ਮਾਨ ਜਾਣਗੇ ਇਟਲੀ-ਫਰਾਂਸ, ਕੇਂਦਰ ਤੋਂ ਮਨਜ਼ੂਰੀ ਦੀ ਉਡੀਕ! ਪਹਿਲਾਂ ਵੀ ਕਈ ਵਾਰ ਕੇਂਦਰ ਤੋਂ ਮਨਜ਼ੂਰੀ ਨਾ ਮਿਲਣ ਕਾਰਨ ਰੱਦ ਕਰਨੇ ਪਏ CM ਦੇ ਦੌਰੇ

ਚੰਡੀਗੜ੍ਹ : ਪੰਜਾਬ ਦੀ ਖੇਤੀਬਾੜੀ ਨਾਲ ਸਬੰਧਤ ਉਤਪਾਦਾਂ ਨੂੰ ਵਿਦੇਸ਼ੀ ਬਾਜ਼ਾਰ ਤੱਕ ਪਹੁੰਚਾਉਣ ਦੇ ਉਦੇਸ਼ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਅਕਤੂਬਰ ਮਹੀਨੇ ’ਚ ਇਟਲੀ ਤੇ ਫਰਾਂਸ ਦਾ ਦੌਰਾ ਕਰ ਸਕਦੇ ਹਨ। ਅਸਲ ’ਚ ਅਗਲੇ ਦਿਨਾਂ ਦੌਰਾਨ ਯੂਰਪ ’ਚ ਹੋਣ ਵਾਲੀਆਂ ਪ੍ਰਦਰਸ਼ਨੀਆਂ ’ਚ ਪੰਜਾਬ ਦੀਆਂ ਸਰਕਾਰੀ ਸੰਸਥਾਵਾਂ ਮਾਰਕਫੈੱਡ ਤੇ ਪੰਜਾਬ ਐਗਰੋ ਵੱਲੋਂ ਤਿਆਰ ਕੀਤੇ ਜਾਂਦੇ ਉਤਪਾਦ ਪ੍ਰਦਰਸ਼ਿਤ ਕੀਤੇ ਜਾਣੇ ਹਨ। ਇਸੇ ਲਈ ਮੁੱਖ ਮੰਤਰੀ ਉੱਥੇ ਜਾਣਾ ਚਾਹੁੰਦੇ ਹਨ। ਹਾਲਾਂਕਿ ਉਨ੍ਹਾਂ ਦਾ ਇਹ ਦੌਰਾ ਕੇਂਦਰ ਸਰਕਾਰ ਦੀ ਮਨਜ਼ੂਰੀ ’ਤੇ ਨਿਰਭਰ ਹੈ, ਕਿਉਂਕਿ ਕੇਂਦਰ ਪਹਿਲਾਂ ਵੀ ਕਈ ਵਾਰ ਸੀਐੱਮ ਨੂੰ ਦੌਰੇ ਇਜਾਜ਼ਤ ਨਹੀਂ ਦਿੱਤੀ।

ਜਾਣਕਾਰੀ ਮੁਤਾਬਕ 21 ਅਕਤੂਬਰ ਤੋਂ ਸ਼ੁਰੂ ਹੋਣ ਵਾਲੀਆਂ ਇਨ੍ਹਾਂ ਪ੍ਰਦਰਸ਼ਨੀਆਂ ਨੂੰ ਲੈ ਕੇ ਪੰਜਾਬ ਸਰਕਾਰ ਵੱਡੇ ਪੱਧਰ ’ਤੇ ਤਿਆਰੀ ਕਰ ਰਹੀ ਹੈ। ਮੁੱਖ ਮੰਤਰੀ ਇਨ੍ਹਾਂ ਪ੍ਰਦਰਸ਼ਨੀਆਂ ਵਿਚ ਖੁਦ ਸ਼ਾਮਲ ਹੋਣ ਦੇ ਇੱਛੁਕ ਹਨ। ਇਸ ਦੌਰੇ ਲਈ ਮੁੱਖ ਮੰਤਰੀ ਨਾਲ ਕਰੀਬ ਇਕ ਦਰਜਨ ਅਧਿਕਾਰੀਆਂ ਦਾ ਵਫ਼ਦ ਵੀ ਜਾਣ ਦੀ ਤਿਆਰੀ ’ਚ ਹੈ। ਪੰਜਾਬ ਦੇ ਉਤਪਾਦਾਂ ਨੂੰ ਯੂਰਪੀ ਬਾਜ਼ਾਰ ’ਚ ਉਤਾਰਨ ਤੇ ਉਨ੍ਹਾਂ ਲਈ ਨਵੇਂ ਖ਼ਰੀਦਦਾਰ ਤੇ ਕਾਰੋਬਾਰੀ ਸੰਪਰਕ ਬਣਾਉਣ ਦੇ ਮਕਸਦ ਨਾਲ ਇਸ ਦੌਰੇ ਨੂੰ ਅਹਿਮ ਮੰਨਿਆ ਜਾ ਰਿਹਾ ਹੈ। ਸੂਤਰਾਂ ਮੁਤਾਬਕ ਸਬੰਧਤ ਵਿਭਾਗ ਨੇ ਮੁੱਖ ਮੰਤਰੀ ਦੇ ਦੌਰੇ ਨਾਲ ਜੁੜੀ ਕਾਗਜ਼ੀ ਕਾਰਵਾਈ ਪੂਰੀ ਕਰ ਲਈ ਹੈ ਤੇ ਦਸਤਾਵੇਜ਼ ਮੁੱਖ ਮੰਤਰੀ ਦਫ਼ਤਰ ਤੱਕ ਪਹੁੰਚਾ ਦਿੱਤੇ ਗਏ ਹਨ। ਹੁਣ ਕੇਂਦਰ ਤੋਂ ਇਸ ਦੀ ਮਨਜ਼ੂਰੀ ਲੈਣੀ ਬਾਕੀ ਹੈ। ਹਾਲਾਂਕਿ ਮੰਗਲਵਾਰ ਤੱਕ ਇਸ ਸਬੰਧੀ ਰਸਮੀ ਕਾਰਵਾਈ ਸ਼ੁਰੂ ਨਹੀਂ ਹੋਈ ਸੀ। ਸੀਐੱਮ ਦੇ ਪਿਛਲੇ ਵਿਦੇਸ਼ੀ ਦੌਰਿਆਂ ਦੀ ਇਜਾਜ਼ਤ ਦਾ ਰਿਕਾਰਡ ਦੇਖਿਆ ਜਾਵੇ ਤਾਂ ਇਹ ਦੌਰਾ ਵੀ ਕੇਂਦਰ ਸਰਕਾਰ ਦੀ ਸਿਆਸੀ ਮਨਜ਼ੂਰੀ ’ਤੇ ਨਿਰਭਰ ਕਰਦਾ ਹੈ।ਭਗਵੰਤ ਮਾਨ ਦੇ ਵਿਦੇਸ਼ ਦੌਰੇ ਲਈ ਕੇਂਦਰ ਦੀ ਮਨਜ਼ੂਰੀ ਦਾ ਮੁੱਦਾ ਨਵਾਂ ਨਹੀਂ ਹੈ। ਇਸ ਤੋਂ ਪਹਿਲਾਂ ਅਗਸਤ 2024 ’ਚ ਪੈਰਿਸ ਓਲੰਪਿਕ ਦੌਰਾਨ ਭਾਰਤੀ ਹਾਕੀ ਟੀਮ ਦਾ ਹੌਸਲਾ ਵਧਾਉਣ ਲਈ ਮਾਨ ਨੇ ਫਰਾਂਸ ਜਾਣਾ ਸੀ। ਉਨ੍ਹਾਂ ਦਾ ਦੌਰਾ 3 ਤੋਂ 9 ਅਗਸਤ ਤੱਕ ਪ੍ਰਸਤਾਵਿਤ ਸੀ, ਪਰ ਵਿਦੇਸ਼ ਮੰਤਰਾਲੇ ਵੱਲੋਂ ਸਿਆਸੀ ਮਨਜ਼ੂਰੀ ਨਾ ਮਿਲਣ ਕਾਰਨ ਮੁੱਖ ਮੰਤਰੀ ਪੈਰਿਸ ਨਹੀ ਜਾ ਸਕੇ। ਇਸੇ ਤਰ੍ਹਾਂ ਜਨਵਰੀ 2026 ’ਚ ਮੁੱਖ ਮੰਤਰੀ ਦੀ ਅਗਵਾਈ ਹੇਠ ਯੂਕੇ ਤੇ ਇਜ਼ਰਾਈਲ ਜਾਣ ਵਾਲੇ ਪੰਜਾਬ ਸਰਕਾਰ ਦੇ ਨਿਵੇਸ਼ ਪ੍ਰਚਾਰ ਦੌਰੇ ਨੂੰ ਵੀ ਕੇਂਦਰੀ ਮਨਜ਼ੂਰੀ ਨਹੀਂ ਮਿਲੀ ਸੀ। ਇਹ ਦੌਰਾ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਤੋਂ ਪਹਿਲਾਂ ਸੰਭਾਵੀ ਨਿਵੇਸ਼ਕਾਂ ਨਾਲ ਮੁਲਾਕਾਤ ਕਰਨ ਲਈ ਤੈਅ ਕੀਤਾ ਗਿਆ ਸੀ। ਮਨਜ਼ੂਰੀ ਨਾ ਮਿਲਣ ਤੋਂ ਬਾਅਦ ਪ੍ਰਸਤਾਵਿਤ ਦੌਰਾ ਰੱਦ ਕਰਨਾ ਪਿਆ ਸੀ। ਹਾਲਾਂਕਿ ਜੇ ਇਸ ਦੌਰੇ ਦੀ ਮਨਜ਼ੂਰੀ ਮਿਲਦੀ ਹੈ ਤਾਂ ਇਹ ਪੰਜਾਬ ਲਈ ਕਾਫ਼ੀ ਲਾਭਦਾਈ ਹੋਵੇਗਾ। ਇਸ ਤੋਂ ਪਹਿਲਾਂ ਪਿਛਲੇ ਸਾਲ ਦਸੰਬਰ ’ਚ ਮੁੱਖ ਮੰਤਰੀ ਨੇ ਜਾਪਾਨ ਤੇ ਦੱਖਣੀ ਕੋਰੀਆ ’ਚ ਵੀ ਨਿਵੇਸ਼ਕਾਂ ਨਾਲ ਮੁਲਾਕਾਤਾਂ ਕੀਤੀਆਂ ਸਨ। ਜਿਸ ਤੋਂ ਕਾਫ਼ੀ ਪੰਜਾਬ ਲਈ ਕਾਫੀ ਸੰਭਾਵਨਾਵਾਂ ਮਿਲੀਆਂ ਸਨ।

ਇਸ ਲੇਖ ਨੂੰ ਦੋਸਤਾਂ ਨਾਲ ਸਾਂਝਾ ਕਰੋ

Picture of ਟੀਮ ਅੱਜ ਦੀ ਆਵਾਜ਼

ਟੀਮ ਅੱਜ ਦੀ ਆਵਾਜ਼

ਜੋ ਪੰਜਾਬੀ ਭਾਸ਼ਾ ਵਿੱਚ ਨਿਰਪੱਖ ਅਤੇ ਤਾਜ਼ਾ ਖ਼ਬਰਾਂ ਪਹੁੰਚਾਉਣ ਲਈ ਕੰਮ ਕਰਦੀ ਹੈ। ਸਾਡਾ ਮਕਸਦ ਸਿਰਫ਼ ਜਾਣਕਾਰੀ ਦੇਣਾ ਨਹੀਂ, ਸਗੋਂ ਲੋਕਾਂ ਦੀ ਅਵਾਜ਼ ਬਣਨਾ ਹੈ, ਉਹ ਅਵਾਜ਼ ਜੋ ਅਕਸਰ ਮੁੱਖਧਾਰਾ ਮੀਡੀਆ ਵਿੱਚ ਗੁੰਮ ਹੋ ਜਾਂਦੀ ਹੈ।

ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ

 ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਕ ਅਪਰਾਧਿਕ ਮਾਮਲੇ ’ਚ ਗਵਾਹੀ ਲਈ ਵਾਰ-ਵਾਰ ਹੇਠਲੀ ਅਦਾਲਤ ’ਚ ਪੇਸ਼ ਨਾ ਹੋਣ ਵਾਲੇ ਪੰਜਾਬ ਪੁਲਿਸ ਦੇ ਸਹਾਇਕ

Read More »

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?

ਨੇਪਾਲ ਦੇ ਰਾਸੁਵਾ ਅਤੇ ਨੁਵਾਕੋਟ ਜ਼ਿਲ੍ਹਿਆਂ ਵਿੱਚ 26 ਅਗਸਤ ਨੂੰ ਭੋਟੇਕੋਸ਼ੀ ਦਰਿਆ ਵਿੱਚ ਆਏ ਭਿਆਨਕ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਸਵੇਰੇ-ਸਵੇਰੇ ਆਈ ਇਸ ਕੁਦਰਤੀ

Read More »

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ

ਲਾਗੋਸ। ਸ਼ੁੱਕਰਵਾਰ ਨੂੰ ਨਾਈਜੀਰੀਆ ਦੇ ਇੱਕ ਵਾਤਾਵਰਣ ਸਮੂਹ ਨੇ ਦਾਅਵਾ ਕੀਤਾ ਕਿ ਤੇਲ ਪਾਈਪਲਾਈਨ ਤੋਂ ਤੇਲ ਚੁਰਾਉਣ ਦੀ ਕੋਸ਼ਿਸ਼ ਦੌਰਾਨ ਜ਼ਹਿਰੀਲੀ ਗੈਸ ਦੀ ਚਪੇਟ ਵਿੱਚ ਆਉਣ

Read More »
ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ
04Sep

ਗਵਾਹੀ ਲਈ ਨਾ ਪੁੱਜੇ ASI ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ, ਟ੍ਰਾਇਲ ਕੋਰਟ ’ਚ ਵਾਰ-ਵਾਰ ਰਿਹਾ ਗ਼ੈਰ-ਹਾਜ਼ਰ

 ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਕ ਅਪਰਾਧਿਕ ਮਾਮਲੇ ’ਚ ਗਵਾਹੀ ਲਈ ਵਾਰ-ਵਾਰ ਹੇਠਲੀ ਅਦਾਲਤ ’ਚ ਪੇਸ਼ ਨਾ ਹੋਣ ਵਾਲੇ ਪੰਜਾਬ ਪੁਲਿਸ ਦੇ ਸਹਾਇਕ ਸਬ-ਇੰਸਪੈਕਟਰ (ਏਐੱਸਆਈ) ਹਰਜਿੰਦਰ ਸਿੰਘ ਦੇ…

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?
04Sep

ਨੇਪਾਲ ਤ੍ਰਾਸਦੀ ਦਾ ਦਰਦ : 600 ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ, ਰਾਹਤ ਕਾਰਜਾਂ ‘ਚ ਦੇਰੀ ਕਿਉਂ?

ਨੇਪਾਲ ਦੇ ਰਾਸੁਵਾ ਅਤੇ ਨੁਵਾਕੋਟ ਜ਼ਿਲ੍ਹਿਆਂ ਵਿੱਚ 26 ਅਗਸਤ ਨੂੰ ਭੋਟੇਕੋਸ਼ੀ ਦਰਿਆ ਵਿੱਚ ਆਏ ਭਿਆਨਕ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਸਵੇਰੇ-ਸਵੇਰੇ ਆਈ ਇਸ ਕੁਦਰਤੀ ਆਫ਼ਤ ਨੇ ਰਿਹਾਇਸ਼ੀ ਇਲਾਕਿਆਂ ਦੇ…

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ
04Sep

ਨਾਈਜੀਰੀਆ ‘ਚ ਪਾਈਪਲਾਈਨ ਤੋਂ ਤੇਲ ਚੋਰੀ ਦੀ ਕੋਸ਼ਿਸ਼ ਪਈ ਭਾਰੀ, ਜ਼ਹਿਰੀਲੀ ਗੈਸ ਚੜ੍ਹਨ ਨਾਲ 37 ਲੋਕਾਂ ਦੀ ਮੌਤ

ਲਾਗੋਸ। ਸ਼ੁੱਕਰਵਾਰ ਨੂੰ ਨਾਈਜੀਰੀਆ ਦੇ ਇੱਕ ਵਾਤਾਵਰਣ ਸਮੂਹ ਨੇ ਦਾਅਵਾ ਕੀਤਾ ਕਿ ਤੇਲ ਪਾਈਪਲਾਈਨ ਤੋਂ ਤੇਲ ਚੁਰਾਉਣ ਦੀ ਕੋਸ਼ਿਸ਼ ਦੌਰਾਨ ਜ਼ਹਿਰੀਲੀ ਗੈਸ ਦੀ ਚਪੇਟ ਵਿੱਚ ਆਉਣ ਨਾਲ ਘੱਟੋ-ਘੱਟ 37 ਲੋਕਾਂ ਦੀ…

More News