ਭਾਰਤ-ਇਜ਼ਰਾਈਲ ਵਿਚਾਲੇ ਸਹਿਮਤੀ ਪੱਤਰਾਂ ’ਤੇ ਦਸਤਖ਼ਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਸ ਮਹੀਨੇ ਹੋਣ ਵਾਲੇ ਦੌਰੇ ਤੋਂ ਪਹਿਲਾਂ ਭਾਰਤ ਤੇ ਇਜ਼ਰਾਈਲ ਨੇ ਰੱਖਿਆ ਸਬੰਧਾਂ ਦੀ ਮਜ਼ਬੂਤੀ ਲਈ ਸਹਿਮਤੀ ਪੱਤਰਾਂ (ਐੱਮ ਓ ਯੂ) ’ਤੇ ਦਸਤਖ਼ਤ ਕੀਤੇ ਹਨ।

ਇਜ਼ਰਾਈਲ ਦੇ ਰੱਖਿਆ ਮੰਤਰਾਲੇ ਨੇ ਭਾਰਤ ਅਤੇ ਇਜ਼ਰਾਈਲ ਦੇ ਮੁੱਖ ਰੱਖਿਆ ਉਦਯੋਗਾਂ ਦਰਮਿਆਨ ਮੀਟਿੰਗਾਂ ਕੀਤੀਆਂ ਅਤੇ ਸਹਿਮਤੀ ਪੱਤਰਾਂ ’ਤੇ ਸਹੀ ਪਾਈ। ਇਜ਼ਰਾਈਲ ਦੇ ਰੱਖਿਆ ਮੰਤਰਾਲੇ ਨੇ ਬਿਆਨ ਵਿੱਚ ਕਿਹਾ ਕਿ ਐੱਸ ਆਈ ਬੀ ਏ ਟੀ (ਇੰਟਰਨੈਸ਼ਨਲ ਡਿਫੈਂਸ ਕੋਅਪਰੇਸ਼ਨ ਡਾਇਰੈਕਟੋਰੇਟ) ਨੇ ਸੁਸਾਇਟੀ ਆਫ ਇੰਡੀਅਨ ਡਿਫੈਂਸ ਮੈਨੂਫੈਕਚਰਰਜ਼ (ਐੱਸ ਆਈ ਡੀ ਐੱਮ) ਅਤੇ ਭਾਰਤ ਦੇ ਰੱਖਿਆ ਮੰਤਰਾਲੇ ਦੇ ਸਹਿਯੋਗ ਨਾਲ ਇਸ ਹਫ਼ਤੇ ਮੋਹਰੀ ਭਾਰਤੀ ਇਜ਼ਰਾਇਲੀ ਰੱਖਿਆ ਕੰਪਨੀਆਂ ਦਰਮਿਆਨ ਗੋਸ਼ਟੀ ਅਤੇ ਬੀ 2 ਬੀ (ਬਿਜ਼ਨੈੱਸ ਟੂ ਬਿਜ਼ਨੈੱਸ) ਮੀਟਿੰਗਾਂ ਕੀਤੀਆਂ। ਬਿਆਨ ਮੁਤਾਬਕ, ‘‘ਗੋਸ਼ਟੀ ਦੀ ਪ੍ਰਧਾਨਗੀ ਐੱਸ ਆਈ ਬੀ ਏ ਟੀ ਦੇ ਨਿਰਦੇਸ਼ਕ ਬ੍ਰਿਗੇਡੀਅਰ ਜਨਰਲ (ਸੇਵਾਮੁਕਤ) ਯਾਇਰ ਕੁਲਾਸ ਨੇ ਕੀਤੀ। ਇਸ ਵਿੱਚ 30 ਭਾਰਤੀ ਅਤੇ 26 ਇਜ਼ਰਾਇਲੀ ਰੱਖਿਆ ਕੰਪਨੀਆਂ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ।’’ ਭਾਰਤੀ ਵਫ਼ਦ ਦੀ ਅਗਵਾਈ ਐੱਸ ਆਈ ਡੀ ਐੱਮ ਦੇ ਜਨਰਲ ਡਾਇਰੈਕਟਰ ਰਮੇਸ਼ ਕੇ ਨੇ ਕੀਤੀ ਅਤੇ ਇਸ ਵਿੱਚ ਇਜ਼ਰਾਈਲ ’ਚ ਭਾਰਤ ਦੇ ਰਾਜਦੂਤ ਜੇ ਪੀ ਸਿੰਘ ਅਤੇ ਇਜ਼ਰਾਈਲ ਵਿੱਚ ਭਾਰਤ ਦੇ ਰੱਖਿਆ ਨੁਮਾਇੰਦੇ ਗਰੁੱਪ ਕੈਪਟਨ ਵਿਜੈ ਪਾਟਿਲ ਸ਼ਾਮਲ ਸਨ। ਪ੍ਰਧਾਨ ਮੰਤਰੀ ਮੋਦੀ 25 ਫਰਵਰੀ ਨੂੰ ਦੋ ਰੋਜ਼ਾ ਦੌਰੇ ’ਤੇ ਇਜ਼ਰਾਈਲ ਪਹੁੰਚਣਗੇ। ਸੰਭਾਵਨਾ ਹੈ ਕਿ ਉਹ ਆਪਣੀਆਂ ਮੀਟਿੰਗਾਂ ਦੌਰਾਨ ਦੁਵੱਲੇ ਅਤੇ ਖੇਤਰੀ ਹਿੱਤ ਦੇ ਸਾਰੇ ਮੁੱਦਿਆਂ ’ਤੇ ਚਰਚਾ ਕਰਨਗੇ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ

ਮਾਸਕੋ : ਰੂਸ ਵਿੱਚ ਸੰਸਦੀ ਚੋਣਾਂ ਦੇ ਆਖਰੀ ਦਿਨ, ਯੂਕਰੇਨ ਵੱਲੋਂ ਰਾਜਧਾਨੀ ਮਾਸਕੋ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵੱਡਾ ਡਰੋਨ

Read More »

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਵੀਕੈਂਡ ਯਾਤਰਾ ਇੱਕ ਦਿਨ ਪਹਿਲਾਂ ਹੀ ਰੱਦ ਕਰ ਦਿੱਤੀ ਅਤੇ ਸ਼ਨੀਵਾਰ ਸ਼ਾਮ ਨੂੰ ਅਚਾਨਕ ਵਾਸ਼ਿੰਗਟਨ ਡੀਸੀ ਵਾਪਸ

Read More »

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ

ਖਾਰਤੂਮ: ਸੂਡਾਨ ਦੇ ਉੱਤਰ-ਪੂਰਬੀ ਇਲਾਕੇ ਵਿੱਚ ਸੋਨੇ ਦੀ ਇੱਕ ਖਾਣ ਢਹਿ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 11 ਖਾਣ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 30 ਲੋਕ

Read More »
ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ
20Sep

ਰੂਸ ’ਚ ਚੋਣਾਂ ਦੌਰਾਨ ਵੱਡਾ ਹਮਲਾ, ਯੂਕਰੇਨ ਨੇ ਮਾਸਕੋ ’ਤੇ ਦਾਗੇ 1600 ਤੋਂ ਵੱਧ ਡਰੋਨ; ਰਿਫਾਇਨਰੀ ਤਬਾਹ

ਮਾਸਕੋ : ਰੂਸ ਵਿੱਚ ਸੰਸਦੀ ਚੋਣਾਂ ਦੇ ਆਖਰੀ ਦਿਨ, ਯੂਕਰੇਨ ਵੱਲੋਂ ਰਾਜਧਾਨੀ ਮਾਸਕੋ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵੱਡਾ ਡਰੋਨ ਹਮਲਾ ਕੀਤਾ ਗਿਆ। ਰੂਸੀ ਹਵਾਈ…

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?
20Sep

ਈਰਾਨ ਦੀ ਧਮਕੀ ਮਗਰੋਂ ਅਮਰੀਕਾ ‘ਚ ਹਾਈ ਅਲਰਟ, ਵੀਕੈਂਡ ਛੁੱਟੀ ਰੱਦ ਕਰਕੇ ਅਚਾਨਕ ਵ੍ਹਾਈਟ ਹਾਊਸ ਪਰਤੇ ਡੋਨਾਲਡ ਟਰੰਪ; ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ?

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਵੀਕੈਂਡ ਯਾਤਰਾ ਇੱਕ ਦਿਨ ਪਹਿਲਾਂ ਹੀ ਰੱਦ ਕਰ ਦਿੱਤੀ ਅਤੇ ਸ਼ਨੀਵਾਰ ਸ਼ਾਮ ਨੂੰ ਅਚਾਨਕ ਵਾਸ਼ਿੰਗਟਨ ਡੀਸੀ ਵਾਪਸ ਆ ਗਏ। ਵ੍ਹਾਈਟ ਹਾਊਸ ਵੱਲੋਂ…

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ
20Sep

ਸੂਡਾਨ ‘ਚ ਸੋਨੇ ਦੀ ਖਾਣ ਢਹਿਣ ਨਾਲ 11 ਲੋਕਾਂ ਦੀ ਮੌਤ, 30 ਜ਼ਖ਼ਮੀ; ਬਚਾਅ ਮੁਹਿੰਮ ਜਾਰੀ

ਖਾਰਤੂਮ: ਸੂਡਾਨ ਦੇ ਉੱਤਰ-ਪੂਰਬੀ ਇਲਾਕੇ ਵਿੱਚ ਸੋਨੇ ਦੀ ਇੱਕ ਖਾਣ ਢਹਿ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 11 ਖਾਣ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 30 ਲੋਕ ਜ਼ਖ਼ਮੀ ਹੋ ਗਏ। ਸਰਕਾਰੀ ਅਧਿਕਾਰੀ…

More News