ਹੈ। ਇਸ ਚਿੱਠੀ ’ਤੇ ਦੇਸ਼ ਦੇ ਉੱਘੇ ਮਨੁੱਖੀ ਅਧਿਕਾਰ ਕਾਰਕੁਨਾਂ, ਲੇਖਕਾਂ ਅਤੇ ਸੇਵਾ-ਮੁਕਤ ਜੱਜਾਂ ਦੇ ਦਸਤਖ਼ਤ ਵੀ ਲਏ ਜਾਣਗੇ ਤਾਂ ਜੋ ਸਰਕਾਰ ਤੱਕ ਕੌਮ ਦੀ ਸਾਂਝੀ ਆਵਾਜ਼ ਪਹੁੰਚ ਸਕੇ।ਪੀਰਮੁਹੰਮਦ ਨੇ ਉਮੀਦ ਜਤਾਈ ਕਿ ਸਰਕਾਰ ਸਿੱਖਾਂ ਦੀਆਂ ਭਾਵਨਾਵਾਂ ਅਤੇ ਮਨੁੱਖੀ ਅਧਿਕਾਰਾਂ ਦਾ ਸਨਮਾਨ ਕਰਦਿਆਂ ਇਸ ਇਤਿਹਾਸਕ ਮੌਕੇ ਇੱਕ ਸਾਰਥਕ ਫ਼ੈਸਲਾ ਲਵੇਗੀ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਕੀਮਤਾਂ ਨੇ ਤੋੜੇ ਸਾਰੇ ਰਿਕਾਰਡ: ਸੋਨਾ 11 ਹਜ਼ਾਰ ਮਹਿੰਗਾ, ਚਾਂਦੀ ਨੇ ਮਾਰੀ 22,376 ਦੀ ਛਾਲ; ਆਮ ਬੰਦੇ ਦੀ ਪਹੁੰਚ ਤੋਂ ਬਾਹਰ?

ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਜ਼ਬਰਦਸਤ ਤੇਜ਼ੀ ਦੇਖਣ ਨੂੰ ਮਿਲੀ ਹੈ। ਪ੍ਰਧਾਨ ਮੰਤਰੀ ਮੋਦੀ ਵੱਲੋਂ ਲਗਾਤਾਰ ਦੋ ਦਿਨ ਸੋਨਾ ਨਾ ਖਰੀਦਣ ਦੀ ਅਪੀਲ

Read More »

ਡੋਨਾਲਡ ਟਰੰਪ ਪਹੁੰਚੇ ਚੀਨ, ਜਿਨਪਿੰਗ ਨਾਲ ਹੋਵੇਗੀ ਅਹਿਮ ਸਿਖ਼ਰ ਗੱਲਬਾਤ; ਅਮਰੀਕਾ-ਚੀਨ ਬੈਠਕ ‘ਤੇ ਟਿਕੀ ਦੁਨੀਆ ਦੀ ਨਿਗ੍ਹਾ

ਨਵੀਂ ਦਿੱਲੀ : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਬੁੱਧਵਾਰ ਨੂੰ ਤਿੰਨ ਰੋਜ਼ਾ ਮਹੱਤਵਪੂਰਨ ਦੌਰੇ ‘ਤੇ ਚੀਨ ਪਹੁੰਚੇ ਗਏ ਹਨ। ਇੱਥੇ ਉਨ੍ਹਾਂ ਦੀ ਮੁਲਾਕਾਤ ਚੀਨੀ ਰਾਸ਼ਟਰਪਤੀ ਸ਼ੀ

Read More »
AI ਦੇ ਨਾਲ ਚੈਟ ਵੀ ਹੁਣ Incognito ਮੋਡ ‘ਚ, WhatsApp ਲਿਆਇਆ ਨਵਾਂ ਪ੍ਰਾਈਵੇਸੀ ਫੀਚਰ
13May

AI ਦੇ ਨਾਲ ਚੈਟ ਵੀ ਹੁਣ Incognito ਮੋਡ ‘ਚ, WhatsApp ਲਿਆਇਆ ਨਵਾਂ ਪ੍ਰਾਈਵੇਸੀ ਫੀਚਰ

WhatsApp ਨੇ Meta AI ਦੇ ਨਾਲ Incognito Chat ਦਾ ਐਲਾਨ ਕੀਤਾ ਹੈ, ਜੋ ਕਿ ਇੱਕ ਨਵਾਂ ਫੀਚਰ ਹੈ ਜਿਸ ਰਾਹੀਂ ਯੂਜ਼ਰਜ਼ ਕੰਪਨੀ ਦੇ AI ਅਸਿਸਟੈਂਟ ਨਾਲ ਪ੍ਰਾਈਵੇਟ ਅਤੇ ਟੈਂਪਰੇਰੀ (ਆਰਜ਼ੀ)…

ਕੀਮਤਾਂ ਨੇ ਤੋੜੇ ਸਾਰੇ ਰਿਕਾਰਡ: ਸੋਨਾ 11 ਹਜ਼ਾਰ ਮਹਿੰਗਾ, ਚਾਂਦੀ ਨੇ ਮਾਰੀ 22,376 ਦੀ ਛਾਲ; ਆਮ ਬੰਦੇ ਦੀ ਪਹੁੰਚ ਤੋਂ ਬਾਹਰ?
13May

ਕੀਮਤਾਂ ਨੇ ਤੋੜੇ ਸਾਰੇ ਰਿਕਾਰਡ: ਸੋਨਾ 11 ਹਜ਼ਾਰ ਮਹਿੰਗਾ, ਚਾਂਦੀ ਨੇ ਮਾਰੀ 22,376 ਦੀ ਛਾਲ; ਆਮ ਬੰਦੇ ਦੀ ਪਹੁੰਚ ਤੋਂ ਬਾਹਰ?

ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਜ਼ਬਰਦਸਤ ਤੇਜ਼ੀ ਦੇਖਣ ਨੂੰ ਮਿਲੀ ਹੈ। ਪ੍ਰਧਾਨ ਮੰਤਰੀ ਮੋਦੀ ਵੱਲੋਂ ਲਗਾਤਾਰ ਦੋ ਦਿਨ ਸੋਨਾ ਨਾ ਖਰੀਦਣ ਦੀ ਅਪੀਲ ਤੋਂ ਬਾਅਦ ਬਾਜ਼ਾਰ ਵਿੱਚ ਵੱਡੀ…

ਡੋਨਾਲਡ ਟਰੰਪ ਪਹੁੰਚੇ ਚੀਨ, ਜਿਨਪਿੰਗ ਨਾਲ ਹੋਵੇਗੀ ਅਹਿਮ ਸਿਖ਼ਰ ਗੱਲਬਾਤ; ਅਮਰੀਕਾ-ਚੀਨ ਬੈਠਕ ‘ਤੇ ਟਿਕੀ ਦੁਨੀਆ ਦੀ ਨਿਗ੍ਹਾ
13May

ਡੋਨਾਲਡ ਟਰੰਪ ਪਹੁੰਚੇ ਚੀਨ, ਜਿਨਪਿੰਗ ਨਾਲ ਹੋਵੇਗੀ ਅਹਿਮ ਸਿਖ਼ਰ ਗੱਲਬਾਤ; ਅਮਰੀਕਾ-ਚੀਨ ਬੈਠਕ ‘ਤੇ ਟਿਕੀ ਦੁਨੀਆ ਦੀ ਨਿਗ੍ਹਾ

ਨਵੀਂ ਦਿੱਲੀ : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਬੁੱਧਵਾਰ ਨੂੰ ਤਿੰਨ ਰੋਜ਼ਾ ਮਹੱਤਵਪੂਰਨ ਦੌਰੇ ‘ਤੇ ਚੀਨ ਪਹੁੰਚੇ ਗਏ ਹਨ। ਇੱਥੇ ਉਨ੍ਹਾਂ ਦੀ ਮੁਲਾਕਾਤ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਹੋਵੇਗੀ। ਅਮਰੀਕਾ ਅਤੇ…

More News

Leave a Reply

Your email address will not be published. Required fields are marked *