ਭਾਈ ਰਾਜੋਆਣਾ ਨੇ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਕੀਤੀ ਨਿੰਦਾ, ਜੇਲ੍ਹ ਤੋਂ ਲਿਖੀ ਚਿੱਠੀ

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਜੇਲ੍ਹ ਤੋਂ ਚਿੱਠੀ ਲਿਖ ਕੇ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਕੋਈ ਵੀ ਗੁਰੂ ਦਾ ਸੱਚਾ ਸਿੱਖ ਗੁਰੂ ਘਰ ‘ਚ ਨਤਮਸਤਕ ਹੋਣ ਆਏ ਕਿਸੇ ਵੀ ਸ਼ਖਸ ‘ਤੇ ਹਮਲਾ ਨਹੀਂ ਕਰ ਸਕਦਾ, ਇਹ ਹਮਲਾ ਗੁਰਮਰਿਆਦਾ ਤੇ ਸਿੱਖੀ ਸਿਧਾਂਤਾਂ ਦੇ ਖਿਲਾਫ਼ ਹੈ। ਉਨ੍ਹਾਂ ਕਿਹਾ ਕਿ ਹਮਲੇ ਦੀ ਪੂਰੀ ਗੰਭੀਰਤਾ ਨਾਲ ਜਾਂਚ ਹੋਣੀ ਚਾਹੀਦੀ ਹੈ, ਮੈਂ ਸੁਖਬੀਰ ਬਾਦਲ ਦੀ ਸਿਹਤਯਾਬੀ ਤੇ ਉਨ੍ਹਾਂ ਦੇ ਪਰਿਵਾਰ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਦਾ ਹਾਂ।

ਦੱਸ ਦੇਈਏ ਕਿ ਸੁਖਬੀਰ ਸਿੰਘ ਬਾਦਲ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਕਿਰਪਾਨ ਨਾਲ ਸੁਖਬੀਰ ਦੇ ਹੱਥ ‘ਤੇ 5 ਸੈਂਟੀਮੀਟਰ ਦਾ ਕੱਟ ਲੱਗਿਆ ਸੀ। ਡਾਕਟਰਾਂ ਨੇ 8 ਤੋਂ 9 ਟਾਂਕੇ ਲਗਾਏ। ਸਰਜਰੀ ਤੋਂ ਬਾਅਦ ਵੀਰਵਾਰ ਨੂੰ ਉਨ੍ਹਾਂ ਨੂੰ ਨੰਦੇੜ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਤੇ ਉਹ ਹੁਣ ਦਿੱਲੀ ਪਹੁੰਚ ਚੁੱਕੇ ਹਨ।

ਦੋਸ਼ੀ ਜਸਪਾਲ ਸਿੰਘ ਨੇ ਆਪਣੀ ਕਿਰਪਾਨ ਕੱਢ ਕੇ ਸੁਖਬੀਰ ਬਾਦਲ ਦੇ ਸਾਹਮਣੇ ਆਉਂਦੇ ਹੀ ਉਨ੍ਹਾਂ ਦੀ ਛਾਤੀ ‘ਤੇ ਹਮਲਾ ਕਰ ਦਿੱਤਾ। ਹਾਲਾਂਕਿ, ਸੁਖਬੀਰ ਬਾਦਲ ਨੇ ਆਪਣਾ ਹੱਥ ਅੱਗੇ ਕਰ ਲਿਆ ਤੇ ਕਿਰਪਾਨ ਨੂੰ ਉਨ੍ਹਾਂ ਦੀ ਛਾਤੀ ਤੱਕ ਪਹੁੰਚਣ ਤੋਂ ਰੋਕਿਆ, ਜਿਸ ਕਾਰਨ ਉਨ੍ਹਾਂ ਦੀ ਬਾਂਹ ‘ਤੇ ਜ਼ਖ਼ਮ ਹੋ ਗਿਆ। ਦੋਸ਼ੀ ਦੇ ਦੁਬਾਰਾ ਹਮਲਾ ਕਰਨ ਤੋਂ ਪਹਿਲਾਂ ਮਹਾਰਾਸ਼ਟਰ ਪੁਲਿਸ ਦੀ ਸਪੈਸ਼ਲ ਪ੍ਰੋਟੈਕਸ਼ਨ ਯੂਨਿਟ ਦੇ ਇੰਸਪੈਕਟਰ ਸੰਤੋਸ਼ ਵੈਜਨਾਥ ਕੇਂਦਰੇ ਨੇ ਆਪਣਾ ਹੱਥ ਅੱਗੇ ਕਰ ਦਿੱਤਾ, ਜਿਸ ਨਾਲ ਉਹ ਵੀ ਜ਼ਖਮੀ ਹੋ ਗਏ, ਪਰ ਹਮਲਾਵਰ ਕਾਬੂ ਕਰ ਲਿਆ ਗਿਆ। ਹੁਣ ਤੱਕ ਦੀ ਪੁਲਿਸ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਸੁਖਬੀਰ ਦੀ ਛਾਤੀ ‘ਤੇ ਹਮਲਾ ਕਰਕੇ ਉਨ੍ਹਾਂ ਦਾ ਕਤਲ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। 

City& Local Guides

ਇਹ ਵੀ ਪੜ੍ਹੋ : ਗੋਹੇ ਤੋਂ ਬਣੇਗੀ ਬਾਇਓਗੈਸ! CM ਮਾਨ ਨੇ ਲੁਧਿਆਣਾ ‘ਚ ਕੀਤਾ CBG ਪਲਾਂਟ ਦਾ ਉਦਘਾਟਨ

ਪੁਲਿਸ ਅਧਿਕਾਰੀਆਂ ਮੁਤਾਬਕ ਦੋਸ਼ੀ ਨੇ ਆਪਣੀ ਜ਼ਿੰਦਗੀ ਦਾ ਜ਼ਿਆਦਾਤਰ ਸਮਾਂ ਪੁਣੇ ਦੇ ਕੈਂਪ ਖੇਤਰ ਵਿੱਚ ਬਿਤਾਇਆ ਸੀ। ਉਹ ਸਾਲ 2024 ਵਿੱਚ ਨਾਂਦੇੜ ਦੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਗੁਰਦੁਆਰੇ ਵਿੱਚ ਸੇਵਾ ਕਰਨ ਲਈ ਆਇਆ ਸੀ। ਗੁਰਦੁਆਰੇ ਦੇ ਪ੍ਰਬੰਧਕ ਬਾਬਾ ਜੱਗਾ ਸਿੰਘ ਨੇ ਕਿਹਾ ਕਿ ਜਸਪਾਲ ਸਿੰਘ ਮਾਨਸਿਕ ਤੌਰ ‘ਤੇ ਠੀਕ ਨਹੀਂ ਹੈ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ

 ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਕ ਅਪਰਾਧਿਕ ਮਾਮਲੇ ’ਚ ਗਵਾਹੀ ਲਈ ਵਾਰ-ਵਾਰ ਹੇਠਲੀ ਅਦਾਲਤ ’ਚ ਪੇਸ਼ ਨਾ ਹੋਣ ਵਾਲੇ ਪੰਜਾਬ ਪੁਲਿਸ ਦੇ ਸਹਾਇਕ

Read More »

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?

ਨੇਪਾਲ ਦੇ ਰਾਸੁਵਾ ਅਤੇ ਨੁਵਾਕੋਟ ਜ਼ਿਲ੍ਹਿਆਂ ਵਿੱਚ 26 ਅਗਸਤ ਨੂੰ ਭੋਟੇਕੋਸ਼ੀ ਦਰਿਆ ਵਿੱਚ ਆਏ ਭਿਆਨਕ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਸਵੇਰੇ-ਸਵੇਰੇ ਆਈ ਇਸ ਕੁਦਰਤੀ

Read More »

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ

ਲਾਗੋਸ। ਸ਼ੁੱਕਰਵਾਰ ਨੂੰ ਨਾਈਜੀਰੀਆ ਦੇ ਇੱਕ ਵਾਤਾਵਰਣ ਸਮੂਹ ਨੇ ਦਾਅਵਾ ਕੀਤਾ ਕਿ ਤੇਲ ਪਾਈਪਲਾਈਨ ਤੋਂ ਤੇਲ ਚੁਰਾਉਣ ਦੀ ਕੋਸ਼ਿਸ਼ ਦੌਰਾਨ ਜ਼ਹਿਰੀਲੀ ਗੈਸ ਦੀ ਚਪੇਟ ਵਿੱਚ ਆਉਣ

Read More »
ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ
04Sep

ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ

 ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਕ ਅਪਰਾਧਿਕ ਮਾਮਲੇ ’ਚ ਗਵਾਹੀ ਲਈ ਵਾਰ-ਵਾਰ ਹੇਠਲੀ ਅਦਾਲਤ ’ਚ ਪੇਸ਼ ਨਾ ਹੋਣ ਵਾਲੇ ਪੰਜਾਬ ਪੁਲਿਸ ਦੇ ਸਹਾਇਕ ਸਬ-ਇੰਸਪੈਕਟਰ (ਏਐੱਸਆਈ) ਹਰਜਿੰਦਰ ਸਿੰਘ ਦੇ…

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?
04Sep

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?

ਨੇਪਾਲ ਦੇ ਰਾਸੁਵਾ ਅਤੇ ਨੁਵਾਕੋਟ ਜ਼ਿਲ੍ਹਿਆਂ ਵਿੱਚ 26 ਅਗਸਤ ਨੂੰ ਭੋਟੇਕੋਸ਼ੀ ਦਰਿਆ ਵਿੱਚ ਆਏ ਭਿਆਨਕ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਸਵੇਰੇ-ਸਵੇਰੇ ਆਈ ਇਸ ਕੁਦਰਤੀ ਆਫ਼ਤ ਨੇ ਰਿਹਾਇਸ਼ੀ ਇਲਾਕਿਆਂ ਦੇ…

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ
04Sep

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ

ਲਾਗੋਸ। ਸ਼ੁੱਕਰਵਾਰ ਨੂੰ ਨਾਈਜੀਰੀਆ ਦੇ ਇੱਕ ਵਾਤਾਵਰਣ ਸਮੂਹ ਨੇ ਦਾਅਵਾ ਕੀਤਾ ਕਿ ਤੇਲ ਪਾਈਪਲਾਈਨ ਤੋਂ ਤੇਲ ਚੁਰਾਉਣ ਦੀ ਕੋਸ਼ਿਸ਼ ਦੌਰਾਨ ਜ਼ਹਿਰੀਲੀ ਗੈਸ ਦੀ ਚਪੇਟ ਵਿੱਚ ਆਉਣ ਨਾਲ ਘੱਟੋ-ਘੱਟ 37 ਲੋਕਾਂ ਦੀ…

More News