ਭਾਰਤ-ਪਾਕਿ ਨੂੰ ਦਿੱਤੀ ਸੀ 200 ਫੀਸਦੀ ਤੱਕ ਟੈਕਸ ਦੀ ਧਮਕੀ: ਟਰੰਪ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤੀ ਪਾਕਿ ਟਕਰਾਅ ਨੂੰ ਖਤਮ ਕਰਵਾਉਣ ਸਬੰਧੀ ਇੱਕ ਹੋਰ ਦਾਅਵਾ ਕੀਤਾ ਹੈ ਕਿ, ਉਨ੍ਹਾਂ ਨੇ ਭਾਰਤ ਅਤੇ ਪਾਕਿਸਤਾਨ ਦਰਮਿਆਨ ਤਣਾਅ ਸਮੇਤ ਕਈ ਕੋਮਾਂਤਰੀ ਟਕਰਾਵਾਂ ਨੂੰ ਹੱਲ ਕਰਨ ਲਈ ਟੈਕਸ ਨੂੰ ਇੱਕ ਹਥਿਆਰ ਵਜੋਂ ਵਰਤਿਆ।ਟਰੰਪ ਨੇ ਕਿਹਾ, “ਮੈਂ ਕੁਝ ਜੰਗਾਂ ਨੂੰ ਸਿਰਫ਼ ਟੈਕਸ ਦੇ ਆਧਾਰ ‘ਤੇ ਹੱਲ ਕੀਤਾ। ਉਦਾਹਰਨ ਲਈ ਭਾਰਤ ਅਤੇ ਪਾਕਿਸਤਾਨ ਵਿਚਕਾਰ, ਮੈਂ ਕਿਹਾ, ਜੇ ਤੁਸੀਂ ਲੋਕ ਜੰਗ ਲੜਨਾ ਚਾਹੁੰਦੇ ਹੋ ਅਤੇ ਤੁਹਾਡੇ ਕੋਲ ਪ੍ਰਮਾਣੂ ਹਥਿਆਰ ਹਨ, ਤਾਂ ਮੈਂ ਤੁਹਾਡੇ ਦੋਵਾਂ ’ਤੇ ਵੱਡੇ ਟੈਰਿਫ ਲਗਾਵਾਂਗਾ, ਜਿਵੇਂ ਕਿ 100 ਫੀਸਦੀ, 150 ਫੀਸਦੀ, ਅਤੇ 200 ਫੀਸਦੀ।’’

ਰਾਸ਼ਟਰਪਤੀ ਨੇ ਕਿਹਾ ਕਿ ਉਨ੍ਹਾਂ ਦੀ ਦੋਵਾਂ ਦੇਸ਼ਾਂ ’ਤੇ ਵੱਡੇ ਟੈਕਸ ਲਗਾਉਣ ਦੀ ਧਮਕੀ ਨੇ ਸਥਿਤੀ ਨੂੰ ਤੇਜ਼ੀ ਨਾਲ ਕਾਬੂ ਹੇਠ ਕਰ ਲਿਆ।

ਉਨ੍ਹਾਂ ਅੱਗੇ ਕਿਹਾ, “ਮੈਂ ਕਿਹਾ ਕਿ ਮੈਂ ਟੈਕਸ ਲਗਾ ਰਿਹਾ ਹਾਂ। ਮੈਂ ਉਹ ਚੀਜ਼ 24 ਘੰਟਿਆਂ ਵਿੱਚ ਹੱਲ ਕਰ ਦਿੱਤੀ ਸੀ। ਜੇ ਮੇਰੇ ਕੋਲ ਟੈਕਸ ਨਾ ਹੁੰਦੇ, ਤਾਂ ਤੁਸੀਂ ਉਹ ਜੰਗ ਕਦੇ ਵੀ ਹੱਲ ਨਹੀਂ ਕਰ ਸਕਦੇ ਸੀ।”

ਟਰੰਪ ਨੇ ਇੱਕ ਵਾਰ ਫਿਰ ਭਾਰਤ ਅਤੇ ਪਾਕਿਸਤਾਨ ਦਰਮਿਆਨ ਸ਼ਾਂਤੀ ਕਰਵਾਉਣ ਦੇ ਆਪਣੇ ਦਾਅਵਿਆਂ ਨੂੰ ਦੁਹਰਾਇਆ, ਜਿਸ ਬਾਰੇ ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦੇ ਦਖਲ ਨਾਲ ਹੱਲ ਹੋਇਆ ਸੀ। ਟਰੰਪ ਨੇ 9 ਅਕਤੂਬਰ ਨੂੰ ਫੌਕਸ ਨਿਊਜ਼ (Fox News) ਨਾਲ ਇੱਕ ਇੰਟਰਵਿਊ ਦੌਰਾਨ ਵੀ ਅਜਿਹੀਆਂ ਟਿੱਪਣੀਆਂ ਕੀਤੀਆਂ ਸਨ। 

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

West Asia Conflict: ਅਮਰੀਕੀ ਫੌਜਾਂ ਨੇ ਇਰਾਨੀ ਖਰਗ ਟਾਪੂ ’ਤੇ ਫੌਜੀ ਟਿਕਾਣਿਆਂ ਨੂੰ ਕੀਤਾ ਤਬਾਹ: ਟਰੰਪ

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਅਮਰੀਕੀ ਫੌਜਾਂ ਨੇ ਇਰਾਨ ਦੇ ਖਰਗ ਟਾਪੂ (Kharg Island) ’ਤੇ ਸਥਿਤ ਫੌਜੀ ਟਿਕਾਣਿਆਂ ਨੂੰ ਪੂਰੀ

Read More »

‘ਅਸੀਂ ਕੈਂਸਰ ਨੂੰ ਖ਼ਤਮ ਕਰ ਦਿੱਤਾ’, G7 ਦੀ ਬੈਠਕ ‘ਚ ਟਰੰਪ ਦਾ ਵੱਡਾ ਦਾਅਵਾ; ਸਰੈਂਡਰ ਕਰਨ ਵਾਲਾ ਹੈ ਇਰਾਨ

ਨਵੀਂ ਦਿੱਲੀ: ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ G7 ਦੇਸ਼ਾਂ ਦੇ ਨੇਤਾਵਾਂ ਨਾਲ ਇੱਕ ਵਰਚੁਅਲ ਬੈਠਕ ਵਿੱਚ ਦਾਅਵਾ ਕੀਤਾ ਹੈ ਕਿ ਇਰਾਨ ਹੁਣ ਆਤਮ-ਸਮਰਪਣ (ਸਰੈਂਡਰ) ਕਰਨ

Read More »
West Asia Conflict: ਅਮਰੀਕੀ ਫੌਜਾਂ ਨੇ ਇਰਾਨੀ ਖਰਗ ਟਾਪੂ ’ਤੇ ਫੌਜੀ ਟਿਕਾਣਿਆਂ ਨੂੰ ਕੀਤਾ ਤਬਾਹ: ਟਰੰਪ
13Mar

West Asia Conflict: ਅਮਰੀਕੀ ਫੌਜਾਂ ਨੇ ਇਰਾਨੀ ਖਰਗ ਟਾਪੂ ’ਤੇ ਫੌਜੀ ਟਿਕਾਣਿਆਂ ਨੂੰ ਕੀਤਾ ਤਬਾਹ: ਟਰੰਪ

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਅਮਰੀਕੀ ਫੌਜਾਂ ਨੇ ਇਰਾਨ ਦੇ ਖਰਗ ਟਾਪੂ (Kharg Island) ’ਤੇ ਸਥਿਤ ਫੌਜੀ ਟਿਕਾਣਿਆਂ ਨੂੰ ਪੂਰੀ ਤਰ੍ਹਾਂ ‘ਤਬਾਹ’ ਕਰ ਦਿੱਤਾ ਹੈ।…

ਪੰਜਾਬ ਵਿੱਚ ਗੈਸ ਸੰਕਟ ਵਧਿਆ
13Mar

ਪੰਜਾਬ ਵਿੱਚ ਗੈਸ ਸੰਕਟ ਵਧਿਆ

ਮੱਧ ਪੂਰਬ ਵਿੱਚ ਤਣਾਅ ਕਾਰਨ ਪੰਜਾਬ ’ਚ ਗੰਭੀਰ ਹੋਏ ਗੈਸ ਸੰਕਟ ਨੇ ਇੱਕ ਬਜ਼ੁਰਗ ਦੀ ਜਾਨ ਲੈ ਲਈ ਹੈ। ਸੂਬੇ ’ਚ ਗੈਸ ਦੀ ਕਿੱਲਤ ਨੇ ਸੁਰੱਖਿਆ ਦਾ ਮਾਮਲਾ ਖੜ੍ਹਾ ਕਰ…

‘ਅਸੀਂ ਕੈਂਸਰ ਨੂੰ ਖ਼ਤਮ ਕਰ ਦਿੱਤਾ’, G7 ਦੀ ਬੈਠਕ ‘ਚ ਟਰੰਪ ਦਾ ਵੱਡਾ ਦਾਅਵਾ; ਸਰੈਂਡਰ ਕਰਨ ਵਾਲਾ ਹੈ ਇਰਾਨ
13Mar

‘ਅਸੀਂ ਕੈਂਸਰ ਨੂੰ ਖ਼ਤਮ ਕਰ ਦਿੱਤਾ’, G7 ਦੀ ਬੈਠਕ ‘ਚ ਟਰੰਪ ਦਾ ਵੱਡਾ ਦਾਅਵਾ; ਸਰੈਂਡਰ ਕਰਨ ਵਾਲਾ ਹੈ ਇਰਾਨ

ਨਵੀਂ ਦਿੱਲੀ: ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ G7 ਦੇਸ਼ਾਂ ਦੇ ਨੇਤਾਵਾਂ ਨਾਲ ਇੱਕ ਵਰਚੁਅਲ ਬੈਠਕ ਵਿੱਚ ਦਾਅਵਾ ਕੀਤਾ ਹੈ ਕਿ ਇਰਾਨ ਹੁਣ ਆਤਮ-ਸਮਰਪਣ (ਸਰੈਂਡਰ) ਕਰਨ ਦੇ ਬਿਲਕੁਲ ਕਰੀਬ ਹੈ। ਅਮਰੀਕੀ…

More News

Leave a Reply

Your email address will not be published. Required fields are marked *