ਭਾਰਤ ਕਾਰ ਧਮਾਕੇ ਦੀ ਜਾਂਚ ਕਰਨ ਦੇ ਸਮਰੱਥ: ਰੂਬੀਓ

ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਦਿੱਲੀ ਵਿਚ ਹੋਏ ਕਾਰ ਧਮਾਕੇ ਨੂੰ ਸਪੱਸ਼ਟ ਤੌਰ ’ਤੇ ‘ਦਹਿਸ਼ਤੀ ਹਮਲਾ’ ਕਰਾਰ ਦਿੰਦਿਆਂ ਜਾਂਚ ਲਈ ਭਾਰਤ ਦੀ ਪੇਸ਼ੇਵਰ ਪਹੁੰਚ ਦੀ ਤਾਰੀਫ਼ ਕੀਤੀ। ਉਨ੍ਹਾਂ ਕਿਹਾ ਕਿ ਅਮਰੀਕਾ ਨੇ ਧਮਾਕੇ ਦੀ ਜਾਂਚ ’ਚ ਸਹਿਯੋਗ ਦੀ ਭਾਰਤ ਨੂੰ ਪੇਸ਼ਕਸ਼ ਕੀਤੀ ਸੀ ਪਰ ਉਹ ਖੁਦ ਜਾਂਚ ਕਰਨ ਦੇ ਸਮਰੱਥ ਹੈ। ਰੂਬੀਓ ਨੇ ਇਹ ਟਿੱਪਣੀ ਕੈਨੇਡਾ ਦੇ ਹੈਮਿਲਟਨ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤੀ। ਪੱਤਰਕਾਰਾਂ ਨੇ ਉਨ੍ਹਾਂ ਨੂੰ ਸਵਾਲ ਕੀਤਾ ਸੀ ਕਿ ਦਿੱਲੀ ’ਚ ਧਮਾਕੇ ਨਾਲ ਭਾਰਤ ਅਤੇ ਪਾਕਿਸਤਾਨ ਵਿਚਾਲੇ ਵਧ ਰਹੇ ਤਣਾਅ ਤੋਂ ਅਮਰੀਕਾ ਕਿੰਨਾ ਕੁ ਫਿਕਰਮੰਦ ਹੈ। ਸ੍ਰੀ ਰੂਬੀਓ ਨੇ ਕਿਹਾ, ‘‘ਧਮਾਕੇ ਦੀ ਜਾਂਚ ਜਾਰੀ ਹੈ। ਸਪੱਸ਼ਟ ਤੌਰ ’ਤੇ ਇਹ ਦਹਿਸ਼ਤੀ ਹਮਲਾ ਸੀ। ਇਹ ਵਿਸਫੋਟਕ ਸਮੱਗਰੀ ਨਾਲ ਭਰੀ ਕਾਰ ਸੀ ਜਿਸ ਵਿੱਚ ਧਮਾਕਾ ਹੋਇਆ ਅਤੇ ਬਹੁਤ ਸਾਰੇ ਲੋਕ ਮਾਰੇ ਗਏ। ਮੈਨੂੰ ਲੱਗਦਾ ਹੈ ਕਿ ਭਾਰਤ ਜਾਂਚ ਨੂੰ ਲੈ ਕੇ ਬਹੁਤ ਵਧੀਆ ਕੰਮ ਕਰ ਰਿਹਾ ਹੈ ਅਤੇ ਜਦੋਂ ਉਨ੍ਹਾਂ ਕੋਲ ਤੱਥ ਹੋਣਗੇ ਤਾਂ ਉਹ ਉਨ੍ਹਾਂ ਨੂੰ ਸਾਰਿਆਂ ਦੇ ਸਾਹਮਣੇ ਰੱਖਣਗੇ।’’

ਇਸ ਦੌਰਾਨ ਸ੍ਰੀ ਰੂਬੀਓ ਨੇ ਜੀ7 ਮੁਲਕਾਂ ਦੇ ਵਿਦੇਸ਼ ਮੰਤਰੀਆਂ ਦੀ ਨਿਆਗਰਾ ’ਚ ਹੋਈ ਮੀਟਿੰਗ ਤੋਂ ਅੱਡ ਆਪਣੇ ਭਾਰਤੀ ਹਮਰੁਤਬਾ ਐੱਸ ਜੈਸ਼ੰਕਰ ਨਾਲ ਮੁਲਾਕਾਤ ਕੀਤੀ। ਅਮਰੀਕੀ ਵਿਦੇਸ਼ ਮੰਤਰੀ ਨੇ ਕਿਹਾ ਕਿ ਉਨ੍ਹਾਂ ਧਮਾਕੇ ਬਾਰੇ ਆਪਣੇ ਭਾਰਤੀ ਹਮਰੁਤਬਾ ਐੱਸ ਜੈਸ਼ੰਕਰ ਨਾਲ ਗੱਲ ਕੀਤੀ ਹੈ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਨੇਪਾਲ ਸਰਕਾਰ ਦਾ ਵੱਡਾ ਫੈਸਲਾ, ਭਾਰਤੀ ਕਰੰਸੀ ‘ਤੇ ਲੱਗੀ ਰੋਕ ਹਟਾਈ; ਹੁਣ ਕਿਹੜੇ-ਕਿਹੜੇ ਨੋਟ ਲੈ ਕੇ ਜਾਣ ਦੀ ਮਿਲੀ ਮਨਜ਼ੂਰੀ?

ਕਾਠਮੰਡੂ: ਨੇਪਾਲ ਨੇ ਭਾਰਤੀ ਕਰੰਸੀ ਦੇ ਆਉਣ-ਜਾਣ ‘ਤੇ ਲੱਗੀਆਂ ਪਾਬੰਦੀਆਂ ਵਿੱਚ ਛੋਟ ਦਿੱਤੀ ਹੈ। ਹੁਣ ਭਾਰਤੀ ਅਤੇ ਨੇਪਾਲੀ ਨਾਗਰਿਕ 9 ਨਵੰਬਰ 2016 ਤੋਂ ਬਾਅਦ ਜਾਰੀ ਕੀਤੇ

Read More »

ਅਮਰੀਕਾ ਦੀਆਂ ਮਿਸਾਲਾਂ ਹੋ ਰਹੀਆਂ ਨੇ ਖ਼ਤਮ, ਰਿਪੋਰਟ ‘ਚ ਦਾਅਵਾ; ਟਰੰਪ ਨੇ ਈਰਾਨ ‘ਤੇ ਹਮਲਾ ਰੋਕਣ ਲਈ ਕਿਹਾ

ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਮਰੀਕੀ ਫੌਜ ਨੂੰ ਈਰਾਨ ‘ਤੇ ਨਵੇਂ ਹਮਲੇ ਨਾ ਕਰਨ ਦੇ ਨਿਰਦੇਸ਼ ਦਿੱਤੇ ਹਨ। ‘ਦ ਨਿਊਯਾਰਕ ਟਾਈਮਜ਼’ ਅਤੇ ‘ਐਕਸੀਓਸ’ ਦੀਆਂ

Read More »

ਕੈਨੇਡਾ ‘ਚ 139 ਮਿਲੀਅਨ ਡਾਲਰ ਦੇ ਨਸ਼ੀਲੇ ਪਦਾਰਥ ਜ਼ਬਤ, ਭਾਰਤੀ ਮੂਲ ਦੇ ਕਈ ਟਰੱਕ ਡਰਾਈਵਰਾਂ ਸਮੇਤ 19 ਗ੍ਰਿਫ਼ਤਾਰ

ਓਟਾਵਾ : ਕੈਨੇਡਾ ਦੇ ਓਨਟਾਰੀਓ ਵਿੱਚ ਇੱਕ ਵੱਡੇ ਸਰਹੱਦ ਪਾਰ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਗਿਆ ਹੈ। ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ

Read More »
ਨੇਪਾਲ ਸਰਕਾਰ ਦਾ ਵੱਡਾ ਫੈਸਲਾ, ਭਾਰਤੀ ਕਰੰਸੀ ‘ਤੇ ਲੱਗੀ ਰੋਕ ਹਟਾਈ; ਹੁਣ ਕਿਹੜੇ-ਕਿਹੜੇ ਨੋਟ ਲੈ ਕੇ ਜਾਣ ਦੀ ਮਿਲੀ ਮਨਜ਼ੂਰੀ?
26Jul

ਨੇਪਾਲ ਸਰਕਾਰ ਦਾ ਵੱਡਾ ਫੈਸਲਾ, ਭਾਰਤੀ ਕਰੰਸੀ ‘ਤੇ ਲੱਗੀ ਰੋਕ ਹਟਾਈ; ਹੁਣ ਕਿਹੜੇ-ਕਿਹੜੇ ਨੋਟ ਲੈ ਕੇ ਜਾਣ ਦੀ ਮਿਲੀ ਮਨਜ਼ੂਰੀ?

ਕਾਠਮੰਡੂ: ਨੇਪਾਲ ਨੇ ਭਾਰਤੀ ਕਰੰਸੀ ਦੇ ਆਉਣ-ਜਾਣ ‘ਤੇ ਲੱਗੀਆਂ ਪਾਬੰਦੀਆਂ ਵਿੱਚ ਛੋਟ ਦਿੱਤੀ ਹੈ। ਹੁਣ ਭਾਰਤੀ ਅਤੇ ਨੇਪਾਲੀ ਨਾਗਰਿਕ 9 ਨਵੰਬਰ 2016 ਤੋਂ ਬਾਅਦ ਜਾਰੀ ਕੀਤੇ ਗਏ 200 ਅਤੇ 500 ਰੁਪਏ…

ਅਮਰੀਕਾ ਦੀਆਂ ਮਿਸਾਲਾਂ ਹੋ ਰਹੀਆਂ ਨੇ ਖ਼ਤਮ, ਰਿਪੋਰਟ ‘ਚ ਦਾਅਵਾ; ਟਰੰਪ ਨੇ ਈਰਾਨ ‘ਤੇ ਹਮਲਾ ਰੋਕਣ ਲਈ ਕਿਹਾ
26Jul

ਅਮਰੀਕਾ ਦੀਆਂ ਮਿਸਾਲਾਂ ਹੋ ਰਹੀਆਂ ਨੇ ਖ਼ਤਮ, ਰਿਪੋਰਟ ‘ਚ ਦਾਅਵਾ; ਟਰੰਪ ਨੇ ਈਰਾਨ ‘ਤੇ ਹਮਲਾ ਰੋਕਣ ਲਈ ਕਿਹਾ

ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਮਰੀਕੀ ਫੌਜ ਨੂੰ ਈਰਾਨ ‘ਤੇ ਨਵੇਂ ਹਮਲੇ ਨਾ ਕਰਨ ਦੇ ਨਿਰਦੇਸ਼ ਦਿੱਤੇ ਹਨ। ‘ਦ ਨਿਊਯਾਰਕ ਟਾਈਮਜ਼’ ਅਤੇ ‘ਐਕਸੀਓਸ’ ਦੀਆਂ ਰਿਪੋਰਟਾਂ ਦੇ ਅਨੁਸਾਰ, ਟਰੰਪ ਨੇ…

ਕੈਨੇਡਾ ‘ਚ 139 ਮਿਲੀਅਨ ਡਾਲਰ ਦੇ ਨਸ਼ੀਲੇ ਪਦਾਰਥ ਜ਼ਬਤ, ਭਾਰਤੀ ਮੂਲ ਦੇ ਕਈ ਟਰੱਕ ਡਰਾਈਵਰਾਂ ਸਮੇਤ 19 ਗ੍ਰਿਫ਼ਤਾਰ
26Jul

ਕੈਨੇਡਾ ‘ਚ 139 ਮਿਲੀਅਨ ਡਾਲਰ ਦੇ ਨਸ਼ੀਲੇ ਪਦਾਰਥ ਜ਼ਬਤ, ਭਾਰਤੀ ਮੂਲ ਦੇ ਕਈ ਟਰੱਕ ਡਰਾਈਵਰਾਂ ਸਮੇਤ 19 ਗ੍ਰਿਫ਼ਤਾਰ

ਓਟਾਵਾ : ਕੈਨੇਡਾ ਦੇ ਓਨਟਾਰੀਓ ਵਿੱਚ ਇੱਕ ਵੱਡੇ ਸਰਹੱਦ ਪਾਰ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਗਿਆ ਹੈ। ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ 1.7 ਟਨ ਗੈਰ-ਕਾਨੂੰਨੀ ਨਸ਼ੀਲੇ…

More News

Leave a Reply

Your email address will not be published. Required fields are marked *